About Me

My photo
The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.

Sunday, September 17, 2023

 

ਰਾਮਕਲੀ ਮਹਲਾ ੫ ॥

ਜਪਿ ਗੋਬਿੰਦੁ ਗੋਪਾਲ ਲਾਲੁ ॥ ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥੧॥ ਰਹਾਉ ॥ ਕੋਟਿ ਜਨਮ ਭ੍ਰਮਿ ਭ੍ਰਮਿ ਭ੍ਰਮਿ ਆਇਓ ॥ ਬਡੈ ਭਾਗਿ ਸਾਧ ਸੰਗੁ ਪਾਇਓ ॥੧॥ ਬਿਨੁ ਗੁਰ ਪੂਰੇ ਨਾਹੀ ਉਧਾਰੁ ॥ ਬਾਬਾ ਨਾਨਕੁ ਆਖੈ ਏਹੁ ਬੀਚਾਰੁ ॥੨॥੧੧॥


ਰਾਮਕਲੀ ਮਹਲਾ ੫ ॥

ਹੇ ਭਾਈ! ਗੋਬਿੰਦ (ਦਾ ਨਾਮ) ਜਪਿਆ ਕਰ, ਸੋਹਣੇ ਗੋਪਾਲ ਦਾ ਨਾਮ ਜਪਿਆ ਕਰ । ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆ ਕਰ, (ਜਿਉਂ ਜਿਉਂ ਨਾਮ ਸਿਮਰੇਂਗਾ) ਤੈਨੂੰ ਉੱਚਾ ਆਤਮਕ ਜੀਵਨ ਮਿਲਿਆ ਰਹੇਗਾ । ਭਿਆਨਕ ਆਤਮਕ ਮੌਤ (ਤੇਰੇ ਆਤਮਕ ਜੀਵਨ ਨੂੰ) ਫਿਰ ਕਦੇ ਮੁਕਾ ਨਹੀਂ ਸਕੇਗੀ ।੧।ਰਹਾਉ।ਹੇ ਭਾਈ! (ਅਨੇਕਾਂ ਕਿਸਮਾਂ ਦੇ) ਕੋ੍ਰੜਾਂ ਜਨਮਾਂ ਵਿਚ ਭਟਕ ਕੇ (ਹੁਣ ਤੂੰ ਮਨੁੱਖਾ ਜਨਮ ਵਿਚ) ਆਇਆ ਹੈਂ, (ਤੇ, ਇਥੇ) ਵੱਡੀ ਕਿਸਮਤ ਨਾਲ (ਤੈਨੂੰ) ਗੁਰੂ ਦਾ ਸਾਥ ਮਿਲ ਗਿਆ ਹੈ ।੧।ਹੇ ਭਾਈ! ਨਾਨਕ (ਤੈਨੂੰ) ਇਹ ਵਿਚਾਰ ਦੀ ਗੱਲ ਦੱਸਦਾ ਹੈ ਪੂਰੇ ਗੁਰੂ ਦੀ ਸਰਨ ਪੈਣ ਤੋਂ ਬਿਨਾ (ਅਨੇਕਾਂ ਜੂਨਾਂ ਤੋਂ) ਪਾਰ-ਉਤਾਰਾ ਨਹੀਂ ਹੋ ਸਕਦਾ ।੨।੧੧।

RAAMKALEE, FIFTH MEHL:

Meditate on the Lord of the Universe, the Beloved Lord of the World. Meditating in remembrance on the Lords Name, you shall live, and the Great Death shall not consume you ever again. || 1 || Pause || Through millions of incarnations, you have come, wandering, wandering, wandering. By the highest destiny, you found the Saadh Sangat, the Company of the Holy. Without the Perfect Guru, no one is saved. This is what Baba Nanak says, after deep reflection. || 2 || 11 ||

No comments:

Post a Comment

   ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆ...