ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ। ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ , ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆ...
Posts
Showing posts from July, 2023
- Get link
- X
- Other Apps
ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ। ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧। ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨। ਹੇ ਭਾਈ! ਨਾਨਕ ਆਖਦ...
- Get link
- X
- Other Apps
The daily Hukamnama sahib from sri Darbar Sahib Amritsar including Punjabi and English translation audio ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ। ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ...
- Get link
- X
- Other Apps
ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ...
- Get link
- X
- Other Apps
ਵਡਹੰਸੁ ਮਹਲਾ ੧ ਘਰੁ ੨ ॥ ਮੋਰੀ ਰੁਣ ਝੁਣ ਲਾਇਆ ਭੈਣੇ ਸਾਵਣੁ ਆਇਆ ॥ ਤੇਰੇ ਮੁੰਧ ਕਟਾਰੇ ਜੇਵਡਾ ਤਿਨਿ ਲੋਭੀ ਲੋਭ ਲੁਭਾਇਆ ॥ ਤੇਰੇ ਦਰਸਨ ਵਿਟਹੁ ਖੰਨੀਐ ਵੰਞਾ ਤੇਰੇ ਨਾਮ ਵਿਟਹੁ ਕੁਰਬਾਣੋ ॥ ਜਾ ਤੂ ਤਾ ਮੈ ਮਾਣੁ ਕੀਆ ਹੈ ਤੁਧੁ ਬਿਨੁ ਕੇਹਾ ਮੇਰਾ ਮਾਣੋ ॥ ਅਰਥ: ਹੇ ਭੈਣ! ਸਾਵਨ (ਦਾ ਮਹੀਨਾ) ਆ ਗਿਆ ਹੈ (ਸਾਵਨ ਦੀਆਂ ਕਾਲੀਆਂ ਘਟਾਂ ਵੇਖ ਕੇ ਸੋਹਣੇ) ਮੋਰਾਂ ਨੇ ਮਿੱਠੇ ਗੀਤ ਸ਼ੁਰੂ ਕਰ ਦਿੱਤੇ ਹਨ (ਤੇ ਪੈਲਾਂ ਪਾਣੀਆਂ ਸ਼ੁਰੂ ਕਰ ਦਿੱਤੀਆਂ ਹਨ ) । (ਹੇ ਪ੍ਰਭੂ !) ਤੇਰੀ ਇਹ ਸੋਹਣੀ ਕੁਦਰਤਿ ਮੈਂ ਜੀਵ-ਇਸਤ੍ਰੀ ਵਾਸਤੇ , ਮਾਨੋ, ਕਟਾਰ ਹੈ (ਜੋ ਮੇਰੇ ਅੰਦਰ ਬਿਰਹੋਂ ਦੀ ਚੋਟ ਲਾ ਰਹੀ ਹੈ) ਫਾਹੀ ਹੈ, ਇਸ ਨੇ ਮੈਨੂੰ ਤੇਰੇ ਦੀਦਾਰ ਦੀ ਪ੍ਰੇਮਣ ਨੂੰ ਮੋਹ ਲਿਆ ਹੈ (ਤੇ ਮੈਨੂੰ ਤੇਰੇ ਚਰਨਾਂ ਵਿਚ ਖਿੱਚੀ ਜਾ ਰਹੀ ਹੈ ) । (ਹੇ ਪ੍ਰਭੂ !) ਤੇਰੇ ਇਸ ਸੋਹਣੇ ਸਰੂਪ ਤੋਂ ਜੋ ਹੁਣ ਦਿੱਸ ਰਿਹਾ ਹੈ ਮੈਂ ਸਦਕੇ ਹਾਂ ਸਦਕੇ ਹਾਂ (ਤੇਰਾ ਇਹ ਸਰੂਪ ਮੈਨੂੰ ਤੇਰਾ ਨਾਮ ਚੇਤੇ ਕਰਾ ਰਿਹਾ ਹੈ, ਤੇ) ਮੈਂ ਤੇਰੇ ਨਾਮ ਤੋਂ ਕੁਰਬਾਨ ਹਾਂ। (ਹੇ ਪ੍ਰਭੂ !) ਚੂੰਕਿ ਤੂੰ (ਇਸ ਕੁਦਰਤਿ ਵਿਚ ਮੈਨੂੰ ਦਿੱਸ ਰਿਹਾ ਹੈਂ) ਮੈਂ ਇਹ ਆਖਣ ਦਾ ਹੌਸਲਾ ਕੀਤਾ ਹੈ (ਕਿ ਤੇਰੀ ਇਹ ਕੁਦਰਤਿ ਸੁਹਾਵਣੀ ਹੈ ) । ਜੇ ਕੁਦਰਤਿ ਵਿਚ ਤੂੰ ਨ ਦਿੱਸੇਂ ਤਾਂ ਇਹ ਆਖਣ ਵਿਚ ਕੀਹ ਸਵਾਦ ਰਹਿ ਜਾਏ ਕਿ ਕੁਦਰਤਿ ਸੋਹਣੀ ਹੈ ? ਚੂੜਾ ਭੰਨੁ ਪ...
- Get link
- X
- Other Apps
The daily Hukamnama Sahib from Sri Darbar Sahib Amritsar including Translation in Punjabi and English audio ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ। ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧। ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁ...
- Get link
- X
- Other Apps
ਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥ ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥ ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥ ਅਰਥ: ਹੇ ਮੇਰੇ ਮਨ! ਜਗਤ (ਦਾ ਮੋਹ ਜੀਵ ਵਾਸਤੇ) ਜਨਮ ਮਰਨ (ਦਾ ਗੇੜ ਲਿਆਉਂਦਾ) ਹੈ, ਆਖ਼ਰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਜੁੜਿਆਂ (ਜਨਮ ਮਰਨ ਦੇ ਗੇੜ ਦਾ) ਖ਼ਾਤਮਾ ਹੋ ਜਾਂਦਾ ਹੈ। ਜਿਸ ਮਨੁੱਖ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਆਪ ਹੀ ਬਖ਼ਸ਼ਦਾ ਹੈ ਉਸ ਨੂੰ ਜਗਤ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ। ਉਸ ਨੂੰ ਮੁੜ ਮੁੜ ਜਨਮ ਮਰਨ ਦਾ ਗੇੜ ਨਹੀਂ ਮਿਲਦਾ, ਸਦਾ-ਥਿਰ ਹਰਿ-ਨਾਮ ਵਿਚ ਲੀਨ ਹੋਣ ਕਰ ਕੇ ਉਸ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ, ਗੁਰੂ ਦੀ ਸਰਨ ਪੈ ਕੇ ਉਸ ਨੂੰ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ। ਜੇਹੜੇ ਮਨੁੱਖ ਸਦਾ-ਥਿਰ ਹਰੀ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ , ਉਹ ਆਤਮਕ ਅਡੋਲਤਾ ਵਿਚ ਮਸਤ ਰਹਿੰਦੇ ਹਨ, ਤੇ , ਆਤਮਕ ਅਡੋਲਤਾ ਦੀ ਰਾਹੀਂ ਹੀ ਪਰਮਾਤਮਾ ਵਿਚ ਲੀਨ ਹੋ ਜਾਂਦੇ ਹਨ। ਹੇ ਮੇਰੇ ਮਨ! ਜਿਨ੍ਹਾਂ ਮਨੁੱਖਾਂ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹ...
- Get link
- X
- Other Apps
ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥ ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥ ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥੨॥ ਮਨਮੁਖ ਭੂਖੇ ਦਹ ਦਿਸ ਡੋਲਹਿ ਬਿਨੁ ਨਾਵੈ ਦੁਖੁ ਪਾਈ ॥ ਜਨਮਿ ਮਰੈ ਫਿਰਿ ਜੋਨੀ ਆਵੈ ਦਰਗਹਿ ਮਿਲੈ ਸਜਾਈ ॥੩॥ ਕ੍ਰਿਪਾ ਕਰਹਿ ਤਾ ਹਰਿ ਗੁਣ ਗਾਵਹ ਹਰਿ ਰਸੁ ਅੰਤਰਿ ਪਾਈ ॥ ਨਾਨਕ ਦੀਨ ਦਇਆਲ ਭਏ ਹੈ ਤ੍ਰਿਸਨਾ ਸਬਦਿ ਬੁਝਾਈ ॥੪॥੮॥ ਅਰਥ: ਹੇ ਮੇਰੇ ਪ੍ਰਭੂ! ਮੈਨੂੰ ਆਪਣੀ) ਮੇਹਰ ਦਾ ਜਲ ਦੇਹ। ਹੇ ਹਰੀ! ਮੈਨੂੰ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇਹ। ਮੈਂ ਆਪਣੇ ਹਿਰਦੇ ਵਿਚ ਦਿਨ ਰਾਤ ਤੇਰਾ ਨਾਮ (ਹੀ) ਮੰਗਦਾ ਹਾਂ (ਕਿਉਂਕਿ ਤੇਰੇ) ਨਾਮ ਵਿਚ ਜੁੜਿਆਂ ਹੀ ਆਤਮਕ ਠੰਡ ਪ੍ਰਾਪਤ ਹੋ ਸਕਦੀ ਹੈ।ਰਹਾਉ। ਹੇ ਭਾਈ! ਪਰਮਾਤਮਾ ਨਾਲ ਪਿਆਰ ਦੀ ਰਾਹੀਂ ਜਿਸ ਮਨੁੱਖ ਦਾ ਹਿਰਦਾ ਜਿਸ ਮਨੁੱਖ ਦਾ ਮਨ ਵਿੱਝ ਜਾਂਦਾ ਹੈ, ਉਹ ਪਰਮਾਤਮਾ (ਦੀ ਯਾਦ) ਤੋਂ ਬਿਨਾ ਰਹਿ ਨਹੀਂ ਸਕਦਾ। ਜਿਵੇਂ ਪਾਣੀ ਤੋਂ ਬਿਨਾ ਮੱਛੀ ਮਰ ਜਾਂਦੀ ਹੈ, ਤਿਵੇਂ ਉਹ ਮਨੁੱਖ ਪ੍ਰਭੂ ਦੇ ਨਾਮ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ।੧। ਹੇ ਭਾਈ! ਜਿਵੇਂ ਵਰਖਾ-ਜਲ ਤੋਂ ਬਿਨਾ ਪਪੀਹਾ ਵਿਲਕਦਾ ਹੈ, ਵਰਖ...
- Get link
- X
- Other Apps
ਦੇਵਗੰਧਾਰੀ ੫ ॥ ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥ ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥ ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ ਨ ਜੋਨੀ ਧਾਵੈ ॥੧॥ ਪੂਰਨ ਬ੍ਰਹਮੁ ਰਵਿਆ ਮਨ ਤਨ ਮਹਿ ਆਨ ਨ ਦ੍ਰਿਸਟੀ ਆਵੈ ॥ ਨਰਕ ਰੋਗ ਨਹੀ ਹੋਵਤ ਜਨ ਸੰਗਿ ਨਾਨਕ ਜਿਸੁ ਲੜਿ ਲਾਵੈ ॥੨॥੧੪॥ ਅਰਥ: ਹੇ ਮਾਂ! ਜੇਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਪ੍ਰੇਮ ਬਣਾਈ ਰੱਖਦਾ ਹੈ, ਉਸ ਦਾ ਜਗਤ ਵਿਚ ਆਉਣਾ ਕਾਮਯਾਬ ਹੋ ਜਾਂਦਾ ਹੈ, ਉਸ ਨੂੰ ਜ਼ਿੰਦਗੀ ਦਾ ਫਲ ਮਿਲ ਜਾਂਦਾ ਹੈ।੧।ਰਹਾਉ। ਹੇ ਮਾਂ! ਜੇਹੜਾ ਮਨੁੱਖ ਗੁਰੂ ਦਾ ਸਾਥ ਪ੍ਰਾਪਤ ਕਰ ਲੈਂਦਾ ਹੈ, ਉਹ ਮਨੁੱਖ ਸੋਹਣੇ ਜੀਵਨ ਵਾਲਾ ਸੁਚੱਜਾ ਸੂਰਮਾ ਬਣ ਜਾਂਦਾ ਹੈ, ਉਹ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ, ਤੇ, ਮੁੜ ਮੁੜ ਜੂਨਾਂ ਵਿਚ ਨਹੀਂ ਭਟਕਦਾ।੧। ਹੇ ਨਾਨਕ! ਆਖ-) ਜਿਸ ਮਨੁੱਖ ਨੂੰ ਪਰਮਾਤਮਾ ਸੰਤ ਜਨਾਂ ਦੇ ਲੜ ਲਾ ਦੇਂਦਾ ਹੈ, ਉਸ ਨੂੰ ਸੰਤ ਜਨਾਂ ਦੀ ਸੰਗਤਿ ਵਿਚ ਨਰਕ ਤੇ ਰੋਗ ਨਹੀਂ ਵਿਆਪਦੇ, ਸਰਬ-ਵਿਆਪਕ ਪ੍ਰਭੂ ਹਰ ਵੇਲੇ ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਵੱਸਿਆ ਰਹਿੰਦਾ ਹੈ, ਪ੍ਰਭੂ ਤੋਂ ਬਿਨਾ ਉਸ ਨੂੰ (ਕਿਤੇ ਭੀ) ਕੋਈ ਹੋਰ ਨਹੀਂ ਦਿੱਸਦਾ।੨।੧੪। O mother! The human being who keeps on praising the qualities of God, keeps love at the feet ...
- Get link
- X
- Other Apps
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (...
July 22, 2023 Hukamnama Sahib
- Get link
- X
- Other Apps
ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ( ਪਿਛਲੇ ਕੀਤੇ ਕਰਮਾਂ ਅਨੁਸਾਰ ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ ; ( ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ ( ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ ; ...
- Get link
- X
- Other Apps
ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥ ਅਰਥ: ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀ ਤੇਰੇ (ਦਰ ਦੇ) ਮੰਗਤੇ ਹਾਂ। ਮੈਂ ਤੈਥੋਂ ਕੇਹੜੀ ਸ਼ੈ ਮੰਗਾਂ ? ਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ। (ਹਾਂ, ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ) ਹੇ ਹਰੀ! ਮੈਨੂੰ ਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ ਕਰਾਂ।੧। ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ। ਪਾਣੀ ਵਿਚ ਧਰਤੀ ਵਿਚ, ਧਰਤੀ ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰ ਲੁਕਿਆ ਹੋਇਆ ਹੈ। (ਹੇ ਮਨ !) ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ।ਰਹਾਉ। ( ਹੇ ਭਾਈ! ਜਿਸ ਮਨੁੱਖ ਉੱਤੇ) ਗੁਰੂ ...