Posts

Showing posts from December, 2023

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ...

Image
  ਜੈਤਸਰੀ ਮਹਲਾ ੫ ਘਰੁ ੨ ਛੰਤ      ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥   ਅਰਥ:  ਸਲੋਕੁ।  ਹੇ ਨਾਨਕ! ਆਖ -)  ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ ?  ਮੇਰੇ ਅੰਦਰ ਅਣਗਿਣਤ ਔਗੁਣ ਹਨ।  ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕ...

ਰਾਗੁ ਦੇਵਗੰਧਾਰੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਮੀਤਾ ਐਸੇ ਹਰਿ ਜੀਉ ਪਾਏ ॥...

Image
ਗੂਜਰੀ ਮਹਲਾ ੫ ॥ ਕਬਹੂ ਹਰਿ ਸਿਉ ਚੀਤੁ ਨ ਲਾਇਓ ॥ ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮੁ ਨ ਗਾਇਓ ॥੧॥ ਰਹਾਉ ॥ ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥ ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥੧॥ ਕਰਹੁ ਅਨੁਗ੍ਰਹੁ ਸੁਆਮੀ ਮੇਰੇ ਗਨਹੁ ਨ ਮੋਹਿ ਕਮਾਇਓ ॥ ਗੋਬਿੰਦ ਦਇਆਲ ਕ੍ਰਿਪਾਲ ਸੁਖ ਸਾਗਰ ਨਾਨਕ ਹਰਿ ਸਰਣਾਇਓ ॥੨॥੧੬॥੨੫॥ ਅਰਥ:  ( ਹੇ ਭਾਈ! ਮਾਇਆ-ਮੋਹਿਆ ਜੀਵ) ਕਦੇ ਆਪਣਾ ਮਨ ਪਰਮਾਤਮਾ (ਦੇ ਚਰਨਾਂ) ਨਾਲ ਨਹੀਂ ਜੋੜਦਾ। (ਮਾਇਆ ਦੀ ਖ਼ਾਤਰ) ਦੌੜ-ਭੱਜ ਕਰਦਿਆਂ (ਇਸ ਦੀ )  ਉਮਰ ਗੁਜ਼ਰ ਜਾਂਦੀ ਹੈ ਸਾਰੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਨਹੀਂ ਜਪਦਾ।੧।ਰਹਾਉ। ਠੱਗੀ ਨਾਲ ਇਕ ਇਕ ਕੌਡੀ ਕਰ ਕੇ ਮਾਇਆ ਇਕੱਠੀ ਕਰਦਾ ਰਹਿੰਦਾ ਹੈ ਅਨੇਕਾਂ ਢੰਗ ਵਰਤ ਕੇ ਮਾਇਆ ਦੀ ਖ਼ਾਤਰ ਦੌੜਿਆ ਫਿਰਦਾ ਹੈ।  ਪਰਮਾਤਮਾ ਦਾ ਨਾਮ ਭੁਲਾਣ ਦੇ ਕਾਰਨ ਇਸ ਨੂੰ ਅਨੇਕਾਂ ਹੀ ਦੁੱਖ ਆ ਵਾਪਰਦੇ ਹਨ। ਮਨ ਨੂੰ ਮੋਹ ਲੈਣ ਵਾਲੀ ਪ੍ਰਬਲ ਮਾਇਆ ਇਸ ਦੇ ਆਤਮਕ ਜੀਵਨ ਨੂੰ ਖਾ ਜਾਂਦੀ ਹੈ।੧। ਹੇ ਨਾਨਕ! ਆਖ -)  ਹੇ ਗੋਬਿੰਦ! ਹੇ ਦਇਆਲ! ਹੇ ਕ੍ਰਿਪਾਲ! ਹੇ ਸੁਖਾਂ ਦੇ ਸਮੁੰਦਰ! ਹੇ ਹਰੀ! ਮੈਂ ਤੇਰੀ ਸਰਨ ਆਇਆ ਹਾਂ।  ਹੇ ਮੇਰੇ ਮਾਲਕ! ਮੇਰੇ ਉਤੇ ਮੇਹਰ ਕਰ ,  ਮੇਰੇ ਕੀਤੇ ਕਰਮਾਂ ਵਲ ਧਿਆਨ ਨਾਹ ਕਰੀਂ।੨।੧੬।੨੫। Meaning: (O brother! Maya-Mohya Jiva) never attaches his mind to God (the feet of God)....

Langar Sewa from village Jhampur

Image

ਗੂਜਰੀ ਮਹਲਾ ੫ ॥ ਕਬਹੂ ਹਰਿ ਸਿਉ ਚੀਤੁ ਨ ਲਾਇਓ ॥ ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ...

Image
  ਗੂਜਰੀ ਮਹਲਾ ੫ ॥ ਕਬਹੂ ਹਰਿ ਸਿਉ ਚੀਤੁ ਨ ਲਾਇਓ ॥ ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮੁ ਨ ਗਾਇਓ ॥੧॥ ਰਹਾਉ ॥ ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥ ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥੧॥ ਕਰਹੁ ਅਨੁਗ੍ਰਹੁ ਸੁਆਮੀ ਮੇਰੇ ਗਨਹੁ ਨ ਮੋਹਿ ਕਮਾਇਓ ॥ ਗੋਬਿੰਦ ਦਇਆਲ ਕ੍ਰਿਪਾਲ ਸੁਖ ਸਾਗਰ ਨਾਨਕ ਹਰਿ ਸਰਣਾਇਓ ॥੨॥੧੬॥੨੫॥ ਅਰਥ:  ( ਹੇ ਭਾਈ! ਮਾਇਆ-ਮੋਹਿਆ ਜੀਵ) ਕਦੇ ਆਪਣਾ ਮਨ ਪਰਮਾਤਮਾ (ਦੇ ਚਰਨਾਂ) ਨਾਲ ਨਹੀਂ ਜੋੜਦਾ। (ਮਾਇਆ ਦੀ ਖ਼ਾਤਰ) ਦੌੜ-ਭੱਜ ਕਰਦਿਆਂ (ਇਸ ਦੀ )  ਉਮਰ ਗੁਜ਼ਰ ਜਾਂਦੀ ਹੈ ਸਾਰੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਨਹੀਂ ਜਪਦਾ।੧।ਰਹਾਉ। ਠੱਗੀ ਨਾਲ ਇਕ ਇਕ ਕੌਡੀ ਕਰ ਕੇ ਮਾਇਆ ਇਕੱਠੀ ਕਰਦਾ ਰਹਿੰਦਾ ਹੈ ਅਨੇਕਾਂ ਢੰਗ ਵਰਤ ਕੇ ਮਾਇਆ ਦੀ ਖ਼ਾਤਰ ਦੌੜਿਆ ਫਿਰਦਾ ਹੈ।  ਪਰਮਾਤਮਾ ਦਾ ਨਾਮ ਭੁਲਾਣ ਦੇ ਕਾਰਨ ਇਸ ਨੂੰ ਅਨੇਕਾਂ ਹੀ ਦੁੱਖ ਆ ਵਾਪਰਦੇ ਹਨ। ਮਨ ਨੂੰ ਮੋਹ ਲੈਣ ਵਾਲੀ ਪ੍ਰਬਲ ਮਾਇਆ ਇਸ ਦੇ ਆਤਮਕ ਜੀਵਨ ਨੂੰ ਖਾ ਜਾਂਦੀ ਹੈ।੧। ਹੇ ਨਾਨਕ! ਆਖ -)  ਹੇ ਗੋਬਿੰਦ! ਹੇ ਦਇਆਲ! ਹੇ ਕ੍ਰਿਪਾਲ! ਹੇ ਸੁਖਾਂ ਦੇ ਸਮੁੰਦਰ! ਹੇ ਹਰੀ! ਮੈਂ ਤੇਰੀ ਸਰਨ ਆਇਆ ਹਾਂ।  ਹੇ ਮੇਰੇ ਮਾਲਕ! ਮੇਰੇ ਉਤੇ ਮੇਹਰ ਕਰ ,  ਮੇਰੇ ਕੀਤੇ ਕਰਮਾਂ ਵਲ ਧਿਆਨ ਨਾਹ ਕਰੀਂ।੨।੧੬।੨੫। Meaning: (O brother! Maya-Mohya Jiva) never attaches his mind to God (the feet o...

ਸਲੋਕੁ ਮਹਲਾ ੨ ॥ ਚਾਕਰੁ ਲਗੈ ਚਾਕਰੀ ਨਾਲੇ ਗਾਰਬੁ ਵਾਦੁ ॥ ਗਲਾ ਕਰੇ ਘਣੇਰੀਆ ਖਸਮ ਨ ਪਾਏ ਸਾਦੁ ॥ ਆਪੁ ਗਵਾਇ ਸੇਵਾ ਕਰੇ ਤਾ ਕਿਛੁ ਪਾਏ ਮਾਨੁ ॥ ਨਾਨਕ ਜਿਸ ਨੋ ਲਗਾ ਤਿਸੁ ਮਿਲੈ ਲਗਾ ਸੋ ਪਰਵਾਨੁ ॥੧॥

Image
  ਸਲੋਕੁ ਮਹਲਾ ੨ ॥ ਚਾਕਰੁ ਲਗੈ ਚਾਕਰੀ ਨਾਲੇ ਗਾਰਬੁ ਵਾਦੁ ॥ ਗਲਾ ਕਰੇ ਘਣੇਰੀਆ ਖਸਮ ਨ ਪਾਏ ਸਾਦੁ ॥ ਆਪੁ ਗਵਾਇ ਸੇਵਾ ਕਰੇ ਤਾ ਕਿਛੁ ਪਾਏ ਮਾਨੁ ॥ ਨਾਨਕ ਜਿਸ ਨੋ ਲਗਾ ਤਿਸੁ ਮਿਲੈ ਲਗਾ ਸੋ ਪਰਵਾਨੁ ॥੧॥  ਅਰਥ:   ਜੋ ਕੋਈ ਨੌਕਰ ਆਪਣੇ ਮਾਲਕ ਦੀ ਨੌਕਰੀ ਭੀ ਕਰੇ, ਤੇ ਨਾਲ ਨਾਲ ਆਪਣੇ ਮਾਲਕ ਅੱਗੇ ਆਕੜ ਦੀਆਂ ਗੱਲਾਂ ਭੀ ਕਰੀ ਜਾਏ ਅਤੇ ਇਹੋ ਜਿਹੀਆਂ ਬਾਹਰਲੀਆਂ ਗੱਲਾਂ ਮਾਲਕ ਦੇ ਸਾਮ੍ਹਣੇ ਕਰੇ, ਤਾਂ ਉਹ ਨੌਕਰ ਮਾਲਕ ਦੀ ਖ਼ੁਸ਼ੀ ਹਾਸਲ ਨਹੀਂ ਕਰ ਸਕਦਾ।  ਮਨੁੱਖ ਆਪਣਾ ਆਪ ਮਿਟਾ ਕੇ (ਮਾਲਕ ਦੀ) ਸੇਵਾ ਕਰੇ ਤਾਂ ਹੀ ਉਸ ਨੂੰ (ਮਾਲਕ ਦੇ ਦਰ ਤੋਂ) ਕੁਝ ਆਦਰ ਮਿਲਦਾ ਹੈ, ਤਾਂ ਹੀ, ਹੇ ਨਾਨਕ! ਉਹ ਮਨੁੱਖ ਆਪਣੇ ਉਸ ਮਾਲਕ ਨੂੰ ਮਿਲ ਪੈਂਦਾ ਹੈ ਜਿਸ ਦੀ ਸੇਵਾ ਵਿਚ ਲੱਗਾ ਹੋਇਆ ਹੈ। (ਆਪਣਾ ਆਪ ਗੁਆ ਕੇ ਸੇਵਾ ਵਿਚ) ਲੱਗਾ ਹੋਇਆ ਮਨੁੱਖ ਹੀ (ਮਾਲਕ ਦੇ ਦਰ ਤੇ) ਕਬੂਲ ਹੁੰਦਾ ਹੈ।1।  ਮਹਲਾ ੨ ॥ ਜੋ ਜੀਇ ਹੋਇ ਸੁ ਉਗਵੈ ਮੁਹ ਕਾ ਕਹਿਆ ਵਾਉ ॥ ਬੀਜੇ ਬਿਖੁ ਮੰਗੈ ਅੰਮ੍ਰਿਤੁ ਵੇਖਹੁ ਏਹੁ ਨਿਆਉ ॥੨॥  { ਅਰਥ:   ਜੋ ਕੁਝ ਮਨੁੱਖ ਦੇ ਦਿਲ ਵਿਚ ਹੁੰਦਾ ਹੈ, ਉਹੀ ਪਰਗਟ ਹਂੁੰਦਾ ਹੈ, (ਭਾਵ, ਜਿਹੋ ਜਿਹੀ ਮਨੁੱਖ ਦੀ ਨੀਯਤ ਹੁੰਦੀ ਹੈ, ਤਿਹੋ ਜਿਹਾ ਉਸ ਨੂੰ ਫਲ ਲੱਗਦਾ ਹੈ) , (ਜੇ ਅੰਦਰ ਨੀਯਤ ਕੁਝ ਹੋਰ ਹੋਵੇ, ਤਾਂ ਉਸ ਦੇ ਉਲਟ) ਮੂੰਹੋਂ ਆਖ ਦੇਣਾ ਵਿਅਰਥ ਹੈ। ਇਹ ਕੇਡੀ ਅਚਰਜ ਗੱਲ ਹੈ ਕਿ ਮਨੁੱਖ ਬੀਜਦਾ ਤਾਂ ਜ਼ਹਿਰ ਹੈ...
Image
   ਸੋਰਠਿ ਮਹਲਾ ੩ ਘਰੁ ੧ ਤਿਤੁਕੀ      ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾ...

ਰਾਗੁ ਸੂਹੀ ਮਹਲਾ ੧ ਕੁਚਜੀ ੴ ਸਤਿਗੁਰ ਪ੍ਰਸਾਦਿ ॥ ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ ਇਕ ਦੂ ਇਕਿ ਚੜੰਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥ ਜਿਨ੍ਹ੍ਹੀ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ ॥ ਸੇ ਗੁਣ ਮੰਞੁ ਨ ਆਵਨੀ ਹਉ ਕੈ ਜੀ ਦੋਸ ਧਰੇਉ ਜੀਉ ॥ ਕਿਆ ਗੁਣ ਤੇਰੇ ਵਿਥਰਾ ਹਉ ਕਿਆ ਕਿਆ ਘਿਨਾ ਤੇਰਾ ਨਾਉ ਜੀਉ ॥ ਇਕਤੁ ਟੋਲਿ ਨ ਅੰਬੜਾ ਹਉ ਸਦ ਕੁਰਬਾਣੈ ਤੇਰੈ ਜਾਉ ਜੀਉ ॥ ਸੁਇਨਾ ਰੁਪਾ ਰੰਗੁਲਾ ਮੋਤੀ ਤੈ ਮਾਣਿਕੁ ਜੀਉ ॥ ਸੇ ਵਸਤੂ ਸਹਿ ਦਿਤੀਆ ਮੈ ਤਿਨ੍ਹ੍ਹ ਸਿਉ ਲਾਇਆ ਚਿਤੁ ਜੀਉ ॥ ਮੰਦਰ ਮਿਟੀ ਸੰਦੜੇ ਪਥਰ ਕੀਤੇ ਰਾਸਿ ਜੀਉ ॥ ਹਉ ਏਨੀ ਟੋਲੀ ਭੁਲੀਅਸੁ ਤਿਸੁ ਕੰਤ ਨ ਬੈਠੀ ਪਾਸਿ ਜੀਉ ॥ ਅੰਬਰਿ ਕੂੰਜਾ ਕੁਰਲੀਆ ਬਗ ਬਹਿਠੇ ਆਇ ਜੀਉ ॥ ਸਾ ਧਨ ਚਲੀ ਸਾਹੁਰੈ ਕਿਆ ਮੁਹੁ ਦੇਸੀ ਅਗੈ ਜਾਇ ਜੀਉ ॥ ਸੁਤੀ ਸੁਤੀ ਝਾਲੁ ਥੀਆ ਭੁਲੀ ਵਾਟੜੀਆਸੁ ਜੀਉ ॥ ਤੈ ਸਹ ਨਾਲਹੁ ਮੁਤੀਅਸੁ ਦੁਖਾ ਕੂੰ ਧਰੀਆਸੁ ਜੀਉ ॥ ਤੁਧੁ ਗੁਣ ਮੈ ਸਭਿ ਅਵਗਣਾ ਇਕ ਨਾਨਕ ਕੀ ਅਰਦਾਸਿ ਜੀਉ ॥ ਸਭਿ ਰਾਤੀ ਸੋਹਾਗਣੀ ਮੈ ਡੋਹਾਗਣਿ ਕਾਈ ਰਾਤਿ ਜੀਉ ॥੧॥

Image
  ਰਾਗੁ ਸੂਹੀ ਮਹਲਾ ੧ ਕੁਚਜੀ    ੴ ਸਤਿਗੁਰ ਪ੍ਰਸਾਦਿ ॥ ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ ਇਕ ਦੂ ਇਕਿ ਚੜੰਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥ ਜਿਨ੍ਹ੍ਹੀ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ ॥  ਸੇ ਗੁਣ ਮੰਞੁ ਨ ਆਵਨੀ ਹਉ ਕੈ ਜੀ ਦੋਸ ਧਰੇਉ ਜੀਉ ॥ ਕਿਆ ਗੁਣ ਤੇਰੇ ਵਿਥਰਾ ਹਉ ਕਿਆ ਕਿਆ ਘਿਨਾ ਤੇਰਾ ਨਾਉ ਜੀਉ ॥ ਇਕਤੁ ਟੋਲਿ ਨ ਅੰਬੜਾ ਹਉ ਸਦ ਕੁਰਬਾਣੈ ਤੇਰੈ ਜਾਉ ਜੀਉ ॥ ਸੁਇਨਾ ਰੁਪਾ ਰੰਗੁਲਾ ਮੋਤੀ ਤੈ ਮਾਣਿਕੁ ਜੀਉ ॥ ਸੇ ਵਸਤੂ ਸਹਿ ਦਿਤੀਆ ਮੈ ਤਿਨ੍ਹ੍ਹ ਸਿਉ ਲਾਇਆ ਚਿਤੁ ਜੀਉ ॥ ਮੰਦਰ ਮਿਟੀ ਸੰਦੜੇ ਪਥਰ ਕੀਤੇ ਰਾਸਿ ਜੀਉ ॥ ਹਉ ਏਨੀ ਟੋਲੀ ਭੁਲੀਅਸੁ ਤਿਸੁ ਕੰਤ ਨ ਬੈਠੀ ਪਾਸਿ ਜੀਉ ॥ ਅੰਬਰਿ ਕੂੰਜਾ ਕੁਰਲੀਆ ਬਗ ਬਹਿਠੇ ਆਇ ਜੀਉ ॥ ਸਾ ਧਨ ਚਲੀ ਸਾਹੁਰੈ ਕਿਆ ਮੁਹੁ ਦੇਸੀ ਅਗੈ ਜਾਇ ਜੀਉ ॥  ਸੁਤੀ ਸੁਤੀ ਝਾਲੁ ਥੀਆ ਭੁਲੀ ਵਾਟੜੀਆਸੁ ਜੀਉ ॥  ਤੈ ਸਹ ਨਾਲਹੁ ਮੁਤੀਅਸੁ ਦੁਖਾ ਕੂੰ ਧਰੀਆਸੁ ਜੀਉ ॥ ਤੁਧੁ ਗੁਣ ਮੈ ਸਭਿ ਅਵਗਣਾ ਇਕ ਨਾਨਕ ਕੀ ਅਰਦਾਸਿ ਜੀਉ ॥ ਸਭਿ ਰਾਤੀ ਸੋਹਾਗਣੀ ਮੈ ਡੋਹਾਗਣਿ ਕਾਈ ਰਾਤਿ ਜੀਉ ॥੧॥ ਅਰਥ:  ( ਹੇ ਸਹੇਲੀਏ !)  ਮੈਂ ਸਹੀ ਜੀਵਨ ਦਾ ਚੱਜ ਨਹੀਂ ਸਿੱਖਿਆ, ਮੇਰੇ ਅੰਦਰ ਇਤਨੇ ਐਬ ਹਨ ਕਿ ਅੰਦਰ ਸਮਾ ਹੀ ਨਹੀਂ ਸਕਦੇ (ਇਸ ਹਾਲਤ ਵਿਚ) ਮੈਂ ਪ੍ਰਭੂ-ਪਤੀ ਨੂੰ ਪ੍ਰਸੰਨ ਕਰਨ ਲਈ ਕਿਵੇਂ ਜਾ ਸਕਦੀ ਹਾਂ ? ( ਉਸ ਦੇ ਦਰ ਤੇ ਤਾਂ) ਇਕ ਦੂਜੀ ਤੋਂ ਵਧੀ...

ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥

   ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ    ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥ ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨ੍ਹ੍ਹ ਅਪੁਨਾ ਪ੍ਰਭੁ ਜਾਤਾ ॥ ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥ ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥ ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥ ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥ ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥ ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥ ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥ ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥ ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥ ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥ ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥੪॥੧॥੪॥ ਅਰਥ:  ਹੇ ਪਿਆਰੇ ਪ੍ਰਭੂ! ਮੇਰੇ ਮਨ ਵਿਚ (ਇਕ) ਤੇਰਾ ਹੀ ਆਸਰਾ ਹੈ, ਤੇਰਾ ਹੀ ਆਸਰਾ ਹੈ। ਹੇ ਪਿਆਰੇ ਪ੍ਰਭੂ! ਸਿਰਫ਼...

ਬਿਲਾਵਲੁ ਮਹਲਾ ੩ ॥ ਆਦਿ ਪੁਰਖੁ ਆਪੇ ਸ੍ਰਿਸਟਿ ਸਾਜੇ ॥ ਜੀਅ ਜੰਤ ਮਾਇਆ ਮੋਹਿ ਪਾਜੇ ॥ ਦੂਜੈ ਭਾਇ ਪਰਪੰਚਿ ਲਾਗੇ ॥ ਆਵਹਿ ਜਾਵਹਿ ਮਰਹਿ ਅਭਾਗੇ ॥

Image
ਬਿਲਾਵਲੁ ਮਹਲਾ ੩ ॥ ਆਦਿ ਪੁਰਖੁ ਆਪੇ ਸ੍ਰਿਸਟਿ ਸਾਜੇ ॥ ਜੀਅ ਜੰਤ ਮਾਇਆ ਮੋਹਿ ਪਾਜੇ ॥ ਦੂਜੈ ਭਾਇ ਪਰਪੰਚਿ ਲਾਗੇ ॥ ਆਵਹਿ ਜਾਵਹਿ ਮਰਹਿ ਅਭਾਗੇ ॥ ਸਤਿਗੁਰਿ ਭੇਟਿਐ ਸੋਝੀ ਪਾਇ ॥ ਪਰਪੰਚੁ ਚੂਕੈ ਸਚਿ ਸਮਾਇ ॥੧॥ ਜਾ ਕੈ ਮਸਤਕਿ ਲਿਖਿਆ ਲੇਖੁ ॥ ਤਾ ਕੈ ਮਨਿ ਵਸਿਆ ਪ੍ਰਭੁ ਏਕੁ ॥੧॥ ਰਹਾਉ ॥ ਸ੍ਰਿਸਟਿ ਉਪਾਇ ਆਪੇ ਸਭੁ ਵੇਖੈ ॥ ਕੋਇ ਨ ਮੇਟੈ ਤੇਰੈ ਲੇਖੈ ॥ ਸਿਧ ਸਾਧਿਕ ਜੇ ਕੋ ਕਹੈ ਕਹਾਏ ॥ ਭਰਮੇ ਭੂਲਾ ਆਵੈ ਜਾਏ ॥ ਸਤਿਗੁਰੁ ਸੇਵੈ ਸੋ ਜਨੁ ਬੂਝੈ ॥ ਹਉਮੈ ਮਾਰੇ ਤਾ ਦਰੁ ਸੂਝੈ ॥੨॥   ਏਕਸੁ ਤੇ ਸਭੁ ਦੂਜਾ ਹੂਆ ॥ ਏਕੋ ਵਰਤੈ ਅਵਰੁ ਨ ਬੀਆ ॥ ਦੂਜੇ ਤੇ ਜੇ ਏਕੋ ਜਾਣੈ ॥ ਗੁਰ ਕੈ ਸਬਦਿ ਹਰਿ ਦਰਿ ਨੀਸਾਣੈ ॥ ਸਤਿਗੁਰੁ ਭੇਟੇ ਤਾ ਏਕੋ ਪਾਏ ॥ ਵਿਚਹੁ ਦੂਜਾ ਠਾਕਿ ਰਹਾਏ ॥੩॥ { ਜਿਸ ਦਾ ਸਾਹਿਬੁ ਡਾਢਾ ਹੋਇ ॥ ਤਿਸ ਨੋ ਮਾਰਿ ਨ ਸਾਕੈ ਕੋਇ ॥ ਸਾਹਿਬ ਕੀ ਸੇਵਕੁ ਰਹੈ ਸਰਣਾਈ ॥ ਆਪੇ ਬਖਸੇ ਦੇ ਵਡਿਆਈ ॥ ਤਿਸ ਤੇ ਊਪਰਿ ਨਾਹੀ ਕੋਇ ॥ ਕਉਣੁ ਡਰੈ ਡਰੁ ਕਿਸ ਕਾ ਹੋਇ ॥੪॥ ਗੁਰਮਤੀ ਸਾਂਤਿ ਵਸੈ ਸਰੀਰ ॥ ਸਬਦੁ ਚੀਨ੍ਹ੍ਹਿ ਫਿਰਿ ਲਗੈ ਨ ਪੀਰ ॥ ਆਵੈ ਨ ਜਾਇ ਨਾ ਦੁਖੁ ਪਾਏ ॥ ਨਾਮੇ ਰਾਤੇ ਸਹਜਿ ਸਮਾਏ ॥ ਨਾਨਕ ਗੁਰਮੁਖਿ ਵੇਖੈ ਹਦੂਰਿ ॥ ਮੇਰਾ ਪ੍ਰਭੁ ਸਦ ਰਹਿਆ ਭਰਪੂਰਿ ॥੫॥   ਇਕਿ ਸੇਵਕ ਇਕਿ ਭਰਮਿ ਭੁਲਾਏ ॥ ਆਪੇ ਕਰੇ ਹਰਿ ਆਪਿ ਕਰਾਏ ॥ ਏਕੋ ਵਰਤੈ ਅਵਰੁ ਨ ਕੋਇ ॥ ਮਨਿ ਰੋਸੁ ਕੀਜੈ ਜੇ ਦੂਜਾ ਹੋਇ ॥ ਸਤਿਗੁਰੁ ਸੇਵੇ ਕਰਣੀ ਸਾਰੀ ॥ ਦਰਿ ਸਾਚੈ ਸਾਚੇ ਵੀਚਾਰੀ ॥੬॥ ...

ਰਾਮਕਲੀ ਮਹਲਾ ੫ ॥ ਨਾ ਤਨੁ ਤੇਰਾ ਨਾ ਮਨੁ ਤੋਹਿ ॥ ਮਾਇਆ ਮੋਹਿ ਬਿਆਪਿਆ ਧੋਹਿ ॥ ਕੁਦਮ ਕਰੈ ਗਾਡਰ ਜਿਉ ਛੇਲ ॥ ਅਚਿੰਤੁ ਜਾਲੁ ਕਾਲੁ ਚਕ੍ਰੁ ਪੇਲ ॥੧॥

Image
   ਰਾਮਕਲੀ ਮਹਲਾ ੫ ॥ ਨਾ ਤਨੁ ਤੇਰਾ ਨਾ ਮਨੁ ਤੋਹਿ ॥ ਮਾਇਆ ਮੋਹਿ ਬਿਆਪਿਆ ਧੋਹਿ ॥ ਕੁਦਮ ਕਰੈ ਗਾਡਰ ਜਿਉ ਛੇਲ ॥ ਅਚਿੰਤੁ ਜਾਲੁ ਕਾਲੁ ਚਕ੍ਰੁ ਪੇਲ ॥੧॥ ਹਰਿ ਚਰਨ ਕਮਲ ਸਰਨਾਇ ਮਨਾ ॥ ਰਾਮ ਨਾਮੁ ਜਪਿ ਸੰਗਿ ਸਹਾਈ ਗੁਰਮੁਖਿ ਪਾਵਹਿ ਸਾਚੁ ਧਨਾ ॥੧॥ ਰਹਾਉ ॥ ਊਨੇ ਕਾਜ ਨ ਹੋਵਤ ਪੂਰੇ ॥ ਕਾਮਿ ਕ੍ਰੋਧਿ ਮਦਿ ਸਦ ਹੀ ਝੂਰੇ ॥ ਕਰੈ ਬਿਕਾਰ ਜੀਅਰੇ ਕੈ ਤਾਈ ॥ ਗਾਫਲ ਸੰਗਿ ਨ ਤਸੂਆ ਜਾਈ ॥੨॥ ਧਰਤ ਧੋਹ ਅਨਿਕ ਛਲ ਜਾਨੈ ॥ ਕਉਡੀ ਕਉਡੀ ਕਉ ਖਾਕੁ ਸਿਰਿ ਛਾਨੈ ॥ ਜਿਨਿ ਦੀਆ ਤਿਸੈ ਨ ਚੇਤੈ ਮੂਲਿ ॥ ਮਿਥਿਆ ਲੋਭੁ ਨ ਉਤਰੈ ਸੂਲੁ ॥੩॥ ਪਾਰਬ੍ਰਹਮ ਜਬ ਭਏ ਦਇਆਲ ॥ ਇਹੁ ਮਨੁ ਹੋਆ ਸਾਧ ਰਵਾਲ ॥ ਹਸਤ ਕਮਲ ਲੜਿ ਲੀਨੋ ਲਾਇ ॥ ਨਾਨਕ ਸਾਚੈ ਸਾਚਿ ਸਮਾਇ ॥੪॥੪੧॥੫੨॥ ਅਰਥ:  ਹੇ (ਮੇਰੇ )  ਮਨ! ਪ੍ਰਭੂ ਦੇ ਸੋਹਣੇ ਚਰਨਾਂ ਦੀ ਸਰਨ ਪਿਆ ਰਹੁ। ਪਰਮਾਤਮਾ ਦਾ ਨਾਮ ਜਪਦਾ ਰਿਹਾ ਕਰ, ਇਹੀ ਤੇਰੇ ਨਾਲ ਅਸਲ ਮਦਦਗਾਰ ਹੈ। ਪਰ ਇਹ ਸਦਾ ਕਾਇਮ ਰਹਿਣ ਵਾਲਾ ਨਾਮ-ਧਨ ਤੂੰ ਗੁਰੂ ਦੀ ਸਰਨ ਪੈ ਕੇ ਲੱਭ ਸਕੇਂਗਾ।੧। ਰਹਾਉ। ( ਹੇ ਭਾਈ! ਇਸ ਸਰੀਰ ਦੀ ਖ਼ਾਤਰ) ਤੂੰ ਮਾਇਆ ਦੇ ਮੋਹ ਵਿਚ ਦੀ ਠੱਗੀ ਵਿਚ ਫਸਿਆ ਰਹਿੰਦਾ ਹੈਂ, ਨਾਹ ਉਹ ਸਰੀਰ ਤੇਰਾ ਹੈ, ਤੇ ,  ਨਾਹ ਹੀ (ਉਸ ਸਰੀਰ ਵਿਚ ਵੱਸਦਾ) ਮਨ ਤੇਰਾ ਹੈ। (ਵੇਖ !)  ਜਿਵੇਂ ਭੇਡ ਦਾ ਬੱਚਾ ਭੇਡ ਨਾਲ ਕਲੋਲ ਕਰਦਾ ਹੈ (ਉਸ ਵਿਚਾਰੇ ਉਤੇ) ਅਚਨਚੇਤ (ਮੌਤ ਦਾ )  ਜਾਲ ਆ ਪੈਂਦਾ ਹੈ, (ਉਸ ਉਤੇ) ਮੌਤ ਅਪਣਾ ਚੱਕਰ ...
Image
ਰਾਮਕਲੀ ਮਹਲਾ ੫ ॥  ਮਹਿਮਾ  ਨ ਜਾਨਹਿ ਬੇਦ ॥ ਬ੍ਰਹਮੇ ਨਹੀ ਜਾਨਹਿ ਭੇਦ ॥ ਅਵਤਾਰ ਨ ਜਾਨਹਿ ਅੰਤੁ ॥ ਪਰਮੇਸਰੁ ਪਾਰਬ੍ਰਹਮ ਬੇਅੰਤੁ ॥੧॥ ਅਪਨੀ ਗਤਿ ਆਪਿ ਜਾਨੈ ॥ ਸੁਣਿ ਸੁਣਿ ਅਵਰ ਵਖਾਨੈ ॥੧॥ ਰਹਾਉ ॥ਸੰਕਰਾ ਨਹੀ ਜਾਨਹਿ ਭੇਵ ॥ ਖੋਜਤ ਹਾਰੇ ਦੇਵ ॥ ਦੇਵੀਆ ਨਹੀ ਜਾਨੈ ਮਰਮ ॥ ਸਭ ਊਪਰਿ ਅਲਖ ਪਾਰਬ੍ਰਹਮ ॥੨॥ ਅਪਨੈ ਰੰਗਿ ਕਰਤਾ ਕੇਲ ॥ ਆਪਿ ਬਿਛੋਰੈ ਆਪੇ ਮੇਲ ॥ ਇਕਿ ਭਰਮੇ ਇਕਿ ਭਗਤੀ ਲਾਏ ॥ ਅਪਣਾ ਕੀਆ ਆਪਿ ਜਣਾਏ ॥੩॥ ਸੰਤਨ ਕੀ ਸੁਣਿ ਸਾਚੀ ਸਾਖੀ ॥ ਸੋ ਬੋਲਹਿ ਜੋ ਪੇਖਹਿ ਆਖੀ ॥ ਨਹੀ ਲੇਪੁ ਤਿਸੁ ਪੁੰਨਿ ਨ ਪਾਪਿ ॥ ਨਾਨਕ ਕਾ ਪ੍ਰਭੁ ਆਪੇ ਆਪਿ ॥੪॥੨੫॥੩੬॥   ਅਰਥ:  ( ਹੇ ਭਾਈ !)  ਪਰਮਾਤਮਾ ਕਿਹੋ ਜਿਹਾ ਹੈ-ਇਹ ਗੱਲ ਉਹ ਆਪ ਹੀ ਜਾਣਦਾ ਹੈ। (ਜੀਵ) ਹੋਰਨਾਂ ਪਾਸੋਂ ਸੁਣ ਸੁਣ ਕੇ ਹੀ (ਪਰਮਾਤਮਾ ਬਾਰੇ) ਜ਼ਿਕਰ ਕਰਦਾ ਰਹਿੰਦਾ ਹੈ।੧। ਰਹਾਉ। ( ਹੇ ਭਾਈ! ਪ੍ਰਭੂ ਕੇਡਾ ਵੱਡਾ ਹੈ-ਇਹ ਗੱਲ (ਚਾਰੇ) ਵੇਦ (ਭੀ) ਨਹੀਂ ਜਾਣਦੇ। ਅਨੇਕਾਂ ਬ੍ਰਹਮਾ ਭੀ (ਉਸ ਦੇ) ਦਿਲ ਦੀ ਗੱਲ ਨਹੀਂ ਜਾਣਦੇ। ਸਾਰੇ ਅਵਤਾਰ ਭੀ ਉਸ (ਪਰਮਾਤਮਾ ਦੇ ਗੁਣਾਂ) ਦਾ ਅੰਤ ਨਹੀਂ ਜਾਣਦੇ। ਹੇ ਭਾਈ! ਪਾਰਬ੍ਰਹਮ ਪਰਮੇਸਰ ਬੇਅੰਤ ਹੈ।੧। ( ਹੇ ਭਾਈ !)  ਅਨੇਕਾਂ ਸ਼ਿਵ ਜੀ ਪਰਮਾਤਮਾ ਦੇ ਦਿਲ ਦੀ ਗੱਲ ਨਹੀਂ ਜਾਣਦੇ, ਅਨੇਕਾਂ ਦੇਵਤੇ ਉਸ ਦੀ ਖੋਜ ਕਰਦੇ ਕਰਦੇ ਥੱਕ ਗਏ। ਦੇਵੀਆਂ ਵਿਚੋਂ ਭੀ ਕੋਈ ਉਸ ਪ੍ਰਭੂ ਦਾ ਭੇਦ ਨਹੀਂ ਜਾਣਦੀ। ਹੇ ਭਾਈ! ਪਰਮਾਤਮਾ ਸਭਨਾਂ ਤੋਂ ਵੱਡ...

ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥

Image
ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ ਅਰਥ:  ਜੇ ਮਨੁੱਖ ਸਤਿਗੁਰੂ ਦੇ ਸਨਮੁਖ ਹੈ ਉਸ ਦੇ ਅੰਦਰ ਠੰਢ ਹੈ ਤੇ ਉਹ ਮਨੋਂ ਤਨੋਂ ਨਾਮ ਵਿਚ ਲੀਨ ਰਹਿੰਦੀ ਹੈ ;  ਉਹ ਨਾਮ ਹੀ ਚਿਤਾਰਦਾ ਹੈ, ਨਾਮ ਹੀ ਪੜ੍ਹਦਾ ਹੈ ਤੇ ਨਾਮ ਵਿਚ ਹੀ ਬ੍ਰਿਤੀ ਜੋੜੀ ਰੱਖਦਾ ਹੈ ;  ਨਾਮ (ਰੂਪ) ਸੁੰਦਰ ਵਸਤ ਲੱਭ ਕੇ ਉਸ ਦੀ ਚਿੰਤਾ ਦੂਰ ਹੋ ਜਾਂਦੀ ਹੈ। ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥ ਅਰਥ:  ਜੇ ਗੁਰੂ ਮਿਲ ਪਏ ਤਾਂ ਨਾਮ (ਹਿਰਦੇ ਵਿਚ) ਪੁੰਗਰਦਾ ਹੈ, ਤ੍ਰਿਸ਼ਨਾ ਦੂਰ ਹੋ ਜਾਂਦੀ ਹੈ (ਮਾਇਆ ਦੀ) ਭੁੱਖ ਸਾਰੀ ਦੂਰ ਹੋ ਜਾਂਦੀ ਹੈ। ਹੇ ਨਾਨਕ! ਨਾਮ ਵਿਚ ਰੰਗੇ ਜਾਣ ਕਰਕੇ ਨਾਮ ਹੀ (ਹਿਰਦੇ-ਰੂਪ) ਪੱਲੇ ਵਿਚ ਉੱਕਰਿਆ ਜਾਂਦਾ ਹੈ।੧। ਮਃ ੪ ॥ ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ ਛੋਡਿ ਗਇਆ ॥ ਓਸੁ ਪਿਛੈ ਵਜੈ ਫਕੜੀ ਮੁਹੁ ਕਾਲਾ ਆਗੈ ਭਇਆ ॥ ਅਰਥ:  ਜੋ ਮਨੁੱਖ ਗੁਰੂ ਪਰਮੇਸਰ ਵਲੋਂ ਮਾਰਿਆ ਹੋਇਆ ਹੈ (ਭਾਵ, ਜਿਸਨੂੰ ਰੱਬ ਵਾਲੇ ਪਾਸੇ ਤੋਂ ਉੱਕਾ ਹੀ ਨਫ਼ਰਤ ਹੈ) ਉਹ ਭਰਮ ਵਿਚ ਭਟਕਦਾ ਹੋਇਆ ਆਪਣੇ ਟਿਕਾਣੇ ਤੋਂ ਹਿੱਲ ਜਾਂਦਾ ਹੈ। ਉਸ ਦੇ ਪਿੱਛੇ ਲੋਕ ਫੱਕੜੀ ਵਜਾਂਦੇ ਹਨ, ਤੇ ਅੱਗੇ (ਜਿਥੇ ਜਾਂਦਾ ਹੈ )  ਮੁਕਾਲਖ ਖੱਟਦਾ ਹੈ। ਓਸੁ ਅਰਲੁ ਬਰਲੁ ਮੁਹਹੁ ਨਿਕਲੈ ਨਿ...

ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥

Image
  ਸੂਹੀ ਮਹਲਾ ੧ ਘਰੁ ੬      ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥   ਅਰਥ:  ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ )  ।  ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ )  ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ...

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥

Image
   ਤਿਲੰਗ ਬਾਣੀ ਭਗਤਾ ਕੀ ਕਬੀਰ ਜੀ      ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ‍ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥  { ਅਰਥ:  ਹੇ ਭਾਈ! ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ !)  ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ )  । ੧। ਹੇ ਭਾਈ! ਆਪਣੇ ਹੀ )  ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ )  ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ...
Image
   ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥   ਅਰਥ:  ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ )  । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ( ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ !  ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨ...