ਆਸਾ ਮਹਲਾ ੫ ॥ ਦਿਨੁ ਰਾਤਿ ਕਮਾਇਅੜੋ ਸੋ ਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀ ਸਾਥੈ ॥ ਸੰਗਿ ਦੇਖੈ ਕਰਣਹਾਰਾ ਕਾਇ ਪਾਪੁ ਕਮਾਈਐ ॥ ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿ ਨ ਜਾਈਐ ॥ ਆਠ ਪਹਰ ਹਰਿ ਨਾਮੁ ਸਿਮਰਹੁ ਚਲੈ ਤੇਰੈ ਸਾਥੇ ॥ ਭਜੁ ਸਾਧਸੰਗਤਿ ਸਦਾ ਨਾਨਕ ਮਿਟਹਿ ਦੋਖ ਕਮਾਤੇ ॥੧॥ ਅਰਥ: ਹੇ ਭਾਈ! ਜੋ ਕੁਝ ਦਿਨ ਰਾਤ ਹਰ ਵੇਲੇ ਚੰਗਾ ਮੰਦਾ ਕੰਮ ਤੂੰ ਕੀਤਾ ਹੈ, ਉਹ ਸੰਸਕਾਰ-ਰੂਪ ਬਣ ਕੇ ਤੇਰੇ ਮਨ ਵਿਚ ਉੱਕਰਿਆ ਗਿਆ ਹੈ। ਹੇ ਭਾਈ! ਜਿਸ ਪਾਸੋਂ ਤੂੰ (ਆਪਣੇ ਕੀਤੇ ਕੰਮ) ਲੁਕਾਂਦਾ ਰਿਹਾ ਹੈਂ ਉਹ ਤਾਂ ਤੇਰੇ ਨਾਲ ਹੀ ਬੈਠਾ ਵੇਖਦਾ ਜਾ ਰਿਹਾ ਹੈ। ਹੇ ਭਾਈ! ਸਿਰਜਣਹਾਰ (ਹਰੇਕ ਜੀਵ ਦੇ) ਨਾਲ (ਬੈਠਾ ਹਰੇਕ ਦੇ ਕੀਤੇ ਕੰਮ) ਵੇਖਦਾ ਰਹਿੰਦਾ ਹੈ। ਸੋ ਕੋਈ ਮੰਦ ਕਰਮ ਨਹੀਂ ਕਰਨਾ ਚਾਹੀਦਾ, (ਸਗੋਂ) ਭਲਾ ਕਰਮ ਕਰਨਾ ਚਾਹੀਦਾ ਹੈ, ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ (ਨਾਮ ਦੀ ਬਰਕਤਿ ਨਾਲ) ਨਰਕ ਵਿਚ ਕਦੇ ਭੀ ਨਹੀਂ ਪਈਦਾ। ਹੇ ਭਾਈ! ਅੱਠੇ ਪਹਰ ਪਰਮਾਤਮਾ ਦਾ ਨਾਮ ਸਿਮਰਦਾ ਰਹੁ, ਪਰਮਾਤਮਾ ਦਾ ਨਾਮ ਤੇਰੇ ਨਾਲ ਸਾਥ ਕਰੇਗਾ। ਹੇ ਨਾਨਕ! (ਆਖ– ਹੇ ਭਾਈ!) ਸਾਧ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਭਜਨ ਕਰਿਆ ਕਰ (ਭਜਨ ਦੀ ਬਰਕਤਿ ਨਾਲ ਪਿਛਲੇ) ਕੀਤੇ ਹੋਏ ਵਿਕਾਰ ਮਿਟ ਜਾਂਦੇ ਹਨ।1। ਵਲਵੰਚ ਕਰਿ ਉਦਰੁ ਭਰਹਿ ਮੂਰਖ ਗਾਵਾਰਾ ॥ ਸਭੁ ਕਿਛੁ ਦੇ ਰਹਿਆ ਹਰਿ ਦੇਵਣਹਾਰਾ ॥ ਦਾਤਾਰੁ ਸਦਾ ਦਇਆਲੁ ਸੁਆਮੀ ਕਾਇ ਮਨਹੁ ਵ...
Posts
Showing posts from January, 2024
ਸੋਰਠਿ ਮਃ ੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ...
- Get link
- X
- Other Apps
ਸੋਰਠਿ ਮਃ ੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥ ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥ ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥ ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥ ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥੨॥ ਸਾਧ ਸਭਾ ਮਹਿ ਸਹਜੁ ਨ ਚਾਖਿਆ ਜਿਹਬਾ ਰਸੁ ਨਹੀ ਰਾਈ ॥ ਮਨੁ ਤਨੁ ਧਨੁ ਅਪੁਨਾ ਕਰਿ ਜਾਨਿਆ ਦਰ ਕੀ ਖਬਰਿ ਨ ਪਾਈ ॥ ਅਖੀ ਮੀਟਿ ਚਲਿਆ ਅੰਧਿਆਰਾ ਘਰੁ ਦਰੁ ਦਿਸੈ ਨ ਭਾਈ ॥ ਜਮ ਦਰਿ ਬਾਧਾ ਠਉਰ ਨ ਪਾਵੈ ਅਪੁਨਾ ਕੀਆ ਕਮਾਈ ॥੩॥ ਨਦਰਿ ਕਰੇ ਤਾ ਅਖੀ ਵੇਖਾ ਕਹਣਾ ਕਥਨੁ ਨ ਜਾਈ ॥ ਕੰਨੀ ਸੁਣਿ ਸੁਣਿ ਸਬਦਿ ਸਲਾਹੀ ਅੰਮ੍ਰਿਤੁ ਰਿਦੈ ਵਸਾਈ ॥ ਨਿਰਭਉ ਨਿਰੰਕਾਰੁ ਨਿਰਵੈਰੁ ਪੂਰਨ ਜੋਤਿ ਸਮਾਈ ॥ ਨਾਨਕ ਗੁਰ ਵਿਣੁ ਭਰਮੁ ਨ ਭਾਗੈ ਸਚਿ ਨਾਮਿ ਵਡਿਆਈ ॥੪॥੩॥ ਅਰਥ: ਜੋ ਮਨੁੱਖ ਕਦੇ ਮਾਪਿਆਂ ਦਾ ਪਿਆਰਾ ਪੁੱਤਰ ਸੀ, ਕਦੇ ਸਹੁਰੇ ਦਾ ਸਿਆਣਾ ਜਵਾਈ ਸੀ, ਕਦੇ ਪੁੱਤਰ ਧੀ ਵਾਸਤੇ ਪਿਆਰਾ ਪਿਉ ਸੀ, ਅਤੇ ਭਰਾ ਦਾ ਬੜਾ (ਸਨੇਹੀ) ਭਰਾ ਸੀ, ਜਦੋਂ ਅਕਾਲ ਪੁਰਖ ਦਾ ਹੁਕਮ ਹੋਇਆ ਤਾਂ ਉਸ ਨੇ ਘਰ...
ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥
- Get link
- X
- Other Apps
ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ ) ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ...
- Get link
- X
- Other Apps
ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀ ਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥੩॥ ਦਾਨਸਬੰਦੁ ਸੋਈ ਦਿਲਿ ਧੋਵੈ ॥ ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ ॥ ਜਿਸੁ ਸਿਰਿ ਦਰਗਹ ਕਾ ਨੀਸਾਣੁ ॥੪॥੫॥੭ ॥ ਅਰਥ: ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ ) ਦਰਗਾਹੀ ਪਰਵਾਨਾ ਹੈ । ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵ , ਇਹ ਸਮਝਣ ਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋ ਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰ ਪ੍ਰੇਰਨਾ ਕਰ ਰਹੇ ਹਨ ) । ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ । ...
Today’s Hukamnama Sahib
- Get link
- X
- Other Apps
ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨ...
ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ...
- Get link
- X
- Other Apps
ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥ ਅਰਥ: ਹੇ ਮਿੱਤਰ! ਆਪਣੇ) ਮਨ ਵਿਚ (ਇਹ ਗੱਲ ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ ) । ੧।ਰਹਾਉ। ਹੇ ਮਿੱਤਰ! ਜਦੋਂ ਮਨੁੱਖ ) ! ਸੁਖ ਵਿਚ (ਹੁੰਦਾ ਹੈ , ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ , ਤੇ , ( ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ , ( ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧। ਹੇ ਮਿੱਤਰ! ਘਰ ਦੀ ਇਸਤ੍ਰੀ (ਭੀ ) , ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ , ( ਇਸਤ੍ਰੀ ਉ...
ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ...
- Get link
- X
- Other Apps
ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ ) ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ...
Jan 19 | 2024 | ਹੁਕਮਨਾਮਾ ਸਾਹਿਬ | #today #sridarbarsahibamritsar #sriguru...
- Get link
- X
- Other Apps
ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ( ਪਿਛਲੇ ਕੀਤੇ ਕਰਮਾਂ ਅਨੁਸਾਰ ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ ; ( ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ ( ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ ; ਮਨਮੁਖਾਂ ਦਾ ਕੋ...
ਧਨਾਸਰੀ ਮ੫॥ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ॥ਅਨਦ ਮੰਗਲ ਗੁਨ ਗਾਉ...
- Get link
- X
- Other Apps
ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥ ਅਰਥ: ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ। (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧। (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿ...
ਸਲੋਕੁ ਮਃ ੩ ॥ ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥
- Get link
- X
- Other Apps
ਸਲੋਕੁ ਮਃ ੩ ॥ ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥ ਅਰਥ: ਜਿਨ੍ਹਾਂ ਨੂੰ ਸਤਿਗੁਰੂ ਮਿਲਿਆ ਹੈ , ਉਹ ਸਦਾ ਹਰੀ ਦੀ ਸਿਫ਼ਤਿ-ਸਾਲਾਹ ਕਰਦੇ ਹਨ ; ਚਿੰਤਾ ਤੋਂ ਰਹਿਤ (ਕਰਨ ਵਾਲੇ) ਹਰੀ ਦਾ ਨਾਮ ਉਹਨਾਂ ਦੇ ਮਨ ਵਿਚ ਵੱਸਦਾ ਹੈ ਤੇ ਉਹ ਸਤਿਗੁਰੂ ਦੇ ਸੱਚੇ ਸ਼ਬਦ ਵਿਚ ਲੀਨ ਰਹਿੰਦੇ ਹਨ। ਕੁਲੁ ਉਧਾਰਹਿ ਆਪਣਾ ਮੋਖ ਪਦਵੀ ਆਪੇ ਪਾਹਿ ॥ ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ ॥ ਅਰਥ: ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਭੀ ਮੁਕਤੀ ਦਾ ਦਰਜਾ ਹਾਸਲ ਕਰ ਲੈਂਦੇ ਹਨ। ਜੋ ਮਨੁੱਖ ਸਤਿਗੁਰੂ ਦੀ ਚਰਨੀਂ ਲੱਗਦੇ ਹਨ, ਉਹਨਾਂ ਤੇ ਪਰਮਾਤਮਾ ਪ੍ਰਸੰਨ ਹੋ ਜਾਂਦਾ ਹੈ। ਜਨੁ ਨਾਨਕੁ ਹਰਿ ਕਾ ਦਾਸੁ ਹੈ ਕਰਿ ਕਿਰਪਾ ਹਰਿ ਲਾਜ ਰਖਾਹਿ ॥੧॥ ਅਰਥ: ਦਾਸ ਨਾਨਕ (ਭੀ) ਉਸ ਹਰੀ ਦਾ ਦਾਸ ਹੈ, ਹਰੀ ਮੇਹਰ ਕਰ ਕੇ (ਆਪਣੇ ਦਾਸ ਦੀ) ਲਾਜ ਰੱਖਦਾ ਹੈ।੧। ਮਃ ੩ ॥ ਹੰਉਮੈ ਅੰਦਰਿ ਖੜਕੁ ਹੈ ਖੜਕੇ ਖੜਕਿ ਵਿਹਾਇ ॥ ਹੰਉਮੈ ਵਡਾ ਰੋਗੁ ਹੈ ਮਰਿ ਜੰਮੈ ਆਵੈ ਜਾਇ ॥ ਅਰਥ: ਅਹੰਕਾਰ ਵਿਚ ਰਿਹਾਂ ਮਨੁੱਖ ਦੇ ਮਨ ਵਿਚ ਅਸ਼ਾਂਤੀ ਬਣੀ ਰਹਿੰਦੀ ਹੈ ਤੇ ਉਸ ਦੀ ਉਮਰ ਇਸ ਅਸ਼ਾਂਤੀ ਵਿਚ ਹੀ ਗੁਜ਼ਰ ਜਾਂਦੀ ਹੈ ; ਅਹੰਕਾਰ (ਮਨੁੱਖ ਲਈ) ਇਕ ਤਗੜਾ ਰੋਗ ਹੈ (ਇਸ ਰੋਗ ਵਿਚ ਹੀ) ਮਨੁੱਖ ਮਰਦਾ ਹੈ, ਜੰ...
- Get link
- X
- Other Apps
ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ...
- Get link
- X
- Other Apps
ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ ੴ ਸਤਿਗੁਰ ਪ੍ਰਸਾਦਿ ॥ ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥ ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥ ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥ ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥ ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥ ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥ ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥ ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥ ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥ ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥ ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥ ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥ ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥ ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥ ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥ ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥ ਕਰਮ ਸੁਕਰਮ ਕਰਾ...