Monday, October 13, 2025

ਗੂਜਰੀ ਮਹਲਾ ੧ ॥ ਐ ਜੀ ਨਾ ਹਮ ਉਤਮ ਨੀਚ ਨ ਮਧਿਮ ਹਰਿ ਸਰਣਾਗਤਿ ਹਰਿ ਕੇ ਲੋਗ ॥


ਗੂਜਰੀ ਮਹਲਾ ੧ ॥

ਐ ਜੀ ਨਾ ਹਮ ਉਤਮ ਨੀਚ ਨ ਮਧਿਮ ਹਰਿ ਸਰਣਾਗਤਿ ਹਰਿ ਕੇ ਲੋਗ ॥ ਨਾਮ ਰਤੇ ਕੇਵਲ ਬੈਰਾਗੀ ਸੋਗ ਬਿਜੋਗ ਬਿਸਰਜਿਤ ਰੋਗ ॥੧॥ ਭਾਈ ਰੇ ਗੁਰ ਕਿਰਪਾ ਤੇ ਭਗਤਿ ਠਾਕੁਰ ਕੀ ॥ ਸਤਿਗੁਰ ਵਾਕਿ ਹਿਰਦੈ ਹਰਿ ਨਿਰਮਲੁ ਨਾ ਜਮ ਕਾਣਿ ਨ ਜਮ ਕੀ ਬਾਕੀ ॥੧॥ ਰਹਾਉ ॥ ਹਰਿ ਗੁਣ ਰਸਨ ਰਵਹਿ ਪ੍ਰਭ ਸੰਗੇ ਜੋ ਤਿਸੁ ਭਾਵੈ ਸਹਜਿ ਹਰੀ ॥ ਬਿਨੁ ਹਰਿ ਨਾਮ ਬ੍ਰਿਥਾ ਜਗਿ ਜੀਵਨੁ ਹਰਿ ਬਿਨੁ ਨਿਹਫਲ ਮੇਕ ਘਰੀ ॥੨॥ ਐ ਜੀ ਖੋਟੇ ਠਉਰ ਨਾਹੀ ਘਰਿ ਬਾਹਰਿ ਨਿੰਦਕ ਗਤਿ ਨਹੀ ਕਾਈ ॥ ਰੋਸੁ ਕਰੈ ਪ੍ਰਭੁ ਬਖਸ ਨ ਮੇਟੈ ਨਿਤ ਨਿਤ ਚੜੈ ਸਵਾਈ ॥੩॥ ਐ ਜੀ ਗੁਰ ਕੀ ਦਾਤਿ ਨ ਮੇਟੈ ਕੋਈ ਮੇਰੈ ਠਾਕੁਰਿ ਆਪਿ ਦਿਵਾਈ ॥ ਨਿੰਦਕ ਨਰ ਕਾਲੇ ਮੁਖ ਨਿੰਦਾ ਜਿਨੑ ਗੁਰ ਕੀ ਦਾਤਿ ਨ ਭਾਈ ॥੪॥ ਐ ਜੀ ਸਰਣਿ ਪਰੇ ਪ੍ਰਭੁ ਬਖਸਿ ਮਿਲਾਵੈ ਬਿਲਮ ਨ ਅਧੂਆ ਰਾਈ ॥ ਆਨਦ ਮੂਲੁ ਨਾਥੁ ਸਿਰਿ ਨਾਥਾ ਸਤਿਗੁਰੁ ਮੇਲਿ ਮਿਲਾਈ ॥੫॥ ਐ ਜੀ ਸਦਾ ਦਇਆਲੁ ਦਇਆ ਕਰਿ ਰਵਿਆ ਗੁਰਮਤਿ ਭ੍ਰਮਨਿ ਚੁਕਾਈ ॥ ਪਾਰਸੁ ਭੇਟਿ ਕੰਚਨੁ ਧਾਤੁ ਹੋਈ ਸਤਸੰਗਤਿ ਕੀ ਵਡਿਆਈ ॥੬॥ ਹਰਿ ਜਲੁ ਨਿਰਮਲੁ ਮਨੁ ਇਸਨਾਨੀ ਮਜਨੁ ਸਤਿਗੁਰੁ ਭਾਈ ॥ ਪੁਨਰਪਿ ਜਨਮੁ ਨਾਹੀ ਜਨ ਸੰਗਤਿ ਜੋਤੀ ਜੋਤਿ ਮਿਲਾਈ ॥੭॥ ਤੂੰ ਵਡ ਪੁਰਖੁ ਅਗੰਮ ਤਰੋਵਰੁ ਹਮ ਪੰਖੀ ਤੁਝ ਮਾਹੀ ॥ ਨਾਨਕ ਨਾਮੁ ਨਿਰੰਜਨ ਦੀਜੈ ਜੁਗਿ ਜੁਗਿ ਸਬਦਿ ਸਲਾਹੀ ॥੮॥੪॥


ਪੰਜਾਬੀ ਵਿਆਖਿਆ

ਹੇ ਭਾਈ! ਜੇਹੜੇ ਬੰਦੇ ਪਰਮਾਤਮਾ ਦੀ ਭਗਤੀ ਕਰਦੇ ਹਨ ਜੋ ਪਰਮਾਤਮਾ ਦੀ ਸਰਨ ਆਉਂਦੇ ਹਨ ਉਹਨਾਂ ਨੂੰ ਨਾਹ ਇਹ ਮਾਣ ਹੁੰਦਾ ਹੈ ਕਿ ਅਸੀ ਸਭ ਤੋਂ ਉੱਚੀ ਜਾਂ ਵਿਚਕਾਰਲੀ ਜਾਤਿ ਦੇ ਹਾਂ, ਨਾਹ ਇਹ ਸਹਮ ਹੁੰਦਾ ਹੈ ਕਿ ਅਸੀ ਨੀਵੀਂ ਜਾਤਿ ਦੇ ਹਾਂ । ਸਿਰਫ਼ ਪ੍ਰਭੂ-ਨਾਮ ਵਿਚ ਰੰਗੇ ਰਹਿਣ ਕਰਕੇ ਉਹ (ਇਸ ਊਚਤਾ ਨੀਚਤਾ ਆਦਿਕ ਵਲੋਂ) ਨਿਰਮੋਹ ਰਹਿੰਦੇ ਹਨ । ਚਿੰਤਾ, ਵਿਛੋੜਾ, ਰੋਗ ਆਦਿਕ ਉਹ ਸਭ ਭੁਲਾ ਚੁਕੇ ਹੁੰਦੇ ਹਨ ।੧। ਹੇ ਭਾਈ! ਪਰਮਾਤਮਾ ਦੀ ਭਗਤੀ ਗੁਰੂ ਦੀ ਮੇਹਰ ਨਾਲ ਹੀ ਹੋ ਸਕਦੀ ਹੈ । ਜਿਸ ਮਨੁੱਖ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਪਵਿਤ੍ਰ ਨਾਮ ਵਸਾ ਲਿਆ ਹੈ, ਉਸ ਨੂੰ ਜਮ ਦੀ ਮੁਥਾਜੀ ਨਹੀਂ ਰਹਿੰਦੀ, ਉਸ ਦੇ ਜ਼ਿੰਮੇ ਪਿਛਲੇ ਕੀਤੇ ਕਰਮਾਂ ਦਾ ਕੋਈ ਅਜੇਹਾ ਬਾਕੀ ਲੇਖਾ ਨਹੀਂ ਰਹਿ ਜਾਂਦਾ ਜਿਸ ਕਰਕੇ ਜਮਰਾਜ ਦਾ ਉਸ ਉਤੇ ਜ਼ੋਰ ਪੈ ਸਕੇ ।੧।ਰਹਾਉ। (ਪਰਮਾਤਮਾ ਦੇ ਭਗਤ) ਪਰਮਾਤਮਾ ਦੀ ਸੰਗਤਿ ਵਿਚ ਟਿਕ ਕੇ ਆਪਣੀ ਜੀਭ ਨਾਲ ਪਰਮਾਤਮਾ ਦੇ ਗੁਣ ਗਾਂਦੇ ਹਨ (ਉਹ ਇਹੀ ਸਮਝਦੇ ਹਨ ਕਿ) ਸੁਤੇ ਹੀ (ਜਗਤ ਵਿਚ ਉਹੀ ਵਰਤਦਾ ਹੈ) ਜੋ ਉਸ ਪਰਮਾਤਮਾ ਨੂੰ ਭਾਉਂਦਾ ਹੈ । ਪਰਮਾਤਮਾ ਦੇ ਨਾਮ ਤੋਂ ਬਿਨਾ ਜਗਤ ਵਿਚ ਜਿਊਣਾ ਉਹਨਾਂ ਨੂੰ ਵਿਅਰਥ ਦਿੱਸਦਾ ਹੈ, ਪਰਮਾਤਮਾ ਦੀ ਭਗਤੀ ਤੋਂ ਬਿਨਾ ਉਹਨਾਂ ਨੂੰ ਇੱਕ ਭੀ ਘੜੀ ਨਿਸਫਲ ਜਾਪਦੀ ਹੈ ।੨। ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦੇ ਭਗਤਾਂ ਵਾਸਤੇ ਆਪਣੇ ਮਨ ਵਿਚ ਖੋਟ ਰੱਖਦਾ ਹੈ ਤੇ ਉਹਨਾਂ ਦੀ ਨਿੰਦਾ ਕਰਦਾ ਹੈ ਉਸ ਨੂੰ ਨਾਹ ਘਰ ਵਿਚ ਨਾਹ ਬਾਹਰ ਕਿਤੇ ਭੀ ਆਤਮਕ ਸ਼ਾਂਤੀ ਦੀ ਥਾਂ ਨਹੀਂ ਮਿਲਦੀ ਕਿਉਂਕਿ ਉਸ ਦੀ ਆਪਣੀ ਆਤਮਕ ਅਵਸਥਾ ਠੀਕ ਨਹੀਂ ਹੈ । (ਪਰਮਾਤਮਾ ਆਪਣੇ ਭਗਤਾਂ ਉਤੇ ਸਦਾ ਬਖ਼ਸ਼ਸ਼ਾਂ ਕਰਦਾ ਹੈ) ਜੇ ਨਿੰਦਕ (ਇਹ ਬਖ਼ਸ਼ਸ਼ਾਂ ਵੇਖ ਕੇ) ਖਿੱਝੇ, ਤਾਂ ਭੀ ਪਰਮਾਤਮਾ ਆਪਣੀ ਬਖ਼ਸ਼ਸ਼ ਬੰਦ ਨਹੀਂ ਕਰਦਾ, ਉਹ ਸਗੋਂ ਸਦਾ ਹੀ ਵਧਦੀ ਹੈ ।੩। ਹੇ ਭਾਈ! (ਪ੍ਰਭੂ ਦੀ ਸਿਫ਼ਤਿ-ਸਾਲਾਹ) ਗੁਰੂ ਦੀ ਦਿੱਤੀ ਹੋਈ ਦਾਤਿ ਹੈ, ਇਸ ਨੂੰ ਕੋਈ ਮਿਟਾ ਨਹੀਂ ਸਕਦਾ; ਠਾਕੁਰ-ਪ੍ਰਭੂ ਨੇ ਆਪ ਹੀ ਇਹ (ਨਾਮ ਦੀ) ਦਾਤਿ ਦਿਵਾਈ ਹੁੰਦੀ ਹੈ । ਜਿਨ੍ਹਾਂ ਨਿੰਦਕਾਂ ਨੂੰ (ਭਗਤ ਜਨਾਂ ਨੂੰ ਦਿੱਤੀ ਹੋਈ) ਗੁਰੂ ਦੀ ਦਾਤਿ ਪਸੰਦ ਨਹੀਂ ਆਉਂਦੀ (ਤੇ ਉਹ ਭਗਤਾਂ ਦੀ ਨਿੰਦਾ ਕਰਦੇ ਹਨ) ਨਿੰਦਾ ਦੇ ਕਾਰਨ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ (ਦਿੱਸਦੇ ਹਨ) ।੪। ਹੇ ਭਾਈ! ਜੇਹੜੇ ਮਨੁੱਖ (ਪ੍ਰਭੂ ਦੀ) ਸਰਨ ਪੈਂਦੇ ਹਨ, ਪ੍ਰਭੂ ਮੇਹਰ ਕਰ ਕੇ ਉਹਨਾਂ ਨੂੰ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ, ਰਤਾ ਭਰ ਭੀ ਢਿੱਲ ਨਹੀਂ ਕਰਦਾ । ਉਹ ਪ੍ਰਭੂ ਆਤਮਕ ਆਨੰਦ ਦਾ ਸੋਮਾ ਹੈ, ਸਭ ਤੋਂ ਵੱਡਾ ਨਾਥ ਹੈ, ਗੁਰੂ (ਸਰਨ ਪਏ ਮਨੁੱਖ ਨੂੰ) ਪਰਮਾਤਮਾ ਦੇ ਮੇਲ ਵਿਚ ਮਿਲਾ ਦੇਂਦਾ ਹੈ ।੫। ਹੇ ਭਾਈ! ਪਰਮਾਤਮਾ ਦਇਆ ਦਾ ਸੋਮਾ ਹੈ (ਸਭ ਜੀਵਾਂ ਉਤੇ) ਸਦਾ ਦਇਆ ਕਰਦਾ ਹੈ । ਜੇਹੜਾ ਮਨੁੱਖ ਗੁਰੂ ਦੀ ਮਤਿ ਲੈ ਕੇ ਉਸ ਨੂੰ ਸਿਮਰਦਾ ਹੈ, ਪ੍ਰਭੂ ਉਸ ਦੀ ਭਟਕਣਾ ਮਿਟਾ ਦੇਂਦਾ ਹੈ, । ਜਿਵੇਂ (ਲੋਹਾ ਆਦਿਕ) ਧਾਤ ਪਾਰਸ ਨੂੰ ਛੁਹ ਕੇ ਸੋਨਾ ਬਣ ਜਾਂਦੀ ਹੈ ਤਿਵੇਂ ਸਾਧ ਸੰਗਤਿ ਵਿਚ ਭੀ ਇਹੀ ਬਰਕਤਿ ਹੈ ।੬। ਪਰਮਾਤਮਾ (ਮਾਨੋ) ਪਵਿਤ੍ਰ ਜਲ ਹੈ (ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਸ ਦਾ) ਮਨ (ਇਸ ਪਵਿਤ੍ਰ ਜਲ ਵਿਚ) ਇਸ਼ਨਾਨ ਕਰਨ ਜੋਗਾ ਬਣ ਜਾਂਦਾ ਹੈ । ਜਿਸ ਮਨੁੱਖ ਨੂੰ ਆਪਣੇ ਮਨ ਵਿਚ ਸਤਿਗੁਰੂ ਪਿਆਰਾ ਲੱਗਦਾ ਹੈ ਉਸ ਦਾ ਮਨ (ਇਸ ਪਵਿਤ੍ਰ ਜਲ ਵਿਚ) ਚੁੱਭੀ ਲਾਂਦਾ ਹੈ । ਸਾਧ ਸੰਗਤਿ ਵਿਚ ਰਹਿ ਕੇ ਉਸ ਨੂੰ ਮੁੜ ਮੁੜ ਜਨਮ ਨਹੀਂ ਹੁੰਦਾ, (ਕਿਉਂਕਿ ਗੁਰੂ) ਉਸ ਦੀ ਜੋਤਿ ਪ੍ਰਭੂ ਦੀ ਜੋਤਿ ਵਿਚ ਮਿਲਾ ਦੇਂਦਾ ਹੈ ।੭। ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ, ਤੂੰ ਅਪਹੁੰਚ ਹੈਂ । ਤੂੰ (ਮਾਨੋ) ਇਕ ਸ੍ਰੇਸ਼ਟ ਰੁੱਖ ਹੈਂ ਜਿਸ ਦੇ ਆਸਰੇ ਰਹਿਣ ਵਾਲੇ ਅਸੀ ਸਾਰੇ ਜੀਵ ਪੰਛੀ ਹਾਂ । ਹੇ ਨਿਰੰਜਨ ਪ੍ਰਭੂ! ਮੈਨੂੰ ਨਾਨਕ ਨੂੰ ਆਪਣਾ ਨਾਮ ਬਖ਼ਸ਼, ਤਾ ਕਿ ਮੈਂ ਸਦਾ ਹੀ ਗੁਰੂ ਦੇ ਸ਼ਬਦ ਵਿਚ (ਜੁੜ ਕੇ) ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ ।੮।੪।


English Translation

GUJRI, FIRST MEHL:

O Dear One, I am not high or low or in the middle. I am the Lord’s slave, and I seek the Lord’s Sanctuary. Imbued with the Naam, the Name of the Lord, I am detached from the world; I have forgotten sorrow, separation and disease. || 1 || O Siblings of Destiny, by Guru’s Grace, I perform devotional worship to my Lord and Master. One whose heart is filled with the Hymns of the True Guru, obtains the Pure Lord. He is not under the power of the Messenger of Death, nor does he owe Death anything. || 1 || Pause || He chants the Glorious Praises of the Lord with his tongue, and abides with God; he does whatever pleases the Lord. Without the Lord’s Name, life passes in vain in the world, and every moment is useless. || 2 || The false have no place of rest, either inside or outside; the slanderer does not find salvation. Even if one is resentful, God does not withhold His blessings; day by day, they increase. || 3 || No one can take away the Guru’s gifts; my Lordand Master Himself has given them. The black-faced slanderers, with slander in their mouths, do not appreciate the Guru’s gifts. || 4 || God forgives and blends with Himself those who take to His Sanctuary; He does not delay for an instant. He is the source of bliss, the Greatest Lord; through the True Guru, we are united in His Union. || 5 || Through His Kindness, the Kind Lord pervades us; through Guru’s Teachings, our wanderings cease. Touching the philosopher’s stone, metal is transformed into gold. Such is the glorious greatness of the Society of the Saints. || 6 || The Lord is the immaculate water; the mind is the bather, and the True Guru is the bath attendant, O Siblings of Destiny. That humble being who joins the Sat Sangat shall not be consigned to reincarnation again; his light merges into the Light. || 7 || You are the Great Primal Lord, the infinite tree of life; I am a bird perched on Your branches. Grant to Nanak the Immaculate Naam; throughout the ages, he sings the Praises of the Shabad. || 8 || 4 ||

Saturday, October 11, 2025

 

ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥  ਅਰਥ: (ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ। ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥  ਅਰਥ: ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ (ਦੱਸੀ ਹੋਈ) ਕਾਰ ਨਹੀਂ ਕਰਦਾ; (ਇਸ ਤਰ੍ਹਾਂ ਦਾ) ਸੰਸਾਰ ਮੈਂ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ (ਜੀਵ) ਸਤਿਗੁਰੂ ਦੀ ਸ਼ਰਨ ਪੈ ਕੇ (ਇਸ ਹਉਮੈ ਵਿਚ ਸੜਨ ਤੋਂ) ਬਚਦੇ ਹਨ।੧। ਮਃ ੩ ॥ ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥  ਅਰਥ: ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ (ਜੀਵ-ਰੂਪੀ) ਨਾਰੀ ਸੋਭਾਵੰਤੀ ਹੈ; ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼ਿੰਗਾਰ ਸਫਲ ਸਮਝੋ। ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥ ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥ ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥  ਅਰਥ: ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਲੱਭ ਲਿਆ ਹੈ, ਉਸ ਦੀ (ਹਿਰਦੇ-ਰੂਪ) ਸੇਜ ਸੁੰਦਰ ਹੈ, ਕਿਉਂਕਿ ਉਸ ਨੂੰ ਪਤੀ ਸਦਾ ਮਿਲਿਆ ਹੋਇਆ ਹੈ, ਉਹ ਇਸਤ੍ਰੀ ਸਦਾ ਸੁਹਾਗ ਵਾਲੀ ਹੈ ਕਿਉਂਕਿ ਉਸ ਦਾ ਪਤੀ ਪ੍ਰਭੂ ਕਦੇ ਮਰਦਾ ਨਹੀਂ, (ਇਸ ਲਈ) ਉਹ ਕਦੇ ਦੁਖੀ ਨਹੀਂ ਹੁੰਦੀ। ਹੇ ਨਾਨਕ! ਗੁਰੂ ਦੇ ਪਿਆਰ ਵਿਚ ਉਸ ਦੀ ਬ੍ਰਿਤੀ ਹੋਣ ਕਰਕੇ ਪ੍ਰਭੂ ਨੇ ਆਪਣੇ ਨਾਲ ਮਿਲਾਇਆ ਹੈ।੨। ਪਉੜੀ ॥ ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥ ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥ ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥ ਅਰਥ: ਜੋ ਮਨੁੱਖ ਪਿਆਰੇ ਸਤਿਗੁਰੂ ਦੀ ਨਿੰਦਾ ਕਰਦੇ ਹਨ, ਉਹ ਬਹੁਤ ਭੈੜੇ ਹਨ, ਰੱਬ ਮਿਹਰ ਹੀ ਕਰੇ! ਹੇ ਭਾਈ! ਉਨ੍ਹਾਂ ਦਾ ਦਰਸ਼ਨ ਨਾਹ ਕਰੋ, ਉਹ ਬੜੇ ਪਾਪੀ ਤੇ ਹੱਤਿਆਰੇ ਹਨ; ਮਨੋਂ ਖੋਟੇ ਉਹ ਆਦਮੀ ਵਿਭਚਾਰਨ ਇਸਤ੍ਰੀ ਵਾਂਗ ਘਰ ਘਰ ਫਿਰਦੇ ਹਨ। ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥ ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ ॥੨੩॥  ਅਰਥ: ਵਡਭਾਗੀ ਮਨੁੱਖ ਸਤਿਗੁਰੂ ਦੀ ਨਿਵਾਜੀ ਹੋਈ ਗੁਰਮੁਖਾਂ ਦੀ ਸੰਗਤ ਵਿਚ ਮਿਲਦੇ ਹਨ। ਹੇ ਹਰੀ! ਮੈਂ ਸਦਕੇ ਹਾਂ ਸਤਿਗੁਰੂ ਤੋਂ, ਮੇਹਰ ਕਰ ਤੇ ਸਤਿਗੁਰੂ ਨੂੰ ਮਿਲਾ।੨੩। SHALOK, THIRD MEHL: O man, you have been tormented by a nightmare, and you have passed your life in sleep. You did not wake to hear the Word of the True Guru’s Shabad; you have no inspiration within yourself. That body burns, which has no virtue, and which does not serve the Guru. I have seen that the world is burning, in egotism and the love of duality. O Nanak, those who seek the Guru’s Sanctuary are saved; within their minds, they meditate on the True Word of the Shabad. || 1 || THIRD MEHL: Attuned to the Word of the Shabad, the soul-bride is rid of egotism, and she is glorified. If she walks steadily in the way of His Will, then she is adorned with decorations. Her couch becomes beautiful, and she constantly enjoys her Husband Lord; she obtains the Lord as her Husband. The Lord does not die, and she never suffers pain; she is a happy soul-bride forever. O Nanak, the Lord God unites her with Himself; she enshrines love and affection for the Guru. || 2 || PAUREE: Those who conceal and deny their Guru, are the most evil people. O Dear Lord, let me not even see them; they are the worst sinners and murderers. They wander from house to house, with impure minds, like wicked, forsaken women. But by great good fortune, they may meet the Company of the Holy; as Gurmukhs, they are reformed. O Lord, please be kind and let me meet the True Guru; I am a sacrifice to the Guru. || 23 ||


Friday, October 10, 2025

ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥


ਰਾਮਕਲੀ ਮਹਲਾ ੫ ਰੁਤੀ ਸਲੋਕੁ     ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ ॥ ਦੀਨ ਦਇਆਲ ਦੁਖ ਭੰਜਨੋ ਨਾਨਕ ਨੀਤ ਧਿਆਇ ॥੨॥ ਛੰਤੁ ॥ ਜਸੁ ਗਾਵਹੁ ਵਡਭਾਗੀਹੋ ਕਰਿ ਕਿਰਪਾ ਭਗਵੰਤ ਜੀਉ ॥ ਰੁਤੀ ਮਾਹ ਮੂਰਤ ਘੜੀ ਗੁਣ ਉਚਰਤ ਸੋਭਾਵੰਤ ਜੀਉ ॥ ਗੁਣ ਰੰਗਿ ਰਾਤੇ ਧੰਨਿ ਤੇ ਜਨ ਜਿਨੀ ਇਕ ਮਨਿ ਧਿਆਇਆ ॥ ਸਫਲ ਜਨਮੁ ਭਇਆ ਤਿਨ ਕਾ ਜਿਨੀ ਸੋ ਪ੍ਰਭੁ ਪਾਇਆ ॥ ਪੁੰਨ ਦਾਨ ਨ ਤੁਲਿ ਕਿਰਿਆ ਹਰਿ ਸਰਬ ਪਾਪਾ ਹੰਤ ਜੀਉ ॥ ਬਿਨਵੰਤਿ ਨਾਨਕ ਸਿਮਰਿ ਜੀਵਾ ਜਨਮ ਮਰਣ ਰਹੰਤ ਜੀਉ ॥੧॥

Thursday, October 9, 2025

 

ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥ ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥ ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥ ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥ ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥ ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥ ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥ ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥ ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥ ਐਸੈ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥ ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪

ਅਰਥ: ਹੇ ਬਹੁਤ ਅੰਞਾਣ ਜਿੰਦੇ! ਇਤਨਾ ਕੋਝਾ ਮਾਣ ਤੂੰ ਕਿਉਂ ਕਰਦੀ ਹੈਂਪਰਮਾਤਮਾ ਤੇਰੇ ਆਪਣੇ ਹੀ ਹਿਰਦੇ-ਘਰ ਵਿਚ ਹੈ, ਤੂੰ ਉਸ (ਦੇ ਮਿਲਾਪ) ਦਾ ਆਨੰਦ ਕਿਉਂ ਨਹੀਂ ਮਾਣਦੀਹੇ ਭੋਲੀ ਜੀਵ-ਇਸਤ੍ਰੀਏਪਤੀ-ਪ੍ਰਭੂ (ਤੇਰੇ ਅੰਦਰ ਹੀ ਤੇਰੇ) ਨੇੜੇ ਵੱਸ ਰਿਹਾ ਹੈ, ਤੂੰ (ਜੰਗਲ ਆਦਿਕ) ਬਾਹਰਲਾ ਸੰਸਾਰ ਕਿਉਂ ਭਾਲਦੀ ਫਿਰਦੀ ਹੈਂ? (ਜੇ ਤੂੰ ਉਸ ਦਾ ਦੀਦਾਰ ਕਰਨਾ ਹੈ, ਤਾਂ ਆਪਣੀਆਂ ਗਿਆਨ ਦੀਆਂ) ਅੱਖਾਂ ਵਿਚ (ਪ੍ਰਭੂ ਦੇ) ਡਰ-ਅਦਬ (ਦੇ ਸੁਰਮੇ) ਦੀਆਂ ਸਲਾਈਆਂ ਪਾ, ਪ੍ਰਭੂ ਦੇ ਪਿਆਰ ਦਾ ਹਾਰ-ਸਿੰਗਾਰ ਕਰ

ਜੀਵ-ਇਸਤ੍ਰੀ ਤਦੋਂ ਹੀ ਸੋਹਾਗ ਭਾਗ ਵਾਲੀ ਤੇ ਪ੍ਰਭੂ-ਚਰਨਾਂ ਵਿਚ ਜੁੜੀ ਹੋਈ ਸਮਝੀ ਜਾਂਦੀ ਹੈਜਦੋਂ ਪ੍ਰਭੂ-ਪਤੀ ਉਸ ਨਾਲ ਪਿਆਰ ਕਰੇ

(ਪਰ) ਅੰਞਾਣ ਜੀਵ-ਇਸਤ੍ਰੀ ਭੀ ਕੀਹ ਕਰ ਸਕਦੀ ਹੈ ਜੇ ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਚੰਗੀ ਹੀ ਨਾਹ ਲੱਗੇਅਜੇਹੀ ਜੀਵ-ਇਸਤ੍ਰੀ ਭਾਵੇਂ ਕਿਤਨੇ ਹੀ ਤਰਲੇ ਪਈ ਕਰੇ, ਉਹ ਪਤੀ-ਪ੍ਰਭੂ ਦਾ ਮਹਲ-ਘਰ ਲੱਭ ਹੀ ਨਹੀਂ ਸਕਦੀ। (ਅਸਲ ਗੱਲ ਇਹ ਹੈ ਕਿਜੀਵ-ਇਸਤ੍ਰੀ ਭਾਵੇਂ ਕਿਤਨੀ ਹੀ ਦੌੜ-ਭੱਜ ਕਰੇ, ਪ੍ਰਭੂ ਦੀ ਮੇਹਰ ਦੀ ਨਜ਼ਰ ਤੋਂ ਬਿਨਾ ਕੁਝ ਭੀ ਹਾਸਲ ਨਹੀਂ ਹੁੰਦਾ

ਜੇ ਜੀਵ-ਇਸਤ੍ਰੀ ਜੀਭ ਦੇ ਚਸਕੇ ਲਾਲਚ ਤੇ ਅਹੰਕਾਰ (ਆਦਿਕ) ਵਿਚ ਹੀ ਮਸਤ ਰਹੇ, ਅਤੇ ਸਦਾ ਮਾਇਆ (ਦੇ ਮੋਹਵਿਚ ਡੁੱਬੀ ਰਹੇ, ਤਾਂ ਇਹਨੀਂ ਗੱਲੀਂ ਖਸਮ ਪ੍ਰਭੂ ਨਹੀਂ ਮਿਲਦਾ। ਉਹ ਜੀਵ-ਇਸਤ੍ਰੀ ਅੰਞਾਣ ਹੀ ਰਹੀ (ਜੋ ਵਿਕਾਰਾਂ ਵਿਚ ਭੀ ਮਸਤ ਰਹੇ ਤੇ ਫਿਰ ਭੀ ਸਮਝੇ ਕਿ ਉਹ ਪਤੀ-ਪ੍ਰਭੂ ਨੂੰ ਪ੍ਰਸੰਨ ਕਰ ਸਕਦੀ ਹੈ

(ਜਿਨ੍ਹਾਂ ਨੂੰ ਪਤੀ-ਪ੍ਰਭੂ ਮਿਲ ਪਿਆ ਹੈ, ਬੇਸ਼ਕ) ਉਹਨਾਂ ਸੁਹਾਗ ਭਾਗ ਵਾਲੀਆਂ ਨੂੰ ਜਾ ਕੇ ਪੁੱਛ ਵੇਖੋ ਕਿ ਕਿਹਨੀਂ ਗੱਲੀਂ ਖਸਮ-ਪ੍ਰਭੂ ਮਿਲਦਾ ਹੈ, (ਉਹ ਇਹੀ ਉੱਤਰ ਦੇਂਦੀਆਂ ਹਨ ਕਿ) ਚਲਾਕੀ ਤੇ ਧੱਕਾ ਛੱਡ ਦਿਉ, ਜੋ ਕੁਝ ਪ੍ਰਭੂ ਕਰਦਾ ਹੈ ਉਸ ਨੂੰ ਚੰਗਾ ਸਮਝ ਕੇ (ਸਿਰ ਮੱਥੇ ਤੇ) ਮੰਨੋ, ਜਿਸ ਪ੍ਰਭੂ ਦੇ ਪ੍ਰੇਮ ਦਾ ਸਦਕਾ ਨਾਮ-ਵਸਤ ਮਿਲਦੀ ਹੈ ਉਸ ਦੇ ਚਰਨਾਂ ਵਿਚ ਮਨ ਜੋੜੋ, ਖਸਮ-ਪ੍ਰਭੂ ਜੋ ਹੁਕਮ ਕਰਦਾ ਹੈ ਉਹ ਕਰੋ, ਆਪਣਾ ਸਰੀਰ ਤੇ ਮਨ ਉਸ ਦੇ ਹਵਾਲੇ ਕਰੋਬੱਸ! ਇਹ ਸੁਗੰਧੀ (ਜਿੰਦ ਵਾਸਤੇ) ਵਰਤੋ। ਸੋਹਾਗ ਭਾਗ ਵਾਲੀਆਂ ਇਹੀ ਆਖਦੀਆਂ ਹਨ ਕਿ ਹੇ ਭੈਣ! ਇਹਨੀਂ ਗੱਲੀਂ ਹੀ ਖਸਮ-ਪ੍ਰਭੂ ਮਿਲਦਾ ਹੈ

ਖਸਮ-ਪ੍ਰਭੂ ਤਦੋਂ ਹੀ ਮਿਲਦਾ ਹੈ ਜਦੋਂ ਆਪਾ-ਭਾਵ ਦੂਰ ਕਰੀਏ। ਇਸ ਤੋਂ ਬਿਨਾ ਕੋਈ ਹੋਰ ਉੱਦਮ ਵਿਅਰਥ ਚਲਾਕੀ ਹੈ। (ਜ਼ਿੰਦਗੀ ਦਾ) ਉਹ ਦਿਨ ਸਫਲ ਜਾਣੋ ਜਦੋਂ ਪਤੀ-ਪ੍ਰਭੂ ਮੇਹਰ ਦੀ ਨਿਹਾਗ ਨਾਲ ਤੱਕੇ, (ਜਿਸ) ਜੀਵ-ਇਸਤ੍ਰੀ (ਵਲ ਮੇਹਰ ਦੀ) ਨਿਗਾਹ ਕਰਦਾ ਹੈ ਉਹ ਮਾਨੋ ਨੌ ਖ਼ਜ਼ਾਨੇ ਲੱਭ ਲੈਂਦੀ ਹੈ

ਹੇ ਨਾਨਕ! ਜੇਹੜੀ ਜੀਵ-ਇਸਤ੍ਰੀ ਆਪਣੇ ਖਸਮ-ਪ੍ਰਭੂ ਨੂੰ ਪਿਆਰੀ ਹੈ ਉਹ ਸੁਹਾਗ ਭਾਗ ਵਾਲੀ ਹੈ ਉਹ (ਜਗਤ-) ਪਰਵਾਰ ਵਿਚ ਆਦਰ-ਮਾਣ ਪ੍ਰਾਪਤ ਕਰਦੀ ਹੈ। ਜੇਹੜੀ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੀ ਰਹਿੰਦੀ ਹੈ, ਜੇਹੜੀ ਅਡੋਲਤਾ ਵਿਚ ਮਸਤ ਰਹਿੰਦੀ ਹੈ, ਜੇਹੜੀ ਦਿਨ ਰਾਤ ਪ੍ਰਭੂ ਦੇ ਪ੍ਰੇਮ ਵਿਚ ਮਗਨ ਰਹਿੰਦੀ ਹੈ, ਉਹੀ ਸੋਹਣੀ ਹੈ ਸੋਹਣੇ ਰੂਪ ਵਾਲੀ ਹੈ ਅਕਲ ਵਾਲੀ ਹੈ ਤੇ ਸਿਆਣੀ ਕਹੀ ਜਾਂਦੀ ਹੈ

TILANG, FIRST MEHL:

O foolish and ignorant soul-bride, why are you so proud? Within the home of your own self, why do you not enjoy the Love of your Lord? Your Husband Lord is so very near, O foolish bride; why do you search for Him outside? Apply the Fear of God as the maascara to adorn your eyes, and make the Love of the Lord your ornament. Then, you shall be known as a devoted and committed soul-bride, when you enshrine love for your Husband Lord. || 1 || What can the silly young bride do, if she is not pleasing to her Husband Lord? She may plead and implore so many times, but still, such a bride shall not obtain the Mansion of the Lord’s Presence. Without the karma of good deeds, nothing is obtained, although she may run around frantically. She is intoxicated with greed, pride and egotism, and engrossed in Maya. She cannot obtain her Husband Lord in these ways; the young bride is so foolish! || 2 || Go and ask the happy, pure soul-brides, how did they obtain their Husband Lord? Whatever the Lord does, accept that as good; do away with your own cleverness and self-will. By His Love, true wealth is obtained; link your consciousness to His lotus feet. As your Husband Lord directs, so you must act; surrender your body and mind to Him, and apply this perfume to yourself. So speaks the happy soul-bride, O sister; in this way, the Husband Lord is obtained. || 3 || Give up your selfhood, and so obtain your Husband Lord; what other clever tricks are of any use? When the Husband Lord looks upon the soul-bride with His Gracious Glance, that day is historic — the bride obtains the nine treasures. She who is loved by her Husband Lord, is the true soul-bride; O Nanak, she is the queen of all. Thus she is imbued with His Love, intoxicated with delight; day and night, she is absorbed in His Love. She is beautiful, glorious and brilliant; she is known as truly wise. || 4 || 2 || 4 ||

Wednesday, October 1, 2025

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥

 ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ਅਰਥ: ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧।ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ।ਰਹਾਉ।ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ) , ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ।੨।ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ।੩।ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ।੪।ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥ ਅਰਥ: ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ। ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ। ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ।੫।ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ। ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ। ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਾਲ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ।੬।ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ। ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ। ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ।੭।ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ-ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ। ਪਰ, ਹੇ ਨਾਨਕ! ਆਖ-ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ।੮।ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ। ਹੇ ਭਾਈ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ। ਰਹਾਉ ਦੂਜਾ।੧।੩।SORAT’H, FIFTH MEHL, SECOND HOUSE, ASHTAPADEES:ONE UNIVERSAL CREATOR GOD. BY THE GRACE OF THE TRUE GURU:They read scriptures, and contemplate the Vedas; they practice the inner cleansing techniques of Yoga, and control of the breath. But they cannot escape from the company of the five passions; they are increasingly bound to egotism. || 1 || O Beloved, this is not the way to meet the Lord; I have performed these rituals so many times. I have collapsed, exhausted, at the Door of my Lord Master; I pray that He may grant me a discerning intellect. || Pause || 


ਗੂਜਰੀ ਮਹਲਾ ੧ ॥ ਐ ਜੀ ਨਾ ਹਮ ਉਤਮ ਨੀਚ ਨ ਮਧਿਮ ਹਰਿ ਸਰਣਾਗਤਿ ਹਰਿ ਕੇ ਲੋਗ ॥

ਗੂਜਰੀ ਮਹਲਾ ੧ ॥ ਐ ਜੀ ਨਾ ਹਮ ਉਤਮ ਨੀਚ ਨ ਮਧਿਮ ਹਰਿ ਸਰਣਾਗਤਿ ਹਰਿ ਕੇ ਲੋਗ ॥ ਨਾਮ ਰਤੇ ਕੇਵਲ ਬੈਰਾਗੀ ਸੋਗ ਬਿਜੋਗ ਬਿਸਰਜਿਤ ਰੋਗ ॥੧॥ ਭਾਈ ਰੇ ਗੁਰ ਕਿਰਪਾ ਤੇ ਭਗਤਿ ਠਾਕ...