Posts

Showing posts from April, 2024

Today’s Hukamnama Sahib | April 30 | 2024

Image
ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥   ਅਰਥ:  ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ।  ਹੇ ਪ੍ਰਭੂ! ਅਸਾਂ ਜੀਵਾਂ ਨੂੰ )  ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ। ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ )  ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ...

ਅੱਜ ਦਾ ਹੁਕਮਨਾਮਾ ਸਾਹਿਬ | April 29 | 2024 #sriharmandersahib #hukamnamasah...

Image
  ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥     ( ਪਿਛਲੇ ਕੀਤੇ ਕਰਮਾਂ ਅਨੁਸਾਰ )   ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ ; ( ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ )   ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥     ( ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ ;   ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥  ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ ;   ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ ;   ਮਨਮੁਖਾ...

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ...

Image
 Welcome to Audio Gurbani. This is your host Gurjit Singh Jhampur fom whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। The daily Hukamnama sahib from Sri Darbar Sahib Amritsar including Punjabi and English translation audio ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ...

ਅੱਜ ਦਾ ਹੁਕਮਨਾਮਾ ਸਾਹਿਬ | April 27| 2024 #sriharmandersahib #hukamnamasahi...

Image
   ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ      ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ ਅਰਥ:  ...

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰ...

Image
  ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥  ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There...

Today’s Hukamnama Sahib | April 25 | 2034 #hukamnamasahib #punjabi #toda...

Image
ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ ਅਰਥ: ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ। (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧। ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ...

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ...

Image
 Welcome to Audio Gurbani. This is your host Gurjit Singh Jhampur fom whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। The daily Hukamnama sahib from Sri Darbar Sahib Amritsar including Punjabi and English translation audio ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ...

Today’s Hukamnama Sahib |April 23 | 2024 | ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ...

Image
ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗਪਾਲਾ ॥੪॥੧੦॥ ਅਰਥ: ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ।ਰਹਾਉ। ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ।੧। ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵ...
Image
  ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗਪਾਲਾ ॥੪॥੧੦॥ ਅਰਥ: ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ।ਰਹਾਉ। ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ।੧। ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹ...

Today's Hukamnama Sahib | April 22 2024 | #hukamnamasahib

Image
ਆਸਾ ਮਹਲਾ ੪ ਛੰਤ ॥ ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥ ਤਾ ਕੀ ਗਤਿ ਕਹੀ ਨ ਜਾਈ ਅਮਿਤਿ ਵਡਿਆਈ ਮੇਰਾ ਗੋਵਿੰਦੁ ਅਲਖ ਅਪਾਰ ਜੀਉ ॥ ਗੋਵਿੰਦੁ ਅਲਖ ਅਪਾਰੁ ਅਪਰੰਪਰੁ ਆਪੁ ਆਪਣਾ ਜਾਣੈ ॥ ਕਿਆ ਇਹ ਜੰਤ ਵਿਚਾਰੇ ਕਹੀਅਹਿ ਜੋ ਤੁਧੁ ਆਖਿ ਵਖਾਣੈ ॥ ਜਿਸ ਨੋ ਨਦਰਿ ਕਰਹਿ ਤੂੰ ਅਪਣੀ ਸੋ ਗੁਰਮੁਖਿ ਕਰੇ ਵੀਚਾਰੁ ਜੀਉ ॥ ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥੧॥  ਅਰਥ:   (ਹੇ ਭਾਈ!) ਮੇਰਾ ਗੋਵਿੰਦ (ਸਭ ਤੋਂ) ਵੱਡਾ ਹੈ (ਕਿਸੇ ਸਿਆਣਪ ਨਾਲ ਉਸ ਤਕ ਮਨੁੱਖ ਦੀ) ਪਹੁੰਚ ਨਹੀਂ ਹੋ ਸਕਦੀ, ਉਹ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, (ਸਾਰੇ ਜਗਤ ਦਾ) ਮੂਲ ਹੈ, ਉਸ ਨੂੰ ਮਾਇਆ ਦੀ ਕਾਲਖ ਨਹੀਂ ਲੱਗ ਸਕਦੀ, ਉਸ ਦੀ ਕੋਈ ਖ਼ਾਸ ਸ਼ਕਲ ਨਹੀਂ ਦੱਸੀ ਜਾ ਸਕਦੀ। (ਹੇ ਭਾਈ!) ਇਹ ਨਹੀਂ ਦੱਸਿਆ ਜਾ ਸਕਦਾ ਕਿ ਪਰਮਾਤਮਾ ਕਿਹੋ ਜਿਹਾ ਹੈ, ਉਸ ਦਾ ਵਡੱਪਣ ਭੀ ਮਿਣਿਆ ਨਹੀਂ ਜਾ ਸਕਦਾ (ਹੇ ਭਾਈ!) ਮੇਰਾ ਉਹ ਗੋਵਿੰਦ ਬਿਆਨ ਤੋਂ ਬਾਹਰ ਹੈ ਬੇਅੰਤ ਹੈ। ਪਰੇ ਤੋਂ ਪਰੇ ਹੈ, ਆਪਣੇ ਆਪ ਨੂੰ ਉਹ ਹੀ ਜਾਣਦਾ ਹੈ। ਇਹਨਾਂ ਜੀਵਾਂ ਵਿਚਾਰਿਆਂ ਦੀ ਕੀਹ ਪਾਂਇਆਂ ਹੈ (ਕਿ ਉਸ ਦਾ ਸਰੂਪ ਦੱਸ ਸੱਕਣ) ? (ਹੇ ਪ੍ਰਭੂ! ਕੋਈ ਭੀ ਐਸਾ ਜੀਵ ਨਹੀਂ ਹੈ) ਜੋ ਤੇਰੀ ਹਸਤੀ ਨੂੰ ਬਿਆਨ ਕਰ ਕੇ ਸਮਝਾ ਸਕੇ। ਹੇ ਪ੍ਰਭੂ! ਜਿਸ ਮਨੁੱਖ ਉਤੇ ਤੂੰ ਆਪਣੀ ਮੇਹਰ ਦੀ ਨਿਗਾਹ ਕਰਦਾ ਹੈਂ, ਉਹ ਗੁਰੂ ਦੀ ਸਰਨ ਪੈ ਕੇ (ਤੇਰੇ ਗੁਣਾਂ ਦੀ) ਵਿਚਾ...

ਆਸਾ ਮਹਲਾ ੪ ਛੰਤ ॥ ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥

ਆਸਾ ਮਹਲਾ ੪ ਛੰਤ ॥ ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥ ਤਾ ਕੀ ਗਤਿ ਕਹੀ ਨ ਜਾਈ ਅਮਿਤਿ ਵਡਿਆਈ ਮੇਰਾ ਗੋਵਿੰਦੁ ਅਲਖ ਅਪਾਰ ਜੀਉ ॥ ਗੋਵਿੰਦੁ ਅਲਖ ਅਪਾਰੁ ਅਪਰੰਪਰੁ ਆਪੁ ਆਪਣਾ ਜਾਣੈ ॥ ਕਿਆ ਇਹ ਜੰਤ ਵਿਚਾਰੇ ਕਹੀਅਹਿ ਜੋ ਤੁਧੁ ਆਖਿ ਵਖਾਣੈ ॥ ਜਿਸ ਨੋ ਨਦਰਿ ਕਰਹਿ ਤੂੰ ਅਪਣੀ ਸੋ ਗੁਰਮੁਖਿ ਕਰੇ ਵੀਚਾਰੁ ਜੀਉ ॥ ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥੧॥  ਅਰਥ:   (ਹੇ ਭਾਈ!) ਮੇਰਾ ਗੋਵਿੰਦ (ਸਭ ਤੋਂ) ਵੱਡਾ ਹੈ (ਕਿਸੇ ਸਿਆਣਪ ਨਾਲ ਉਸ ਤਕ ਮਨੁੱਖ ਦੀ) ਪਹੁੰਚ ਨਹੀਂ ਹੋ ਸਕਦੀ, ਉਹ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, (ਸਾਰੇ ਜਗਤ ਦਾ) ਮੂਲ ਹੈ, ਉਸ ਨੂੰ ਮਾਇਆ ਦੀ ਕਾਲਖ ਨਹੀਂ ਲੱਗ ਸਕਦੀ, ਉਸ ਦੀ ਕੋਈ ਖ਼ਾਸ ਸ਼ਕਲ ਨਹੀਂ ਦੱਸੀ ਜਾ ਸਕਦੀ। (ਹੇ ਭਾਈ!) ਇਹ ਨਹੀਂ ਦੱਸਿਆ ਜਾ ਸਕਦਾ ਕਿ ਪਰਮਾਤਮਾ ਕਿਹੋ ਜਿਹਾ ਹੈ, ਉਸ ਦਾ ਵਡੱਪਣ ਭੀ ਮਿਣਿਆ ਨਹੀਂ ਜਾ ਸਕਦਾ (ਹੇ ਭਾਈ!) ਮੇਰਾ ਉਹ ਗੋਵਿੰਦ ਬਿਆਨ ਤੋਂ ਬਾਹਰ ਹੈ ਬੇਅੰਤ ਹੈ। ਪਰੇ ਤੋਂ ਪਰੇ ਹੈ, ਆਪਣੇ ਆਪ ਨੂੰ ਉਹ ਹੀ ਜਾਣਦਾ ਹੈ। ਇਹਨਾਂ ਜੀਵਾਂ ਵਿਚਾਰਿਆਂ ਦੀ ਕੀਹ ਪਾਂਇਆਂ ਹੈ (ਕਿ ਉਸ ਦਾ ਸਰੂਪ ਦੱਸ ਸੱਕਣ) ? (ਹੇ ਪ੍ਰਭੂ! ਕੋਈ ਭੀ ਐਸਾ ਜੀਵ ਨਹੀਂ ਹੈ) ਜੋ ਤੇਰੀ ਹਸਤੀ ਨੂੰ ਬਿਆਨ ਕਰ ਕੇ ਸਮਝਾ ਸਕੇ। ਹੇ ਪ੍ਰਭੂ! ਜਿਸ ਮਨੁੱਖ ਉਤੇ ਤੂੰ ਆਪਣੀ ਮੇਹਰ ਦੀ ਨਿਗਾਹ ਕਰਦਾ ਹੈਂ, ਉਹ ਗੁਰੂ ਦੀ ਸਰਨ ਪੈ ਕੇ (ਤੇਰੇ ਗੁਣਾਂ ਦੀ) ਵਿਚਾ...

Today's Hukamnama Sahib | April 21 | 2024w

Image
   ਆਸਾ ॥ ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥ ਰੇ ਬਉਰੇ ਤੁਹਿ ਘਰੀ ਨ ਰਾਖੈ ਕੋਈ ॥ ਤੂੰ ਰਾਮ ਨਾਮੁ ਜਪਿ ਸੋਈ ॥੧॥ ਰਹਾਉ ॥ ਕਾ ਕੀ ਮਾਤ ਪਿਤਾ ਕਹੁ ਕਾ ਕੋ ਕਵਨ ਪੁਰਖ ਕੀ ਜੋਈ ॥ ਘਟ ਫੂਟੇ ਕੋਊ ਬਾਤ ਨ ਪੂਛੈ ਕਾਢਹੁ ਕਾਢਹੁ ਹੋਈ ॥੨॥ ਦੇਹੁਰੀ ਬੈਠੀ ਮਾਤਾ ਰੋਵੈ ਖਟੀਆ ਲੇ ਗਏ ਭਾਈ ॥ ਲਟ ਛਿਟਕਾਏ ਤਿਰੀਆ ਰੋਵੈ ਹੰਸੁ ਇਕੇਲਾ ਜਾਈ ॥੩॥ ਕਹਤ ਕਬੀਰ ਸੁਨਹੁ ਰੇ ਸੰਤਹੁ ਭੈ ਸਾਗਰ ਕੈ ਤਾਈ ॥ ਇਸੁ ਬੰਦੇ ਸਿਰਿ ਜੁਲਮੁ ਹੋਤ ਹੈ ਜਮੁ ਨਹੀ ਹਟੈ ਗੁਸਾਈ ॥੪॥੯॥h ਅਰਥ:   (ਜਿਵੇਂ) ਜਦ ਤਕ ਦੀਵੇ ਵਿਚ ਤੇਲ ਹੈ, ਤੇ ਦੀਵੇ ਦੇ ਮੂੰਹ ਵਿਚ ਵੱਟੀ ਹੈ, ਤਦ ਤਕ (ਘਰ ਵਿਚ) ਹਰੇਕ ਚੀਜ਼ ਨਜ਼ਰੀਂ ਆਉਂਦੀ ਹੈ। ਤੇਲ ਸੜ ਜਾਏ, ਵੱਟੀ ਬੁੱਝ ਜਾਏ, ਤਾਂ ਘਰ ਸੁੰਞਾ ਹੋ ਜਾਂਦਾ ਹੈ (ਤਿਵੇਂ, ਸਰੀਰ ਵਿਚ ਜਦ ਤਕ ਸੁਆਸ ਹਨ ਤੇ ਜ਼ਿੰਦਗੀ ਕਾਇਮ ਹੈ, ਤਦ ਤਕ ਹਰੇਕ ਚੀਜ਼ 'ਆਪਣੀ' ਜਾਪਦੀ ਹੈ, ਪਰ ਸੁਆਸ ਮੁੱਕ ਜਾਣ ਅਤੇ ਜ਼ਿੰਦਗੀ ਦੀ ਜੋਤ ਬੁੱਝ ਜਾਣ ਤੇ ਇਹ ਸਰੀਰ ਇਕੱਲਾ ਰਹਿ ਜਾਂਦਾ ਹੈ)।1।  (ਉਸ ਵੇਲੇ) ਹੇ ਕਮਲੇ! ਤੈਨੂੰ ਕਿਸੇ ਨੇ ਇਕ ਘੜੀ ਭੀ ਘਰ ਵਿਚ ਰਹਿਣ ਨਹੀਂ ਦੇਣਾ। ਸੋ, ਰੱਬ ਦਾ ਨਾਮ ਜਪ, ਉਹੀ ਸਾਥ ਨਿਭਾਉਣ ਵਾਲਾ ਹੈ।1। ਰਹਾਉ।  ਇੱਥੇ ਦੱਸੋ, ਕਿਸ ਦੀ ਮਾਂ? ਕਿਸ ਦਾ ਪਿਉ? ਤੇ ਕਿਸ ਦੀ ਵਹੁਟੀ? ਜਦੋਂ ਸਰੀਰ-ਰੂਪ ਭਾਂਡਾ ਭੱਜਦਾ ਹੈ, ਕੋਈ (ਇਸ ਦੀ) ਵਾਤ ਨਹੀਂ ਪੁੱਛਦਾ, (ਤਦ...

ਸਲੋਕੁ ਮਃ ੩ ॥ ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ ਖੰਨਲੀ ਧੋਤੀ ਉ...

Image
ਸਲੋਕੁ ਮਃ ੩ ॥ ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ ਖੰਨਲੀ ਧੋਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ ॥ ਅਰਥ:  ਕਈ ਜਨਮਾਂ ਦੀ ਇਸ ਮਨ ਨੂੰ ਮੈਲ ਲੱਗੀ ਹੋਈ ਹੈ ਜਿਸ ਕਰਕੇ ਇਹ ਬਹੁਤ ਹੀ ਕਾਲਾ ਹੋਇਆ ਪਿਆ ਹੈ (ਚਿੱਟਾ ਨਹੀਂ ਹੋ ਸਕਦਾ ) ,  ਜਿਵੇਂ ਤੇਲੀ ਦੀ ਲੀਰ ਧੋਤਿਆਂ ਚਿੱਟੀ ਨਹੀਂ ਹੁੰਦੀ ,  ਭਾਵੇਂ ਸੌ ਵਾਰੀ ਧੋਣ ਦਾ ਜਤਨ ਕਰੋ। ਗੁਰ ਪਰਸਾਦੀ ਜੀਵਤੁ ਮਰੈ ਉਲਟੀ ਹੋਵੈ ਮਤਿ ਬਦਲਾਹੁ ॥ ਨਾਨਕ ਮੈਲੁ ਨ ਲਗਈ ਨਾ ਫਿਰਿ ਜੋਨੀ ਪਾਹੁ ॥੧॥ ਅਰਥ:  ਹੇ ਨਾਨਕ! ਜੇ ਗੁਰੂ ਦੀ ਕਿਰਪਾ ਨਾਲ ਮਨ ਜੀਊਂਦਾ ਹੀ ਮਰੇ ਤੇ ਮਤਿ ਬਦਲ ਕੇ (ਮਾਇਆ ਵਲੋਂ) ਉਲਟ ਹੋ ਜਾਏ, ਤਾਂ ਮੈਲ ਭੀ ਨਹੀਂ ਲੱਗਦੀ ਤੇ ਫਿਰ ਜੂਨਾਂ ਵਿਚ ਭੀ ਨਹੀਂ ਪੈਂਦਾ।੧। ਮਃ ੩ ॥ ਚਹੁ ਜੁਗੀ ਕਲਿ ਕਾਲੀ ਕਾਂਢੀ ਇਕ ਉਤਮ ਪਦਵੀ ਇਸੁ ਜੁਗ ਮਾਹਿ ॥   ਅਰਥ:  ਚਹੁੰ ਜੁਗਾਂ ਵਿਚ ਕਲਜੁਗ ਹੀ ਕਾਲਾ ਆਖੀਦਾ ਹੈ, ਪਰ ਇਸ ਜੁਗ ਵਿਚ ਭੀ ਇਕ ਉੱਤਮ ਪਦਵੀ (ਮਿਲ ਸਕਦੀ) ਹੈ। ਗੁਰਮੁਖਿ ਹਰਿ ਕੀਰਤਿ ਫਲੁ ਪਾਈਐ ਜਿਨ ਕਉ ਹਰਿ ਲਿਖਿ ਪਾਹਿ ॥ ਨਾਨਕ ਗੁਰ ਪਰਸਾਦੀ ਅਨਦਿਨੁ ਭਗਤਿ ਹਰਿ ਉਚਰਹਿ ਹਰਿ ਭਗਤੀ ਮਾਹਿ ਸਮਾਹਿ ॥੨॥   ਅਰਥ:  ( ਉਹ ਪਦਵੀ ਇਹ ਹੈ ਕਿ) ਜਿਨ੍ਹਾਂ ਦੇ ਹਿਰਦੇ ਵਿਚ ਹਰੀ (ਭਗਤੀ-ਰੂਪ ਲੇਖ ਪਿਛਲੀ ਕੀਤੀ ਕਮਾਈ ਅਨੁਸਾਰ) ਲਿਖ ਦੇਂਦਾ ਹੈ ਉਹ ਗੁਰਮੁਖ ਹਰੀ ਦੀ ਸਿਫ਼ਤਿ  (- ਰੂਪ) ਫਲ (ਇਸੇ ਜੁਗ ਵਿਚ) ਪ੍ਰਾਪਤ ਕਰਦੇ ਹਨ ,  ਤੇ ਹੇ...

ਰਾਗੁ ਸੂਹੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮ...

Image
  ਰਾਗੁ ਸੂਹੀ ਮਹਲਾ ੫ ਛੰਤ    ੴ ਸਤਿਗੁਰ ਪ੍ਰਸਾਦਿ ॥ ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥ ਹਉ ਸੰਮਲਿ ਥਕੀ ਜੀ ਓਹੁ ਕਦੇ ਨ ਬੋਲੈ ਕਉਰਾ ॥ ਕਉੜਾ ਬੋਲਿ ਨ ਜਾਨੈ ਪੂਰਨ ਭਗਵਾਨੈ ਅਉਗਣੁ ਕੋ ਨ ਚਿਤਾਰੇ ॥ ਪਤਿਤ ਪਾਵਨੁ ਹਰਿ ਬਿਰਦੁ ਸਦਾਏ ਇਕੁ ਤਿਲੁ ਨਹੀ ਭੰਨੈ ਘਾਲੇ ॥ ਘਟ ਘਟ ਵਾਸੀ ਸਰਬ ਨਿਵਾਸੀ ਨੇਰੈ ਹੀ ਤੇ ਨੇਰਾ ॥ ਨਾਨਕ ਦਾਸੁ ਸਦਾ ਸਰਣਾਗਤਿ ਹਰਿ ਅੰਮ੍ਰਿਤ ਸਜਣੁ ਮੇਰਾ ॥੧॥   ਅਰਥ:  ਹੇ ਭਾਈ! ਮੇਰਾ ਮਾਲਕ-ਪ੍ਰਭੂ ਮਿੱਠੇ ਬੋਲ ਬੋਲਣ ਵਾਲਾ ਪਿਆਰਾ ਮਿੱਤਰ ਹੈ। ਮੈਂ ਚੇਤੇ ਕਰ ਕਰ ਕੇ ਥੱਕ ਗਈ ਹਾਂ (ਕਿ ਉਸ ਦਾ ਕਦੇ ਕੌੜਾ ਬੋਲ ਬੋਲਿਆ ਯਾਦ ਆ ਜਾਏ ,  ਪਰ )  ਉਹ ਕਦੇ ਭੀ ਕੌੜਾ ਬੋਲ ਨਹੀਂ ਬੋਲਦਾ। ਹੇ ਭਾਈ! ਉਹ ਸਾਰੇ ਗੁਣਾਂ ਨਾਲ ਭਰਪੂਰ ਭਗਵਾਨ ਕੌੜਾ (ਖਰਵਾ) ਬੋਲਣਾ ਜਾਣਦਾ ਹੀ ਨਹੀਂ, (ਕਿਉਂਕਿ ਉਹ ਸਾਡਾ) ਕੋਈ ਭੀ ਔਗੁਣ ਚੇਤੇ ਹੀ ਨਹੀਂ ਰੱਖਦਾ। ਉਹ ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲਾ ਹੈ-ਇਹ ਉਸ ਦਾ ਮੁੱਢ-ਕਦੀਮਾਂ ਦਾ ਸੁਭਾਉ ਦੱਸਿਆ ਜਾਂਦਾ ਹੈ, (ਅਤੇ ਉਹ ਕਿਸੇ ਦੀ ਭੀ )  ਕੀਤੀ ਘਾਲ-ਕਮਾਈ ਨੂੰ ਰਤਾ ਭਰ ਭੀ ਵਿਅਰਥ ਨਹੀਂ ਜਾਣ ਦੇਂਦਾ। ਹੇ ਭਾਈ! ਮੇਰਾ ਸੱਜਣ ਹਰੇਕ ਸਰੀਰ ਵਿਚ ਵੱਸਦਾ ਹੈ, ਸਭ ਜੀਵਾਂ ਵਿਚ ਵੱਸਦਾ ਹੈ, ਹਰੇਕ ਜੀਵ ਦੇ ਅੱਤ ਨੇੜੇ ਵੱਸਦਾ ਹੈ। ਦਾਸ ਨਾਨਕ ਸਦਾ ਉਸ ਦੀ ਸਰਨ ਪਿਆ ਰਹਿੰਦਾ ਹੈ। ਹੇ ਭਾਈ! ਮੇਰਾ ਸੱਜਣ ਪ੍ਰਭੂ ਆਤਮਕ ਜੀਵਨ ਦੇਣ ਵਾਲਾ ਹੈ।੧। ਹਉ ਬਿਸਮੁ ਭਈ ਜੀ ਹਰਿ...

ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ...

Image
ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥ ਅਰਥ:  ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ।੧।ਰਹਾਉ। ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ।੧। ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ।੨। ਹੇ ਭਾਈ! ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ।  ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ-ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ।੩। ਹੇ ਨਾਨਕ! ਆਖ -( ਹੇ ਭਾਈ! ਤੂੰ ਭੀ) ...
   ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥ ਅਰਥ:  ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ।੧।ਰਹਾਉ। ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ।੧। ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ।੨। ਹੇ ਭਾਈ! ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ।  ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ-ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ।੩। ਹੇ ਨਾਨਕ! ਆਖ -( ਹੇ ...

Today’s Hukamnama Sahib | April 17,, 2024

Image
RAAG BILAAVAL, FIFTH MEHL, DU-PADAS, FIFTH HOUSE: ONE UNIVERSAL CREATOR GOD. BY THE GRACE OF THE TRUE GURU: I have given up all other efforts, and have taken the medicine of the Naam, the Name of the Lord. Fevers, sins and all diseases are eradicated, and my mind is cooled and soothed. || 1 || Worshipping the Perfect Guru in adoration, all pains are dispelled. The Savior Lord has saved me; He has blessed me with His Kind Mercy. || 1 || Pause || Grabbing hold of my arm, God has pulled me up and out; He has made me His own. Meditating, meditating in remembrance, my mind and body are at peace; Nanak has become fearless. || 2 || 1 || 65 || ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫    ੴ ਸਤਿਗੁਰ ਪ੍ਰਸਾਦਿ ॥ ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥ ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥੧॥ ਗੁਰੁ ਪੂਰਾ ਆਰਾਧਿਆ ਸਗਲਾ ਦੁਖੁ ਗਇਆ ॥ ਰਾਖਨਹਾਰੈ ਰਾਖਿਆ ਅਪਨੀ ਕਰਿ ਮਇਆ ॥੧॥ ਰਹਾਉ ॥ਬਾਹ ਪਕੜਿ ਪ੍ਰਭਿ ਕਾਢਿਆ ਕੀਨਾ ਅਪਨਇਆ ॥ ਸਿਮਰਿ ਸਿਮਰਿ ਮਨ ਤਨ ਸੁਖੀ ਨਾਨਕ ਨਿਰਭਇਆ ॥੨॥੧॥੬੫॥   ਰਾਗ ਬਿਲਾਵਲੁ, ਪੰਜਵਾਂ ਮਹੱਲ, ਦੁ-ਪਦ, ਪੰਜਵਾਂ ਘਰ: ਇੱਕ ਯੂਨੀਵਰਸਲ ...