Here are some positive news stories to inspire the world: Scientists Achieve Breakthrough in Renewable Energy Storage: Researchers at the Global Institute for Sustainable Innovation have announced a significant advancement in battery technology. Their new solid-state battery design boasts triple the energy density of current lithium-ion batteries and can be fully charged in under five minutes. This innovation promises to accelerate the adoption of electric vehicles and make renewable energy sources like solar and wind power more reliable and accessible worldwide. Global Initiative Eradicates Waterborne Disease in Sub-Saharan Africa: A collaborative effort between international health organizations and local communities has successfully eradicated a debilitating waterborne disease in several countries in Sub-Saharan Africa. Through widespread education, improved sanitation infrastructure, and the distribution of water purification technology, millions of people are now living healt...

Hukamnama Sahib @GS JHAMPUR

The daily Hukamnama Sahib from Sri Darbar Sahib Amritsar including English and Punjabi translation audio RAAG SORAT’H, THE WORD OF DEVOTEE KABEER JEE, FIRST HOUSE:  ONE UNIVERSAL CREATOR GOD. BY THE GRACE OF THE TRUE GURU:  ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥  ਅਰਥ: ਹੇ ਸੰਤ ਜਨੋ! ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ।ਰਹਾਉ। (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ; (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ।੧। (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਹੇ ਦਾਸ ਕਬੀਰ! ਹੁਣ) ਆਖ-ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ।੨।੧੦। ਸ਼ਬਦ ਦਾ ਭਾਵ: ਜਦੋਂ ਗੁਰੂ ਮਨੁੱਖ ਨੂੰ ਸਮਝਾ ਦੇਂਦਾ ਹੈ ਕਿ ਵਿਕਾਰ ਕਿਵੇਂ ਹੱਲਾ ਆ ਕਰਦੇ ਹਨ, ਤੇ ਜਦੋਂ ਸਿਮਰਨ ਦੀ ਸਹਾਇਤਾ ਨਾਲ ਮਨੁੱਖ ਉਹਨਾਂ ਹੱਲਿਆਂ ਤੋਂ ਬਚਾਉ ਕਰ ਲੈਂਦਾ ਹੈ, ਤਾਂ ਮਨ ਚੰਚਲਤਾ ਵਲੋਂ ਹਟ ਕੇ ਆਤਮਕ ਸੁਖ ਵਿਚ ਟਿਕ ਜਾਂਦਾ ਹੈ।੧੦।  O Saints, my windy mind has now become peaceful and still. It seems that I have learned something of the science of Yoga. || Pause || The Guru has shown me the hole, through which the deer carefully enters. I have now closed off the doors, and the unstruck celestial sound current resounds. || 1 || The pitcher of my heart-lotus is filled with water; I have spilled out the water, and set it upright. Says Kabeer, the Lord’s humble servant, this I know. Now that I know this, my mind is pleased and appeased. || 2 || 10 ||  --------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» 

Popular posts from this blog

ਰਾਮਕਲੀ ਮਹਲਾ ੫ ਰੁਤੀ ਸਲੋਕੁ     ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬ...

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥