About Me

My photo
The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.

Wednesday, June 14, 2023

June 15,2023 Hukamnama Sahib

ਬਿਲਾਵਲੁ ਮਹਲਾ ੫ ॥ ਸ੍ਰਬ ਨਿਧਾਨ ਪੂਰਨ ਗੁਰਦੇਵ ॥੧॥ ਰਹਾਉ ॥ ਹਰਿ ਹਰਿ ਨਾਮੁ ਜਪਤ ਨਰ ਜੀਵੇ ॥ ਮਰਿ ਖੁਆਰੁ ਸਾਕਤ ਨਰ ਥੀਵੇ ॥੧॥ ਰਾਮ ਨਾਮੁ ਹੋਆ ਰਖਵਾਰਾ ॥ ਝਖ ਮਾਰਉ ਸਾਕਤੁ ਵੇਚਾਰਾ ॥੨॥ ਨਿੰਦਾ ਕਰਿ ਕਰਿ ਪਚਹਿ ਘਨੇਰੇ ॥ ਮਿਰਤਕ ਫਾਸ ਗਲੈ ਸਿਰਿ ਪੈਰੇ ॥੩॥ ਕਹੁ ਨਾਨਕ ਜਪਹਿ ਜਨ ਨਾਮ ॥ ਤਾ ਕੇ ਨਿਕਟਿ ਨ ਆਵੈ ਜਾਮ ॥੪॥੧੩॥੧੮॥

,ਹੇ ਭਾਈ! ਪੂਰੇ ਗੁਰੂ ਦੀ ਸਰਨ ਪਿਆਂ ਸਾਰੇ ਖ਼ਜ਼ਾਨਿਆਂ ਦਾ ਮਾਲਕ ਪ੍ਰਭੂ ਮਿਲ ਪੈਂਦਾ ਹੈ।੧।ਰਹਾਉ।

(ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਨਾਮ ਜਪਣ ਨਾਲ ਮਨੁੱਖ ਆਤਮਕ ਜੀਵਨ ਲੱਭ ਲੈਂਦੇ ਹਨ। ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਆਤਮਕ ਮੌਤ ਸਹੇੜ ਕੇ ਦੁਖੀ ਹੁੰਦੇ ਹਨ।੧।

(ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਦਾ ਹੈ) ਹਰਿ-ਨਾਮ (ਹਰ ਥਾਂ ਉਸ ਦਾ) ਰਾਖਾ ਬਣਦਾ ਹੈ। ਪਰਮਾਤਮਾ ਨਾਲੋਂ ਟੁੱਟਾ ਹੋਇਆ ਮਨੁੱਖ ਵਿਚਾਰਾ (ਉਸ ਦੀ ਨਿੰਦਾ ਆਦਿਕ ਕਰਨ ਵਾਸਤੇ) ਪਿਆ ਝਖਾਂ ਮਾਰੇ (ਉਸ ਦਾ ਕੁਝ ਵਿਗਾੜ ਨਹੀਂ ਸਕਦਾ੨।

ਅਨੇਕਾਂ ਬੰਦੇ (ਹਰਿ-ਨਾਮ ਸਿਮਰਨ ਵਾਲੇ ਮਨੁੱਖ ਦੀ) ਨਿੰਦਾ ਕਰ ਕਰ ਕੇ (ਸਗੋਂ) ਖਿੱਝਦੇ (ਹੀ) ਹਨ। (ਆਤਮਕ) ਮੌਤ ਦੀ ਫਾਹੀ ਉਹਨਾਂ ਦੇ ਗਲ ਵਿਚ ਉਹਨਾਂ ਦੇ ਪੈਰਾਂ ਵਿਚ ਪਈ ਰਹਿੰਦੀ ਹੈ, ਆਤਮਕ ਮੌਤ ਉਹਨਾਂ ਦੇ ਸਿਰ ਉਤੇ ਸਵਾਰ ਰਹਿੰਦੀ ਹੈ।੩।

ਹੇ ਨਾਨਕ! ਬੇ-ਸ਼ੱਕ) ਆਖ-ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ, ਜਮ ਭੀ ਉਹਨਾਂ ਦੇ ਨੇੜੇ ਨਹੀਂ ਢੁਕ ਸਕਦਾ।੪।੧੩।੧੮।


ਨੋਟ: ਇਥੇ ਚਾਰ ਬੰਦਾਂ ਵਾਲੇ ਸ਼ਬਦ (ਚਉਪਦੇ) ਖ਼ਤਮ ਹੋ ਗਏ ਹਨ। ਅਗਾਂਹ ਦੋ ਬੰਦਾਂ ਵਾਲੇ ਸ਼ਬਦ (ਦੁਪਦੇ) ਸ਼ੁਰੂ ਹੁੰਦੇ ਹਨ।
BILAAVALMEHL:5th

All treasures come from the Perfect Divine Guru. || 1 || Pause || Chanting the Name of the Lord, Har, Har, the man lives. The faithless cynic dies in shame and misery. || 1 || The Name of the Lord has become my Protector. The wretched, faithless cynic makes only useless efforts. || 2 || Spreading slander, many have been ruined. Their necks, heads and feet are tied by deaths noose. || 3 || Says Nanak, the humble devotees chant the Naam, the Name of the Lord. The Messenger of Death does not even approach them. || 4 || 13 || 18 ||

No comments:

Post a Comment

   ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆ...