Here are some positive news stories to inspire the world: Scientists Achieve Breakthrough in Renewable Energy Storage: Researchers at the Global Institute for Sustainable Innovation have announced a significant advancement in battery technology. Their new solid-state battery design boasts triple the energy density of current lithium-ion batteries and can be fully charged in under five minutes. This innovation promises to accelerate the adoption of electric vehicles and make renewable energy sources like solar and wind power more reliable and accessible worldwide. Global Initiative Eradicates Waterborne Disease in Sub-Saharan Africa: A collaborative effort between international health organizations and local communities has successfully eradicated a debilitating waterborne disease in several countries in Sub-Saharan Africa. Through widespread education, improved sanitation infrastructure, and the distribution of water purification technology, millions of people are now living healt...

HUKAMNAMA SAHIB

 ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥ 

JAITSREE, NINTH MEHL:

O Dear Lord, please, save my honor! The fear of death has entered my heart; I cling to the Protection of Your Sanctuary, O Lord, ocean of mercy. || 1 || Pause || I am a great sinner, foolish and greedy; but now, at last, I have grown weary of committing sins. I cannot forget the fear of dying; this anxiety is consuming my body. || 1 || I have been trying to liberate myself, running around in the ten directions. The pure, immaculate Lord abides deep within my heart, but I do not understand the secret of His mystery. || 2 || I have no merit, and I know nothing about meditation or austerities; what should I do now? O Nanak, I am exhausted; I seek the shelter of Your Sanctuary; O God, please bless me with the gift of fearlessness. || 3 || 2 ||

ਅਰਥ: ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ। ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ।੧।ਰਹਾਉ।

ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ। ਮੈਨੂੰ ਮਰਨ ਦਾ ਡਰ (ਕਿਸੇ ਵੇਲੇਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ।੧।

ਹੇ ਭਾਈ! ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ। (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ।੨।

ਹੇ ਨਾਨਕ! ਆਖ-ਪਰਮਾਤਮਾ ਦੀ ਸਰਨ ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜਪ ਤਪ ਨਹੀਂ (ਜੋ ਮੌਤ ਦੇ ਸਹਿਮ ਤੋਂ ਬਚਾ ਲਏ, ਫਿਰ) ਹੁਣ ਕੇਹੜਾ ਕੰਮ ਕੀਤਾ ਜਾਏਹੇ ਪ੍ਰਭੂ! ਹੋਰ ਸਾਧਨਾਂ ਵਲੋਂ) ਹਾਰ ਕੇ ਮੈਂ ਤੇਰੀ ਸਰਨ ਆ ਪਿਆ ਹਾਂ, ਤੂੰ ਮੈਨੂੰ ਮੌਤ ਦੇ ਡਰ ਤੋਂ ਖ਼ਲਾਸੀ ਦਾ ਦਾਨ ਦੇਹ।੩।੨।


Popular posts from this blog

ਰਾਮਕਲੀ ਮਹਲਾ ੫ ਰੁਤੀ ਸਲੋਕੁ     ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬ...

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥