ਆਸਾ ਮਹਲਾ ੫ ॥ ਦਿਨੁ ਰਾਤਿ ਕਮਾਇਅੜੋ ਸੋ ਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀ ਸਾਥੈ ॥ ਸੰਗਿ ਦੇਖੈ ਕਰਣਹਾਰਾ ਕਾਇ ਪਾਪੁ ਕਮਾਈਐ ॥ ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿ ਨ ਜਾਈਐ ॥ ਆਠ ਪਹਰ ਹਰਿ ਨਾਮੁ ਸਿਮਰਹੁ ਚਲੈ ਤੇਰੈ ਸਾਥੇ ॥ ਭਜੁ ਸਾਧਸੰਗਤਿ ਸਦਾ ਨਾਨਕ ਮਿਟਹਿ ਦੋਖ ਕਮਾਤੇ ॥੧॥ ਅਰਥ: ਹੇ ਭਾਈ! ਜੋ ਕੁਝ ਦਿਨ ਰਾਤ ਹਰ ਵੇਲੇ ਚੰਗਾ ਮੰਦਾ ਕੰਮ ਤੂੰ ਕੀਤਾ ਹੈ, ਉਹ ਸੰਸਕਾਰ-ਰੂਪ ਬਣ ਕੇ ਤੇਰੇ ਮਨ ਵਿਚ ਉੱਕਰਿਆ ਗਿਆ ਹੈ। ਹੇ ਭਾਈ! ਜਿਸ ਪਾਸੋਂ ਤੂੰ (ਆਪਣੇ ਕੀਤੇ ਕੰਮ) ਲੁਕਾਂਦਾ ਰਿਹਾ ਹੈਂ ਉਹ ਤਾਂ ਤੇਰੇ ਨਾਲ ਹੀ ਬੈਠਾ ਵੇਖਦਾ ਜਾ ਰਿਹਾ ਹੈ। ਹੇ ਭਾਈ! ਸਿਰਜਣਹਾਰ (ਹਰੇਕ ਜੀਵ ਦੇ) ਨਾਲ (ਬੈਠਾ ਹਰੇਕ ਦੇ ਕੀਤੇ ਕੰਮ) ਵੇਖਦਾ ਰਹਿੰਦਾ ਹੈ। ਸੋ ਕੋਈ ਮੰਦ ਕਰਮ ਨਹੀਂ ਕਰਨਾ ਚਾਹੀਦਾ, (ਸਗੋਂ) ਭਲਾ ਕਰਮ ਕਰਨਾ ਚਾਹੀਦਾ ਹੈ, ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ (ਨਾਮ ਦੀ ਬਰਕਤਿ ਨਾਲ) ਨਰਕ ਵਿਚ ਕਦੇ ਭੀ ਨਹੀਂ ਪਈਦਾ। ਹੇ ਭਾਈ! ਅੱਠੇ ਪਹਰ ਪਰਮਾਤਮਾ ਦਾ ਨਾਮ ਸਿਮਰਦਾ ਰਹੁ, ਪਰਮਾਤਮਾ ਦਾ ਨਾਮ ਤੇਰੇ ਨਾਲ ਸਾਥ ਕਰੇਗਾ। ਹੇ ਨਾਨਕ! (ਆਖ– ਹੇ ਭਾਈ!) ਸਾਧ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਭਜਨ ਕਰਿਆ ਕਰ (ਭਜਨ ਦੀ ਬਰਕਤਿ ਨਾਲ ਪਿਛਲੇ) ਕੀਤੇ ਹੋਏ ਵਿਕਾਰ ਮਿਟ ਜਾਂਦੇ ਹਨ।1। ਵਲਵੰਚ ਕਰਿ ਉਦਰੁ ਭਰਹਿ ਮੂਰਖ ਗਾਵਾਰਾ ॥ ਸਭੁ ਕਿਛੁ ਦੇ ਰਹਿਆ ਹਰਿ ਦੇਵਣਹਾਰਾ ॥ ਦਾਤਾਰੁ ਸਦਾ ਦਇਆਲੁ ਸੁਆਮੀ ਕਾਇ ਮਨਹੁ ਵ...
Posts
Showing posts from February, 2023
Feb 23,2023 Hukamnama Sahib
- Get link
- X
- Other Apps
The daily Hukamnama Sahib and Sangrand Hukamnama Sahib from Sri Darbar Sahib Amritsar including translation in English and Punjabi audio ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥ ਅਰਥ: ਹੇ ਮੇਰੇ ਮਨ! ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ। ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ। ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ।ਰਹਾਉ। (ਹੇ ਭਾਈ !) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ਉਹ ਅੰਮ੍...
Feb 22,2023 Hukamnama Sahib
- Get link
- X
- Other Apps
ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ...
Feb 21,2023 Hukamnama Sahib
- Get link
- X
- Other Apps
ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥ ਅਰਥ: ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ , ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ।ਰਹਾਉ। ( ਹੇ ਭਾਈ! ਜਿਵੇਂ ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ।੧। ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗ...
Feb 20,2023 Hukamnama Sahib
- Get link
- X
- Other Apps
ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ। ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ , ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ...
Feb 19,2023 Hukamnama Sahib
- Get link
- X
- Other Apps
ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ ) ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ...
Feb 15,2023 Hukamnama Sahib
- Get link
- X
- Other Apps
ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਜੀਅ ਪ੍ਰਾਨ ਕੀਏ ਜਿਨਿ ਸਾਜਿ ॥ ਮਾਟੀ ਮਹਿ ਜੋਤਿ ਰਖੀ ਨਿਵਾਜਿ ॥ ਬਰਤਨ ਕਉ ਸਭੁ ਕਿਛੁ ਭੋਜਨ ਭੋਗਾਇ ॥ ਸੋ ਪ੍ਰਭੁ ਤਜਿ ਮੂੜੇ ਕਤ ਜਾਇ ॥੧॥ ਪਾਰਬ੍ਰਹਮ ਕੀ ਲਾਗਉ ਸੇਵ ॥ ਗੁਰ ਤੇ ਸੁਝੈ ਨਿਰੰਜਨ ਦੇਵ ॥੧॥ ਰਹਾਉ ॥ਜਿਨਿ ਕੀਏ ਰੰਗ ਅਨਿਕ ਪਰਕਾਰ ॥ ਓਪਤਿ ਪਰਲਉ ਨਿਮਖ ਮਝਾਰ ॥ ਜਾ ਕੀ ਗਤਿ ਮਿਤਿ ਕਹੀ ਨ ਜਾਇ ॥ ਸੋ ਪ੍ਰਭੁ ਮਨ ਮੇਰੇ ਸਦਾ ਧਿਆਇ ॥੨॥ ਆਇ ਨ ਜਾਵੈ ਨਿਹਚਲੁ ਧਨੀ ॥ ਬੇਅੰਤ ਗੁਨਾ ਤਾ ਕੇ ਕੇਤਕ ਗਨੀ ॥ ਲਾਲ ਨਾਮ ਜਾ ਕੈ ਭਰੇ ਭੰਡਾਰ ॥ ਸਗਲ ਘਟਾ ਦੇਵੈ ਆਧਾਰ ॥੩॥ ਸਤਿ ਪੁਰਖੁ ਜਾ ਕੋ ਹੈ ਨਾਉ ॥ ਮਿਟਹਿ ਕੋਟਿ ਅਘ ਨਿਮਖ ਜਸੁ ਗਾਉ ॥ ਬਾਲ ਸਖਾਈ ਭਗਤਨ ਕੋ ਮੀਤ ॥ ਪ੍ਰਾਨ ਅਧਾਰ ਨਾਨਕ ਹਿਤ ਚੀਤ ॥੪॥੧॥੩॥ ਹੇ ਭਾਈ! ਮੈਂ ਤਾਂ ਪਰਮਾਤਮਾ ਦੀ ਭਗਤੀ ਵਿਚ ਲੱਗਣਾ ਚਾਹੁੰਦਾ ਹਾਂ। ਗੁਰੂ ਪਾਸੋਂ ਹੀ ਉਸ ਪ੍ਰਕਾਸ਼-ਰੂਪ ਮਾਇਆ-ਰਹਿਤ ਪ੍ਰਭੂ ਦੀ ਭਗਤੀ ਦੀ ਸੂਝ ਪੈ ਸਕਦੀ ਹੈ।੧। ਰਹਾਉ। ਹੇ ਮੂਰਖ! ਜਿਸ ਪ੍ਰਭੂ ਨੇ (ਤੈਨੂੰ) ਪੈਦਾ ਕਰਕੇ ਤੈਨੂੰ ਜਿੰਦ ਦਿੱਤੀ ਤੈਨੂੰ ਪ੍ਰਾਣ ਦਿੱਤੇ, ਜਿਸ ਪ੍ਰਭੂ ਨੇ ਮੇਹਰ ਕਰ ਕੇ ਸਰੀਰ ਵਿਚ (ਆਪਣੀ) ਜੋਤਿ ਰੱਖ ਦਿੱਤੀ ਹੈ, ਵਰਤਣ ਵਾਸਤੇ ਤੈਨੂੰ ਹਰੇਕ ਚੀਜ਼ ਦਿੱਤੀ ਹੈ, ਅਤੇ ਅਨੇਕਾਂ ਕਿਸਮਾਂ ਦੇ ਭੋਜਨ ਤੈਨੂੰ ਖਵਾਂਦਾ ਹੈ, ਉਸ ਪ੍ਰਭੂ ਨੂੰ ਵਿਸਾਰ ਕੇ (ਤੇਰਾ ਮਨ) ਹੋਰ ਕਿੱਥੇ ਭਟਕਦਾ ਰਹਿੰਦਾ ਹੈ ? । ੧। ਹੇ ਮੇਰੇ ਮਨ! ਸਦਾ ਉਸ ਪ੍ਰਭੂ ਦਾ ਧਿਆਨ...
Sangrand Hukamnama Sahib
- Get link
- X
- Other Apps
ਫਲਗੁਣਿ ਅਨੰਦ ਉਪਾਰਜਨਾ ਹਰਿ ਸਜਣ ਪ੍ਰਗਟੇ ਆਇ ॥ ਸੰਤ ਸਹਾਈ ਰਾਮ ਕੇ ਕਰਿ ਕਿਰਪਾ ਦੀਆ ਮਿਲਾਇ ॥ ਸੇਜ ਸੁਹਾਵੀ ਸਰਬ ਸੁਖ ਹੁਣਿ ਦੁਖਾ ਨਾਹੀ ਜਾਇ ॥ ਇਛ ਪੁਨੀ ਵਡਭਾਗਣੀ ਵਰੁ ਪਾਇਆ ਹਰਿ ਰਾਇ ॥ ਮਿਲਿ ਸਹੀਆ ਮੰਗਲੁ ਗਾਵਹੀ ਗੀਤ ਗੋਵਿੰਦ ਅਲਾਇ ॥ ਹਰਿ ਜੇਹਾ ਅਵਰੁ ਨ ਦਿਸਈ ਕੋਈ ਦੂਜਾ ਲਵੈ ਨ ਲਾਇ ॥ ਹਲਤੁ ਪਲਤੁ ਸਵਾਰਿਓਨੁ ਨਿਹਚਲ ਦਿਤੀਅਨੁ ਜਾਇ ॥ ਸੰਸਾਰ ਸਾਗਰ ਤੇ ਰਖਿਅਨੁ ਬਹੁੜਿ ਨ ਜਨਮੈ ਧਾਇ ॥ ਜਿਹਵਾ ਏਕ ਅਨੇਕ ਗੁਣ ਤਰੇ ਨਾਨਕ ਚਰਣੀ ਪਾਇ ॥ ਫਲਗੁਣਿ ਨਿਤ ਸਲਾਹੀਐ ਜਿਸ ਨੋ ਤਿਲੁ ਨ ਤਮਾਇ ॥੧੩॥ ਅਰਥ: (ਸਿਆਲੀ ਰੁੱਤ ਦੀ ਕਰੜੀ ਸਰਦੀ ਪਿੱਛੋਂ ਬਹਾਰ ਫਿਰਨ ਤੇ ਫੱਗਣ ਦੇ ਮਹੀਨੇ ਵਿਚ ਲੋਕ ਹੋਲੀਆਂ ਦੇ ਰੰਗ-ਤਮਾਸ਼ਿਆਂ ਦੀ ਰਾਹੀਂ ਖ਼ੁਸ਼ੀਆਂ ਮਨਾਂਦੇ ਹਨ, ਪਰ) ਫੱਗਣ ਵਿਚ (ਉਹਨਾਂ ਜੀਵ-ਇਸਤ੍ਰੀਆਂ ਦੇ ਅੰਦਰ) ਆਤਮਕ ਆਨੰਦ ਪੈਦਾ ਹੁੰਦਾ ਹੈ, ਜਿਨ੍ਹਾਂ ਦੇ ਹਿਰਦੇ ਵਿਚ ਸੱਜਣ-ਹਰੀ ਪਰਤੱਖ ਆ ਵੱਸਦਾ ਹੈ, ਪਰਮਾਤਮਾ ਨਾਲ ਮਿਲਣ ਵਿਚ ਸਹਾਇਤਾ ਕਰਨ ਵਾਲੇ ਸੰਤ ਜਨ ਮਿਹਰ ਕਰ ਕੇ ਉਹਨਾਂ ਨੂੰ ਪ੍ਰਭੂ ਨਾਲ ਜੋੜ ਦੇਂਦੇ ਹਨ, ਉਹਨਾਂ ਦੀ ਹਿਰਦਾ-ਸੇਜ ਸੁੰਦਰ ਬਣ ਜਾਂਦੀ ਹੈ, ਉਹਨਾਂ ਨੂੰ ਸਾਰੇ ਹੀ ਸੁੱਖ ਪ੍ਰਾਪਤ ਹੋ ਜਾਂਦੇ ਹਨ, ਫਿਰ ਦੁੱਖਾਂ ਲਈ (ਉਹਨਾਂ ਦੇ ਹਿਰਦੇ ਵਿਚ) ਕਿਤੇ ਰਤਾ ਥਾਂ ਨਹੀਂ ਰਹਿ ਜਾਂਦੀ। ਉਹਨਾਂ ਵਡ-ਭਾਗਣ ਜੀਵ-ਇਸਤ੍ਰੀਆਂ ਦੀ ਮਨੋ-ਕਾਮਨਾ ਪੂਰੀ ਹੋ ਜਾਂਦੀ ਹੈ, ਉਹਨਾਂ ਨੂੰ ਹਰੀ-ਪ੍ਰਭੂ ਖਸਮ ਮਿਲ ਪੈਂਦਾ ਹੈ, ਉਹ ਸਤ-ਸੰਗੀ ਸਹੇਲੀਆਂ ਨਾਲ ਰਲ...
Feb 11,2023 Hukamnama Sahib
- Get link
- X
- Other Apps
ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥ ਭਇਆ ਸਮਾਹੜਾ ਹਰਿ ਰਤਨੁ ਵਿਸਾਹਾ ਰਾਮ ॥ ਖੋਜੀ ਖੋਜਿ ਲਧਾ ਹਰਿ ਸੰਤਨ ਪਾਹਾ ਰਾਮ ॥ ਮਿਲੇ ਸੰਤ ਪਿਆਰੇ ਦਇਆ ਧਾਰੇ ਕਥਹਿ ਅਕਥ ਬੀਚਾਰੋ ॥ ਇਕ ਚਿਤਿ ਇਕ ਮਨਿ ਧਿਆਇ ਸੁਆਮੀ ਲਾਇ ਪ੍ਰੀਤਿ ਪਿਆਰੋ ॥ ਕਰ ਜੋੜਿ ਪ੍ਰਭ ਪਹਿ ਕਰਿ ਬਿਨੰਤੀ ਮਿਲੈ ਹਰਿ ਜਸੁ ਲਾਹਾ ॥ ਬਿਨਵੰਤਿ ਨਾਨਕ ਦਾਸੁ ਤੇਰਾ ਮੇਰਾ ਪ੍ਰਭੁ ਅਗਮ ਅਥਾਹਾ ॥੨॥ ਸਾਹਾ ਅਟਲੁ ਗਣਿਆ ਪੂਰਨ ਸੰਜੋਗੋ ਰਾਮ ॥ ਸੁਖਹ ਸਮੂਹ ਭਇਆ ਗਇਆ ਵਿਜੋਗੋ ਰਾਮ ॥ ਮਿਲਿ ਸੰਤ ਆਏ ਪ੍ਰਭ ਧਿਆਏ ਬਣੇ ਅਚਰਜ ਜਾਞੀਆਂ ॥ ਮਿਲਿ ਇਕਤ੍ਰ ਹੋਏ ਸਹਜਿ ਢੋਏ ਮਨਿ ਪ੍ਰੀਤਿ ਉਪਜੀ ਮਾਞੀਆ ॥ ਮਿਲਿ ਜੋਤਿ ਜੋਤੀ ਓਤਿ ਪੋਤੀ ਹਰਿ ਨਾਮੁ ਸਭਿ ਰਸ ਭੋਗੋ ॥ ਬਿਨਵੰਤਿ ਨਾਨਕ ਸਭ ਸੰਤਿ ਮੇਲੀ ਪ੍ਰਭੁ ਕਰਣ ਕਾਰਣ ਜੋਗੋ ॥੩॥ ਭਵਨੁ ਸੁਹਾਵੜਾ ਧਰਤਿ ਸਭਾਗੀ ਰਾਮ ॥ ਪ੍ਰਭੁ ਘਰਿ ਆਇਅੜਾ ਗੁਰ ਚਰਣੀ ਲਾਗੀ ਰਾਮ ॥ ਗੁਰ ਚਰਣ ਲਾਗੀ ਸਹਜਿ ਜਾਗੀ ਸਗਲ ਇਛਾ ਪੁੰਨੀਆ ॥ ਮੇਰੀ ਆਸ ਪੂਰੀ ਸੰਤ ਧੂਰੀ ਹਰਿ ਮਿਲੇ ਕੰਤ ਵਿਛੁੰਨਿਆ ॥ ਆਨੰਦ ਅਨਦਿਨੁ ਵਜ...
Feb 07,2023 Hukamnama Sahib
- Get link
- X
- Other Apps
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ...
Feb 02,2023 Hukamnama Sahib
- Get link
- X
- Other Apps
ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ( ਪਿਛਲੇ ਕੀਤੇ ਕਰਮਾਂ ਅਨੁਸਾਰ ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ ; ( ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ ( ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ ; ਮਨਮੁਖਾਂ ਦਾ ਕੋ...