About Me

My photo
The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.

Thursday, October 14, 2021

Hukamnama Sahib Oct 15,2021

ਰਾਮਕਲੀ ਮਹਲਾ ੧ ਦਖਣੀ ਓਅੰਕਾਰੁ     ੴ ਸਤਿਗੁਰ ਪ੍ਰਸਾਦਿ ॥ 

ਸ੍ਰਿਸਟੇ ਭੇਉ ਨ ਜਾਣੈ ਕੋਇ ॥ ਸ੍ਰਿਸਟਾ ਕਰੈ ਸੁ ਨਿਹਚਉ ਹੋਇ ॥ ਸੰਪੈ ਕਉ ਈਸਰੁ ਧਿਆਈਐ ॥ ਸੰਪੈ ਪੁਰਬਿ ਲਿਖੇ ਕੀ ਪਾਈਐ ॥ ਸੰਪੈ ਕਾਰਣਿ ਚਾਕਰ ਚੋਰ ॥ ਸੰਪੈ ਸਾਥਿ ਨ ਚਾਲੈ ਹੋਰ ॥ ਬਿਨੁ ਸਾਚੇ ਨਹੀ ਦਰਗਹ ਮਾਨੁ ॥ ਹਰਿ ਰਸੁ ਪੀਵੈ ਛੁਟੈ ਨਿਦਾਨਿ ॥੫੦॥

ਅਰਥ: ਕੋਈ ਜੀਵ ਸਿਰਜਣਹਾਰ-ਪ੍ਰਭੂ ਦਾ ਭੇਤ ਨਹੀਂ ਪਾ ਸਕਦਾ (ਤੇ, ਕੋਈ ਉਸ ਦੀ ਰਜ਼ਾ ਵਿਚ ਦਖ਼ਲ ਨਹੀਂ ਦੇ ਸਕਦਾ, ਕਿਉਂਕਿ ਜਗਤ ਵਿਚ) ਜ਼ਰੂਰ ਉਹੀ ਹੁੰਦਾ ਹੈ ਜੋ ਸਿਰਜਣਹਾਰ-ਕਰਤਾਰ ਕਰਦਾ ਹੈ। (ਸਿਰਜਣਹਾਰ ਦੀ ਇਹ ਇਕ ਅਜਬ ਖੇਡ ਹੈ ਕਿ ਆਮ ਤੌਰ ਤੇ ਮਨੁੱਖ) ਧਨ ਦੀ ਖ਼ਾਤਰ ਹੀ ਪਰਮਾਤਮਾ ਨੂੰ ਧਿਆਉਂਦਾ ਹੈ, ਤੇ ਹੁਣ ਤਕ ਦੀ ਕੀਤੀ ਮਿਹਨਤ ਦੇ ਲਿਖੇ ਅਨੁਸਾਰ ਧਨ ਮਿਲ (ਭੀ) ਜਾਂਦਾ ਹੈ। ਧਨ ਦੀ ਖ਼ਾਤਰ ਮਨੁੱਖ ਦੂਜਿਆਂ ਦੇ ਨੌਕਰ (ਭੀ) ਬਣਦੇ ਹਨ, ਚੋਰ (ਭੀ) ਬਣਦੇ ਹਨ (ਭਾਵ, ਚੋਰੀ ਭੀ ਕਰਦੇ ਹਨ) । ਪਰ ਧਨ ਕਿਸੇ ਦੇ ਨਾਲ ਨਹੀਂ ਨਿਭਦਾ, (ਮਰਨ ਤੇ) ਹੋਰਨਾਂ ਦਾ ਬਣ ਜਾਂਦਾ ਹੈ।

ਸਦਾ-ਥਿਰ ਰਹਿਣ ਵਾਲਾ ਗੋਪਾਲ (ਦੇ ਨਾਮ) ਤੋਂ ਬਿਨਾ ਉਸ ਦੀ ਹਜ਼ੂਰੀ ਵਿਚ ਆਦਰ ਨਹੀਂ ਮਿਲਦਾ। ਜੋ ਮਨੁੱਖ ਪਰਮਾਤਮਾ ਦੇ ਨਾਮ ਦਾ ਰਸ ਪੀਂਦਾ ਹੈ ਉਹ (ਸੰਪੈ-ਧਨ ਦੇ ਮੋਹ ਤੋਂ) ਅੰਤ ਨੂੰ ਬਚ ਜਾਂਦਾ ਹੈ। 50।

No one knows the mystery of the Creator of the World.

Whatever the Creator of the World does, is certain to occur.

For wealth, some meditate on the Lord.

By pre-ordained destiny, wealth is obtained.

For the sake of wealth, some become servants or thieves.

Wealth does not go along with them when they die; it passes into the hands of others.

Without Truth, honor is not obtained in the Court of the Lord.

Drinking in the subtle essence of the Lord, one is emancipated in the end. ||50||

No comments:

Post a Comment

  ਸੋਰਠਿ   ਮਹਲਾ   ੫   ਘਰੁ   ੧   ਅਸਟਪਦੀਆ      ੴ   ਸਤਿਗੁਰ   ਪ੍ਰਸਾਦਿ   ॥   ਸਭੁ   ਜਗੁ   ਜਿਨਹਿ   ਉਪਾਇਆ   ਭਾਈ   ਕਰਣ   ਕਾਰਣ   ਸਮਰਥੁ   ॥   ਜੀਉ   ਪਿੰਡ...