Posts

Showing posts from March, 2024

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ...

Image
 Welcome to Audio Gurbani. This is your host Gurjit Singh Jhampur fom whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। The daily Hukamnama sahib from Sri Darbar Sahib Amritsar including Punjabi and English translation audio ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ...

ਧਨਾਸਰੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ਸਤਿਗੁਰ ਦੀਨ ਦਇਆਲ ਜਿਸੁ ਸੰਗਿ ਹਰਿ ਗਾਵੀਐ ...

Image
ਧਨਾਸਰੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਸਤਿਗੁਰ ਦੀਨ ਦਇਆਲ ਜਿਸੁ ਸੰਗਿ ਹਰਿ ਗਾਵੀਐ ਜੀਉ ॥ ਅੰਮ੍ਰਿਤੁ ਹਰਿ ਕਾ ਨਾਮੁ ਸਾਧਸੰਗਿ ਰਾਵੀਐ ਜੀਉ ॥ ਭਜੁ ਸੰਗਿ ਸਾਧੂ ਇਕੁ ਅਰਾਧੂ ਜਨਮ ਮਰਨ ਦੁਖ ਨਾਸਏ ॥ ਧੁਰਿ ਕਰਮੁ ਲਿਖਿਆ ਸਾਚੁ ਸਿਖਿਆ ਕਟੀ ਜਮ ਕੀ ਫਾਸਏ ॥ ਭੈ ਭਰਮ ਨਾਠੇ ਛੁਟੀ ਗਾਠੇ ਜਮ ਪੰਥਿ ਮੂਲਿ ਨ ਆਵੀਐ ॥ਬਿਨਵੰਤਿ ਨਾਨਕ ਧਾਰਿ ਕਿਰਪਾ ਸਦਾ ਹਰਿ ਗੁਣ ਗਾਵੀਐ ॥੧॥ ਨਿਧਰਿਆ ਧਰ ਏਕੁ ਨਾਮੁ ਨਿਰੰਜਨੋ ਜੀਉ ॥ ਤੂ ਦਾਤਾ ਦਾਤਾਰੁ ਸਰਬ ਦੁਖ ਭੰਜਨੋ ਜੀਉ ॥ ਦੁਖ ਹਰਤ ਕਰਤਾ ਸੁਖਹ ਸੁਆਮੀ ਸਰਣਿ ਸਾਧੂ ਆਇਆ॥ਸੰਸਾਰੁ ਸਾਗਰੁ ਮਹਾ ਬਿਖੜਾ ਪਲ ਏਕ ਮਾਹਿ ਤਰਾਇਆ ॥ ਪੂਰਿ ਰਹਿਆ ਸਰਬ ਥਾਈ ਗੁਰ ਗਿਆਨੁ ਨੇਤ੍ਰੀ ਅੰਜਨੋ ॥ ਬਿਨਵੰਤਿ ਨਾਨਕ ਸਦਾ ਸਿਮਰੀ ਸਰਬ ਦੁਖ ਭੈ ਭੰਜਨੋ ॥੨॥ ਆਪਿ ਲੀਏ ਲੜਿ ਲਾਇ ਕਿਰਪਾ ਧਾਰੀਆ ਜੀਉ॥ ਮੋਹਿ ਨਿਰਗੁਣੁ ਨੀਚੁ ਅਨਾਥੁ ਪ੍ਰਭ ਅਗਮ ਅਪਾਰੀਆ ਜੀਉ ॥ ਦਇਆਲ ਸਦਾ ਕ੍ਰਿਪਾਲ ਸੁਆਮੀ ਨੀਚ ਥਾਪਣਹਾਰਿਆ ॥ ਜੀਅ ਜੰਤ ਸਭਿ ਵਸਿ ਤੇਰੈ ਸਗਲ ਤੇਰੀ ਸਾਰਿਆ ॥ ਆਪਿ ਕਰਤਾ ਆਪਿ ਭੁਗਤਾ ਆਪਿ ਸਗਲ ਬੀਚਾਰੀਆ ॥ ਬਿਨਵੰਤ ਨਾਨਕ ਗੁਣ ਗਾਇ ਜੀਵਾ ਹਰਿ ਜਪੁ ਜਪਉ ਬਨਵਾਰੀਆ ॥੩॥ ਤੇਰਾ ਦਰਸੁ ਅਪਾਰੁ ਨਾਮੁ ਅਮੋਲਈ ਜੀਉ ॥ ਨਿਤਿ ਜਪਹਿ ਤੇਰੇ ਦਾਸ ਪੁਰਖ ਅਤੋਲਈ ਜੀਉ ॥ ਸੰਤ ਰਸਨ ਵੂਠਾ ਆਪਿ ਤੂਠਾ ਹਰਿ ਰਸਹਿ ਸੇਈ ਮਾਤਿਆ ॥ ਗੁਰ ਚਰਨ ਲਾਗੇ ਮਹਾ ਭਾਗੇ ਸਦਾ ਅਨਦਿਨੁ ਜਾਗਿਆ ॥ ਸਦ ਸਦਾ ਸਿੰਮ੍ਰਤਬੵ ਸੁਆਮੀ ਸਾਸਿ ਸਾਸਿ ਗੁਣ ਬੋਲਈ ॥ ਬਿਨਵੰਤਿ ਨਾਨਕ ਧੂਰਿ ਸਾਧੂ ਨਾਮੁ ਪ੍...

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ਏਹੜ ਤੇਹੜ ਛਡਿ ਤੂ ਗੁ...

Image
  The daily Hukamnama Sahib from Sri Darbar Sahib Amritsar including translation in English and Punjabi audio  ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥  ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥     ਅਰਥ:  ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ।  ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥   ਅਰਥ:  ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ।  ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥     ਅਰਥ:  ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ ) ਪਹਿਨਣਾ ਫਿਟਕਾਰ-ਜੋਗ ਹੈ।੧।  ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥  { ਪੰਨਾ  646}...

ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥#hukamnamasahi...

Image
ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ ਅਰਥ: ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ। (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧। ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ...

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨ...

Image
  ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥   ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥   ਅਰਥ:  ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨।   ( ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ।  ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ...

ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥#hukamnamasah...

Image
ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥   ਅਰਥ:  ( ਸੰਸਾਰ -)  ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ, ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤਿ ਹੈ। ਹੇ ਪਤੀ (ਪ੍ਰਭੂ ) !  ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ ਬੇੜੀ ਹੈਂ।੧। ਮਃ ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥ ਅਰਥ:  ਸਾਡੇ (ਅਸਲ) ਮਿੱਤਰ ਉਹੀ ਮਨੁੱਖ ਹਨ ਜਿਨ੍ਹਾਂ ਦਾ ਦੀਦਾਰ ਹੋਇਆਂ ਭੈੜੀ ਮੱਤ ਦੂਰ ਹੋ ਜਾਂਦੀ ਹੈ, ਪਰ, ਹੇ ਦਾਸ ਨਾਨਕ! ਮੈਂ ਸਾਰਾ ਜਗਤ ਭਾਲ ਵੇਖਿਆ ਹੈ, ਕੋਈ ਵਿਰਲੇ (ਅਜੇਹੇ ਮਨੁੱਖ ਮਿਲਦੇ ਹਨ )। ੨। ਪਉੜੀ ॥ ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥ ਬੰਧਨ ਖੋਲਨ੍ਹ੍ਹਿ ਸੰਤ ਦੂਤ ਸਭਿ ਜਾਹਿ ਛਪਿ ॥ ਤਿਸੁ ਸਿਉ ਲਾਇਨ੍ਹ੍ਹਿ ਰੰਗੁ ਜਿਸ ਦੀ ਸਭ ਧਾਰੀਆ ॥ ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥ ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥ ਜਾ ਆਪੇ ਹੋਇ ਦਇਆਲੁ ਤ...

Today’s Hukamnama Sahib | March 26 2024

Image
ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ||  ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥ ਪਉੜੀ ॥ ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥ ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥ ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥ ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥ ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥   ਇਹ ਜਗਤ (ਭਾਵ, ਹਰੇਕ ਜੀਵ ) ( ਇਹ ਚੀਜ਼ 'ਮੇਰੀ '   ਬਣ ਜਾਏ, ਇਹ ਚੀਜ਼ 'ਮੇਰੀ '   ਹੋ ਜਾਏ-ਇਸ) ਅਣਪੱਤ ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ। ਜੋ ਜੋ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦਾ ਹੈ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ, ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ, (ਕਿਉਂਕਿ) ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮ...

ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ ਜੇ ਸਉ ਖੇਲ ਖੇਲਾਈਐ ਬਾਲਕੁ ਰਹ...

Image
    ਵਡਹੰਸੁ ਮਹਲਾ ੫ ਘਰੁ ੨      ੴ ਸਤਿਗੁਰ ਪ੍ਰਸਾਦਿ ॥ ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ ਜੇ ਸਉ ਖੇਲ ਖੇਲਾਈਐ ਬਾਲਕੁ ਰਹਿ ਨ ਸਕੈ ਬਿਨੁ ਖੀਰੇ ॥ ਮੇਰੈ ਅੰਤਰਿ ਭੁਖ ਨ ਉਤਰੈ ਅੰਮਾਲੀ ਜੇ ਸਉ ਭੋਜਨ ਮੈ ਨੀਰੇ ॥ ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਬਿਨੁ ਦਰਸਨ ਕਿਉ ਮਨੁ ਧੀਰੇ ॥੧॥   ਸੁਣਿ ਸਜਣ ਮੇਰੇ ਪ੍ਰੀਤਮ ਭਾਈ ਮੈ ਮੇਲਿਹੁ ਮਿਤ੍ਰੁ ਸੁਖਦਾਤਾ ॥ ਓਹੁ ਜੀਅ ਕੀ ਮੇਰੀ ਸਭ ਬੇਦਨ ਜਾਣੈ ਨਿਤ ਸੁਣਾਵੈ ਹਰਿ ਕੀਆ ਬਾਤਾ ॥ ਹਉ ਇਕੁ ਖਿਨੁ ਤਿਸੁ ਬਿਨੁ ਰਹਿ ਨ ਸਕਾ ਜਿਉ ਚਾਤ੍ਰਿਕੁ ਜਲ ਕਉ ਬਿਲਲਾਤਾ ॥ ਹਉ ਕਿਆ ਗੁਣ ਤੇਰੇ ਸਾਰਿ ਸਮਾਲੀ ਮੈ ਨਿਰਗੁਣ ਕਉ ਰਖਿ ਲੇਤਾ ॥੨॥ ਹਉ ਭਈ ਉਡੀਣੀ ਕੰਤ ਕਉ ਅੰਮਾਲੀ ਸੋ ਪਿਰੁ ਕਦਿ ਨੈਣੀ ਦੇਖਾ ॥ ਸਭਿ ਰਸ ਭੋਗਣ ਵਿਸਰੇ ਬਿਨੁ ਪਿਰ ਕਿਤੈ ਨ ਲੇਖਾ ॥ ਇਹੁ ਕਾਪੜੁ ਤਨਿ ਨ ਸੁਖਾਵਈ ਕਰਿ ਨ ਸਕਉ ਹਉ ਵੇਸਾ ॥ ਜਿਨੀ ਸਖੀ ਲਾਲੁ ਰਾਵਿਆ ਪਿਆਰਾ ਤਿਨ ਆਗੈ ਹਮ ਆਦੇਸਾ ॥੩॥ ਮੈ ਸਭਿ ਸੀਗਾਰ ਬਣਾਇਆ ਅੰਮਾਲੀ ਬਿਨੁ ਪਿਰ ਕਾਮਿ ਨ ਆਏ ॥ ਜਾ ਸਹਿ ਬਾਤ ਨ ਪੁਛੀਆ ਅੰਮਾਲੀ ਤਾ ਬਿਰਥਾ ਜੋਬਨੁ ਸਭੁ ਜਾਏ ॥ ਧਨੁ ਧਨੁ ਤੇ ਸੋਹਾਗਣੀ ਅੰਮਾਲੀ ਜਿਨ ਸਹੁ ਰਹਿਆ ਸਮਾਏ ॥ ਹਉ ਵਾਰਿਆ ਤਿਨ ਸੋਹਾਗਣੀ ਅੰਮਾਲੀ ਤਿਨ ਕੇ ਧੋਵਾ ਸਦ ਪਾਏ ॥੪॥ ਜਿਚਰੁ ਦੂਜਾ ਭਰਮੁ ਸਾ ਅੰਮਾਲੀ ਤਿਚਰੁ ਮੈ ਜਾਣਿਆ ਪ੍ਰਭੁ ਦੂਰੇ ॥ ਜਾ ਮਿਲਿਆ ਪੂਰਾ ਸਤਿਗੁਰੂ ਅੰਮਾਲੀ ਤਾ ਆਸਾ ਮਨਸਾ ਸਭ ਪੂਰੇ ॥ ਮੈ ਸਰਬ ਸੁਖਾ...

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥#huka...

Image
  ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥   ਅਰਥ:  ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ।  ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ ,  ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ। ਹੇ ਹਰੀ! ਹੇ ਸੁਆਮੀ !  ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ ) ,  ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ -)  ਬੂੰਦ ਬਣ ਜਾਏ। ਹੇ ਹਰੀ !  ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਪ੍ਰਭੂ! ਤੂ...

ਵਡਹੰਸੁ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ...

Image
  ਵਡਹੰਸੁ ਮਹਲਾ ੪ ਘਰੁ ੨      ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥ ਅਰਥ:  ਮੇਰੇ ਮਨ ਵਿਚ ਬੜੀ ਤਾਂਘ ਹੈ ਕਿ ਮੈਂ ਕਿਸੇ ਨ ਕਿਸੇ ਤਰ੍ਹਾਂ, ਹੇ ਹਰੀ! ਤੇਰਾ ਦਰਸਨ ਕਰ ਸਕਾਂ। (ਇਸ ਵਾਸਤੇ) ਮੈਂ ਆਪਣੇ ਗੁਰੂ ਪਾਸ ਜਾ ਕੇ ਗੁਰੂ ਪਾਸੋਂ ਪੁੱਛਦੀ ਹਾਂ, ਤੇ, ਗੁਰੂ ਨੂੰ ਪੁੱਛ ਕੇ ਆਪਣੇ ਮੂਰਖ ਮਨ ਨੂੰ ਸਿੱਖਿਆ ਦੇਂਦੀ ਰਹਿੰਦੀ ਹਾਂ। ਕੁਰਾਹੇ ਪਿਆ ਹੋਇਆ ਮਨ ਗੁਰੂ ਦੇ ਸ਼ਬਦ ਵਿਚ ਜੁੜ ਕੇ ਹੀ ਅਕਲ ਸਿੱਖਦਾ ਹੈ, ਤੇ ਫਿਰ ਉਹ ਸਦਾ ਪਰਮਾਤਮਾ ਦਾ ਨਾਮ ਯਾਦ ਕਰਦਾ ਰਹਿੰਦਾ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਮੇਰਾ ਪਿਆਰਾ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਹ ਪ੍ਰਭੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ।੧। ਹਉ ਸਭਿ ਵੇਸ ਕਰੀ ਪਿਰ ਕਾਰਣਿ ਜੇ ਹਰਿ ਪ੍ਰਭ ਸਾਚੇ ਭਾਵਾ ॥ ਸੋ ਪਿਰੁ ਪਿਆਰਾ ਮੈ ਨਦਰਿ ਨ ਦੇਖੈ ਹਉ ਕਿਉ ਕਰਿ ਧੀਰਜੁ ਪਾਵਾ ॥ ਜਿਸੁ ਕਾਰਣਿ ਹਉ ਸੀਗਾਰੁ ਸੀਗਾਰੀ ਸੋ ਪਿਰੁ ਰਤਾ ਮੇਰਾ ਅਵਰਾ ॥ ਨਾਨਕ ਧਨੁ ਧੰਨੁ ਧੰਨੁ ਸੋਹਾਗਣਿ ਜਿਨਿ ਪਿਰੁ ਰਾਵਿਅੜਾ ਸਚੁ ਸਵਰਾ ॥੨॥   ਅਰਥ:  ਮੈਂ ਪ੍ਰਭੂ-ਪਤੀ ਮਿਲਣ ਦੀ ਖ਼ਾਤਰ ਸਾਰੇ ਵੇਸ (ਧਾਰਮਿਕ ਪਹਿਰਾਵੇ ਆਦਿਕ) ਕਰਦੀ ਹਾਂ, ਤਾਂ ਕਿ ਮ...

ਅੱਜ ਦਾ ਹੁਕਮਨਾਮਾ ਸਾਹਿਬ | March 22 | 2024

Image
ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥   ਅਰਥ:  ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ )  । ਰਹਾਉ। ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ )  ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ ?  ਹੇ ਭਾਈ! ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ।੧। ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! ਆਖ -)  ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ।੨।੨।੧੯।

ਬਿਲਾਵਲੁ ਮਹਲਾ ੫ ॥ ਰਾਖਿ ਲੀਏ ਅਪਨੇ ਜਨ ਆਪ ॥ ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ...

Image
ਬਿਲਾਵਲੁ ਮਹਲਾ ੫ ॥ ਰਾਖਿ ਲੀਏ ਅਪਨੇ ਜਨ ਆਪ ॥ ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪ ॥੧॥ ਰਹਾਉ ॥ ਗੁਣ ਗੋਵਿੰਦ ਗਾਵਹੁ ਸਭਿ ਹਰਿ ਜਨ ਰਾਗ ਰਤਨ ਰਸਨਾ ਆਲਾਪ ॥ ਕੋਟਿ ਜਨਮ ਕੀ ਤ੍ਰਿਸਨਾ ਨਿਵਰੀ ਰਾਮ ਰਸਾਇਣਿ ਆਤਮ ਧ੍ਰਾਪ ॥੧॥ ਚਰਣ ਗਹੇ ਸਰਣਿ ਸੁਖਦਾਤੇ ਗੁਰ ਕੈ ਬਚਨਿ ਜਪੇ ਹਰਿ ਜਾਪ ॥ ਸਾਗਰ ਤਰੇ ਭਰਮ ਭੈ ਬਿਨਸੇ ਕਹੁ ਨਾਨਕ ਠਾਕੁਰ ਪਰਤਾਪ ॥੨॥੫॥੮੫॥ ਅਰਥ:  ਹੇ ਭਾਈ! ਪਰਮਾਤਮਾ ਨੇ ਆਪਣੇ ਸੇਵਕਾਂ ਦੀ ਸਦਾ ਹੀ ਰੱਖਿਆ ਕੀਤੀ ਹੈ। ਮੇਹਰ ਕਰ ਕੇ (ਆਪਣੇ ਸੇਵਕਾਂ ਨੂੰ) ਆਪਣੇ ਨਾਮ ਦੀ ਦਾਤਿ ਦੇਂਦਾ ਆਇਆ ਹੈ (ਜਿਨ੍ਹਾਂ ਨੂੰ ਨਾਮ ਦੀ ਦਾਤਿ ਬਖ਼ਸ਼ਦਾ ਹੈ ਉਹਨਾਂ ਦੇ) ਸਾਰੇ ਚਿੰਤਾ-ਫ਼ਿਕਰ ਤੇ ਦੁੱਖ-ਕਲੇਸ਼ ਨਾਸ ਹੋ ਜਾਂਦੇ ਹਨ।੧। ਰਹਾਉ। ਹੇ ਸੰਤ ਜਨੋ! ਸਾਰੇ (ਰਲ ਕੇ) ਪ੍ਰਭੂ ਦੇ ਗੁਣ ਗਾਂਦੇ ਰਿਹਾ ਕਰੋ, ਜੀਭ ਨਾਲ ਸੋਹਣੇ ਰਾਗਾਂ ਦੀ ਰਾਹੀਂ ਉਸ ਦੇ ਗੁਣਾਂ ਦਾ ਉਚਾਰਣ ਕਰਦੇ ਰਿਹਾ ਕਰੋ। (ਜੇਹੜੇ ਮਨੁੱਖ ਪ੍ਰਭੂ ਦੇ ਗੁਣਾਂ ਦਾ ਉਚਾਰਨ ਕਰਦੇ ਹਨ, ਉਹਨਾਂ ਦੀ) ਕ੍ਰੋੜਾਂ ਜਨਮਾਂ ਦੀ (ਮਾਇਆ ਦੀ) ਤ੍ਰਿਸ਼ਨਾ ਦੂਰ ਹੋ ਜਾਂਦੀ ਹੈ, ਸਭ ਰਸਾਂ ਤੋਂ ਸ੍ਰੇਸ਼ਟ ਨਾਮ-ਰਸ ਦੀ ਬਰਕਤਿ ਨਾਲ ਉਹਨਾਂ ਦਾ ਮਨ ਰੱਜ ਜਾਂਦਾ ਹੈ।੧। ਹੇ ਭਾਈ! ਜੇਹੜੇ ਮਨੁੱਖ ਸੁਖਾਂ ਦੇ ਦੇਣ ਵਾਲੇ ਪ੍ਰਭੂ ਦੇ ਚਰਨ ਫੜੀ ਰੱਖਦੇ ਹਨ, ਸੁਖਦਾਤੇ ਪ੍ਰਭੂ ਦੀ ਸਰਨ ਪਏ ਰਹਿੰਦੇ ਹਨ, ਗੁਰੂ ਦੇ ਉਪਦੇਸ਼ ਦੀ ਰਾਹੀਂ ਪ੍ਰਭੂ ਦੇ ਨਾਮ ਦਾ ਜਾਪ ਜਪਦੇ ਰਹਿੰਦੇ ਹਨ, ਉਹ ਸੰਸਾਰ-ਸਮੁੰਦਰ ਤੋਂ...
ਬਿਲਾਵਲੁ ਮਹਲਾ ੫ ॥ ਰਾਖਿ ਲੀਏ ਅਪਨੇ ਜਨ ਆਪ ॥ ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪ ॥੧॥ ਰਹਾਉ ॥ ਗੁਣ ਗੋਵਿੰਦ ਗਾਵਹੁ ਸਭਿ ਹਰਿ ਜਨ ਰਾਗ ਰਤਨ ਰਸਨਾ ਆਲਾਪ ॥ ਕੋਟਿ ਜਨਮ ਕੀ ਤ੍ਰਿਸਨਾ ਨਿਵਰੀ ਰਾਮ ਰਸਾਇਣਿ ਆਤਮ ਧ੍ਰਾਪ ॥੧॥ ਚਰਣ ਗਹੇ ਸਰਣਿ ਸੁਖਦਾਤੇ ਗੁਰ ਕੈ ਬਚਨਿ ਜਪੇ ਹਰਿ ਜਾਪ ॥ ਸਾਗਰ ਤਰੇ ਭਰਮ ਭੈ ਬਿਨਸੇ ਕਹੁ ਨਾਨਕ ਠਾਕੁਰ ਪਰਤਾਪ ॥੨॥੫॥੮੫॥ ਅਰਥ:  ਹੇ ਭਾਈ! ਪਰਮਾਤਮਾ ਨੇ ਆਪਣੇ ਸੇਵਕਾਂ ਦੀ ਸਦਾ ਹੀ ਰੱਖਿਆ ਕੀਤੀ ਹੈ। ਮੇਹਰ ਕਰ ਕੇ (ਆਪਣੇ ਸੇਵਕਾਂ ਨੂੰ) ਆਪਣੇ ਨਾਮ ਦੀ ਦਾਤਿ ਦੇਂਦਾ ਆਇਆ ਹੈ (ਜਿਨ੍ਹਾਂ ਨੂੰ ਨਾਮ ਦੀ ਦਾਤਿ ਬਖ਼ਸ਼ਦਾ ਹੈ ਉਹਨਾਂ ਦੇ) ਸਾਰੇ ਚਿੰਤਾ-ਫ਼ਿਕਰ ਤੇ ਦੁੱਖ-ਕਲੇਸ਼ ਨਾਸ ਹੋ ਜਾਂਦੇ ਹਨ।੧। ਰਹਾਉ। ਹੇ ਸੰਤ ਜਨੋ! ਸਾਰੇ (ਰਲ ਕੇ) ਪ੍ਰਭੂ ਦੇ ਗੁਣ ਗਾਂਦੇ ਰਿਹਾ ਕਰੋ, ਜੀਭ ਨਾਲ ਸੋਹਣੇ ਰਾਗਾਂ ਦੀ ਰਾਹੀਂ ਉਸ ਦੇ ਗੁਣਾਂ ਦਾ ਉਚਾਰਣ ਕਰਦੇ ਰਿਹਾ ਕਰੋ। (ਜੇਹੜੇ ਮਨੁੱਖ ਪ੍ਰਭੂ ਦੇ ਗੁਣਾਂ ਦਾ ਉਚਾਰਨ ਕਰਦੇ ਹਨ, ਉਹਨਾਂ ਦੀ) ਕ੍ਰੋੜਾਂ ਜਨਮਾਂ ਦੀ (ਮਾਇਆ ਦੀ) ਤ੍ਰਿਸ਼ਨਾ ਦੂਰ ਹੋ ਜਾਂਦੀ ਹੈ, ਸਭ ਰਸਾਂ ਤੋਂ ਸ੍ਰੇਸ਼ਟ ਨਾਮ-ਰਸ ਦੀ ਬਰਕਤਿ ਨਾਲ ਉਹਨਾਂ ਦਾ ਮਨ ਰੱਜ ਜਾਂਦਾ ਹੈ।੧। ਹੇ ਭਾਈ! ਜੇਹੜੇ ਮਨੁੱਖ ਸੁਖਾਂ ਦੇ ਦੇਣ ਵਾਲੇ ਪ੍ਰਭੂ ਦੇ ਚਰਨ ਫੜੀ ਰੱਖਦੇ ਹਨ, ਸੁਖਦਾਤੇ ਪ੍ਰਭੂ ਦੀ ਸਰਨ ਪਏ ਰਹਿੰਦੇ ਹਨ, ਗੁਰੂ ਦੇ ਉਪਦੇਸ਼ ਦੀ ਰਾਹੀਂ ਪ੍ਰਭੂ ਦੇ ਨਾਮ ਦਾ ਜਾਪ ਜਪਦੇ ਰਹਿੰਦੇ ਹਨ, ਉਹ ਸੰਸਾਰ-ਸਮੁੰਦਰ ਤੋਂ...

ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ...

Image
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥   ਅਰਥ:  ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ )  । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ( ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ !  ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁ...

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰ...

Image
    ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥  ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU...

ਅੱਜ ਦਾ ਹੁਕਮਨਾਮਾ ਸਾਹਿਬ | ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ...

Image
ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥ ਅਰਥ:  ਹੇ ਪ੍ਰਭੂ ਜੀ! ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ।ਰਹਾਉ। ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ।  ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ ;  ਮੈਂ ਕਿਵੇਂ ਬਚਾਂ ? ( ਉੱਤਰ -)  ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ ,  ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।੧। ਹੇ ਭਾਈ! ਜ...

ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥

Image
ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥ ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ )  ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ। ( ਪਰ, ਹੇ ਭਾਈ !)  ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ।  ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ )  । ੧। ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬ...

ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇ...

Image
ਸੋਰਠਿ ਮਹਲਾ ੫ ਘਰੁ ੩ ਚਉਪਦੇ      ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥ ਅਰਥ:  ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ।ਰਹਾਉ। ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ )  । ੧। ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ...