About Me

My photo
The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.

Wednesday, November 18, 2020

HUKAMNAMA SAHIB

 

ਸਲੋਕੁ ਮਃ ੧ ॥ ਘਰ ਹੀ ਮੁੰਧਿ ਵਿਦੇਸਿ ਪਿਰੁ ਨਿਤ ਝੂਰੇ ਸੰਮ੍ਹਾਲੇ ॥ ਮਿਲਦਿਆ ਢਿਲ ਨ ਹੋਵਈ ਜੇ ਨੀਅਤਿ ਰਾਸਿ ਕਰੇ ॥੧॥

ਅਰਥ: ਪਤੀ ਤਾਂ ਘਰ (ਭਾਵ, ਹਿਰਦੇ) ਵਿਚ ਹੀ ਹੈ, (ਪਰ ਉਸ ਨੂੰ) ਪਰਦੇਸ ਵਿਚ (ਸਮਝਦੀ ਹੋਈ) ਕਮਲੀ ਇਸਤ੍ਰੀ ਸਦਾ ਝੂਰਦੀ ਹੈ ਤੇ (ਉਸ ਨੂੰ) ਯਾਦ ਕਰਦੀ ਹੈਜੇ ਨੀਯਤ ਸਾਫ਼ ਕਰੇ ਤਾਂ ਮਿਲਦਿਆਂ ਢਿੱਲ ਨਹੀਂ ਲੱਗਦੀ।੧।

ਮਃ ੧ ॥ ਨਾਨਕ ਗਾਲੀ ਕੂੜੀਆ ਬਾਝੁ ਪਰੀਤਿ ਕਰੇਇ ॥ ਤਿਚਰੁ ਜਾਣੈ ਭਲਾ ਕਰਿ ਜਿਚਰੁ ਲੇਵੈ ਦੇਇ ॥੨॥

ਅਰਥ: ਹੇ ਨਾਨਕ! ਹਰੀ ਨਾਲ) ਪਿਆਰ ਕਰਨ ਤੋਂ ਬਿਨਾ (ਭਾਵਪਿਆਰ ਤੋਂ ਸੱਖਣਾ ਜਦ ਤਾਈਂ ਰਹੇ) ਹੋਰ ਗੱਲਾਂ (ਕਰਨੀਆਂ) ਝੂਠੀਆਂ ਹਨ; (ਕਿਉਂਕਿ ਏਸ ਤਰ੍ਹਾਂ) ਤਦ ਤਾਈਂ (ਹਰੀ ਨੂੰ ਜੀਵ) ਚੰਗਾ ਸਮਝਦਾ ਹੈ ਜਦ ਤਾਈਂ (ਹਰੀ) ਦੇਂਦਾ ਹੈ ਤੇ (ਜੀਵਲੈਂਦਾ ਹੈ (ਭਾਵ, ਜਦ ਤਕ ਜੀਵ ਨੂੰ ਕੁਝ ਮਿਲਦਾ ਰਹਿੰਦਾ ਹੈ੨।

ਪਉੜੀ ॥ ਜਿਨਿ ਉਪਾਏ ਜੀਅ ਤਿਨਿ ਹਰਿ ਰਾਖਿਆ ॥ ਅੰਮ੍ਰਿਤੁ ਸਚਾ ਨਾਉ ਭੋਜਨੁ ਚਾਖਿਆ ॥ ਤਿਪਤਿ ਰਹੇ ਆਘਾਇ ਮਿਟੀ ਭਭਾਖਿਆ ॥

ਅਰਥ: ਜਿਸ ਹਰੀ ਨੇ ਜੀਵ ਪੈਦਾ ਕੀਤੇ ਹਨਉਸੇ ਨੇ ਉਹਨਾਂ ਦੀ ਰੱਖਿਆ ਕੀਤੀ ਹੈਜੋ ਜੀਵ ਉਸ ਹਰੀ ਦਾ ਆਤਮਕ ਜੀਵਨ ਦੇਣ ਵਾਲਾ ਸੱਚਾ ਨਾਮ (ਰੂਪ) ਭੋਜਨ ਛਕਦੇ ਹਨ ਤੇ (ਇਸ ਭੋਜਨ ਨਾਲ) ਉਹ ਬੜੇ ਰੱਜ ਜਾਂਦੇ ਹਨ ਉਹਨਾਂ ਦੀ ਹੋਰ ਖਾਣ ਦੀ ਇੱਛਾ ਮਿਟ ਜਾਂਦੀ ਹੈ।

ਸਭ ਅੰਦਰਿ ਇਕੁ ਵਰਤੈ ਕਿਨੈ ਵਿਰਲੈ ਲਾਖਿਆ ॥ ਜਨ ਨਾਨਕ ਭਏ ਨਿਹਾਲੁ ਪ੍ਰਭ ਕੀ ਪਾਖਿਆ ॥੨੦॥

SHALOK, FIRST MEHL:

The soul-bride is at home, while the Husband Lord is away; she cherishes His memory, and mourns His absence. She shall meet Him without delay, if she rids herself of duality. || 1 || FIRST MEHL: O Nanak, false is the speech of one who acts without loving the Lord. He judges things to be good, only as long as the Lord gives and he receives. || 2 || PAUREE: The Lord, who created the creatures, also protects them. I have tasted the food of Ambrosial Nectar, the True Name. I am satisfied and satiated, and my hunger is appeased. The One Lord is pervading in all, but rare are those who realize this. Servant Nanak is enraptured, in the Protection of God. || 20 ||

No comments:

Post a Comment

  ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ...