About Me

My photo
The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.

Monday, April 1, 2024

ਬਿਲਾਵਲੁ ਮਹਲਾ ੫ ॥ ਸੰਤ ਸਰਣਿ ਸੰਤ ਟਹਲ ਕਰੀ ॥ ਧੰਧੁ ਬੰਧੁ ਅਰੁ ਸਗਲ ਜੰਜਾਰੋ ਅਵਰ ਕਾਜ...

ਬਿਲਾਵਲੁ ਮਹਲਾ ੫ ॥ ਸੰਤ ਸਰਣਿ ਸੰਤ ਟਹਲ ਕਰੀ ॥ ਧੰਧੁ ਬੰਧੁ ਅਰੁ ਸਗਲ ਜੰਜਾਰੋ ਅਵਰ ਕਾਜ ਤੇ ਛੂਟਿ ਪਰੀ ॥੧॥ ਰਹਾਉ ॥ ਸੂਖ ਸਹਜ ਅਰੁ ਘਨੋ ਅਨੰਦਾ ਗੁਰ ਤੇ ਪਾਇਓ ਨਾਮੁ ਹਰੀ ॥ ਐਸੋ ਹਰਿ ਰਸੁ ਬਰਨਿ ਨ ਸਾਕਉ ਗੁਰਿ ਪੂਰੈ ਮੇਰੀ ਉਲਟਿ ਧਰੀ ॥੧॥ ਪੇਖਿਓ ਮੋਹਨੁ ਸਭ ਕੈ ਸੰਗੇ ਊਨ ਨ ਕਾਹੂ ਸਗਲ ਭਰੀ ॥ ਪੂਰਨ ਪੂਰਿ ਰਹਿਓ ਕਿਰਪਾ ਨਿਧਿ ਕਹੁ ਨਾਨਕ ਮੇਰੀ ਪੂਰੀ ਪਰੀ ॥੨॥੭॥੯੩॥



ਹੇ ਭਾਈ! ਜਦੋਂ ਮੈਂ ਗੁਰੂ ਦੀ ਸਰਨ ਆ ਪਿਆ, ਜਦੋਂ ਮੈਂ ਗੁਰੂ ਦੀ ਸੇਵਾ ਕਰਨ ਲੱਗ ਪਿਆ, (ਮੇਰੇ ਅੰਦਰੋਂ) ਧੰਧਾ, ਬੰਧਨ ਅਤੇ ਸਾਰਾ ਜੰਜਾਲ (ਮੁੱਕ ਗਿਆ) , ਮੇਰੀ ਬ੍ਰਿਤੀ ਹੋਰ ਹੋਰ ਕੰਮਾਂ ਤੋਂ ਅਟੰਕ ਹੋ ਗਈ।੧।ਰਹਾਉ।
ਹੇ ਭਾਈ! ਗੁਰੂ ਪਾਸੋਂ ਮੈਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ (ਜਿਸ ਦੀ ਬਰਕਤਿ ਨਾਲ) ਆਤਮਕ ਅਡੋਲਤਾ ਦਾ ਸੁਖ ਅਤੇ ਆਨੰਦ (ਮੇਰੇ ਅੰਦਰ ਉਤਪੰਨ ਹੋ ਗਿਆ) । ਹਰਿ-ਨਾਮ ਦਾ ਸੁਆਦ ਮੈਨੂੰ ਅਜੇਹਾ ਆਇਆ ਕਿ ਮੈਂ ਉਹ ਬਿਆਨ ਨਹੀਂ ਕਰ ਸਕਦਾ। ਗੁਰੂ ਨੇ ਮੇਰੀ ਬ੍ਰਿਤੀ ਮਾਇਆ ਵਲੋਂ ਪਰਤਾ ਦਿੱਤੀ।੧।
ਹੇ ਭਾਈ! ਗੁਰੂ ਦੀ ਕਿਰਪਾ ਨਾਲ) ਸੋਹਣੇ ਪ੍ਰਭੂ ਨੂੰ ਮੈਂ ਸਭ ਵਿਚ ਵੱਸਦਾ ਵੇਖ ਲਿਆ ਹੈ, ਕੋਈ ਭੀ ਥਾਂ ਉਸ ਪ੍ਰਭੂ ਤੋਂ ਸੱਖਣਾ ਨਹੀਂ ਦਿੱਸਦਾ, ਸਾਰੀ ਹੀ ਸ੍ਰਿਸ਼ਟੀ ਪ੍ਰਭੂ ਦੀ ਜੀਵਨ-ਰੌ ਨਾਲ ਭਰਪੂਰ ਦਿੱਸ ਰਹੀ ਹੈ। ਕਿਰਪਾ ਦਾ ਖ਼ਜ਼ਾਨਾ ਪਰਮਾਤਮਾ ਹਰ ਥਾਂ ਪੂਰਨ ਤੌਰ ਤੇ ਵਿਆਪਕ ਦਿੱਸ ਰਿਹਾ ਹੈ। ਹੇ ਨਾਨਕ! ਆਖ-(ਹੇ ਭਾਈ! ਗੁਰੂ ਦੀ ਮੇਹਰ ਨਾਲ) ਮੇਰੀ ਮੇਹਨਤ ਸਫਲ ਹੋ ਗਈ ਹੈ।੨।੭।੯੩।
BILAAVAL, FIFTH MEHL:
I seek the Sanctuary of the Saints, and I serve the Saints. I am rid of all worldly concerns, bonds, entanglements and other affairs. || 1 || Pause || I have obtained peace, poise and great bliss from the Guru, through the Lord’s Name. Such is the sublime essence of the Lord, that I cannot describe it. The Perfect Guru has turned me away from the world. || 1 || I behold the Fascinating Lord with everyone. No one is without Him — He is pervading everywhere. The Perfect Lord, the treasure of mercy, is permeating everywhere. Says Nanak, I am fully fulfilled. || 2 || 7 || 93 ||
#hukamnamasahib #today #hukamnamasahib #srigurugranthsahibji #punjabi #translation #goldentemple #health #sridarbarsahibamritsar #religion #spirituality

No comments:

Post a Comment

   ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆ...