ਗੂਜਰੀ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ ॥ ਅੰਤਰਿ ਮੈਲੁ ਨ ਉਤਰੈ ਹਉਮੈ ਬਿਨੁ ਗੁਰ ਬਾਜੀ ਹਾਰੀ ॥੧॥ ਮੇਰੇ ਠਾਕੁਰ ਰਖਿ ਲੇਵਹੁ ਕਿਰਪਾ ਧਾਰੀ ॥ ਕੋਟਿ ਮਧੇ ਕੋ ਵਿਰਲਾ ਸੇਵਕੁ ਹੋਰਿ ਸਗਲੇ ਬਿਉਹਾਰੀ ॥੧॥ ਰਹਾਉ ॥ ਸਾਸਤ ਬੇਦ ਸਿਮ੍ਰਿਤਿ ਸਭਿ ਸੋਧੇ ਸਭ ਏਕਾ ਬਾਤ ਪੁਕਾਰੀ ॥ ਬਿਨੁ ਗੁਰ ਮੁਕਤਿ ਨ ਕੋਊ ਪਾਵੈ ਮਨਿ ਵੇਖਹੁ ਕਰਿ ਬੀਚਾਰੀ ॥੨॥ ਅਠਸਠਿ ਮਜਨੁ ਕਰਿ ਇਸਨਾਨਾ ਭ੍ਰਮਿ ਆਏ ਧਰ ਸਾਰੀ ॥ ਅਨਿਕ ਸੋਚ ਕਰਹਿ ਦਿਨ ਰਾਤੀ ਬਿਨੁ ਸਤਿਗੁਰ ਅੰਧਿਆਰੀ ॥੩॥ ਧਾਵਤ ਧਾਵਤ ਸਭੁ ਜਗੁ ਧਾਇਓ ਅਬ ਆਏ ਹਰਿ ਦੁਆਰੀ ॥ ਦੁਰਮਤਿ ਮੇਟਿ ਬੁਧਿ ਪਰਗਾਸੀ ਜਨ ਨਾਨਕ ਗੁਰਮੁਖਿ ਤਾਰੀ ॥੪॥੧॥੨॥ ਗੂਜਰੀ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹੇ ਭਾਈ! ਦੁਨੀਆਦਾਰ ਮਨੁੱਖ ਕਰਮ-ਕਾਂਡ ਕਰਦੇ ਹਨ, (ਇਸ਼ਨਾਨ, ਸੰਧਿਆ ਆਦਿਕ) ਛੇ (ਪ੍ਰਸਿੱਧ ਮਿਥੇ ਹੋਏ ਧਾਰਮਿਕ) ਕਰਮ ਕਮਾਂਦੇ ਹਨ, ਇਹਨਾਂ ਕੰਮਾਂ ਵਿਚ ਹੀ ਇਹ ਲੋਕ ਪਰਚੇ ਰਹਿੰਦੇ ਹਨ । ਪਰ ਇਹਨਾਂ ਦੇ ਮਨ ਵਿਚ ਟਿਕੀ ਹੋਈ ਹਉਮੈ ਦੀ ਮੈਲ (ਇਹਨਾਂ ਕੰਮਾਂ ਨਾਲ) ਨਹੀਂ ਉਤਰਦੀ । ਗੁਰੂ ਦੀ ਸਰਨ ਪੈਣ ਤੋਂ ਬਿਨਾ ਉਹ ਮਨੁੱਖਾ ਜਨਮ ਦੀ ਬਾਜ਼ੀ ਹਾਰ ਜਾਂਦੇ ਹਨ ।੧।ਹੇ ਮੇਰੇ ਮਾਲਕ-ਪ੍ਰਭੂ! ਕਿਰਪਾ ਕਰ ਕੇ ਮੈਨੂੰ (ਦੁਰਮਤਿ ਤੋਂ) ਬਚਾਈ ਰੱਖ । (ਮੈਂ ਵੇਖਦਾ ਹਾਂ ਕਿ) ਕੋ੍ਰੜਾਂ ਮਨੁੱਖਾਂ ਵਿਚੋਂ ਕੋਈ ਵਿਰਲਾ ਮਨੁੱਖ (ਤੇਰਾ ਸੱਚਾ) ਭਗਤ ਹੈ (ਦੁਰਮਤਿ ਦੇ ਕਾਰਨ) ਹੋਰ...
Posts
Showing posts from April, 2020