About Me

My photo
The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.

Sunday, January 9, 2022

Hukamnama Sahib Jan 10,2022

ਰਾਗੁ ਗੋਂਡ ਬਾਣੀ ਨਾਮਦੇਉ ਜੀ ਕੀ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਅਸੁਮੇਧ ਜਗਨੇ ॥ਤੁਲਾ ਪੁਰਖ ਦਾਨੇ ॥ ਪ੍ਰਾਗ ਇਸਨਾਨੇ ॥੧॥ ਤਉ ਨ ਪੁਜਹਿ ਹਰਿ ਕੀਰਤਿ ਨਾਮਾ ॥ ਅਪੁਨੇ ਰਾਮਹਿ ਭਜੁ ਰੇ ਮਨ ਆਲਸੀਆ ॥੧॥ ਰਹਾਉ ॥ਗਇਆ ਪਿੰਡੁ ਭਰਤਾ ॥ ਬਨਾਰਸਿ ਅਸਿ ਬਸਤਾ ॥ ਮੁਖਿ ਬੇਦ ਚਤੁਰ ਪੜਤਾ ॥੨॥ ਸਗਲ ਧਰਮ ਅਛਿਤਾ ॥ਗੁਰ ਗਿਆਨ ਇੰਦ੍ਰੀ ਦ੍ਰਿੜਤਾ ॥ ਖਟੁ ਕਰਮ ਸਹਿਤ ਰਹਤਾ ॥੩॥ ਸਿਵਾ ਸਕਤਿ ਸੰਬਾਦੰ ॥ ਮਨ ਛੋਡਿ ਛੋਡਿ ਸਗਲ ਭੇਦੰ ॥ ਸਿਮਰਿ ਸਿਮਰਿ ਗੋਬਿੰਦੰ ॥ ਭਜੁ ਨਾਮਾ ਤਰਸਿ ਭਵ ਸਿੰਧੰ ॥੪॥੧॥ 

ਅਰਥ: ਜੇ ਕੋਈ ਮਨੁੱਖ ਅਸਮੇਧ ਜੱਗ ਕਰੇਆਪਣੇ ਨਾਲ ਸਾਵਾਂ ਤੋਲ ਕੇ (ਸੋਨਾ ਚਾਂਦੀ ਆਦਿਕ) ਦਾਨ ਕਰੇ ਅਤੇ ਪ੍ਰਾਗ ਆਦਿਕ ਤੀਰਥਾਂ ਤੇ ਇਸ਼ਨਾਨ ਕਰੇ।੧।;

ਤਾਂ ਭੀ ਇਹ ਸਾਰੇ ਕੰਮ ਪ੍ਰਭੂ ਦੇ ਨਾਮ ਦੀ, ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ, ਬਰਾਬਰੀ ਨਹੀਂ ਕਰ ਸਕਦੇ। ਸੋ, ਹੇ ਮੇਰੇ ਆਲਸੀ ਮਨ! ਆਪਣੇ ਪਿਆਰੇ ਪ੍ਰਭੂ ਨੂੰ ਸਿਮਰ।੧।ਰਹਾਉ।

ਜੇ ਮਨੁੱਖ ਗਇਆ ਤੀਰਥ ਤੇ ਜਾ ਕੇ ਪਿਤਰਾਂ ਨਿਮਿੱਤ ਪਿੰਡ ਭਰਾਏ, ਜੇ ਕਾਂਸ਼ੀ ਦੇ ਨਾਲ ਵਗਦੀ ਅਸਿ ਨਦੀ ਦੇ ਕੰਢੇ ਰਹਿੰਦਾ ਹੋਵੇ, ਜੇ ਮੂੰਹੋਂ ਚਾਰੇ ਵੇਦ (ਜ਼ਬਾਨੀ) ਪੜ੍ਹਦਾ ਹੋਵੇ।੨।;

ਜੇ ਮਨੁੱਖ ਸਾਰੇ ਕਰਮ ਧਰਮ ਕਰਦਾ ਹੋਵੇ, ਆਪਣੇ ਗੁਰੂ ਦੀ ਸਿੱਖਿਆ ਲੈ ਕੇ ਇੰਦ੍ਰੀਆਂ ਨੂੰ ਕਾਬੂ ਵਿਚ ਰੱਖਦਾ ਹੋਵੇ, ਜੇ ਬ੍ਰਾਹਮਣਾਂ ਵਾਲੇ ਛੇ ਹੀ ਕਰਮ ਸਦਾ ਕਰਦਾ ਰਹੇ,੩।;

ਰਾਮਾਇਣ (ਆਦਿਕ) ਦਾ ਪਾਠ-ਹੇ ਮੇਰੇ ਮਨ! ਇਹ ਸਾਰੇ ਕਰਮ ਛੱਡ ਦੇਹ, ਛੱਡ ਦੇਹ, ਇਹ ਸਭ ਪ੍ਰਭੂ ਨਾਲੋਂ ਵਿੱਥ ਪਾਣ ਵਾਲੇ ਹੀ ਹਨ। ਹੇ ਨਾਮਦੇਵਗੋਬਿੰਦ ਦਾ ਭਜਨ ਕਰ, (ਪ੍ਰਭੂ ਦਾ) ਨਾਮ ਸਿਮਰ, (ਨਾਮ ਸਿਮਰਿਆਂ ਹੀ) ਸੰਸਾਰ-ਸਮੁੰਦਰ ਤੋਂ ਪਾਰ ਲੰਘੇਂਗਾ।੪।੧।

ਭਾਵ: ਜੱਗ, ਦਾਨ, ਤੀਰਥ-ਇਸ਼ਨਾਨ ਆਦਿਕ ਕੋਈ ਭੀ ਕਰਮ ਸਿਮਰਨ ਦੀ ਬਰਾਬਰੀ ਨਹੀਂ ਕਰ ਸਕਦਾ।

RAAG GOND, THE WORD OF NAAM DAYV JEE, FIRST HOUSE:
ONE UNIVERSAL CREATOR GOD. BY THE GRACE OF THE TRUE GURU:

The ritual sacrifice of horses, giving one’s weight in gold to charities, and ceremonial cleansing baths — || 1 || These are not equal to singing the Praises of the Lord’s Name. Meditate on your Lord, you lazy man! || 1 || Pause || Offering sweet rice at Gaya, living on the river banks at Benares, reciting the four Vedas by heart; || 2 || Completing all religious rituals, restraining sexual passion by the spiritual wisdom given by the Guru, and performing the six rituals; || 3 || Expounding on Shiva and Shakti — O man, renounce and abandon all these things. Meditate, meditate in remembrance on the Lord of the Universe. Meditate, O Naam Dayv, and cross over the terrifying world-ocean. || 4 || 1 ||


No comments:

Post a Comment

   ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆ...