About Me

My photo
The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.

Monday, May 25, 2020

HUKAMNAMA SAHIB

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH AUDIO TRANSLATIONS.

ਬੈਰਾੜੀ ਮਹਲਾ ੪ ॥ ਜਪਿ ਮਨ ਹਰਿ ਹਰਿ ਨਾਮੁ ਨਿਤ ਧਿਆਇ ॥ ਜੋ ਇਛਹਿ ਸੋਈ ਫਲੁ ਪਾਵਹਿ ਫਿਰਿ ਦੂਖੁ ਨ ਲਾਗੈ ਆਇ ॥੧॥ ਰਹਾਉ ॥ ਸੋ ਜਪੁ ਸੋ ਤਪੁ ਸਾ ਬ੍ਰਤ ਪੂਜਾ ਜਿਤੁ ਹਰਿ ਸਿਉ ਪ੍ਰੀਤਿ ਲਗਾਇ ॥ ਬਿਨੁ ਹਰਿ ਪ੍ਰੀਤਿ ਹੋਰ ਪ੍ਰੀਤਿ ਸਭ ਝੂਠੀ ਇਕ ਖਿਨ ਮਹਿ ਬਿਸਰਿ ਸਭ ਜਾਇ ॥੧॥ ਤੂ ਬੇਅੰਤੁ ਸਰਬ ਕਲ ਪੂਰਾ ਕਿਛੁ ਕੀਮਤਿ ਕਹੀ ਨ ਜਾਇ ॥ ਨਾਨਕ ਸਰਣਿ ਤੁਮ੍ਹ੍ਹਾਰੀ ਹਰਿ ਜੀਉ ਭਾਵੈ ਤਿਵੈ ਛਡਾਇ ॥੨॥੬॥ 


ਅਰਥ: ਹੇ (ਮੇਰੇਮਨ! ਸਦਾ ਪ੍ਰਭੂ ਦਾ ਨਾਮ ਜਪਿਆ ਕਰ, ਪ੍ਰਭੂ ਦਾ ਧਿਆਨ ਧਰਿਆ ਕਰ, (ਉਸ ਪ੍ਰਭੂ ਦੇ ਦਰ ਤੋਂਜੋ ਕੁਝ ਮੰਗੇਂਗਾ, ਉਹੀ ਪ੍ਰਾਪਤ ਕਰ ਲਏਂਗਾ। ਕੋਈ ਦੁੱਖ ਭੀ ਆ ਕੇ ਤੈਨੂੰ ਪੋਹ ਨਹੀਂ ਸਕੇਗਾ।੧।ਰਹਾਉ।

ਹੇ ਮਨ! ਜਿਸ ਸਿਮਰਨ ਦੀ ਬਰਕਤਿ ਨਾਲ ਪਰਮਾਤਮਾ ਨਾਲ ਪ੍ਰੀਤਿ ਬਣੀ ਰਹਿੰਦੀ ਹੈ, ਉਹ ਸਿਮਰਨ ਹੀ ਜਪ ਹੈ, ਉਹ ਸਿਮਰਨ ਹੀ ਤਪ ਹੈ, ਉਹ ਸਿਮਰਨ ਹੀ ਵਰਤ ਹੈ, ਉਹ ਸਿਮਰਨ ਹੀ ਪੂਜਾ ਹੈ। ਪ੍ਰਭੂ-ਚਰਨਾਂ ਦੇ ਪਿਆਰ ਤੋਂ ਬਿਨਾ ਹੋਰ (ਜਪ ਤਪ ਆਦਿਕ ਦਾ) ਪਿਆਰ ਝੂਠਾ ਹੈ, ਇਕ ਛਿਨ ਵਿਚ ਹੀ ਉਹ ਪਿਆਰ ਭੁੱਲ ਜਾਂਦਾ ਹੈ।੧।

ਹੇ ਨਾਨਕ! ਆਖ-) ਹੇ ਪ੍ਰਭੂ ਜੀ! ਤੂੰ ਬੇਅੰਤ ਹੈਂ, ਤੂੰ ਸਾਰੀਆਂ ਤਾਕਤਾਂ ਨਾਲ ਭਰਪੂਰ ਹੈਂ, ਤੇਰਾ ਮੁੱਲ ਨਹੀਂ ਪਾਇਆ ਜਾ ਸਕਦਾ। ਮੈਂ (ਨਾਨਕ) ਤੇਰੀ ਸਰਨ ਆਇਆ ਹਾਂ, ਜਿਵੇਂ ਤੈਨੂੰ ਚੰਗਾ ਲੱਗੇ, ਮੈਨੂੰ ਆਪਣੇ ਚਰਨਾਂ ਤੋਂ ਬਿਨਾ ਹੋਰ ਹੋਰ ਪ੍ਰੀਤਿ ਤੋਂ ਬਚਾਈ ਰੱਖ।੨।੬।

BAIRAAREE, FOURTH MEHL:

O my mind, chant the Name of the Lord, Har, Har; meditate on it continually. You shall obtain the fruits of your heart’s desires, and pain shall never touch you again. || 1 || Pause || That is chanting, that is deep meditation and austerity, that is fasting and worship, which inspires love for the Lord. Without the Lord’s Love, every other love is false; in an instant, it is all forgotten. || 1 || You are infinite, the Master of all power; Your value cannot be described at all. Nanak has come to Your Sanctuary, O Dear Lord; as it pleases You, save him. || 2 || 6 ||


Tuesday, 13th Jayt’h (Samvat 552 Nanakshahi

No comments:

Post a Comment

  ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ...