ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥ ਸਬਦੁ ਚੀਨ੍ਹ੍ਹਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥ਗੁਰਮੁਖਿ ਗਾਵੈ ਗੁਰਮੁਖਿ ਬੂਝੈ ਗੁਰਮੁਖਿ ਸਬਦੁ ਬੀਚਾਰੇ ॥ ਜੀਉ ਪਿੰਡੁ ਸਭੁ ਗੁਰ ਤੇ ਉਪਜੈ ਗੁਰਮੁਖਿ ਕਾਰਜ ਸਵਾਰੇ ॥ ਮਨਮੁਖਿ ਅੰਧਾ ਅੰਧੁ ਕਮਾਵੈ ਬਿਖੁ ਖਟੇ ਸੰਸਾਰੇ ॥ ਮਾਇਆ ਮੋਹਿ ਸਦਾ ਦੁਖੁ ਪਾਏ ਬਿਨੁ ਗੁਰ ਅਤਿ ਪਿਆਰੇ ॥੨॥ ਹੇ ਭਾਈ! ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਸਰਨ ਆਏ ਮਨੁੱਖ ਦੀ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨਾਲ ਪ੍ਰੀਤਿ ਜੋੜ ਦਿੱਤੀ (ਭਾਵ, ਜੋੜ ਦੇਂਦਾ ਹੈ) । ਗੁਰੂ ਦੇ ਸ਼ਬਦ ਨਾਲ ਸਾਂਝ ਪਾ ਕੇ ਮਨੁੱਖ ਦਾ ਆਤਮਕ ਜੀਵਨ ਚਮਕ ਪੈਂਦਾ ਹੈ, ਮਨੁੱਖ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ।੧।ਰਹਾਉ। ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਸਭ ਕੁਝ (ਸਾਰਾ ਰੌਸ਼ਨ ਆਤਮਕ ਜੀਵਨ) ਹੁੰਦਾ ਹੈ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਨਾਮ ਦੀ ਕਦਰ ਨਹੀਂ ਪੈਂਦੀ। ਗੁਰੂ ਦਾ ਸ਼ਬਦ ਵੱਡੇ ਰਸ ਵਾਲਾ ਹੈ ਮਿੱਠਾ ਹੈ, ਜਿਤਨਾ ਚਿਰ ਇਸ ਨੂੰ ਚੱਖਿਆ ਨਾਹ ਜਾਏ, ਸੁਆਦ ਦਾ ਪਤਾ ਨਹੀਂ ਲੱਗ ਸਕਦਾ। ਜੇਹੜਾ ਮਨੁੱਖ (ਗੁਰੂ ਦੇ ਸ਼ਬਦ ਦੀ ਰਾਹੀਂ) ਆਪਣੇ ਆਤਮਕ ਜੀਵਨ ਨੂੰ ਪਛਾਣਦਾ ਨਹੀਂ, ਉਹ ਆਪਣੇ ਮਨੁੱਖਾ ਜਨਮ ਨੂੰ ਕੌਡੀ ਦੇ ਵੱਟੇ (ਵਿਅਰਥ ਹੀ) ਗਵਾ ਲੈਂਦਾ ਹੈ। ਜਦੋਂ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ, ਤਦੋਂ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ, ਤੇ, ਉਸ ਨੂੰ ਹਉਮੈ ਦਾ ਦੁੱਖ ਨਹੀਂ ਸਤਾ ਸਕਦਾ।੧। ਹੇ ਭਾਈ! ਗੁਰੂ ਦੀ ਸਰਨ ਪੈਣ ਵਾਲਾ ਮਨੁੱਖ ਗੁਰੂ ਦੇ ਸ਼ਬਦ ਨੂੰ ਗਾਂਦਾ ਰਹਿੰਦਾ ਹੈ, ਗੁਰੂ ਦੇ ਸ਼ਬਦ ਨੂੰ ਸਮਝਦਾ ਹੈ, ਗੁਰੂ ਦੇ ਸ਼ਬਦ ਨੂੰ ਵਿਚਾਰਦਾ ਹੈ। ਉਸ ਮਨੁੱਖ ਦੀ ਜਿੰਦ ਉਸ ਦਾ ਸਰੀਰ ਗੁਰੂ ਦੀ ਬਰਕਤਿ ਨਾਲ ਨਵਾਂ ਆਤਮਕ ਜਨਮ ਲੈਂਦਾ ਹੈ, ਗੁਰੂ ਦੀ ਸਰਨ ਪੈ ਕੇ ਉਹ ਆਪਣੇ ਸਾਰੇ ਕੰਮ ਸਵਾਰ ਲੈਂਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਰਹਿੰਦਾ ਹੈ, ਉਹ ਸਦਾ ਅੰਨਿ੍ਹਆਂ ਵਾਲਾ ਕੰਮ ਹੀ ਕਰਦਾ ਰਹਿੰਦਾ ਹੈ, ਜਗਤ ਵਿਚ ਉਹ ਉਹੀ ਖੱਟੀ ਖੱਟਦਾ ਹੈ ਜੇਹੜੀ ਉਸ ਦੇ ਆਤਮਕ ਜੀਵਨ ਵਾਸਤੇ ਜ਼ਹਿਰ ਬਣ ਜਾਂਦੀ ਹੈ। ਪਿਆਰੇ ਗੁਰੂ ਦੀ ਸਰਨ ਤੋਂ ਬਿਨਾ ਉਹ ਮਨੁੱਖ ਮਾਇਆ ਦੇ ਮੋਹ ਵਿਚ ਫਸ ਕੇ ਸਦਾ ਦੁੱਖ ਸਹਾਰਦਾ ਰਹਿੰਦਾ ਹੈ।੨। ਸੋਈ ਸੇਵਕੁ ਜੇ ਸਤਿਗੁਰ ਸੇਵੇ ਚਾਲੈ ਸਤਿਗੁਰ ਭਾਏ ॥ ਸਾਚਾ ਸਬਦੁ ਸਿਫਤਿ ਹੈ ਸਾਚੀ ਸਾਚਾ ਮੰਨਿ ਵਸਾਏ ॥ ਸਚੀ ਬਾਣੀ ਗੁਰਮੁਖਿ ਆਖੈ ਹਉਮੈ ਵਿਚਹੁ ਜਾਏ ॥ ਆਪੇ ਦਾਤਾ ਕਰਮੁ ਹੈ ਸਾਚਾ ਸਾਚਾ ਸਬਦੁ ਸੁਣਾਏ ॥੩॥ ਗੁਰਮੁਖਿ ਘਾਲੇ ਗੁਰਮੁਖਿ ਖਟੇ ਗੁਰਮੁਖਿ ਨਾਮੁ ਜਪਾਏ ॥ ਸਦਾ ਅਲਿਪਤੁ ਸਾਚੈ ਰੰਗਿ ਰਾਤਾ ਗੁਰ ਕੈ ਸਹਜਿ ਸੁਭਾਏ ॥ ਮਨਮੁਖੁ ਸਦ ਹੀ ਕੂੜੋ ਬੋਲੈ ਬਿਖੁ ਬੀਜੈ ਬਿਖੁ ਖਾਏ ॥ ਜਮਕਾਲਿ ਬਾਧਾ ਤ੍ਰਿਸਨਾ ਦਾਧਾ ਬਿਨੁ ਗੁਰ ਕਵਣੁ ਛਡਾਏ ॥੪॥ ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਦੀ ਰਜ਼ਾ ਵਿਚ ਤੁਰਨ ਲੱਗ ਪੈਂਦਾ ਹੈ ਉਹ ਮਨੁੱਖ ਪਰਮਾਤਮਾ ਦਾ ਭਗਤ ਬਣ ਜਾਂਦਾ ਹੈ। ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ, ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ (ਉਸ ਦੇ ਮਨ ਵਿਚ ਟਿਕੀ ਰਹਿੰਦੀ ਹੈ) , ਉਹ ਮਨੁੱਖ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਮਨ ਵਿਚ ਵਸਾਈ ਰੱਖਦਾ ਹੈ। ਗੁਰੂ ਦੇ ਦੱਸੇ ਰਾਹ ਉਤੇ ਤੁਰਨ ਵਾਲਾ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦਾ ਰਹਿੰਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ) ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ। (ਉਸ ਨੂੰ ਯਕੀਨ ਬਣ ਜਾਂਦਾ ਹੈ ਕਿ) ਪਰਮਾਤਮਾ ਆਪ ਹੀ ਸਭ ਦਾਤਾਂ ਦੇਣ ਵਾਲਾ ਹੈ, ਪਰਮਾਤਮਾ ਦੀ ਬਖ਼ਸ਼ਸ਼ ਅਟੱਲ ਹੈ। ਉਹ ਮਨੁੱਖ (ਹੋਰਨਾਂ ਨੂੰ ਭੀ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਸੁਣਾਂਦਾ ਰਹਿੰਦਾ ਹੈ।੩। ਹੇ ਭਾਈ! ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ ਉਹ (ਨਾਮ ਸਿਮਰਨ ਦੀ) ਮੇਹਨਤ ਕਰਦਾ ਹੈ, (ਨਾਮ-ਧਨ) ਖੱਟਦਾ ਹੈ, ਤੇ, (ਹੋਰਨਾਂ ਨੂੰ ਭੀ) ਨਾਮ ਜਪਾਂਦਾ ਹੈ। ਸਦਾ-ਥਿਰ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀਜ ਕੇ ਉਹ ਮਨੁੱਖ ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਰਹਿੰਦਾ ਹੈ। ਗੁਰੂ ਦੇ ਦਰ ਤੇ ਰਹਿ ਕੇ ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਪ੍ਰਭੂ ਦੇ ਪ੍ਰੇਮ ਵਿਚ ਲੀਨ ਰਹਿੰਦਾ ਹੈ। ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਸਦਾ ਹੀ ਝੂਠ ਬੋਲਦਾ ਹੈ, (ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲਾ ਮਾਇਆ ਦੇ ਮੋਹ ਦਾ) ਜ਼ਹਿਰ ਬੀਜਦਾ ਹੈ, ਤੇ ਉਹੀ ਜ਼ਹਿਰ ਖਾਂਦਾ ਹੈ (ਉਸੇ ਜ਼ਹਿਰ ਨੂੰ ਆਪਣੇ ਜੀਵਨ ਦਾ ਸਹਾਰਾ ਬਣਾਈ ਰੱਖਦਾ ਹੈ) । ਉਹ ਮਨੁੱਖ ਆਤਮਕ ਮੌਤ ਦੀਆਂ ਫਾਹੀਆਂ ਵਿਚ ਬੱਝਾ ਰਹਿੰਦਾ ਹੈ, ਤ੍ਰਿਸ਼ਨਾ ਦੀ ਅੱਗ ਨਾਲ ਸੜਿਆ ਰਹਿੰਦਾ ਹੈ। (ਇਸ ਬਿਪਤਾ ਵਿਚੋਂ ਉਸ ਨੂੰ) ਗੁਰੂ ਤੋਂ ਬਿਨਾ ਹੋਰ ਕੋਈ ਛਡਾ ਨਹੀਂ ਸਕਦਾ।੪। ਸਚਾ ਤੀਰਥੁ ਜਿਤੁ ਸਤ ਸਰਿ ਨਾਵਣੁ ਗੁਰਮੁਖਿ ਆਪਿ ਬੁਝਾਏ ॥ ਅਠਸਠਿ ਤੀਰਥ ਗੁਰ ਸਬਦਿ ਦਿਖਾਏ ਤਿਤੁ ਨਾਤੈ ਮਲੁ ਜਾਏ ॥ ਸਚਾ ਸਬਦੁ ਸਚਾ ਹੈ ਨਿਰਮਲੁ ਨਾ ਮਲੁ ਲਗੈ ਨ ਲਾਏ ॥ ਸਚੀ ਸਿਫਤਿ ਸਚੀ ਸਾਲਾਹ ਪੂਰੇ ਗੁਰ ਤੇ ਪਾਏ ॥੫॥ ਤਨੁ ਮਨੁ ਸਭੁ ਕਿਛੁ ਹਰਿ ਤਿਸੁ ਕੇਰਾ ਦੁਰਮਤਿ ਕਹਣੁ ਨ ਜਾਏ ॥ ਹੁਕਮੁ ਹੋਵੈ ਤਾ ਨਿਰਮਲੁ ਹੋਵੈ ਹਉਮੈ ਵਿਚਹੁ ਜਾਏ ॥ ਗੁਰ ਕੀ ਸਾਖੀ ਸਹਜੇ ਚਾਖੀ ਤ੍ਰਿਸਨਾ ਅਗਨਿ ਬੁਝਾਏ ॥ ਗੁਰ ਕੈ ਸਬਦਿ ਰਾਤਾ ਸਹਜੇ ਮਾਤਾ ਸਹਜੇ ਰਹਿਆ ਸਮਾਏ ॥੬॥ ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ ਉਸ ਨੂੰ ਪ੍ਰਭੂ ਆਪ ਇਹ ਸੂਝ ਬਖ਼ਸ਼ਦਾ ਹੈ ਕਿ ਜਿਸ ਸੱਚੇ ਸਰੋਵਰ ਵਿਚ ਇਸ਼ਨਾਨ ਕਰਨਾ ਚਾਹੀਦਾ ਹੈ ਉਹ ਸਦਾ ਕਾਇਮ ਰਹਿਣ ਵਾਲਾ ਤੀਰਥ (ਗੁਰੂ ਦਾ ਸ਼ਬਦ ਹੀ ਹੈ) ਗੁਰੂ ਦੇ ਸ਼ਬਦ ਵਿਚ (ਹੀ ਪ੍ਰਭੂ ਉਸ ਨੂੰ) ਅਠਾਹਠ ਤੀਰਥ ਵਿਖਾ ਦੇਂਦਾ ਹੈ (ਅਤੇ ਵਿਖਾ ਦੇਂਦਾ ਹੈ ਕਿ) ਉਸ (ਗੁਰੂ-ਸ਼ਬਦ-ਤੀਰਥ) ਵਿਚ ਨ੍ਹਾਤਿਆਂ (ਵਿਕਾਰਾਂ ਦੀ) ਮੈਲ ਲਹਿ ਜਾਂਦੀ ਹੈ। (ਉਸ ਮਨੁੱਖ ਨੂੰ ਯਕੀਨ ਬਣ ਜਾਂਦਾ ਹੈ ਕਿ) ਗੁਰੂ ਦਾ ਸ਼ਬਦ ਹੀ ਸਦਾ ਕਾਇਮ ਰਹਿਣ ਵਾਲਾ ਅਤੇ ਪਵਿਤ੍ਰ ਤੀਰਥ ਹੈ (ਉਸ ਵਿਚ ਇਸ਼ਨਾਨ ਕੀਤਿਆਂ ਵਿਕਾਰਾਂ ਦੀ) ਮੈਲ ਨਹੀਂ ਲੱਗਦੀ, (ਉਹ ਤੀਰਥ) ਮੈਲ ਨਹੀਂ ਚੰਬੋੜਦਾ। ਉਹ ਮਨੁੱਖ ਪੂਰੇ ਗੁਰੂ ਪਾਸੋਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਪ੍ਰਾਪਤ ਕਰ ਲੈਂਦਾ ਹੈ।੫। ਪਰ, ਜੇਹੜਾ ਮਨੁੱਖ ਗੁਰੂ ਦੀ ਸਰਨ ਨਹੀਂ ਪੈਂਦਾ, ਉਹ (ਮਨੁੱਖ) ਖੋਟੀ ਮਤਿ ਦੇ ਕਾਰਨ ਇਹ ਨਹੀਂ ਆਖ ਸਕਦਾ ਕਿ ਸਾਡਾ ਇਹ ਸਰੀਰ ਸਾਡਾ ਇਹ ਮਨ ਸਭ ਕੁਝ ਉਸ ਪ੍ਰਭੂ ਦਾ ਹੀ ਦਿੱਤਾ ਹੋਇਆ ਹੈ। ਜਦੋਂ ਪਰਮਾਤਮਾ ਦੀ ਰਜ਼ਾ ਹੁੰਦੀ ਹੈ (ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਸ ਦਾ ਮਨ) ਪਵਿਤ੍ਰ ਹੋ ਜਾਂਦਾ ਹੈ (ਉਸ ਦੇ) ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਗੁਰੂ ਦੇ ਉਪਦੇਸ਼ ਦਾ ਆਨੰਦ ਮਾਣਦਾ ਹੈ, (ਗੁਰੂ ਦਾ ਉਪਦੇਸ਼ ਉਸ ਦੇ ਅੰਦਰੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦੇਂਦਾ ਹੈ। ਉਹ ਮਨੁੱਖ ਗੁਰੂ ਦੇ ਸ਼ਬਦ ਵਿਚ ਰੰਗਿਆ ਜਾਂਦਾ ਹੈ, ਆਤਮਕ ਅਡੋਲਤਾ ਵਿਚ ਮਸਤ ਹੋ ਜਾਂਦਾ ਹੈ, ਆਤਮਕ ਅਡੋਲਤਾ ਵਿਚ ਹੀ ਲੀਨ ਰਹਿੰਦਾ ਹੈ।੬।
|
My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great
About Me
- GS Jhampur
- The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.
Wednesday, March 15, 2023
March 16,2023 Hukamnama Sahib
Subscribe to:
Post Comments (Atom)
ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ...
-
ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ...
No comments:
Post a Comment