ਬਿਹਾਗੜੇ ਕੀ ਵਾਰ ਮਹਲਾ ੪ ੴ ਸਤਿਗੁਰ ਪ੍ਰਸਾਦਿ ॥ Bihagre kee vaar mahalla 4 one universal creater by the grace of The Master Guru ਸਲੋਕ ਮਃ ੩ ॥ ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥ ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥ ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਖਿਆ ਨਾਉ ॥ ਤਿਸ ਕੇ ਚਰਨ ਪਖਾਲੀਅਹਿ ਨਾਨਕ ਹਉ ਬਲਿਹਾਰੈ ਜਾਉ ॥੧॥ ਅਰਥ: ਕੋਈ ਵਿਰਲਾ ਫ਼ਕੀਰ ਫ਼ਕੀਰੀ (ਦੇ ਆਦਰਸ਼) ਨੂੰ ਸਮਝਦਾ ਹੈ, (ਫ਼ਕੀਰ ਹੋ ਕੇ) ਜੇ ਘਰ ਘਰ ਮੰਗਦਾ ਫਿਰੇ, ਤਾਂ ਉਹਦੇ ਜੀਊਣ ਨੂੰ ਫਿਟਕਾਰ ਹੈ ਤੇ ਉਸ ਦੇ (ਫ਼ਕੀਰੀ -) ਜਾਮੇ ਨੂੰ ਫਿਟਕਾਰ ਹੈ। ਜੇ (ਦਰਵੇਸ਼ ਹੋ ਕੇ ) ਆਸਾ ਤੇ ਚਿੰਤਾ ਨੂੰ ਛੱਡ ਦੇਵੇ ਤੇ ਸਤਿਗੁਰੂ ਦੇ ਸਨਮੁਖ ਰਹਿ ਕੇ ਨਾਮ ਦੀ ਭਿਖਿਆ ਮੰਗੇ, ਤਾਂ, ਹੇ ਨਾਨਕ! ਮੈਂ ਉਸ ਤੋਂ ਸਦਕੇ ਹਾਂ, ਉਸ ਦੇ ਚਰਨ ਧੋਣੇ ਚਾਹੀਦੇ ਹਨ।੧। ਮਃ ੩ ॥ ਨਾਨਕ ਤਰਵਰੁ ਏਕੁ ਫਲੁ ਦੁਇ ਪੰਖੇਰੂ ਆਹਿ ॥ ਆਵਤ ਜਾਤ ਨ ਦੀਸਹੀ ਨਾ ਪਰ ਪੰਖੀ ਤਾਹਿ ॥ ਬਹੁ ਰੰਗੀ ਰਸ ਭੋਗਿਆ ਸਬਦਿ ਰਹੈ ਨਿਰਬਾਣੁ ॥ ਹਰਿ ਰਸਿ ਫਲਿ ਰਾਤੇ ਨਾਨਕਾ ਕਰਮਿ ਸਚਾ ਨੀਸਾਣੁ ॥੨॥ ਅਰਥ: ਹੇ ਨਾਨਕ! ਸੰਸਾਰ ਰੂਪ) ਰੁੱਖ (ਹੈ, ਇਸ) ਨੂੰ (ਮਾਇਆ ਦਾ ਮੋਹ ਰੂਪ) ਇਕ ਫਲ (ਲੱਗਾ ਹੋਇਆ ਹੈ ) , ( ਉਸ ਰੁੱਖ ਉਤੇ) ਦੋ (ਕਿਸਮ ਦੇ, ਗੁਰਮੁਖ ਤੇ ਮਨਮੁਖ) ਪੰਛੀ ਹਨ , ਉਹਨਾਂ ਪੰਛੀਆਂ ਨੂੰ ਖੰਭ ਨਹੀਂ ਹਨ ਤੇ ਉ...
Posts
Showing posts from October, 2023
- Get link
- X
- Other Apps
DHANAASAREE, FIFTH MEHL: Wandering and roaming around, I met the Holy Perfect Guru, who has taught me. All other devices did not work, so I meditate on the Name of the Lord, Har, Har. || 1 || For this reason, I sought the Protection and Support of my Lord, the Cherisher of the Universe. I sought the Sanctuary of the Perfect Transcendent Lord, and all my entanglements were dissolved. || Pause || Paradise, the earth, the nether regions of the underworld, and the globe of the world ó all are engrossed in Maya. To save your soul, and liberate all your ancestors, meditate on the Name of the Lord, Har, Har. || 2 || O Nanak, singing the Naam, the Name of the Immaculate Lord, all treasures are obtained. Only that rare person, whom the Lord and Master blesses with His Grace, comes to know this. || 3 || 3 || 21 || ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ...
- Get link
- X
- Other Apps
ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥ ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥ ਅਰਥ: ਹੇ (ਮੇਰੇ ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ , ਸਿਫ਼ਤਿ-ਸਾਲਾਹ ਕਰਿਆ ਕਰ। (ਹੇ ਭਾਈ !) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੁੰਚ ਹੈ, ਤੇ, ਜੋ ਬਹੁਤ ਡੂੰਘਾ ਹੈ।ਰਹਾਉ। ਹੇ ਭਾਈ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੁੰਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹ ੈ। ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ (...
- Get link
- X
- Other Apps
ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥ ਅਰਥ: ਹੇ ਪ੍ਰਭੂ ਜੀ! ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ।ਰਹਾਉ। ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ ; ਮੈਂ ਕਿਵੇਂ ਬਚਾਂ ? ( ਉੱਤਰ -) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ , ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।੧। ਹੇ ਭਾਈ! ਜ...
- Get link
- X
- Other Apps
ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥ him the slave of the slave of Your slaves. || 4 || 6 ||
- Get link
- X
- Other Apps
ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ। ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ...
- Get link
- X
- Other Apps
The daily Hukamnama Sahib from Sri Darbar Sahib Amritsar including translation in English and Punjabi audio ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਅਰਥ: ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ ) ਪਹਿਨਣਾ ਫਿਟਕਾਰ-ਜੋਗ ਹੈ।੧। ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ { ਪੰਨਾ 646}...
- Get link
- X
- Other Apps
ਗੋਂਡ ਮਹਲਾ ੫ ॥ ਨਾਮੁ ਨਿਰੰਜਨੁ ਨੀਰਿ ਨਰਾਇਣ ॥ ਰਸਨਾ ਸਿਮਰਤ ਪਾਪ ਬਿਲਾਇਣ ॥੧॥ ਰਹਾਉ ॥ ਨਾਰਾਇਣ ਸਭ ਮਾਹਿ ਨਿਵਾਸ ॥ ਨਾਰਾਇਣ ਘਟਿ ਘਟਿ ਪਰਗਾਸ ॥ ਨਾਰਾਇਣ ਕਹਤੇ ਨਰਕਿ ਨ ਜਾਹਿ ॥ ਨਾਰਾਇਣ ਸੇਵਿ ਸਗਲ ਫਲ ਪਾਹਿ ॥ ੧॥ ਨਾਰਾਇਣ ਮਨ ਮਾਹਿ ਅਧਾਰ ॥ ਨਾਰਾਇਣ ਬੋਹਿਥ ਸੰਸਾਰ ॥ ਨਾਰਾਇਣ ਕਹਤ ਜਮੁ ਭਾਗਿ ਪਲਾਇਣ ॥ ਨਾਰਾਇਣ ਦੰਤ ਭਾਨੇ ਡਾਇਣ ॥੨॥ ਨਾਰਾਇਣ ਸਦ ਸਦ ਬਖਸਿੰਦ ॥ ਨਾਰਾਇਣ ਕੀਨੇ ਸੂਖ ਅਨੰਦ ॥ ਨਾਰਾਇਣ ਪ੍ਰਗਟ ਕੀਨੋ ਪਰਤਾਪ ॥ ਨਾਰਾਇਣ ਸੰਤ ਕੋ ਮਾਈ ਬਾਪ ॥੩॥ ਨਾਰਾਇਣ ਸਾਧਸੰਗਿ ਨਰਾਇਣ ॥ ਬਾਰੰ ਬਾਰ ਨਰਾਇਣ ਗਾਇਣ ॥ ਬਸਤੁ ਅਗੋਚਰ ਗੁਰ ਮਿਲਿ ਲਹੀ ॥ ਨਾਰਾਇਣ ਓਟ ਨਾਨਕ ਦਾਸ ਗਹੀ ॥੪॥੧੭॥੧੯॥ ਗੋਂਡ ਮਹਲਾ ੫ ॥ ਹੇ ਭਾਈ! ਨਾਰਾਇਣ ਦਾ ਨਾਮ ਮਾਇਆ ਦੀ ਕਾਲਖ ਤੋਂ ਬਚਾਣ ਵਾਲਾ (ਹੈ, ਇਸ ਨੂੰ ਆਪਣੇ ਹਿਰਦੇ ਵਿਚ) ਸਿੰਜ । (ਇਹ ਨਾਮ) ਜੀਭ ਨਾਲ ਜਪਦਿਆਂ (ਸਾਰੇ) ਪਾਪ ਦੂਰ ਹੋ ਜਾਂਦੇ ਹਨ ।੧।ਰਹਾਉ। ਹੇ ਭਾਈ! ਸਭ ਜੀਵਾਂ ਵਿਚ ਨਾਰਾਇਣ ਦਾ ਨਿਵਾਸ ਹੈ, ਹਰੇਕ ਸਰੀਰ ਵਿਚ ਨਾਰਾਇਣ (ਦੀ ਜੋਤਿ) ਦਾ ਹੀ ਚਾਨਣ ਹੈ। ਨਾਰਾਇਣ (ਦਾ ਨਾਮ) ਜਪਣ ਵਾਲੇ ਜੀਵ ਨਰਕ ਵਿਚ ਨਹੀਂ ਪੈਂਦੇ । ਨਾਰਾਇਣ ਦੀ ਭਗਤੀ ਕਰ ਕੇ ਸਾਰੇ ਫਲ ਪ੍ਰਾਪਤ ਕਰ ਲੈਂਦੇ ਹਨ ।੧। ਹੇ ਭਾਈ! ਨਾਰਾਇਣ (ਦੇ ਨਾਮ) ਨੂੰ (ਆਪਣੇ) ਮਨ ਵਿਚ ਆਸਰਾ ਬਣਾ ਲੈ, ਨਾਰਾਇਣ (ਦਾ ਨਾਮ) ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਲਈ ਜਹਾਜ਼ ਹੈ । ਨਾਰਾਇਣ ਦਾ ਨਾਮ ਜਪਦਿਆਂ ਜਮ ਭੱਜ ਕੇ ਪਰੇ ਚਲਾ ਜਾਂਦਾ ਹੈ । ਨਾਰਾਇਣ (ਦਾ ਨਾਮ ਮਾਇਆ)...
- Get link
- X
- Other Apps
ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ। ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ , ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆ...
- Get link
- X
- Other Apps
ਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥ ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥ ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥ ਅਰਥ: ਹੇ ਮੇਰੇ ਮਨ! ਜਗਤ (ਦਾ ਮੋਹ ਜੀਵ ਵਾਸਤੇ) ਜਨਮ ਮਰਨ (ਦਾ ਗੇੜ ਲਿਆਉਂਦਾ) ਹੈ, ਆਖ਼ਰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਜੁੜਿਆਂ (ਜਨਮ ਮਰਨ ਦੇ ਗੇੜ ਦਾ) ਖ਼ਾਤਮਾ ਹੋ ਜਾਂਦਾ ਹੈ। ਜਿਸ ਮਨੁੱਖ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਆਪ ਹੀ ਬਖ਼ਸ਼ਦਾ ਹੈ ਉਸ ਨੂੰ ਜਗਤ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ। ਉਸ ਨੂੰ ਮੁੜ ਮੁੜ ਜਨਮ ਮਰਨ ਦਾ ਗੇੜ ਨਹੀਂ ਮਿਲਦਾ, ਸਦਾ-ਥਿਰ ਹਰਿ-ਨਾਮ ਵਿਚ ਲੀਨ ਹੋਣ ਕਰ ਕੇ ਉਸ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ, ਗੁਰੂ ਦੀ ਸਰਨ ਪੈ ਕੇ ਉਸ ਨੂੰ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ। ਜੇਹੜੇ ਮਨੁੱਖ ਸਦਾ-ਥਿਰ ਹਰੀ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ , ਉਹ ਆਤਮਕ ਅਡੋਲਤਾ ਵਿਚ ਮਸਤ ਰਹਿੰਦੇ ਹਨ, ਤੇ , ਆਤਮਕ ਅਡੋਲਤਾ ਦੀ ਰਾਹੀਂ ਹੀ ਪਰਮਾਤਮਾ ਵਿਚ ਲੀਨ ਹੋ ਜਾਂਦੇ ਹਨ। ਹੇ ਮੇਰੇ ਮਨ! ਜਿਨ੍ਹਾਂ ਮਨੁੱਖਾਂ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹ...
- Get link
- X
- Other Apps
ਗੂਜਰੀ ਮਹਲਾ ੫ ॥ ਕਬਹੂ ਹਰਿ ਸਿਉ ਚੀਤੁ ਨ ਲਾਇਓ ॥ ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮੁ ਨ ਗਾਇਓ ॥੧॥ ਰਹਾਉ ॥ ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥ ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥੧॥ ਕਰਹੁ ਅਨੁਗ੍ਰਹੁ ਸੁਆਮੀ ਮੇਰੇ ਗਨਹੁ ਨ ਮੋਹਿ ਕਮਾਇਓ ॥ ਗੋਬਿੰਦ ਦਇਆਲ ਕ੍ਰਿਪਾਲ ਸੁਖ ਸਾਗਰ ਨਾਨਕ ਹਰਿ ਸਰਣਾਇਓ ॥੨॥੧੬॥੨੫॥ ਅਰਥ: ( ਹੇ ਭਾਈ! ਮਾਇਆ-ਮੋਹਿਆ ਜੀਵ) ਕਦੇ ਆਪਣਾ ਮਨ ਪਰਮਾਤਮਾ (ਦੇ ਚਰਨਾਂ) ਨਾਲ ਨਹੀਂ ਜੋੜਦਾ। (ਮਾਇਆ ਦੀ ਖ਼ਾਤਰ) ਦੌੜ-ਭੱਜ ਕਰਦਿਆਂ (ਇਸ ਦੀ ) ਉਮਰ ਗੁਜ਼ਰ ਜਾਂਦੀ ਹੈ ਸਾਰੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਨਹੀਂ ਜਪਦਾ।੧।ਰਹਾਉ। ਠੱਗੀ ਨਾਲ ਇਕ ਇਕ ਕੌਡੀ ਕਰ ਕੇ ਮਾਇਆ ਇਕੱਠੀ ਕਰਦਾ ਰਹਿੰਦਾ ਹੈ ਅਨੇਕਾਂ ਢੰਗ ਵਰਤ ਕੇ ਮਾਇਆ ਦੀ ਖ਼ਾਤਰ ਦੌੜਿਆ ਫਿਰਦਾ ਹੈ। ਪਰਮਾਤਮਾ ਦਾ ਨਾਮ ਭੁਲਾਣ ਦੇ ਕਾਰਨ ਇਸ ਨੂੰ ਅਨੇਕਾਂ ਹੀ ਦੁੱਖ ਆ ਵਾਪਰਦੇ ਹਨ। ਮਨ ਨੂੰ ਮੋਹ ਲੈਣ ਵਾਲੀ ਪ੍ਰਬਲ ਮਾਇਆ ਇਸ ਦੇ ਆਤਮਕ ਜੀਵਨ ਨੂੰ ਖਾ ਜਾਂਦੀ ਹੈ।੧। ਹੇ ਨਾਨਕ! ਆਖ -) ਹੇ ਗੋਬਿੰਦ! ਹੇ ਦਇਆਲ! ਹੇ ਕ੍ਰਿਪਾਲ! ਹੇ ਸੁਖਾਂ ਦੇ ਸਮੁੰਦਰ! ਹੇ ਹਰੀ! ਮੈਂ ਤੇਰੀ ਸਰਨ ਆਇਆ ਹਾਂ। ਹੇ ਮੇਰੇ ਮਾਲਕ! ਮੇਰੇ ਉਤੇ ਮੇਹਰ ਕਰ , ਮੇਰੇ ਕੀਤੇ ਕਰਮਾਂ ਵਲ ਧਿਆਨ ਨਾਹ ਕਰੀਂ।੨।੧੬।੨੫। Meaning: (O brother! Maya-Mohya Jiva) never attaches his mind to God (the feet of God)....
- Get link
- X
- Other Apps
ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥ ੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥ ਅਰਥ: ਹੇ ਪ੍ਰਭੂ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ , ਆਪਣੇ ਚਰਨਾਂ ਵਿਚ ਜੋੜੀ ਰੱਖ।੧।ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ -) ਨਦੀ ਤਰੀ ਜਾ ਸਕੇ।੧। ਹੇ ਨਾਨਕ! ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ-ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ। ਪਰਮਾਤਮਾ ਦੇ ਦਰਸਨ ਨਾਲ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ ) ਦਾ ਗਹਣਾ ਹੈ।੨।੮।੧੨। JAITSREE, FIFTH MEHL: After wandering through so many incarnations, I have come to Y...
- Get link
- X
- Other Apps
The daily Hukamnama Sahib from Sri Darbar Sahib Amritsar including English and Punjabi translation audiooਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥ ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆ...
- Get link
- X
- Other Apps
ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ( ਪਿਛਲੇ ਕੀਤੇ ਕਰਮਾਂ ਅਨੁਸਾਰ ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ ; ( ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ ( ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ ; ਮਨਮੁਖਾ...
- Get link
- X
- Other Apps
The daily Hukamnama Sahib from Sri Darbar Sahib Amritsar including English and Punjabi translation audio ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾ...
- Get link
- X
- Other Apps
ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥ ਅਰਥ: ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿ...
- Get link
- X
- Other Apps
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥ ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥ ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ ॥ ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ ॥ ਵਿਚੁ ਨ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ ॥ ਕੀਤਾ ਕਿਛੂ ਨ ਹੋਵਈ ਲਿਖਿਆ ਧੁਰਿ ਸੰਜੋਗ ॥ ਵਡਭਾਗੀ ਮੇਰਾ ਪ੍ਰਭੁ ਮਿਲੈ ਤਾਂ ਉਤਰਹਿ ਸਭਿ ਬਿਓਗ ॥ ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚ ॥ ਕਤਿਕ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚ ॥੯॥ ਅਰਥ: ਕੱਤਕ (ਦੀ ਸੁਹਾਵਣੀ ਰੁੱਤ) ਵਿਚ (ਭੀ ਜੇ ਪ੍ਰਭੂ-ਪਤੀ ਨਾਲੋਂ ਵਿਛੋੜਾ ਰਿਹਾ ਤਾਂ ਇਹ ਆਪਣੇ) ਕੀਤੇ ਕਰਮਾਂ ਦਾ ਸਿੱਟਾ ਹੈ, ਕਿਸੇ ਹੋਰ ਦੇ ਮੱਥੇ ਕੋਈ ਦੋਸ ਨਹੀਂ ਲਾਇਆ ਜਾ ਸਕਦਾ। ਪਰਮੇਸਰ (ਦੀ ਯਾਦ) ਤੋਂ ਖੁੰਝਿਆਂ (ਦੁਨੀਆ ਦੇ) ਸਾਰੇ ਦੁੱਖ-ਕਲੇਸ਼ ਜ਼ੋਰ ਪਾ ਲੈਂਦੇ ਹਨ। ਜਿਨ੍ਹਾਂ ਨੇ (ਇਸ ਜਨਮ ਵਿਚ) ਪਰਮਾਤਮਾ ਦੀ ਯਾਦ ਵੱਲੋਂ ਮੂੰਹ ਮੋੜੀ ਰੱਖਿਆ, ਉਹਨਾਂ ਨੂੰ (ਫਿਰ) ਲੰਮੇ ਵਿਛੋੜੇ ਪੈ ਜਾਂਦੇ ਹਨ। ਜੇਹੜੀਆਂ ਮਾਇਆ ਦੀਆਂ ਮੌਜਾਂ (ਦੀ ਖ਼ਾਤਰ ਪ੍ਰਭੂ ਨੂੰ ਭੁਲਾ ਦਿੱਤਾ ਸੀ, ਉਹ ਭੀ) ਇਕ ਪਲ ਵਿਚ ਦੁਖਦਾਈ ਹੋ ਜਾਂਦੀਆਂ ਹਨ, (ਉਸ ਦੁਖੀ ਹਾਲਤ ਵਿਚ) ਕਿਸੇ ਪਾਸ ਭੀ ਨਿਤ ਰੋਣੇ ਰੋਣ ਦਾ ਕੋਈ ਲਾਭ ਨਹੀਂ ਹੁੰਦਾ, (ਕਿਉਂਕਿ ਦੁੱਖ ਤਾਂ ਹੈ ਵਿਛੋੜੇ ਦੇ ਕਾਰਨ, ਤੇ ਵਿਛੋੜੇ ਨੂੰ ਦੂਰ ਕਰਨ ਲਈ) ਕੋਈ ਵਿਚੋਲਾ-ਪਨ ਨਹੀਂ ਕਰ ਸਕਦਾ। (ਦੁਖੀ ਜੀਵ...
- Get link
- X
- Other Apps
ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ। ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧। ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ...
- Get link
- X
- Other Apps
ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ ! ( ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। : ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ)...