ਸੋਰਠਿ ਮਹਲਾ ੫ ॥ ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥ ਰੇ ਨਰ ਕਾਹੇ ਪਪੋਰਹੁ ਦੇਹੀ ॥ ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥ ਤੀਨਿ ਸੰਙਿਆ ਕਰਿ ਦੇਹੀ ਕੀਨੀ ਜਲ ਕੂਕਰ ਭਸਮੇਹੀ ॥ ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ ਬਿਸਰੋਹੀ ॥੨॥ ਅਨਿਕ ਭਾਤਿ ਕਰਿ ਮਣੀਏ ਸਾਜੇ ਕਾਚੈ ਤਾਗਿ ਪਰੋਹੀ ॥ ਤੂਟਿ ਜਾਇਗੋ ਸੂਤੁ ਬਾਪੁਰੇ ਫਿਰਿ ਪਾਛੈ ਪਛੁਤੋਹੀ ॥੩॥ ਜਿਨਿ ਤੁਮ ਸਿਰਜੇ ਸਿਰਜਿ ਸਵਾਰੇ ਤਿਸੁ ਧਿਆਵਹੁ ਦਿਨੁ ਰੈਨੇਹੀ ॥ ਜਨ ਨਾਨਕ ਪ੍ਰਭ ਕਿਰਪਾ ਧਾਰੀ ਮੈ ਸਤਿਗੁਰ ਓਟ ਗਹੇਹੀ ॥੪॥੪॥ ਅਰਥ: ਹੇ ਮਨੁੱਖ! ਨਿਰਾ ਇਸ) ਸਰੀਰ ਨੂੰ ਹੀ ਕਿਉਂ ਲਾਡਾਂ ਨਾਲ ਪਾਲਦਾ ਰਹਿੰਦਾ ਹੈਂ? (ਜਿਵੇਂ) ਧੂਆਂ, (ਜਿਵੇਂ) ਬੱਦਲ (ਉੱਡ ਜਾਂਦਾ ਹੈ, ਤਿਵੇਂ ਇਹ ਸਰੀਰ) ਨਾਸ ਹੋ ਜਾਇਗਾ। ਸਿਰਫ਼ ਪਰਮਾਤਮਾ ਦਾ ਭਜਨ ਕਰਿਆ ਕਰ, ਉਹੀ ਅਸਲ ਪਿਆਰ ਕਰਨ ਵਾਲਾ ਹੈ।ਰਹਾਉ। ਹੇ ਭਾਈ! ਪ੍ਰਤ੍ਰ, ਇਸਤ੍ਰੀ, ਘਰ ਦੇ ਹੋਰ ਬੰਦੇ ਤੇ ਜ਼ਨਾਨੀਆਂ (ਸਾਰੇ) ਮਾਇਆ ਦੇ ਹੀ ਸਾਕ ਹਨ। ਅਖ਼ੀਰ ਵੇਲੇ (ਇਹਨਾਂ ਵਿਚੋਂ) ਕੋਈ ਭੀ ਤੇਰਾ ਮਦਦਗਾਰ ਨਹੀਂ ਬਣੇਗਾ, ਸਾਰੇ ਝੂਠਾ ਹੀ ਪਿਆਰ ਕਰਨ ਵਾਲੇ ਹਨ।੧। ਹੇ ਭਾਈ! ਪਰਮਾਤਮਾ ਨੇ) ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿਣ ਵਾਲਾ ਤੇਰਾ ਸਰੀਰ ਬਣਾ ਦਿੱਤਾ, (ਇਹ ਅੰਤ ਨੂੰ) ਪਾਣੀ ਦੇ, ਕੁੱਤਿਆਂ ਦੇ, ਜਾਂ, ਮਿੱਟੀ ਦੇ ਹਵਾਲੇ ਹੋ ਜਾਂਦਾ ਹੈ। ਤੂੰ ਇਸ ਸਰੀਰ-ਘਰ ਵਿਚ (ਆਪਣੇ ਆਪ ਨੂੰ) ਅਮਰ ਸਮਝ ਕੇ ਬੈਠਾ ਰਹਿੰਦਾ ਹੈਂ, ਤੇ ਜਗਤ ਦੇ ਮੂਲ ਪਰਮਾਤਮਾ ਨੂੰ ਭੁਲਾ ਰਿਹਾ ਹੈਂ।੨। ਹੇ ਭਾਈ! ਅਨੇਕਾਂ ਤਰੀਕਿਆਂ ਨਾਲ (ਪਰਮਾਤਮਾ ਨੇ ਤੇਰੇ ਸਾਰੇ ਅੰਗ) ਮਣਕੇ ਬਣਾਏ ਹਨ; (ਪਰ ਸੁਆਸਾਂ ਦੇ) ਕੱਚੇ ਧਾਗੇ ਵਿਚ ਪਰੋਏ ਹੋਏ ਹਨ। ਹੇ ਨਿਮਾਣੇ ਜੀਵ! ਇਹ ਧਾਗਾ (ਆਖ਼ਰ) ਟੁੱਟ ਜਾਇਗਾ, (ਹੁਣ ਇਸ ਸਰੀਰ ਦੇ ਮੋਹ ਵਿਚ ਪ੍ਰਭੂ ਨੂੰ ਵਿਸਾਰੀ ਬੈਠਾ ਹੈਂ) ਫਿਰ ਸਮਾ ਵਿਹਾ ਜਾਣ ਤੇ ਹੱਥ ਮਲੇਂਗਾ।੩। ਹੇ ਭਾਈ! ਜਿਸ ਪਰਮਾਤਮਾ ਨੇ ਤੈਨੂੰ ਪੈਦਾ ਕੀਤਾ ਹੈ, ਪੈਦਾ ਕਰ ਕੇ ਤੈਨੂੰ ਸੋਹਣਾ ਬਣਾਇਆ ਹੈ ਉਸ ਨੂੰ ਦਿਨ ਰਾਤ (ਹਰ ਵੇਲੇ) ਸਿਮਰਦਾ ਰਿਹਾ ਕਰ। ਹੇ ਦਾਸ ਨਾਨਕ! ਅਰਦਾਸ ਕਰ ਤੇ ਆਖ-) ਹੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੈਂ ਗੁਰੂ ਦਾ ਆਸਰਾ ਫੜੀ ਰੱਖਾਂ।੪।੪। SORAT’H, FIFTH MEHL: |
Children, spouses, men and women in one’s household, are all bound by Maya. At the very last moment, none of them shall stand by you; their love is totally false. || 1 || O man, why do you pamper your body so? It shall disperse like a cloud of smoke; vibrate upon the One, the Beloved Lord. || Pause || There are three ways in which the body can be consumed — it can be thrown into water, given to the dogs, or cremated to ashes. He considers himself to be immortal; he sits in his home, and forgets the Lord, the Cause of causes. || 2 || In various ways, the Lord has fashioned the beads, and strung them on a slender thread. The thread shall break, O wretched man, and then, you shall repent and regret. || 3 || He created you, and after creating you, He adorned you — meditate on Him day and night. God has showered His Mercy upon servant Nanak; I hold tight to the Support of the True Guru. || 4 || 4|| |
My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great
About Me
- GS Jhampur
- The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.
Tuesday, February 22, 2022
Hukamnama Sahib Feb 23,2022
Subscribe to:
Post Comments (Atom)
ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ...
-
ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ...
No comments:
Post a Comment