About Me

My photo
The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.

Friday, October 8, 2021

Hukamnama Sahib Oct 09,2021

ਸੂਹੀ ਕਬੀਰ ਜੀ ॥ ਥਰਹਰ ਕੰਪੈ ਬਾਲਾ ਜੀਉ ॥ ਨਾ ਜਾਨਉ ਕਿਆ ਕਰਸੀ ਪੀਉ ॥੧॥ ਰੈਨਿ ਗਈ ਮਤ ਦਿਨੁ ਭੀ ਜਾਇ ॥ ਭਵਰ ਗਏ ਬਗ ਬੈਠੇ ਆਇ ॥੧॥ ਰਹਾਉ ॥ ਕਾਚੈ ਕਰਵੈ ਰਹੈ ਨ ਪਾਨੀ ॥ ਹੰਸੁ ਚਲਿਆ ਕਾਇਆ ਕੁਮਲਾਨੀ ॥੨॥ ਕੁਆਰ ਕੰਨਿਆ ਜੈਸੇ ਕਰਤ ਸੀਗਾਰਾ ॥ ਕਿਉ ਰਲੀਆ ਮਾਨੈ ਬਾਝੁ ਭਤਾਰਾ ॥੩॥ ਕਾਗ ਉਡਾਵਤ ਭੁਜਾ ਪਿਰਾਨੀ ॥ ਕਹਿ ਕਬੀਰ ਇਹ ਕਥਾ ਸਿਰਾਨੀ ॥੪॥੨॥

ਅਰਥ: (ਮੇਰੇ) ਕਾਲੇ ਕੇਸ ਚਲੇ ਗਏ ਹਨ (ਉਹਨਾਂ ਦੇ ਥਾਂ) ਧੌਲੇ ਆ ਗਏ ਹਨ। (ਪਰਮਾਤਮਾ ਦਾ ਨਾਮ ਜਪਣ ਤੋਂ ਬਿਨਾ ਹੀ ਮੇਰੀ) ਜੁਆਨੀ ਦੀ ਉਮਰ ਲੰਘ ਗਈ ਹੈ। (ਮੈਨੂੰ ਹੁਣ ਇਹ ਡਰ ਹੈ ਕਿ) ਕਿਤੇ (ਇਸੇ ਤਰ੍ਹਾਂ) ਬੁਢੇਪਾ ਭੀ ਨਾਹ ਲੰਘ ਜਾਏ।੧।ਰਹਾਉ।

(ਇਤਨੀ ਉਮਰ ਭਗਤੀ ਤੋਂ ਬਿਨਾ ਲੰਘ ਜਾਣ ਕਰਕੇ ਹੁਣਮੇਰੀ ਅੰਞਾਣ ਜਿੰਦ ਬਹੁਤ ਸਹਿਮੀ ਹੋਈ ਹੈ ਕਿ ਪਤਾ ਨਹੀਂ ਪਤੀ ਪ੍ਰਭੂ (ਮੇਰੇ ਨਾਲ) ਕੀਹ ਸਲੂਕ ਕਰੇਗਾ।੧।

(ਹੁਣ ਤਕ ਬੇ-ਪਰਵਾਹੀ ਵਿਚ ਖ਼ਿਆਲ ਹੀ ਨਾਹ ਕੀਤਾ ਕਿ ਇਹ ਸਰੀਰ ਤਾਂ ਕੱਚੇ ਭਾਂਡੇ ਵਾਂਗ ਹੈ) ਕੱਚੇ ਕੁੱਜੇ ਵਿਚ ਪਾਣੀ ਟਿਕਿਆ ਨਹੀਂ ਰਹਿ ਸਕਦਾ (ਸੁਆਸ ਬੀਤਦੇ ਗਏ, ਹੁਣ) ਸਰੀਰ ਕੁਮਲਾ ਰਿਹਾ ਹੈ ਤੇ (ਜੀਵ-) ਭੌਰ ਉਡਾਰੀ ਮਾਰਨ ਨੂੰ ਤਿਆਰ ਹੈ (ਪਰ ਆਪਣਾ ਕੁੱਝ ਭੀ ਨਾਹ ਸਵਾਰਿਆ੨।

ਜਿਵੇਂ ਕੁਆਰੀ ਲੜਕੀ ਸ਼ਿੰਗਾਰ ਕਰਦੀ ਰਹੇ, ਪਤੀ ਮਿਲਣ ਤੋਂ ਬਿਨਾ (ਇਹਨਾਂ ਸ਼ਿੰਗਾਰਾਂ ਦਾ) ਉਸ ਨੂੰ ਕੋਈ ਅਨੰਦ ਨਹੀਂ ਆ ਸਕਦਾ, (ਤਿਵੇਂ ਮੈਂ ਭੀ ਸਾਰੀ ਉਮਰ ਨਿਰੇ ਸਰੀਰ ਦੀ ਖ਼ਾਤਰ ਹੀ ਆਹਰ-ਪਾਹਰ ਕੀਤੇ, ਪ੍ਰਭੂ ਨੂੰ ਵਿਸਾਰਨ ਕਰਕੇ ਕੋਈ ਆਤਮਕ ਸੁਖ ਨਾਹ ਮਿਲਿਆ੩।

ਕਬੀਰ ਆਖਦਾ ਹੈ-(ਹੇ ਪਤੀ-ਪ੍ਰਭੂ! ਹੁਣ ਤਾਂ ਆ ਮਿਲ, ਤੇਰੀ ਉਡੀਕ ਵਿਚ) ਕਾਂ ਉਡਾਂਦਿਆਂ ਮੇਰੀ ਬਾਂਹ ਭੀ ਥੱਕ ਗਈ ਹੈ, (ਤੇ ਉਧਰੋਂ ਮੇਰੀ ਉਮਰ ਦੀ) ਕਹਾਣੀ ਹੀ ਮੁੱਕਣ ਤੇ ਆ ਗਈ ਹੈ।੪।੨।

ਸ਼ਬਦ ਦਾ ਭਾਵ: ਸਿਮਰਨ ਤੋਂ ਬਿਨਾ ਉਮਰ ਗੰਵਾ ਕੇ ਆਖ਼ਰ ਪਛਤਾਣਾ ਪੈਂਦਾ ਹੈ ਕਿ ਅਗਾਂਹ ਕੀਹ ਬਣੇਗਾ।

SOOHEE, KABEER JEE:

My innocent soul trembles and shakes. I do not know how my Husband Lord will deal with me. || 1 || The night of my youth has passed away; will the day of old age also pass away? My dark hairs, like bumble bees, have gone away, and grey hairs, like cranes, have settled upon my head. || 1 || Pause || Water does not remain in the unbaked clay pot; when the soul-swan departs, the body withers away. || 2 || I decorate myself like a young virgin; but how can I enjoy pleasures, without my Husband Lord? || 3 || My arm is tired, driving away the crows. Says Kabeer, this is the way the story of my life ends. || 4 || 2 ||

No comments:

Post a Comment

  ਸੋਰਠਿ   ਮਹਲਾ   ੫   ਘਰੁ   ੧   ਅਸਟਪਦੀਆ      ੴ   ਸਤਿਗੁਰ   ਪ੍ਰਸਾਦਿ   ॥   ਸਭੁ   ਜਗੁ   ਜਿਨਹਿ   ਉਪਾਇਆ   ਭਾਈ   ਕਰਣ   ਕਾਰਣ   ਸਮਰਥੁ   ॥   ਜੀਉ   ਪਿੰਡ...