Posts

Showing posts from May, 2024
     ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥   ਅਰਥ:  ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ ;  ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ। ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥   ਅਰਥ:  ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ ) ,  ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ। ਹੇ ਨਾਨਕ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ 'ਨਾਮ '  ਆਸਰਾ (ਰੂਪ) ਹੈ ,  ਉਸ ਨਾਮ ਦਾ ਵਾਪਾਰੀ ਮੁਬਾਰਿਕ...
https://open.spotify.com/episode/091FhwW1NjCmapQYyYSLHi?si=kqJyuy21R7e5bSam_aP0DA   https://open.spotify.com/episode/091FhwW1NjCmapQYyYSLHi?si=kqJyuy21R7e5bSam_aP0DA
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ      ੴ ਸਤਿਗੁਰ ਪ੍ਰਸਾਦਿ ॥  ਸੁਖ ਸਾਗਰੁ ਸੁਰਤਰ ਚਿੰਤਾਮਨਿ ਕਾਮਧੇਨੁ ਬਸਿ ਜਾ ਕੇ ॥ ਚਾਰਿ ਪਦਾਰਥ ਅਸਟ ਦਸਾ ਸਿਧਿ ਨਵ ਨਿਧਿ ਕਰ ਤਲ ਤਾ ਕੇ ॥੧॥ ਹਰਿ ਹਰਿ ਹਰਿ ਨ ਜਪਹਿ ਰਸਨਾ ॥ ਅਵਰ ਸਭ ਤਿਆਗਿ ਬਚਨ ਰਚਨਾ ॥੧॥ ਰਹਾਉ ॥ ਨਾਨਾ ਖਿਆਨ ਪੁਰਾਨ ਬੇਦ ਬਿਧਿ ਚਉਤੀਸ ਅਖਰ ਮਾਂਹੀ ॥ ਬਿਆਸ ਬਿਚਾਰਿ ਕਹਿਓ ਪਰਮਾਰਥੁ ਰਾਮ ਨਾਮ ਸਰਿ ਨਾਹੀ ॥੨॥ ਸਹਜ ਸਮਾਧਿ ਉਪਾਧਿ ਰਹਤ ਫੁਨਿ ਬਡੈ ਭਾਗਿ ਲਿਵ ਲਾਗੀ ॥ ਕਹਿ ਰਵਿਦਾਸ ਪ੍ਰਗਾਸੁ ਰਿਦੈ ਧਰਿ ਜਨਮ ਮਰਨ ਭੈ ਭਾਗੀ ॥੩॥੪॥ English Translation : He is the ocean of peace; the miraculous tree of life, the wish-fulfilling jewel, and the Kaamadhayna, the cow which fulfills all desires, all are in His power. The four great blessings, the eighteen supernatural spiritual powers of the Siddhas, and the nine treasures, are all in the palm of His hand.  || 1 ||   You do not chant with your tongue the Name of the Lord, Har, Har, Har. Abandon your involvement in all other words.  || 1 ||  Pause  ||   The various Shaastras, Puranaas, and the Vedas of Brahma, are made up of thirt...
 ਗੂਜਰੀ ਮਹਲਾ ੫ ॥ ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥੧॥ 
  ਆਸਾ ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥ ਜਤ੍ਰ ਜਾਉ ਤਤ ਬੀਠਲੁ ਭੈਲਾ ॥ ਮਹਾ ਅਨੰਦ ਕਰੇ ਸਦ ਕੇਲਾ ॥੧॥ ਰਹਾਉ ॥ ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ ॥ ਪਹਿਲੇ ਬਾਸੁ ਲਈ ਹੈ ਭਵਰਹ ਬੀਠਲ ਭੈਲਾ ਕਾਇ ਕਰਉ ॥੨॥ ਆਨੀਲੇ ਦੂਧੁ ਰੀਧਾਈਲੇ ਖੀਰੰ ਠਾਕੁਰ ਕਉ ਨੈਵੇਦੁ ਕਰਉ ॥ ਪਹਿਲੇ ਦੂਧੁ ਬਿਟਾਰਿਓ ਬਛਰੈ ਬੀਠਲੁ ਭੈਲਾ ਕਾਇ ਕਰਉ ॥੩॥ ਈਭੈ ਬੀਠਲੁ ਊਭੈ ਬੀਠਲੁ ਬੀਠਲ ਬਿਨੁ ਸੰਸਾਰੁ ਨਹੀ ॥ ਥਾਨ ਥਨੰਤਰਿ ਨਾਮਾ ਪ੍ਰਣਵੈ ਪੂਰਿ ਰਹਿਓ ਤੂੰ ਸਰਬ ਮਹੀ ॥੪॥੨॥  ਅਰਥ:   ਘੜਾ ਲਿਆ ਕੇ (ਉਸ ਵਿਚ) ਪਾਣੀ ਭਰਾ ਕੇ (ਜੇ) ਮੈਂ ਮੂਰਤੀ ਨੂੰ ਇਸ਼ਨਾਨ ਕਰਾਵਾਂ (ਤਾਂ ਉਹ ਇਸ਼ਨਾਨ ਪਰਵਾਨ ਨਹੀਂ, ਪਾਣੀ ਜੂਠਾ ਹੈ, ਕਿਉਂਕਿ) ਪਾਣੀ ਵਿਚ ਬਿਤਾਲੀ ਲੱਖ (ਜੂਨਾਂ ਦੇ) ਜੀਵ ਰਹਿੰਦੇ ਹਨ। (ਪਰ ਮੇਰਾ) ਨਿਰਲੇਪ ਪ੍ਰਭੂ ਤਾਂ ਪਹਿਲਾਂ ਹੀ (ਉਹਨਾਂ ਜੀਵਾਂ ਵਿਚ) ਵੱਸਦਾ ਸੀ (ਤੇ ਇਸ਼ਨਾਨ ਕਰ ਰਿਹਾ ਸੀ; ਤਾਂ ਫਿਰ ਮੂਰਤੀ ਨੂੰ) ਮੈਂ ਕਾਹਦੇ ਲਈ ਇਸ਼ਨਾਨ ਕਰਾਵਾਂ?।1।  ਮੈਂ ਜਿੱਧਰ ਜਾਂਦਾ ਹਾਂ, ਉੱਧਰ ਹੀ ਨਿਰਲੇਪ ਪ੍ਰਭੂ ਮੌਜੂਦ ਹੈ (ਸਭ ਜੀਵਾਂ ਵਿਚ ਵਿਆਪਕ ਹੋ ਕੇ) ਬੜੇ ਅਨੰਦ ਚੋਜ ਤਮਾਸ਼ੇ ਕਰ ਰਿਹਾ ਹੈ।1। ਰਹਾਉ।  ਫੁੱਲ ਲਿਆ ਕੇ ਤੇ ਮਾਲਾ ਪ੍ਰੋ ਕੇ ਜੇ ਮੈਂ ਮੂਰਤੀ ਦੀ ਪੂਜਾ ਕਰਾਂ (ਤਾਂ ਉਹ ਫੁੱਲ ਜੂਠੇ ਹੋਣ ਕਰ ਕੇ ਉਹ ਪੂਜਾ ਪਰਵਾਨ ਨਹੀਂ, ਕਿਉਂਕਿ ਉਹਨਾਂ...
AASAA, CHHANT, FIFTH MEHL, FOURTH HOUSE:   ONE UNIVERSAL CREATOR GOD.  BY THE GRACE OF THE TRUE GURU:   My mind is pierced by the Lord’s Lotus Feet; He alone is sweet to my mind, the Lord King. Joining the Society of the Saints, I meditate on the Lord in adoration; I behold the Lord King in each and every heart. I behold the Lord in each and every heart, and the Ambrosial Nectar rains down upon me; the pains of birth and death are gone. Singing the Praises of the Lord, the treasure of virtue, all my pains are erased, and the knot of ego has been untied. My Beloved shall not leave me to go anywhere — this is His natural way; my mind is imbued with the lasting color of the Lord’s Love. The Lotus Feet of the Lord have pierced Nanak’s mind, and now, nothing else seems sweet to him.  || 1 ||   Just like the fish which revels in water, I am intoxicated with the sublime essence of the Lord, my Lord King. The Perfect Guru has instructed me, and blessed me with salvation...

ਅੱਜ ਦਾ ਹੁਕਮਨਾਮਾ ਸਾਹਿਬ | May 27 | 2024

Image
  ਸੋਰਠਿ ਮਹਲਾ ੫ ॥ ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥ ਸੰਤਹੁ ਰਾਮਦਾਸ ਸਰੋਵਰੁ ਨੀਕਾ ॥ ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥੧॥ ਰਹਾਉ ॥ ਜੈ ਜੈ ਕਾਰੁ ਜਗੁ ਗਾਵੈ ॥ ਮਨ ਚਿੰਦਿਅੜੇ ਫਲ ਪਾਵੈ ॥ ਸਹੀ ਸਲਾਮਤਿ ਨਾਇ ਆਏ ॥ ਅਪਣਾ ਪ੍ਰਭੂ ਧਿਆਏ ॥੨॥ ਸੰਤ ਸਰੋਵਰ ਨਾਵੈ ॥ ਸੋ ਜਨੁ ਪਰਮ ਗਤਿ ਪਾਵੈ ॥ ਮਰੈ ਨ ਆਵੈ ਜਾਈ ॥ ਹਰਿ ਹਰਿ ਨਾਮੁ ਧਿਆਈ ॥੩॥ ਇਹੁ ਬ੍ਰਹਮ ਬਿਚਾਰੁ ਸੁ ਜਾਨੈ ॥ ਜਿਸੁ ਦਇਆਲੁ ਹੋਇ ਭਗਵਾਨੈ ॥ ਬਾਬਾ ਨਾਨਕ ਪ੍ਰਭ ਸਰਣਾਈ ॥ ਸਭ ਚਿੰਤਾ ਗਣਤ ਮਿਟਾਈ ॥੪॥੭॥੫੭॥   ਅਰਥ:  ਹੇ ਸੰਤ ਜਨੋ! ਸਾਧ ਸੰਗਤਿ (ਇਕ) ਸੁੰਦਰ (ਅਸਥਾਨ) ਹੈ। ਜੇਹੜਾ ਮਨੁੱਖ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ (ਮਨ ਨੂੰ ਨਾਮ-ਜਲ ਨਾਲ ਪਵਿਤ੍ਰ ਕਰਦਾ ਹੈ ) ,  ਉਸ ਦੀ ਜਿੰਦ ਦਾ (ਵਿਕਾਰਾਂ ਤੋਂ) ਪਾਰ-ਉਤਾਰਾ ਹੋ ਜਾਂਦਾ ਹੈ, ਉਹ ਆਪਣੀ ਸਾਰੀ ਕੁਲ ਨੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।੧।ਰਹਾਉ। ( ਹੇ ਭਾਈ! ਸਾਧ ਸੰਗਤਿ ਵਿਚ ਜਿਸ ਮਨੁੱਖ ਦਾ) ਆਤਮਕ ਇਸ਼ਨਾਨ ਗੁਰੂ ਨੇ ਸਫਲ ਕਰ ਦਿੱਤਾ, ਉਹ ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪ ਜਪ ਕੇ (ਆਪਣੇ ਸਾਰੇ) ਪਾਪ ਨਾਸ ਕਰ ਲੈਂਦਾ ਹੈ।  ਸਰਬ-ਵਿਆਪਕ ਕਰਤਾਰ ਆਪ ਉਸ ਦੀ ਸਹੈਤਾ ਕਰਦਾ ਹੈ, (ਉਸ ਦੀ ਆਤਮਕ ਰਾਸਿ-ਪੂੰਜੀ ਦਾ )  ਰਤਾ ਭਰ ਭੀ ਨੁਕਸਾਨ ਨਹੀਂ ਹੁੰਦਾ।੧। ਹੇ ਭਾਈ! ਜੇਹੜਾ ਮਨੁੱ...

ਬਿਲਾਵਲੁ ਮਹਲਾ ੧ ॥ ਮਨੁ ਮੰਦਰੁ ਤਨੁ ਵੇਸ ਕਲੰਦਰੁ ਘਟ ਹੀ ਤੀਰਥਿ ਨਾਵਾ ॥

Image
ਬਿਲਾਵਲੁ ਮਹਲਾ ੧ ॥ ਮਨੁ ਮੰਦਰੁ ਤਨੁ ਵੇਸ ਕਲੰਦਰੁ ਘਟ ਹੀ ਤੀਰਥਿ ਨਾਵਾ ॥ ਏਕੁ ਸਬਦੁ ਮੇਰੈ ਪ੍ਰਾਨਿ ਬਸਤੁ ਹੈ ਬਾਹੁੜਿ ਜਨਮਿ ਨ ਆਵਾ ॥੧॥ ਮਨੁ ਬੇਧਿਆ ਦਇਆਲ ਸੇਤੀ ਮੇਰੀ ਮਾਈ ॥ ਕਉਣੁ ਜਾਣੈ ਪੀਰ ਪਰਾਈ ॥ ਹਮ ਨਾਹੀ ਚਿੰਤ ਪਰਾਈ ॥੧॥ ਰਹਾਉ ॥ਅਗਮ ਅਗੋਚਰ ਅਲਖ ਅਪਾਰਾ ਚਿੰਤਾ ਕਰਹੁ ਹਮਾਰੀ ॥ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਘਟਿ ਘਟਿ ਜੋਤਿ ਤੁਮ੍ਹ੍ਹਾਰੀ ॥੨॥ ਸਿਖ ਮਤਿ ਸਭ ਬੁਧਿ ਤੁਮ੍ਹ੍ਹਾਰੀ ਮੰਦਿਰ ਛਾਵਾ ਤੇਰੇ ॥ ਤੁਝ ਬਿਨੁ ਅਵਰੁ ਨ ਜਾਣਾ ਮੇਰੇ ਸਾਹਿਬਾ ਗੁਣ ਗਾਵਾ ਨਿਤ ਤੇਰੇ ॥੩॥ ਜੀਅ ਜੰਤ ਸਭਿ ਸਰਣਿ ਤੁਮ੍ਹ੍ਹਾਰੀ ਸਰਬ ਚਿੰਤ ਤੁਧੁ ਪਾਸੇ ॥ ਜੋ ਤੁਧੁ ਭਾਵੈ ਸੋਈ ਚੰਗਾ ਇਕ ਨਾਨਕ ਕੀ ਅਰਦਾਸੇ ॥੪॥੨॥   BILAAWAL,  FIRST MEHL: My mind is the temple, and my body is the simple cloth of the humble seeker; deep within my heart, I bathe at the sacred shrine. The One Word of the Shabad abides within my mind; I shall not come to be born again.  || 1 ||   My mind is pierced through by the Merciful Lord, O my mother! Who can know the pain of another? I think of none other than the Lord.  || 1 ||  Pause  ||   O Lord, inaccessible, unfathomable, invisible and infinite:  please, ...
Image
     ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ      ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ ਅਰਥ:...

ਸਲੋਕ ਮਃ ੫ ॥ ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ ਮਨਿ ਤਨਿ ਹਿਰਦੈ ਸਿ...

Image
  ਸਲੋਕ ਮਃ ੫ ॥ ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥ ਉਪਦੇਸੁ ਸੁਣਹੁ ਤੁਮ ਗੁਰਸਿਖਹੁ ਸਚਾ ਇਹੈ ਸੁਆਉ ॥ ਜਨਮੁ ਪਦਾਰਥੁ ਸਫਲੁ ਹੋਇ ਮਨ ਮਹਿ ਲਾਇਹੁ ਭਾਉ ॥ ਸੂਖ ਸਹਜ ਆਨਦੁ ਘਣਾ ਪ੍ਰਭ ਜਪਤਿਆ ਦੁਖੁ ਜਾਇ ॥ ਨਾਨਕ ਨਾਮੁ ਜਪਤ ਸੁਖੁ ਊਪਜੈ ਦਰਗਹ ਪਾਈਐ ਥਾਉ ॥੧॥  ਅਰਥ:  ਪ੍ਰਭੂ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਜਲ ਹੈ, ਅੰਮ੍ਰਿਤ ਦਾ ਸੁਆਦ ਦੇਣ ਵਾਲਾ ਹੈ; (ਹੇ ਭਾਈ!) ਸਤਿਗੁਰੂ ਦੀ ਅੰਮ੍ਰਿਤ ਵਸਾਣ ਵਾਲੀ ਬਾਣੀ ਦੀ ਰਾਹੀਂ ਇਸ ਪ੍ਰਭੂ-ਨਾਮ ਨੂੰ ਮਨ ਵਿਚ, ਸਰੀਰ ਵਿਚ, ਹਿਰਦੇ ਵਿਚ ਸਿਮਰੋ ਤੇ ਅੱਠੇ ਪਹਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰੋ। ਹੇ ਗੁਰ-ਸਿੱਖੋ! (ਸਿਫ਼ਤਿ-ਸਾਲਾਹ ਵਾਲਾ ਇਹ) ਉਪਦੇਸ਼ ਸੁਣੋ, ਜ਼ਿੰਦਗੀ ਦਾ ਅਸਲ ਮਨੋਰਥ ਇਹੀ ਹੈ। ਮਨ ਵਿਚ (ਪ੍ਰਭੂ ਦਾ) ਪਿਆਰ ਟਿਕਾਓ, ਇਹ ਮਨੁੱਖਾ ਜੀਵਨ-ਰੂਪ ਕੀਮਤੀ ਦਾਤਿ ਸਫਲ ਹੋ ਜਾਇਗੀ। ਪ੍ਰਭੂ ਦਾ ਸਿਮਰਨ ਕੀਤਿਆਂ ਦੁੱਖ ਦੂਰ ਹੋ ਜਾਂਦਾ ਹੈ, ਸੁਖ, ਆਤਮਕ ਅਡੋਲਤਾ ਤੇ ਬੇਅੰਤ ਖ਼ੁਸ਼ੀ ਪ੍ਰਾਪਤ ਹੁੰਦੀ ਹੈ। ਹੇ ਨਾਨਕ! ਪ੍ਰਭੂ ਦਾ ਨਾਮ ਜਪਿਆਂ (ਇਸ ਲੋਕ ਵਿਚ) ਸੁਖ ਪੈਦਾ ਹੁੰਦਾ ਹੈ ਤੇ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਮਿਲਦੀ ਹੈ।1। ਮਃ ੫ ॥ ਨਾਨਕ ਨਾਮੁ ਧਿਆਈਐ ਗੁਰੁ ਪੂਰਾ ਮਤਿ ਦੇਇ ॥ ਭਾਣੈ ਜਪ ਤਪ ਸੰਜਮੋ ਭਾਣੈ ਹੀ ਕਢਿ ਲੇਇ ॥ ਭਾਣੈ ਜੋਨਿ ਭਵਾਈਐ ਭਾਣੈ ਬਖਸ ਕਰੇਇ ॥ ਭਾਣੈ ਦੁਖੁ ਸੁਖੁ ਭੋਗੀਐ ਭਾਣੈ ਕਰਮ ਕਰੇਇ ॥ ਭਾਣੈ ਮਿਟੀ ਸਾਜਿ...

Today's Hukamnama Sahib | #sriharmandersahib #hukamnamasahib

Image
  ਜੈਤਸਰੀ ਮਹਲਾ ੫ ਘਰੁ ੨ ਛੰਤ      ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥   ਅਰਥ:  ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ )  ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ ! ( ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। : ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ)...

May 21 | 2024 | Hukamnama Sahib | ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁ...

Image
   ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ      ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ ਅਰਥ:  ...

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥#sriharmand...

Image
  The daily Hukamnama Sahib from Sri Darbar Sahib Amritsar including English and Punjabi translation audiooਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥  ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆ...

Today’s Hukamnama Sahib | May 18 | 2024

Image
 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥  ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉ...

ਅੱਜ ਦਾ ਹੁਕਮਨਾਮਾ ਸਾਹਿਬ | May 17 | 2024

Image
  ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ ਅਰਥ:  ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ ,  ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ )  । ਰਹਾਉ। ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ )  ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ -( ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ...

Today’s Hukamnama Sahib | May 16#sriharmandersahib #hukamnamasahib

Image
  ਸਲੋਕੁ   ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥   ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥   ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥ ਅਰਥ:  ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿ...

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁ...

Image
ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥   ਅਰਥ:  ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ। ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ )  ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ ,  ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧। ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ...

ਸੰਗਰਾਂਦ ਦਾ ਹੁਕਮਨਾਮਾ ਸਾਹਿਬ

Image
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥ ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਬੰਨਿ ॥ ਮਾਣਕ ਮੋਤੀ ਨਾਮੁ ਪ੍ਰਭ ਉਨ ਲਗੈ ਨਾਹੀ ਸੰਨਿ ॥ ਰੰਗ ਸਭੇ ਨਾਰਾਇਣੈ ਜੇਤੇ ਮਨਿ ਭਾਵੰਨਿ ॥ ਜੋ ਹਰਿ ਲੋੜੇ ਸੋ ਕਰੇ ਸੋਈ ਜੀਅ ਕਰੰਨਿ ॥ ਜੋ ਪ੍ਰਭਿ ਕੀਤੇ ਆਪਣੇ ਸੇਈ ਕਹੀਅਹਿ ਧੰਨਿ ॥ ਆਪਣ ਲੀਆ ਜੇ ਮਿਲੈ ਵਿਛੁੜਿ ਕਿਉ ਰੋਵੰਨਿ ॥ ਸਾਧੂ ਸੰਗੁ ਪਰਾਪਤੇ ਨਾਨਕ ਰੰਗ ਮਾਣੰਨਿ ॥ ਹਰਿ ਜੇਠੁ ਰੰਗੀਲਾ ਤਿਸੁ ਧਣੀ ਜਿਸ ਕੈ ਭਾਗੁ ਮਥੰਨਿ ॥੪॥  ਅਰਥ:  ਜਿਸ ਹਰੀ ਦੇ ਅੱਗੇ ਸਾਰੇ ਜੀਵ ਸਿਰ ਨਿਵਾਂਦੇ ਹਨ, ਜੇਠ ਦੇ ਮਹੀਨੇ ਵਿਚ ਉਸ ਦੇ ਚਰਨਾਂ ਵਿਚ ਜੁੜਨਾ ਚਾਹੀਦਾ ਹੈ। ਜੇ ਹਰੀ ਸੱਜਣ ਦੇ ਲੜ ਲੱਗੇ ਰਹੀਏ ਤਾਂ ਉਹ ਕਿਸੇ (ਜਮ ਆਦਿਕ) ਨੂੰ ਆਗਿਆ ਨਹੀਂ ਦੇਂਦਾ ਕਿ ਬੰਨ੍ਹ ਕੇ ਅੱਗੇ ਲਾ ਲਏ (ਭਾਵ, ਪ੍ਰਭੂ ਦੇ ਲੜ ਲੱਗਿਆਂ ਜਮਾਂ ਦਾ ਡਰ ਨਹੀਂ ਰਹਿ ਜਾਂਦਾ) । (ਲੋਕ ਹੀਰੇ ਮੋਤੀ ਲਾਲ ਆਦਿਕ ਕੀਮਤੀ ਧਨ ਇਕੱਠਾ ਕਰਨ ਲਈ ਦੌੜ-ਭੱਜ ਕਰਦੇ ਹਨ, ਪਰ ਉਸ ਧਨ ਦੇ ਚੋਰੀ ਹੋ ਜਾਣ ਦਾ ਭੀ ਤੌਖ਼ਲਾ ਰਹਿੰਦਾ ਹੈ) ਪਰਮਾਤਮਾ ਦਾ ਨਾਮ ਹੀਰੇ ਮੋਤੀ ਆਦਿਕ ਐਸਾ ਕੀਮਤਿ ਧਨ ਹੈ ਕਿ ਉਹ ਚੁਰਾਇਆ ਨਹੀਂ ਜਾ ਸਕਦਾ। ਪਰਮਾਤਮਾ ਦੇ ਜਿਤਨੇ ਭੀ ਕੌਤਕ ਹੋ ਰਹੇ ਹਨ, (ਨਾਮ-ਧਨ ਦੀ ਬਰਕਤਿ ਨਾਲ) ਉਹ ਸਾਰੇ ਮਨ ਵਿਚ ਪਿਆਰੇ ਲੱਗਦੇ ਹਨ। (ਇਹ ਭੀ ਸਮਝ ਆ ਜਾਂਦੀ ਹੈ ਕਿ) ਪ੍ਰਭੂ ਆਪ ਤੇ ਉਸ ਦੇ ਪੈਦਾ ਕੀਤੇ ਜੀਵ ਉਹੀ ਕੁਝ ਕਰਦੇ ਹਨ ਜੋ ਉਸ ਪ੍...

Today's Hukamnama Sahib | May 14 | 2024 #sriharmandersahib #hukamnamasahib

Image
ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀ...