Posts

  ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ...
 ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥ ਅਰਥ: ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ।੧।ਰਹਾਉ। ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ।੧। ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ।੨। ਹੇ ਭਾਈ! ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ। ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ-ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ।੩। ਹੇ ਨਾਨਕ! ਆਖ-(ਹੇ ਭਾਈ! ਤੂੰ ਭੀ) ਇਹ ਅਸਲੀਅ...
  ਆਸਾ ॥ ਕਾਹੂ ਦੀਨ੍ਹ੍ਹੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥ ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥ ਅਹਿਰਖ ਵਾਦੁ ਨ ਕੀਜੈ ਰੇ ਮਨ ॥ ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥੧॥ ਰਹਾਉ ॥ ਕੁਮ੍ਹ੍ਹਾਰੈ ਏਕ ਜੁ ਮਾਟੀ ਗੂੰਧੀ ਬਹੁ ਬਿਧਿ ਬਾਨੀ ਲਾਈ ॥ ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਧਿ ਲਗਾਈ ॥੨॥ ਸੂਮਹਿ ਧਨੁ ਰਾਖਨ ਕਉ ਦੀਆ ਮੁਗਧੁ ਕਹੈ ਧਨੁ ਮੇਰਾ ॥ ਜਮ ਕਾ ਡੰਡੁ ਮੂੰਡ ਮਹਿ ਲਾਗੈ ਖਿਨ ਮਹਿ ਕਰੈ ਨਿਬੇਰਾ ॥੩॥ ਹਰਿ ਜਨੁ ਊਤਮੁ ਭਗਤੁ ਸਦਾਵੈ ਆਗਿਆ ਮਨਿ ਸੁਖੁ ਪਾਈ ॥ ਜੋ ਤਿਸੁ ਭਾਵੈ ਸਤਿ ਕਰਿ ਮਾਨੈ ਭਾਣਾ ਮੰਨਿ ਵਸਾਈ ॥੪॥ ਕਹੈ ਕਬੀਰੁ ਸੁਨਹੁ ਰੇ ਸੰਤਹੁ ਮੇਰੀ ਮੇਰੀ ਝੂਠੀ ॥ ਚਿਰਗਟ ਫਾਰਿ ਚਟਾਰਾ ਲੈ ਗਇਓ ਤਰੀ ਤਾਗਰੀ ਛੂਟੀ ॥੫॥੩॥੧੬॥ ਆਸਾ ॥  ਅਰਥ:  (ਪਰਮਾਤਮਾ ਨੇ) ਕਈ ਬੰਦਿਆਂ ਨੂੰ ਰੇਸ਼ਮ ਦੇ ਕੱਪੜੇ (ਪਾਣ ਨੂੰ) ਦਿੱਤੇ ਹਨ ਤੇ ਨਿਵਾਰੀ ਪਲੰਘ (ਸੌਣ ਨੂੰ) ; ਪਰ ਕਈ (ਵਿਚਾਰਿਆਂ) ਨੂੰ ਗਲੀ ਹੋਈ ਜੁੱਲੀ ਭੀ ਨਹੀਂ ਮਿਲਦੀ, ਤੇ ਕਈ ਘਰਾਂ ਵਿਚ (ਬਿਸਤਰੇ ਦੇ ਥਾਂ) ਪਰਾਲੀ ਹੀ ਹੈ।1।  (ਪਰ) ਹੇ ਮਨ! ਈਰਖਾ ਤੇ ਝਗੜਾ ਕਿਉਂ ਕਰਦਾ ਹੈਂ? ਨੇਕ ਕਮਾਈ ਕਰੀ ਜਾਹ ਤੇ ਤੂੰ ਭੀ (ਇਹ ਸੁਖ) ਹਾਸਲ ਕਰ ਲੈ।1। ਰਹਾਉ।  ਘੁਮਿਆਰ ਨੇ ਇਕੋ ਹੀ ਮਿੱਟੀ ਗੁੰਨ੍ਹੀ ਤੇ ਉਸ ਨੂੰ ਕਈ ਕਿਸਮ ਦੇ ਰੰਗ ਲਾ ਦਿੱਤੇ (ਭਾਵ, ਕਈ ਵੰਨਗੀਆਂ ਦੇ ਭਾਂਡੇ ਬਣਾ ਦਿੱਤੇ)। ਕਿਸੇ ਭਾਂਡੇ ਵਿਚ ਮੋਤੀ ਤੇ ਮੋਤੀਆਂ ਦੀਆਂ ਮਾਲਾਂ (ਮਨੁੱਖ ਨੇ) ਪਾ ਦਿੱਤੀਆਂ ਤ...
  ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।:ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾ...
  ਆਸਾ   ਸ੍ਰੀ   ਕਬੀਰ   ਜੀਉ   ਕੇ   ਦੁਪਦੇ ੴ   ਸਤਿਗੁਰ   ਪ੍ਰਸਾਦਿ   ॥ ਹੀਰੈ   ਹੀਰਾ   ਬੇਧਿ   ਪਵਨ   ਮਨੁ   ਸਹਜੇ   ਰਹਿਆ   ਸਮਾਈ   ॥   ਸਗਲ   ਜੋਤਿ   ਇਨਿ   ਹੀਰੈ   ਬੇਧੀ   ਸਤਿਗੁਰ   ਬਚਨੀ   ਮੈ   ਪਾਈ   ॥ ੧॥   ਹਰਿ   ਕੀ   ਕਥਾ   ਅਨਾਹਦ ਬਾਨੀ   ॥   ਹੰਸੁ   ਹੁਇ   ਹੀਰਾ   ਲੇਇ   ਪਛਾਨੀ   ॥ ੧॥   ਰਹਾਉ   ॥   ਕਹਿ   ਕਬੀਰ   ਹੀਰਾ   ਅਸ   ਦੇਖਿਓ   ਜਗ   ਮਹ   ਰਹਾ   ਸਮਾਈ   ॥   ਗੁਪਤਾ   ਹੀਰਾ   ਪ੍ਰਗਟ   ਭਇਓ   ਜਬ ਗੁਰ   ਗਮ   ਦੀਆ   ਦਿਖਾਈ   ॥ ੨॥੧॥੩੧॥ ਆਸਾ   ਸ੍ਰੀ   ਕਬੀਰ   ਜੀਉ   ਕੇ   ਦੁਪਦੇ ੴ   ਸਤਿਗੁਰ   ਪ੍ਰਸਾਦਿ   ॥ ਜਦੋਂ  ( ਜੀਵ -)  ਹੀਰਾ  ( ਪ੍ਰਭੂ -)  ਹੀਰੇ   ਨੂੰ   ਵਿੰਨ੍ਹ   ਲੈਂਦਾ   ਹੈ  ( ਭਾਵ ,  ਜਦੋਂ   ਜੀਵ   ਪਰਮਾਤਮਾ   ਦੇ   ਚਰਨਾਂ   ਵਿਚ   ਸੁਰ...
  ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥ਅਰਥ: ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ...
  ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥SORAT’H, FIFTH MEHL: ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ। ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰ...