ਆਸਾ ਮਹਲਾ ੫ ॥ ਦਿਨੁ ਰਾਤਿ ਕਮਾਇਅੜੋ ਸੋ ਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀ ਸਾਥੈ ॥ ਸੰਗਿ ਦੇਖੈ ਕਰਣਹਾਰਾ ਕਾਇ ਪਾਪੁ ਕਮਾਈਐ ॥ ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿ ਨ ਜਾਈਐ ॥ ਆਠ ਪਹਰ ਹਰਿ ਨਾਮੁ ਸਿਮਰਹੁ ਚਲੈ ਤੇਰੈ ਸਾਥੇ ॥ ਭਜੁ ਸਾਧਸੰਗਤਿ ਸਦਾ ਨਾਨਕ ਮਿਟਹਿ ਦੋਖ ਕਮਾਤੇ ॥੧॥ ਅਰਥ:    ਹੇ ਭਾਈ! ਜੋ ਕੁਝ ਦਿਨ ਰਾਤ ਹਰ ਵੇਲੇ ਚੰਗਾ ਮੰਦਾ ਕੰਮ ਤੂੰ ਕੀਤਾ ਹੈ, ਉਹ ਸੰਸਕਾਰ-ਰੂਪ ਬਣ ਕੇ ਤੇਰੇ ਮਨ ਵਿਚ ਉੱਕਰਿਆ ਗਿਆ ਹੈ। ਹੇ ਭਾਈ! ਜਿਸ ਪਾਸੋਂ ਤੂੰ (ਆਪਣੇ ਕੀਤੇ ਕੰਮ) ਲੁਕਾਂਦਾ ਰਿਹਾ ਹੈਂ ਉਹ ਤਾਂ ਤੇਰੇ ਨਾਲ ਹੀ ਬੈਠਾ ਵੇਖਦਾ ਜਾ ਰਿਹਾ ਹੈ।  ਹੇ ਭਾਈ! ਸਿਰਜਣਹਾਰ (ਹਰੇਕ ਜੀਵ ਦੇ) ਨਾਲ (ਬੈਠਾ ਹਰੇਕ ਦੇ ਕੀਤੇ ਕੰਮ) ਵੇਖਦਾ ਰਹਿੰਦਾ ਹੈ। ਸੋ ਕੋਈ ਮੰਦ ਕਰਮ ਨਹੀਂ ਕਰਨਾ ਚਾਹੀਦਾ, (ਸਗੋਂ) ਭਲਾ ਕਰਮ ਕਰਨਾ ਚਾਹੀਦਾ ਹੈ, ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ (ਨਾਮ ਦੀ ਬਰਕਤਿ ਨਾਲ) ਨਰਕ ਵਿਚ ਕਦੇ ਭੀ ਨਹੀਂ ਪਈਦਾ।  ਹੇ ਭਾਈ! ਅੱਠੇ ਪਹਰ ਪਰਮਾਤਮਾ ਦਾ ਨਾਮ ਸਿਮਰਦਾ ਰਹੁ, ਪਰਮਾਤਮਾ ਦਾ ਨਾਮ ਤੇਰੇ ਨਾਲ ਸਾਥ ਕਰੇਗਾ। ਹੇ ਨਾਨਕ! (ਆਖ– ਹੇ ਭਾਈ!) ਸਾਧ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਭਜਨ ਕਰਿਆ ਕਰ (ਭਜਨ ਦੀ ਬਰਕਤਿ ਨਾਲ ਪਿਛਲੇ) ਕੀਤੇ ਹੋਏ ਵਿਕਾਰ ਮਿਟ ਜਾਂਦੇ ਹਨ।1।  ਵਲਵੰਚ ਕਰਿ ਉਦਰੁ ਭਰਹਿ ਮੂਰਖ ਗਾਵਾਰਾ ॥ ਸਭੁ ਕਿਛੁ ਦੇ ਰਹਿਆ ਹਰਿ ਦੇਵਣਹਾਰਾ ॥ ਦਾਤਾਰੁ ਸਦਾ ਦਇਆਲੁ ਸੁਆਮੀ ਕਾਇ ਮਨਹੁ ਵ...

ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰ...

ਬਿਲਾਵਲੁ ਮਹਲਾ ੫ ਛੰਤ    ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥ 

ਭਇਆ ਸਮਾਹੜਾ ਹਰਿ ਰਤਨੁ ਵਿਸਾਹਾ ਰਾਮ ॥ ਖੋਜੀ ਖੋਜਿ ਲਧਾ ਹਰਿ ਸੰਤਨ ਪਾਹਾ ਰਾਮ ॥ ਮਿਲੇ ਸੰਤ ਪਿਆਰੇ ਦਇਆ ਧਾਰੇ ਕਥਹਿ ਅਕਥ ਬੀਚਾਰੋ ॥ ਇਕ ਚਿਤਿ ਇਕ ਮਨਿ ਧਿਆਇ ਸੁਆਮੀ ਲਾਇ ਪ੍ਰੀਤਿ ਪਿਆਰੋ ॥ ਕਰ ਜੋੜਿ ਪ੍ਰਭ ਪਹਿ ਕਰਿ ਬਿਨੰਤੀ ਮਿਲੈ ਹਰਿ ਜਸੁ ਲਾਹਾ ॥ ਬਿਨਵੰਤਿ ਨਾਨਕ ਦਾਸੁ ਤੇਰਾ ਮੇਰਾ ਪ੍ਰਭੁ ਅਗਮ ਅਥਾਹਾ ॥੨॥ 

ਸਾਹਾ ਅਟਲੁ ਗਣਿਆ ਪੂਰਨ ਸੰਜੋਗੋ ਰਾਮ ॥ ਸੁਖਹ ਸਮੂਹ ਭਇਆ ਗਇਆ ਵਿਜੋਗੋ ਰਾਮ ॥ ਮਿਲਿ ਸੰਤ ਆਏ ਪ੍ਰਭ ਧਿਆਏ ਬਣੇ ਅਚਰਜ ਜਾਞੀਆਂ ॥ ਮਿਲਿ ਇਕਤ੍ਰ ਹੋਏ ਸਹਜਿ ਢੋਏ ਮਨਿ ਪ੍ਰੀਤਿ ਉਪਜੀ ਮਾਞੀਆ ॥ ਮਿਲਿ ਜੋਤਿ ਜੋਤੀ ਓਤਿ ਪੋਤੀ ਹਰਿ ਨਾਮੁ ਸਭਿ ਰਸ ਭੋਗੋ ॥ ਬਿਨਵੰਤਿ ਨਾਨਕ ਸਭ ਸੰਤਿ ਮੇਲੀ ਪ੍ਰਭੁ ਕਰਣ ਕਾਰਣ ਜੋਗੋ ॥੩॥

ਭਵਨੁ ਸੁਹਾਵੜਾ ਧਰਤਿ ਸਭਾਗੀ ਰਾਮ ॥ ਪ੍ਰਭੁ ਘਰਿ ਆਇਅੜਾ ਗੁਰ ਚਰਣੀ ਲਾਗੀ ਰਾਮ ॥ ਗੁਰ ਚਰਣ ਲਾਗੀ ਸਹਜਿ ਜਾਗੀ ਸਗਲ ਇਛਾ ਪੁੰਨੀਆ ॥ ਮੇਰੀ ਆਸ ਪੂਰੀ ਸੰਤ ਧੂਰੀ ਹਰਿ ਮਿਲੇ ਕੰਤ ਵਿਛੁੰਨਿਆ ॥ ਆਨੰਦ ਅਨਦਿਨੁ ਵਜਹਿ ਵਾਜੇ ਅਹੰ ਮਤਿ ਮਨ ਕੀ ਤਿਆਗੀ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਸੰਤਸੰਗਿ ਲਿਵ ਲਾਗੀ ॥੪॥੧॥ #srigurugranthsahibji #hukamnamasahib #translation #religion #sridarbarsahibamritsar #goldentemple #today #spirituality

Popular posts from this blog

ਰਾਮਕਲੀ ਮਹਲਾ ੫ ਰੁਤੀ ਸਲੋਕੁ     ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬ...

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥