ਆਸਾ ਮਹਲਾ ੫ ॥ ਦਿਨੁ ਰਾਤਿ ਕਮਾਇਅੜੋ ਸੋ ਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀ ਸਾਥੈ ॥ ਸੰਗਿ ਦੇਖੈ ਕਰਣਹਾਰਾ ਕਾਇ ਪਾਪੁ ਕਮਾਈਐ ॥ ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿ ਨ ਜਾਈਐ ॥ ਆਠ ਪਹਰ ਹਰਿ ਨਾਮੁ ਸਿਮਰਹੁ ਚਲੈ ਤੇਰੈ ਸਾਥੇ ॥ ਭਜੁ ਸਾਧਸੰਗਤਿ ਸਦਾ ਨਾਨਕ ਮਿਟਹਿ ਦੋਖ ਕਮਾਤੇ ॥੧॥ ਅਰਥ: ਹੇ ਭਾਈ! ਜੋ ਕੁਝ ਦਿਨ ਰਾਤ ਹਰ ਵੇਲੇ ਚੰਗਾ ਮੰਦਾ ਕੰਮ ਤੂੰ ਕੀਤਾ ਹੈ, ਉਹ ਸੰਸਕਾਰ-ਰੂਪ ਬਣ ਕੇ ਤੇਰੇ ਮਨ ਵਿਚ ਉੱਕਰਿਆ ਗਿਆ ਹੈ। ਹੇ ਭਾਈ! ਜਿਸ ਪਾਸੋਂ ਤੂੰ (ਆਪਣੇ ਕੀਤੇ ਕੰਮ) ਲੁਕਾਂਦਾ ਰਿਹਾ ਹੈਂ ਉਹ ਤਾਂ ਤੇਰੇ ਨਾਲ ਹੀ ਬੈਠਾ ਵੇਖਦਾ ਜਾ ਰਿਹਾ ਹੈ। ਹੇ ਭਾਈ! ਸਿਰਜਣਹਾਰ (ਹਰੇਕ ਜੀਵ ਦੇ) ਨਾਲ (ਬੈਠਾ ਹਰੇਕ ਦੇ ਕੀਤੇ ਕੰਮ) ਵੇਖਦਾ ਰਹਿੰਦਾ ਹੈ। ਸੋ ਕੋਈ ਮੰਦ ਕਰਮ ਨਹੀਂ ਕਰਨਾ ਚਾਹੀਦਾ, (ਸਗੋਂ) ਭਲਾ ਕਰਮ ਕਰਨਾ ਚਾਹੀਦਾ ਹੈ, ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ (ਨਾਮ ਦੀ ਬਰਕਤਿ ਨਾਲ) ਨਰਕ ਵਿਚ ਕਦੇ ਭੀ ਨਹੀਂ ਪਈਦਾ। ਹੇ ਭਾਈ! ਅੱਠੇ ਪਹਰ ਪਰਮਾਤਮਾ ਦਾ ਨਾਮ ਸਿਮਰਦਾ ਰਹੁ, ਪਰਮਾਤਮਾ ਦਾ ਨਾਮ ਤੇਰੇ ਨਾਲ ਸਾਥ ਕਰੇਗਾ। ਹੇ ਨਾਨਕ! (ਆਖ– ਹੇ ਭਾਈ!) ਸਾਧ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਭਜਨ ਕਰਿਆ ਕਰ (ਭਜਨ ਦੀ ਬਰਕਤਿ ਨਾਲ ਪਿਛਲੇ) ਕੀਤੇ ਹੋਏ ਵਿਕਾਰ ਮਿਟ ਜਾਂਦੇ ਹਨ।1। ਵਲਵੰਚ ਕਰਿ ਉਦਰੁ ਭਰਹਿ ਮੂਰਖ ਗਾਵਾਰਾ ॥ ਸਭੁ ਕਿਛੁ ਦੇ ਰਹਿਆ ਹਰਿ ਦੇਵਣਹਾਰਾ ॥ ਦਾਤਾਰੁ ਸਦਾ ਦਇਆਲੁ ਸੁਆਮੀ ਕਾਇ ਮਨਹੁ ਵ...
Posts
Showing posts from September, 2023
- Get link
- X
- Other Apps
ਸੂਹੀ ਮਹਲਾ ੪ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥ ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥ ਅਰਥ: ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ।੧।ਰਹਾਉ। ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਮਾਲਕ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ ? ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ।੧। ਹੇ ਮੇਰੇ ਮਾਲਕ! ਤੂੰ ਹੀ ਮੇਰ...
- Get link
- X
- Other Apps
ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ ) ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ...
- Get link
- X
- Other Apps
ਸਲੋਕੁ ਮਃ ੩ ॥ ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥ ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ ॥ ਅਰਥ: ਪਿਆਰਾ ਪ੍ਰਭੂ ਆਪਣੇ ਭਗਤਾਂ ਤੇ ਆਪ ਪ੍ਰਸੰਨ ਹੁੰਦਾ ਹੈ ਤੇ ਆਪ ਹੀ ਉਸ ਨੇ ਉਹਨਾਂ ਨੂੰ ਆਪਣੇ ਨਾਲ ਜੋੜ ਲਿਆ ਹੈ, ਭਗਤਾਂ ਦੇ ਸਿਰ ਤੇ ਸੱਚਾ ਛੱਤ੍ਰ ਝੁਲਾ ਕੇ ਉਸ ਨੇ ਭਗਤਾਂ ਨੂੰ ਪਾਤਸ਼ਾਹੀ ਬਖ਼ਸ਼ੀ ਹੈ ; ਸਤਿਗੁਰੂ ਦੀ ਦੱਸੀ ਕਾਰ ਕਮਾ ਕੇ ਉਹ ਸਦਾ ਸੁਖੀਏ ਤੇ ਪਵਿਤ੍ਰ ਰਹਿੰਦੇ ਹਨ। ਰਾਜੇ ਓਇ ਨ ਆਖੀਅਹਿ ਭਿੜਿ ਮਰਹਿ ਫਿਰਿ ਜੂਨੀ ਪਾਹਿ ॥ ਨਾਨਕ ਵਿਣੁ ਨਾਵੈ ਨਕੀ ਵਢੀ ਫਿਰਹਿ ਸੋਭਾ ਮੂਲਿ ਨ ਪਾਹਿ ॥੧॥ ਅਰਥ: ਰਾਜੇ ਉਹਨਾਂ ਨੂੰ ਨਹੀਂ ਆਖੀਦਾ ਜੋ ਆਪੋ ਵਿਚ ਲੜ ਮਰਦੇ ਹਨ ਤੇ ਫਿਰ ਜੂਨਾਂ ਵਿਚ ਪੈ ਜਾਂਦੇ ਹਨ, (ਕਿਉਂਕਿ ) ਹੇ ਨਾਨਕ! ਨਾਮ ਤੋਂ ਸੱਖਣੇ ਰਾਜੇ ਭੀ ਨਕ-ਵੱਢੇ ਫਿਰਦੇ ਹਨ ਤੇ ਕਦੇ ਸੋਭਾ ਨਹੀਂ ਪਾਂਦੇ।੧। ਮਃ ੩ ॥ ਸੁਣਿ ਸਿਖਿਐ ਸਾਦੁ ਨ ਆਇਓ ਜਿਚਰੁ ਗੁਰਮੁਖਿ ਸਬਦਿ ਨ ਲਾਗੈ ॥ ਸਤਿਗੁਰਿ ਸੇਵਿਐ ਨਾਮੁ ਮਨਿ ਵਸੈ ਵਿਚਹੁ ਭ੍ਰਮੁ ਭਉ ਭਾਗੈ ॥ ਅਰਥ: ਜਦ ਤਾਈਂ ਸਤਿਗੁਰੂ ਦੇ ਸਨਮੁਖ ਹੋ ਕੇ ਮਨੁੱਖ ਸਤਿਗੁਰੂ ਦੇ ਸ਼ਬਦ ਵਿਚ ਨਹੀਂ ਜੁੜਦਾ ਤਦ ਤਾਈਂ ਸਤਿਗੁਰੂ ਦੀ ਸਿੱਖਿਆ ਨਿਰੀ ਸੁਣ ਕੇ ਸੁਆਦ ਨਹੀਂ ਆਉਂਦਾ, ਸਤਿਗੁਰੂ ਦੀ ਦੱਸੀ ਸੇਵਾ ਕੀਤਿਆਂ ਹੀ ਨਾਮ ਮਨ ਵਿਚ ਵੱਸਦਾ ਹੈ ਤੇ ਅੰਦਰੋਂ ਭਰਮ ਤੇ ਡਰ ਦੂਰ ਹ...
- Get link
- X
- Other Apps
ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥ ਅਰਥ: ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ ; ਫੁੱਲ ਭੌਰੇ ਨੇ (ਸੁੰਘ ਕੇ ) ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ , ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾਹ ਰਹਿ ਗਏ )। ੧। ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ ? ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ ) ਨਹੀਂ (ਸਕਦਾ )। ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ ? । ੧।ਰਹਾਉ। ਚੰਦਨ ਦੇ ਬੂਟਿਆਂ ਨੂੰ ਸੱਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ ਦਿੱਤਾ ਹੈ ) , ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ।੨। ਸੁਗ...