ਆਸਾ ਸ੍ਰੀ ਕਬੀਰ ਜੀਉ ਕੇ ਪੰਚਪਦੇ ੯ ਦੁਤੁਕੇ ੫ ੴ ਸਤਿਗੁਰ ਪ੍ਰਸਾਦਿ ॥ ਆਸਾ ॥ ਜਗਿ ਜੀਵਨੁ ਐਸਾ ਸੁਪਨੇ ਜੈਸਾ ਜੀਵਨੁ ਸੁਪਨ ਸਮਾਨੰ ॥ ਸਾਚੁ ਕਰਿ ਹਮ ਗਾਠਿ ਦੀਨੀ ਛੋਡਿ ਪਰਮ ਨਿਧਾਨੰ ॥੧॥ ਬਾਬਾ ਮਾਇਆ ਮੋਹ ਹਿਤੁ ਕੀਨ੍ਹ੍ਹ ॥ ਜਿਨਿ ਗਿਆਨੁ ਰਤਨੁ ਹਿਰਿ ਲੀਨ੍ਹ੍ਹ ॥੧॥ ਰਹਾਉ ॥ ਨੈਨ ਦੇਖਿ ਪਤੰਗੁ ਉਰਝੈ ਪਸੁ ਨ ਦੇਖੈ ਆਗਿ ॥ ਕਾਲ ਫਾਸ ਨ ਮੁਗਧੁ ਚੇਤੈ ਕਨਿਕ ਕਾਮਿਨਿ ਲਾਗਿ ॥੨॥ ਕਰਿ ਬਿਚਾਰੁ ਬਿਕਾਰ ਪਰਹਰਿ ਤਰਨ ਤਾਰਨ ਸੋਇ ॥ ਕਹਿ ਕਬੀਰ ਜਗਜੀਵਨੁ ਐਸਾ ਦੁਤੀਅ ਨਾਹੀ ਕੋਇ ॥੩॥੫॥੨੭॥ ਨੋਟ: ਪਹਿਲੀ ਤੁਕ ਦੇ ਲਫ਼ਜ਼ 'ਜਗਿ ਜੀਵਨੁ' ਅਤੇ ਅਖ਼ੀਰਲੀ ਤੁਕ ਦੇ 'ਜਗਜੀਵਨੁ' ਦਾ ਫ਼ਰਕ ਗਹੁ ਨਾਲ ਵੇਖਣ ਦੀ ਲੋੜ ਹੈ। ਅਰਥ: ਜਗਤ ਵਿਚ (ਮਨੁੱਖ ਦੀ) ਜ਼ਿੰਦਗੀ ਅਜਿਹੀ ਹੀ ਹੈ ਜਿਹਾ ਸੁਪਨਾ ਹੈ, ਜ਼ਿੰਦਗੀ ਸੁਪਨੇ ਵਰਗੀ ਹੀ ਹੈ। ਪਰ ਅਸਾਂ ਸਭ ਤੋਂ ਉੱਚੇ (ਸੁਖਾਂ ਦੇ) ਖ਼ਜ਼ਾਨੇ-ਪ੍ਰਭੂ ਨੂੰ ਛੱਡ ਕੇ, (ਇਸ ਸੁਪਨ-ਸਮਾਨ ਜੀਵਨ ਨੂੰ) ਸਦਾ ਕਾਇਮ ਰਹਿਣ ਵਾਲਾ ਜਾਣ ਕੇ ਇਸ ਨੂੰ ਗੰਢ ਦੇ ਰੱਖੀ ਹੈ।1। ਹੇ ਬਾਬਾ! ਅਸਾਂ ਮਾਇਆ ਨਾਲ ਮੋਹ-ਪਿਆਰ ਪਾਇਆ ਹੋਇਆ ਹੈ, ਜਿਸ ਨੇ ਸਾਡਾ ਗਿਆਨ-ਰੂਪ ਹੀਰਾ ਚੁਰਾ ਲਿਆ ਹੈ।1। ਰਹਾਉ। ਭੰਬਟ ਅੱਖਾਂ ਨਾਲ (ਦੀਵੇ ਦੀ ਲਾਟ ਦਾ ਰੂਪ) ਵੇਖ ਕੇ ਭੁੱਲ ਜਾਂਦਾ ਹੈ, ਮੂਰਖ ਅੱਗ ਨੂੰ ਨਹੀਂ ਵੇਖਦਾ। (ਤਿਵੇਂ ਹੀ) ਮੂਰਖ ਜੀਵ ਸੋਨੇ ਤੇ ਇਸਤ੍ਰੀ (ਦੇ ਮੋਹ) ਵਿਚ ਫਸ ਕੇ ਮੌਤ ਦੀ ਫਾਹੀ ਨੂੰ ਚੇਤੇ ਨਹੀਂ ਰੱਖਦਾ।2। ਕਬੀਰ ਆਖਦਾ ਹੈ– (ਹੇ ਭਾਈ! ਤੂੰ ਵਿਕਾਰ ਛੱਡ ਦੇਹ ਅਤੇ ਪ੍ਰਭੂ ਨੂੰ ਚੇਤੇ ਕਰ, ਉਹੀ (ਇਸ ਸੰਸਾਰ-ਸਮੁੰਦਰ ਵਿਚੋਂ) ਤਾਰਨ ਲਈ ਜਹਾਜ਼ ਹੈ, ਅਤੇ ਉਹ (ਸਾਡੇ) ਜੀਵਨ ਦਾ ਆਸਰਾ-ਪ੍ਰਭੂ ਐਸਾ ਹੈ ਕਿ ਕੋਈ ਹੋਰ ਉਸ ਵਰਗਾ ਨਹੀਂ ਹੈ।3।5। 27। AASAA: |
The life of the world is only a dream; life is just a dream. Believing it to be true, I grasped at it, and abandoned the supreme treasure. || 1 || O Father, I have enshrined love and affection for Maya, which has taken the jewel of spiritual wisdom away from me. || 1 || Pause || The moth sees with its eyes, but it still becomes entangled; the insect does not see the fire. Attached to gold and woman, the fool does not think of the noose of Death. || 2 || Reflect upon this, and abandon sin; the Lord is a boat to carry you across. Says Kabeer, such is the Lord, the Life of the World; there is no one equal to Him. || 3 || 5 || 27 || |
My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great
About Me
- GS Jhampur
- The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.
Monday, January 31, 2022
Hukamnama Sahib Feb 01,2022
Subscribe to:
Post Comments (Atom)
ਸੋਰਠਿ ਮਹਲਾ ੫ ॥ ਜੀਅ ਜੰਤ੍ਰ ਸਭਿ ਤਿਸ ਕੇ ਕੀਏ ਸੋਈ ਸੰਤ ਸਹਾਈ ॥ ਅਪੁਨੇ ਸੇਵਕ ਕੀ ਆਪੇ ਰਾਖੈ ਪੂਰਨ ਭਈ ਬਡਾਈ ॥੧॥ ਪਾਰਬ੍ਰਹਮੁ ਪੂਰਾ ਮੇਰੈ ਨਾਲਿ ॥ ਗੁਰਿ ਪੂਰੈ ਪੂਰੀ ਸ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ...
-
ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ...
No comments:
Post a Comment