ਬਿਲਾਵਲੁ ਮਹਲਾ ੫ ॥ ਗੋਬਿਦੁ ਸਿਮਰਿ ਹੋਆ ਕਲਿਆਣੁ ॥ ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥ ਜਿਸ ਕੇ ਜੀਅ ਤਿਨਿ ਕੀਏ ਸੁਖਾਲੇ ਭਗਤ ਜਨਾ ਕਉ ਸਾਚਾ ਤਾਣੁ ॥ ਦਾਸ ਅਪੁਨੇ ਕੀ ਆਪੇ ਰਾਖੀ ਭੈ ਭੰਜਨ ਊਪਰਿ ਕਰਤੇ ਮਾਣੁ ॥੧॥ ਭਈ ਮਿਤ੍ਰਾਈ ਮਿਟੀ ਬੁਰਾਈ ਦ੍ਰੁਸਟ ਦੂਤ ਹਰਿ ਕਾਢੇ ਛਾਣਿ ॥ ਸੂਖ ਸਹਜ ਆਨੰਦ ਘਨੇਰੇ ਨਾਨਕ ਜੀਵੈ ਹਰਿ ਗੁਣਹ ਵਖਾਣਿ ॥੨॥੨੬॥੧੧੨॥ : ਹੇ ਭਾਈ! ਜਿਸ ਭੀ ਮਨੁੱਖ ਨੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਸੁਜਾਨ ਪ੍ਰਭੂ ਦਾ ਨਾਮ ਸਿਮਰਿਆ, ਉਸ ਉਤੇ ਕਿਸੇ ਦੀ ਚੋਟ ਕਾਰਗਰ ਨਾਹ ਹੋ ਸਕੀ, ਉਸ ਦੇ ਅੰਦਰ ਸਦਾ ਕਾਇਮ ਰਹਿਣ ਵਾਲਾ ਸੁਖ ਪੈਦਾ ਹੋ ਗਿਆ। ਗੋਬਿੰਦ ਦਾ ਨਾਮ ਸਿਮਰ ਕੇ (ਉਸ ਦੇ ਅੰਦਰ) ਸੁਖ ਹੀ ਸੁਖ ਬਣ ਗਿਆ।੧।ਰਹਾਉ। ਹੇ ਭਾਈ! ਜਿਸ ਪ੍ਰਭੂ ਦੇ ਇਹ ਸਾਰੇ ਜੀਅ ਜੰਤ ਹਨ (ਇਹਨਾਂ ਨੂੰ) ਸੁਖੀ ਭੀ ਉਸ ਨੇ ਆਪ ਹੀ ਕੀਤਾ ਹੈ (ਸੁਖੀ ਕਰਨ ਵਾਲਾ ਭੀ ਆਪ ਹੀ ਹੈ) । ਪ੍ਰਭੂ ਦੀ ਭਗਤੀ ਕਰਨ ਵਾਲਿਆਂ ਨੂੰ ਇਹੀ ਸਦਾ ਕਾਇਮ ਰਹਿਣ ਵਾਲਾ ਸਹਾਰਾ ਹੈ। ਹੇ ਭਾਈ! ਪ੍ਰਭੂ ਆਪਣੇ ਸੇਵਕਾਂ ਦੀ ਇੱਜ਼ਤ ਆਪ ਹੀ ਰੱਖਦਾ ਹੈ। ਭਗਤ ਉਸ ਪ੍ਰਭੂ ਉਤੇ ਹੀ ਭਰੋਸਾ ਰੱਖਦੇ ਹਨ, ਜੋ ਸਾਰੇ ਡਰਾਂ ਦਾ ਨਾਸ ਕਰਨ ਵਾਲਾ ਹੈ।੧। (ਹੇ ਭਾਈ! ਜੇਹੜਾ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਪ੍ਰਭੂ ਉਸ ਦਾ) ਬੁਰਾ ਚਿਤਵਨ ਵਾਲੇ ਵੈਰੀਆਂ ਨੂੰ ਚੁਣ ਕੇ ਕੱਢ ਦੇਂਦਾ ਹੈ (ਉਹਨਾਂ ਦੀ ਸਗੋਂ ਸੇਵਕ ਨਾਲ) ਪਿਆਰ ਦੀ ਸਾਂਝ ਬਣ ਜਾਂਦੀ ਹੈ (ਉਹਨਾਂ ਦੇ ਅੰਦਰੋਂ ਉਸ ਸੇਵਕ ਵਾਸਤੇ) ਵੈਰ ਭਾਵ ਮਿਟ ਜਾਂਦਾ ਹੈ। ਹੇ ਨਾਨਕ! ਸੇਵਕ ਦੇ ਹਿਰਦੇ ਵਿਚ ਸੁਖ ਆਤਮਕ ਅਡੋਲਤਾ ਅਤੇ ਬਹੁਤ ਆਨੰਦ ਬਣੇ ਰਹਿੰਦੇ ਹਨ। ਸੇਵਕ ਪਰਮਾਤਮਾ ਦੇ ਗੁਣ ਉਚਾਰ ਉਚਾਰ ਕੇ ਆਤਮਕ ਜੀਵਨ ਪ੍ਰਾਪਤ ਕਰਦਾ ਰਹਿੰਦਾ ਹੈ।੨।੨੬।੧੧੨। BILAAVAL, FIFTH MEHL: |
Meditating in remembrance on the Lord of the Universe, I am emancipated. Suffering is eradicated, and true peace has come, meditating on the Inner-knower, the Searcher of hearts. || 1 || Pause || All beings belong to Him — He makes them happy. He is the true power of His humble devotees. He Himself saves and protects His slaves, who believe in their Creator, the Destroyer of fear. || 1 || I have found friendship, and hatred has been eradicated; the Lord has rooted out the enemies and villains. Nanak has been blessed with celestial peace and poise and total bliss; chanting the Glorious Praises of the Lord, he lives. || 2 || 26 || 112 ||b |
My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great
About Me
- GS Jhampur
- The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.
Saturday, March 12, 2022
Hukamnama Sahib March 13,2022
Subscribe to:
Post Comments (Atom)
ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ...
-
ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ...
No comments:
Post a Comment