About Me

My photo
The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.

Monday, June 13, 2022

Hukamnama Sahib June 14,2022@ Sangrand Hukamnama

The daily Hukamnama Sahib and Sangrand Hukamnama Sahib from Sri Darbar Sahib Amritsar including translation in English and Punjabi audio ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥ ਅਰਥ: ਹੇ ਮੇਰੇ ਮਨ! ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ। ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ। ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ।ਰਹਾਉ। (ਹੇ ਭਾਈ!) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ਉਹ ਅੰਮ੍ਰਿਤ ਗੁਰੂ ਪਾਸੋਂ ਮਿਲਦਾ ਹੈ; ਪਰ ਧਾਰਮਿਕ ਭੇਖ ਦਾ ਪਹਿਰਾਵਾ ਛੱਡੋ, ਮਨ ਦੀ ਚਲਾਕੀ ਭੀ ਛੱਡੋ (ਬਾਹਰੋਂ ਸ਼ਕਲ ਧਰਮੀਆਂ ਵਾਲੀ, ਤੇ ਅੰਦਰ ਦੁਨੀਆ ਨੂੰ ਠੱਗਣ ਦੀ ਚਲਾਕੀ) ਇਸ ਦੋ-ਰੁਖ਼ੀ ਚਾਲ ਵਿਚ ਪਿਆਂ ਇਹ ਅੰਮ੍ਰਿਤ-ਫਲ ਨਹੀਂ ਮਿਲ ਸਕਦਾ।੧। (ਹੇ ਭਾਈ!) ਔਗੁਣ ਛੱਡ ਕੇ ਗੁਣ ਹਾਸਲ ਕਰਨ ਦਾ ਜਤਨ ਕਰੋ। ਜੇ ਔਗੁਣ ਹੀ ਕਰਦੇ ਰਹੋਗੇ ਤਾਂ ਪਛੁਤਾਣਾ ਪਏਗਾ। (ਹੇ ਮਨ!) ਤੂੰ ਮੁੜ ਮੁੜ ਮੋਹ ਦੇ ਚਿੱਕੜ ਵਿਚ ਡੁੱਬ ਰਿਹਾ ਹੈਂ, ਤੂੰ ਚੰਗੇ ਮੰਦੇ ਦੀ ਪਰਖ ਕਰਨੀ ਨਹੀਂ ਜਾਣਦਾ।੨। (ਹੇ ਭਾਈ!) ਜੇ ਅੰਦਰ (ਮਨ ਵਿਚ) ਲੋਭ ਦੀ ਮੈਲ ਹੈ (ਤੇ ਲੋਭ-ਅਧੀਨ ਹੋ ਕੇ) ਕਈ ਠੱਗੀ ਦੇ ਕੰਮ ਕਰਦੇ ਹੋ, ਤਾਂ ਬਾਹਰ (ਤੀਰਥ ਆਦਿਕਾਂ ਤੇ) ਇਸ਼ਨਾਨ ਕਰਨ ਦਾ ਕੀਹ ਲਾਭ? ਅੰਦਰਲੀ ਉੱਚੀ ਅਵਸਥਾ ਤਦੋਂ ਹੀ ਬਣੇਗੀ, ਜੇ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਸਦਾ ਪ੍ਰਭੂ ਦਾ ਪਵਿਤ੍ਰ ਨਾਮ ਜਪੋਗੇ।੩। (ਹੇ ਮਨ!) ਲੋਭ ਛੱਡ, ਨਿੰਦਿਆ ਤੇ ਝੂਠ ਤਿਆਗ। ਗੁਰੂ ਦੇ ਬਚਨਾਂ ਤੇ ਤੁਰਿਆਂ ਹੀ ਸਦਾ-ਥਿਰ ਰਹਿਣ ਵਾਲਾ ਅੰਮ੍ਰਿਤ-ਫਲ ਮਿਲੇਗਾ। ਹੇ ਦਾਸ ਨਾਨਕ! ਪ੍ਰਭੂ-ਦਰ ਤੇ ਅਰਦਾਸ ਕਰ ਕੇ ਆਖ-) ਹੇ ਹਰੀ! ਜਿਵੇਂ ਤੇਰੀ ਰਜ਼ਾ ਹੈ ਤਿਵੇਂ ਮੈਨੂੰ ਰੱਖ (ਪਰ ਇਹ ਮਿਹਰ ਕਰ ਕਿ ਗੁਰੂ ਦੇ) ਸ਼ਬਦ ਵਿਚ ਜੁੜ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ।੪।੯।  SORAT’H, FIRST MEHL:  The treasure of the Name, for which you have come into the world — that Ambrosial Nectar is with the Guru. Renounce costumes, disguises and clever tricks; this fruit is not obtained by duplicity. || 1 || O my mind, remain steady, and do not wander away. By searching around on the outside, you shall only suffer great pain; the Ambrosial Nectar is found within the home of your own being. || Pause || Renounce corruption, and seek virtue; committing sins, you shall only come to regret and repent. You do not know the difference between good and evil; again and again, you sink into the mud. || 2 || Within you is the great filth of greed and falsehood; why do you bother to wash your body on the outside? Chant the Immaculate Naam, the Name of the Lord always, under Guru’s Instruction; only then will your innermost being be emancipated. || 3 || Let greed and slander be far away from you, and renounce falsehood; through the True Word of the Guru’s Shabad, you shall obtain the true fruit. As it pleases You, You preserve me, Dear Lord; servant Nanak sings the Praises of Your Shabad. || 4 || 9 || ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥ ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥ ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥ ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ ॥ ਰੈਣਿ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ ॥ ਜਿਨ ਕੌ ਸਾਧੂ ਭੇਟੀਐ ਸੋ ਦਰਗਹ ਹੋਇ ਖਲਾਸੁ ॥ ਕਰਿ ਕਿਰਪਾ ਪ੍ਰਭ ਆਪਣੀ ਤੇਰੇ ਦਰਸਨ ਹੋਇ ਪਿਆਸ ॥ ਪ੍ਰਭ ਤੁਧੁ ਬਿਨੁ ਦੂਜਾ ਕੋ ਨਹੀ ਨਾਨਕ ਕੀ ਅਰਦਾਸਿ ॥ ਆਸਾੜੁ ਸੁਹੰਦਾ ਤਿਸੁ ਲਗੈ ਜਿਸੁ ਮਨਿ ਹਰਿ ਚਰਣ ਨਿਵਾਸ ॥੫॥  ਅਰਥ: ਹਾੜ ਦਾ ਮਹੀਨਾ ਉਸ ਜੀਵ ਨੂੰ ਤਪਦਾ ਪ੍ਰਤੀਤ ਹੁੰਦਾ ਹੈ (ਉਹ ਬੰਦੇ ਹਾੜ ਦੇ ਮਹੀਨੇ ਵਾਂਗ ਤਪਦੇ-ਕਲਪਦੇ ਰਹਿੰਦੇ ਹਨ) ਜਿਨ੍ਹਾਂ ਦੇ ਹਿਰਦੇ ਵਿਚ ਪ੍ਰਭੂ-ਪਤੀ ਨਹੀਂ ਵੱਸਦਾ, ਜੇਹੜੇ ਜਗਤ-ਦੇ-ਸਹਾਰੇ ਪਰਮਾਤਮਾ (ਦਾ ਆਸਰਾ) ਛੱਡ ਕੇ ਬੰਦਿਆਂ ਦੀਆਂ ਆਸਾਂ ਬਣਾਈ ਰੱਖਦੇ ਹਨ। (ਪ੍ਰਭੂ ਤੋਂ ਬਿਨਾ) ਕਿਸੇ ਹੋਰ ਦੇ ਆਸਰੇ ਰਿਹਾਂ ਖ਼ੁਆਰ ਹੀ ਹੋਈਦਾ ਹੈ, (ਜੋ ਭੀ ਕੋਈ ਹੋਰ ਸਹਾਰਾ ਤੱਕਦਾ ਹੈ) ਉਸ ਦੇ ਗਲ ਵਿਚ ਜਮ ਦੀ ਫਾਹੀ ਪੈਂਦੀ ਹੈ (ਉਸ ਦਾ ਜੀਵਨ ਸਦਾ ਸਹਮ ਵਿਚ ਬੀਤਦਾ ਹੈ) । (ਕੁਦਰਤਿ ਦਾ ਨਿਯਮ ਹੀ ਐਸਾ ਹੈ ਕਿ) ਮਨੁੱਖ ਜੇਹਾ ਬੀਜ ਬੀਜਦਾ ਹੈ, (ਕੀਤੇ ਕਰਮਾਂ ਅਨੁਸਾਰ) ਜੇਹੜਾ ਲੇਖ ਉਸਦੇ ਮੱਥੇ ਉੱਤੇ ਲਿਖਿਆ ਜਾਂਦਾ ਹੈ, ਉਹੋ ਜਿਹਾ ਫਲ ਉਹ ਪ੍ਰਾਪਤ ਕਰਦਾ ਹੈ। (ਜਗਜੀਵਨ ਪੁਰਖ ਨੂੰ ਵਿਸਾਰਨ ਵਾਲੀ ਜੀਵ-ਇਸਤ੍ਰੀ ਦੀ) ਸਾਰੀ ਜ਼ਿੰਦਗੀ ਪਛੁਤਾਵਿਆਂ ਵਿਚ ਹੀ ਗੁਜ਼ਰਦੀ ਹੈ, ਉਹ ਜਗਤ ਤੋਂ ਟੁੱਟੇ ਹੋਏ ਦਿਲ ਨਾਲ ਹੀ ਤੁਰ ਪੈਂਦੀ ਹੈ। ਜਿਨ੍ਹਾਂ ਬੰਦਿਆਂ ਨੂੰ 

No comments:

Post a Comment

   ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆ...