ਰਾਗੁ ਗੋਂਡ ਬਾਣੀ ਨਾਮਦੇਉ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਗੋਂਡ ॥ ਮੋ ਕਉ ਤਾਰਿ ਲੇ ਰਾਮਾ ਤਾਰਿ ਲੇ ॥ ਮੈ ਅਜਾਨੁ ਜਨੁ ਤਰਿਬੇ ਨ ਜਾਨਉ ਬਾਪ ਬੀਠੁਲਾ ਬਾਹ ਦੇ ॥੧॥ ਰਹਾਉ ॥ ਨਰ ਤੇ ਸੁਰ ਹੋਇ ਜਾਤ ਨਿਮਖ ਮੈ ਸਤਿਗੁਰ ਬੁਧਿ ਸਿਖਲਾਈ ॥ ਨਰ ਤੇ ਉਪਜਿ ਸੁਰਗ ਕਉ ਜੀਤਿਓ ਸੋ ਅਵਖਧ ਮੈ ਪਾਈ ॥੧॥ ਜਹਾ ਜਹਾ ਧੂਅ ਨਾਰਦੁ ਟੇਕੇ ਨੈਕੁ ਟਿਕਾਵਹੁ ਮੋਹਿ ॥ ਤੇਰੇ ਨਾਮ ਅਵਿਲੰਬਿ ਬਹੁਤੁ ਜਨ ਉਧਰੇ ਨਾਮੇ ਕੀ ਨਿਜ ਮਤਿ ਏਹ ॥੨॥੩॥ ਅਰਥ: ਹੇ ਮੇਰੇ ਰਾਮ! ਮੈਨੂੰ (ਸੰਸਾਰ-ਸਮੁੰਦਰ ਤੋਂ) ਤਾਰ ਲੈ, ਬਚਾ ਲੈ। ਹੇ ਮੇਰੇ ਪਿਤਾ ਪ੍ਰਭੂ! ਮੈਨੂੰ ਆਪਣੀ ਬਾਂਹ ਫੜਾ, ਮੈਂ ਤੇਰਾ ਅੰਞਾਣ ਸੇਵਕ ਹਾਂ, ਮੈਂ ਤਰਨਾ ਨਹੀਂ ਜਾਣਦਾ।ਰਹਾਉ। (ਹੇ ਬੀਠੁਲ ਪਿਤਾ! ਮੈਨੂੰ ਭੀ ਗੁਰੂ ਮਿਲਾ) ਗੁਰੂ ਤੋਂ ਮਿਲੀ ਮੱਤ ਦੀ ਬਰਕਤ ਨਾਲ ਅੱਖ ਦੇ ਫੋਰ ਵਿਚ ਮਨੁੱਖਾਂ ਤੋਂ ਦੇਵਤੇ ਬਣ ਜਾਈਦਾ ਹੈ, ਹੇ ਪਿਤਾ! ਮਿਹਰ ਕਰ) ਮੈਂ ਭੀ ਉਹ ਦਵਾਈ ਹਾਸਲ ਕਰ ਲਵਾਂ ਜਿਸ ਨਾਲ ਮਨੁੱਖਾਂ ਤੋਂ ਜੰਮ ਕੇ (ਭਾਵ, ਮਨੁੱਖ-ਜਾਤੀ ਵਿਚੋਂ ਹੋ ਕੇ) ਸੁਰਗ ਨੂੰ ਜਿੱਤਿਆ ਜਾ ਸਕਦਾ ਹੈ (ਭਾਵ, ਸੁਰਗ ਦੀ ਭੀ ਪਰਵਾਹ ਨਹੀਂ ਰਹਿੰਦੀ) ।੧। ਹੇ ਮੇਰੇ ਰਾਮ! ਤੂੰ ਜਿਸ ਜਿਸ ਆਤਮਕ ਟਿਕਾਣੇ ਧ੍ਰੂ ਤੇ ਨਾਰਦ (ਵਰਗੇ ਭਗਤਾਂ) ਨੂੰ ਅਪੜਾਇਆ ਹੈ, ਮੈਨੂੰ ਸਦਾ ਲਈ ਅਪੜਾ ਦੇਹ, ਮੇਰਾ ਨਾਮਦੇਵ ਦਾ ਇਹ ਪੱਕਾ ਨਿਸ਼ਚਾ ਹੈ ਕਿ ਤੇਰੇ ਨਾਮ ਦੇ ਆਸਰੇ ਬੇਅੰਤ ਜੀਵ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਨਿਕਲਦੇ ਹਨ।੨।੩। ਭਾਵ: ਪ੍ਰਭੂ ਤੋਂ ਨਾਮ ਸਿਮਰਨ ਦੀ ਮੰਗ। ਨਾਮ ਦੀ ਬਰਕਤ ਨਾਲ ਸੁਰਗ ਦੀ ਭੀ ਲਾਲਸਾ ਨਹੀਂ ਰਹਿੰਦੀ। GOND |
Carry me across, O Lord, carry me across. I am ignorant, and I do not know how to swim. O my Beloved Father, please give me Your arm. || 1 || Pause || I have been transformed from a mortal being into an angel, in an instant; the True Guru has taught me this. Born of human flesh, I have conquered the heavens; such is the medicine I was given. || 1 || Please place me where You placed Dhroo and Naarad, O my Master. With the Support of Your Name, so many have been saved; this is Naam Dayv’s understanding. || 2 || 3 || |
My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great
About Me
- GS Jhampur
- The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.
Wednesday, March 9, 2022
Hukamnama Sahib March 10,2022
Subscribe to:
Post Comments (Atom)
ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ...
-
ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ...
No comments:
Post a Comment