Posts

Showing posts from June, 2024
ਸਲੋਕ ਮਃ ੧ ॥ ਭੈ ਵਿਚਿ ਪਵਣੁ ਵਹੈ ਸਦਵਾਉ ॥ ਭੈ ਵਿਚਿ ਚਲਹਿ ਲਖ ਦਰੀਆਉ ॥ ਭੈ ਵਿਚਿ ਅਗਨਿ ਕਢੈ ਵੇਗਾਰਿ ॥ ਭੈ ਵਿਚਿ ਧਰਤੀ ਦਬੀ ਭਾਰਿ ॥ ਭੈ ਵਿਚਿ ਇੰਦੁ ਫਿਰੈ ਸਿਰ ਭਾਰਿ ॥ ਭੈ ਵਿਚਿ ਰਾਜਾ ਧਰਮ ਦੁਆਰੁ ॥ ਭੈ ਵਿਚਿ ਸੂਰਜੁ ਭੈ ਵਿਚਿ ਚੰਦੁ ॥ ਕੋਹ ਕਰੋੜੀ ਚਲਤ ਨ ਅੰਤੁ ॥ ਭੈ ਵਿਚਿ ਸਿਧ ਬੁਧ ਸੁਰ ਨਾਥ ॥ ਭੈ ਵਿਚਿ ਆਡਾਣੇ ਆਕਾਸ ॥ ਭੈ ਵਿਚਿ ਜੋਧ ਮਹਾਬਲ ਸੂਰ ॥ ਭੈ ਵਿਚਿ ਆਵਹਿ ਜਾਵਹਿ ਪੂਰ ॥ ਸਗਲਿਆ ਭਉ ਲਿਖਿਆ ਸਿਰਿ ਲੇਖੁ ॥ ਨਾਨਕ ਨਿਰਭਉ ਨਿਰੰਕਾਰੁ ਸਚੁ ਏਕੁ ॥੧॥  ਹਵਾ ਸਦਾ ਹੀ ਰੱਬ ਦੇ ਡਰ ਵਿਚ ਚੱਲ ਰਹੀ ਹੈ। ਲੱਖਾਂ ਦਰੀਆਉ ਭੀ ਭੈ ਵਿਚ ਹੀ ਵਗ ਰਹੇ ਹਨ।   ਅੱਗ ਜੋ ਸੇਵਾ ਕਰ ਰਹੀ ਹੈ, ਇਹ ਭੀ ਰੱਬ ਦੇ ਭੈ ਵਿਚ ਹੀ ਹੈ। ਸਾਰੀ ਧਰਤੀ ਰੱਬ ਦੇ ਡਰ ਦੇ ਕਾਰਨ ਹੀ ਭਾਰ ਹੇਠ ਨੱਪੀ ਪਈ ਹੈ।  ਰੱਬ ਦੇ ਭੈ ਵਿਚ ਇੰਦਰ ਰਾਜਾ ਸਿਰ ਦੇ ਭਾਰ ਫਿਰ ਰਿਹਾ ਹੈ (ਭਾਵ, ਮੇਘ ਉਸ ਦੀ ਰਜ਼ਾ ਵਿਚ ਹੀ ਉੱਡ ਰਹੇ ਹਨ) । ਧਰਮ-ਰਾਜ ਦਾ ਦਰਬਾਰ ਭੀ ਰੱਬ ਦੇ ਡਰ ਵਿਚ ਹੈ।  ਸੂਰਜ ਭੀ ਤੇ ਚੰਦ੍ਰਮਾ ਭੀ ਰੱਬ ਦੇ ਹੁਕਮ ਵਿਚ ਹਨ, ਕ੍ਰੋੜਾਂ ਕੋਹਾਂ ਚਲਦਿਆਂ ਦੇ ਪੈਂਡੇ ਦਾ ਓੜਕ ਨਹੀਂ ਆਉਂਦਾ।  ਸਿੱਧ, ਬੁਧ, ਦੇਵਤੇ ਤੇ ਨਾਥ = ਸਾਰੇ ਰੱਬ ਦੇ ਭੈ ਵਿਚ ਹਨ। ਇਹ ਉੱਪਰ ਤਣੇ ਹੋਏ ਅਕਾਸ਼ (ਜੋ ਦਿੱਸਦੇ ਹਨ, ਇਹ ਭੀ) ਭੈ ਵਿਚ ਹੀ ਹਨ।  ਬੜੇ ਬੜੇ ਬਲ ਵਾਲੇ ਜੋਧੇ ਤੇ ਸੂਰਮੇ ਸਭ ਰੱਬ ਦੇ ਭੈ ਵਿਚ ਹਨ। ਪੂਰਾਂ ਦੇ ਪੂਰ ਜੀਵ ਜੋ ਜਗਤ ਵਿਚ ਜੰਮਦੇ ਤੇ ਮਰਦੇ ...

ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ...

Image
ਧਨਾਸਰੀ ਛੰਤ ਮਹਲਾ ੪ ਘਰੁ ੧      ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥   ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰ...

ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥

Image
  ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥ ਸਤਿਗੁਰੁ ਭੇਟੇ ਤਾ ਪਾਰਸੁ ਹੋਵੈ ਪਾਰਸੁ ਹੋਇ ਤ ਪੂਜ ਕਰਾਏ ॥ ਜੋ ਉਸੁ ਪੂਜੇ ਸੋ ਫਲੁ ਪਾਏ ਦੀਖਿਆ ਦੇਵੈ ਸਾਚੁ ਬੁਝਾਏ ॥੨॥ ਵਿਣੁ ਪਾਰਸੈ ਪੂਜ ਨ ਹੋਵਈ ਵਿਣੁ ਮਨ ਪਰਚੇ ਅਵਰਾ ਸਮਝਾਏ ॥ ਗੁਰੂ ਸਦਾਏ ਅਗਿਆਨੀ ਅੰਧਾ ਕਿਸੁ ਓਹੁ ਮਾਰਗਿ ਪਾਏ ॥੩॥ ਨਾਨਕ ਵਿਣੁ ਨਦਰੀ ਕਿਛੂ ਨ ਪਾਈਐ ਜਿਸੁ ਨਦਰਿ ਕਰੇ ਸੋ ਪਾਏ ॥ ਗੁਰ ਪਰਸਾਦੀ ਦੇ ਵਡਿਆਈ ਅਪਣਾ ਸਬਦੁ ਵਰਤਾਏ ॥੪॥੫॥੭॥, ਅਰਥ:  ਹੇ (ਮੇਰੇ ਗਾਫ਼ਲ ਮਨ! ਪਰਮਾਤਮਾ ਨੂੰ ਚੇਤੇ ਕਰਦਾ ਰਹੁ, ਤੈਨੂੰ ਉਹੀ ਫਲ ਮਿਲ ਜਾਏਗਾ ਜੇਹੜਾ ਤੂੰ ਮੰਗੇਂਗਾ। (ਗੁਰੂ ਦੀ ਸਰਨ ਪਉ) ਗੁਰੂ ਦੀ ਕਿਰਪਾ ਨਾਲ ਤੂੰ ਪਰਮਾਤਮਾ ਦੇ ਨਾਮ ਦਾ ਰਸ ਹਾਸਲ ਕਰ ਲਏਂਗਾ, ਤੇ, ਜੇ ਤੂੰ ਉਸ ਰਸ ਨੂੰ ਪੀਂਦਾ ਰਹੇਂਗਾ, ਤਾਂ ਤੈਨੂੰ ਸਦਾ ਆਨੰਦ ਮਿਲਿਆ ਰਹੇਗਾ।1। ਰਹਾਉ। ਹੇ ਭਾਈ! ਪਰਮਾਤਮਾ ਜਿਸ ਮਨੁੱਖ ਦਾ ਅਹੰਕਾਰ ਦੂਰ ਕਰ ਦੇਂਦਾ ਹੈ, ਉਸ ਮਨੁੱਖ ਨੂੰ ਆਤਮਕ ਸ਼ਾਂਤੀ ਪ੍ਰਾਪਤ ਹੋ ਜਾਂਦੀ ਹੈ, ਉਸ ਦੀ ਅਕਲ (ਮਾਇਆ-ਮੋਹ ਵਿਚ) ਡੋਲਣੋਂ ਹਟ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਇਹ ਭੇਤ) ਸਮਝ ਲੈਂਦਾ ਹੈ, ਤੇ, ਪਰਮਾਤਮਾ ਦੇ ਚਰਨਾਂ ਵਿਚ ਆਪਣਾ ਚਿੱਤ ਜੋੜਦਾ ਹੈ, ਉਹ...

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁ...

Image
   ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥   ਅਰਥ:  ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ। ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ )  ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ ,  ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧। ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (...

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁ...

Image
   ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥   ਅਰਥ:  ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ। ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ )  ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ ,  ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧। ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (...

ਰਾਮਕਲੀ ਮਹਲਾ ੫ ॥ ਰਾਖਨਹਾਰ ਦਇਆਲ ॥ ਕੋਟਿ ਭਵ ਖੰਡੇ ਨਿਮਖ ਖਿਆਲ ॥ ਸਗਲ ਅਰਾਧਹਿ ਜੰਤ ॥...

Image
ਰਾਮਕਲੀ ਮਹਲਾ ੫ ॥ ਰਾਖਨਹਾਰ ਦਇਆਲ ॥ ਕੋਟਿ ਭਵ ਖੰਡੇ ਨਿਮਖ ਖਿਆਲ ॥ ਸਗਲ ਅਰਾਧਹਿ ਜੰਤ ॥ ਮਿਲੀਐ ਪ੍ਰਭ ਗੁਰ ਮਿਲਿ ਮੰਤ ॥੧॥ ਜੀਅਨ ਕੋ ਦਾਤਾ ਮੇਰਾ ਪ੍ਰਭੁ ॥ ਪੂਰਨ ਪਰਮੇਸਰੁ ਸੁਆਮੀ ਘਟਿ ਘਟਿ ਰਾਤਾ ਮੇਰਾ ਪ੍ਰਭੁ ॥੧॥ ਰਹਾਉ ॥ ਤਾ ਕੀ ਗਹੀ ਮਨ ਓਟ ॥ ਬੰਧਨ ਤੇ ਹੋਈ ਛੋਟ ॥ ਹਿਰਦੈ ਜਪਿ ਪਰਮਾਨੰਦ ॥ ਮਨ ਮਾਹਿ ਭਏ ਅਨੰਦ ॥੨॥ ਤਾਰਣ ਤਰਣ ਹਰਿ ਸਰਣ ॥ ਜੀਵਨ ਰੂਪ ਹਰਿ ਚਰਣ ॥ ਸੰਤਨ ਕੇ ਪ੍ਰਾਣ ਅਧਾਰ ॥ ਊਚੇ ਤੇ ਊਚ ਅਪਾਰ ॥੩॥ ਸੁ ਮਤਿ ਸਾਰੁ ਜਿਤੁ ਹਰਿ ਸਿਮਰੀਜੈ ॥ ਕਰਿ ਕਿਰਪਾ ਜਿਸੁ ਆਪੇ ਦੀਜੈ ॥ ਸੂਖ ਸਹਜ ਆਨੰਦ ਹਰਿ ਨਾਉ ॥ ਨਾਨਕ ਜਪਿਆ ਗੁਰ ਮਿਲਿ ਨਾਉ ॥੪॥੨੭॥੩੮॥ ਰਾਮਕਲੀ ਮਹਲਾ ੫ ॥ ਹੇ ਭਾਈ! ਪਰਮਾਤਮਾ ਸਭ ਜੀਵਾਂ ਦੀ ਰੱਖਿਆ ਕਰਨ ਦੇ ਸਮਰੱਥ ਹੈ, ਦਇਆ ਦਾ ਸੋਮਾ ਹੈ । ਜੇ ਅੱਖ ਫਰਕਣ ਜਿਤਨੇ ਸਮੇ ਵਾਸਤੇ ਭੀ ਉਸ ਦਾ ਧਿਆਨ ਧਰੀਏ, ਤਾਂ ਕੋ੍ਰੜਾਂ ਜਨਮ ਦੇ ਗੇੜ ਕੱਟੇ ਜਾਂਦੇ ਹਨ । ਸਾਰੇ ਜੀਵ ਉਸੇ ਦਾ ਆਰਾਧਨ ਕਰਦੇ ਹਨ । ਹੇ ਭਾਈ! ਗੁਰੂ ਨੂੰ ਮਿਲ ਕੇ, ਗੁਰੂ ਦਾ ਉਪਦੇਸ਼ ਲੈ ਕੇ ਉਸ ਪ੍ਰਭੂ ਨੂੰ ਮਿਲ ਸਕੀਦਾ ਹੈ ।੧। ਹੇ ਭਾਈ! ਮੇਰਾ ਪ੍ਰਭੂ ਸਭ ਜੀਆਂ ਨੂੰ ਦਾਤਾਂ ਦੇਣ ਵਾਲਾ ਹੈ । ਉਹ ਮੇਰਾ ਮਾਲਕ ਪਰਮੇਸਰ ਪ੍ਰਭੂ ਸਭ ਵਿਚ ਵਿਆਪਕ ਹੈ, ਹਰੇਕ ਸਰੀਰ ਵਿਚ ਰਮਿਆ ਹੋਇਆ ਹੈ ।੧।ਰਹਾਉ। ਹੇ ਮਨ! ਜਿਸ ਮਨੁੱਖ ਨੇ ਉਸ ਪਰਮਾਤਮਾ ਦਾ ਆਸਰਾ ਲੈ ਲਿਆ, (ਮਾਇਆ ਦੇ ਮੋਹ ਦੇ) ਬੰਧਨਾਂ ਤੋਂ ਉਸ ਦੀ ਖ਼ਲਾਸੀ ਹੋ ਗਈ । ਸਭ ਤੋਂ ਉੱਚੇ ਸੁਖ ਦੇ ਮਾਲਕ ਪ੍ਰਭੂ ਨੂੰ ਹਿਰਦੇ ਵਿਚ ਜਪ ਕੇ...

ਬਿਲਾਵਲੁ ਬਾਣੀ ਭਗਤਾ ਕੀ ॥ ਕਬੀਰ ਜੀਉ ਕੀ ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ...

Image
  ਬਿਲਾਵਲੁ ਬਾਣੀ ਭਗਤਾ ਕੀ ॥ ਕਬੀਰ ਜੀਉ ਕੀ    ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥    ਬਿਲਾਵਲੁ ॥ ਰਾਖਿ ਲੇਹੁ ਹਮ ਤੇ ਬਿਗਰੀ ॥ ਸੀਲੁ ਧਰਮੁ ਜਪੁ ਭਗਤਿ ਨ ਕੀਨੀ ਹਉ ਅਭਿਮਾਨ ਟੇਢ ਪਗਰੀ ॥੧॥ ਰਹਾਉ ॥ ਅਮਰ ਜਾਨਿ ਸੰਚੀ ਇਹ ਕਾਇਆ ਇਹ ਮਿਥਿਆ ਕਾਚੀ ਗਗਰੀ ॥ ਜਿਨਹਿ ਨਿਵਾਜਿ ਸਾਜਿ ਹਮ ਕੀਏ ਤਿਸਹਿ ਬਿਸਾਰਿ ਅਵਰ ਲਗਰੀ ॥੧॥ ਸੰਧਿਕ ਤੋਹਿ ਸਾਧ ਨਹੀ ਕਹੀਅਉ ਸਰਨਿ ਪਰੇ ਤੁਮਰੀ ਪਗਰੀ ॥ ਕਹਿ ਕਬੀਰ ਇਹ ਬਿਨਤੀ ਸੁਨੀਅਹੁ ਮਤ ਘਾਲਹੁ ਜਮ ਕੀ ਖਬਰੀ ॥੨॥੬॥   ਹੇ ਪ੍ਰਭੂ! ਮੇਰੀ ਲਾਜ ਰੱਖ ਲੈ। ਮੈਥੋਂ ਬੜਾ ਮਾੜਾ ਕੰਮ ਹੋਇਆ ਹੈ ਕਿ ਨਾਹ ਮੈਂ ਚੰਗਾ ਸੁਭਾਵ ਬਣਾਇਆ, ਨਾਹ ਮੈਂ ਜੀਵਨ ਦਾ ਫ਼ਰਜ਼ ਕਮਾਇਆ, ਤੇ ਨਾਹ ਤੇਰੀ ਬੰਦਗੀ, ਤੇਰੀ ਭਗਤੀ ਕੀਤੀ। ਮੈਂ ਸਦਾ ਅਹੰਕਾਰ ਕਰਦਾ ਰਿਹਾ ,   ਤੇ ਵਿੰਗੇ ਰਾਹ ਪਿਆ ਰਿਹਾ ਹਾਂ (ਟੇਢਾ-ਪਨ ਫੜਿਆ ਹੋਇਆ ਹੈ )   । ੧।ਰਹਾਉ। ਇਸ ਸਰੀਰ ਨੂੰ ਕਦੇ ਨਾਹ ਮਰਨ ਵਾਲਾ ਸਮਝ ਕੇ ਮੈਂ ਸਦਾ ਇਸ ਨੂੰ ਹੀ ਪਾਲਦਾ ਰਿਹਾ, (ਇਹ ਸੋਚ ਹੀ ਨਾਹ ਫੁਰੀ ਕਿ) ਇਹ ਸਰੀਰ ਤਾਂ ਕੱਚੇ ਘੜੇ ਵਾਂਗ ਨਾਸਵੰਤ ਹੈ। ਜਿਸ ਪ੍ਰਭੂ ਨੇ ਮਿਹਰ ਕਰ ਕੇ ਮੇਰਾ ਇਹ ਸੁਹਣਾ ਸਰੀਰ ਬਣਾ ਕੇ ਮੈਨੂੰ ਪੈਦਾ ਕੀਤਾ, ਉਸ ਨੂੰ ਵਿਸਾਰ ਕੇ ਮੈਂ ਹੋਰਨੀਂ ਪਾਸੀਂ ਲੱਗਾ ਰਿਹਾ।੧। ( ਸੋ) ਕਬੀਰ ਆਖਦਾ ਹੈ -( ਹੇ ਪ੍ਰਭੂ !)  ਮੈਂ ਤੇਰਾ ਚੋਰ ਹਾਂ, ਮੈਂ ਭਲਾ ਨਹੀਂ ਅਖਵਾ ਸਕਦਾ। ਫਿਰ ਭੀ (ਹੇ ਪ੍ਰਭੂ !)  ਮੈਂ ਤੇ...

ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ...

Image
  ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥ ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥ ਸੰਤ ਜਨਾ ਕੈ ਸੰਗਿ ਹਉਮੈ ਰੋਗੁ ਜਾਇ ॥ ਸਰਬ ਨਿਰੰਤਰਿ ਖਸਮੁ ਏਕੋ ਰਵਿ ਰਹਿਆ ॥ ਗੁਰ ਪਰਸਾਦੀ ਸਚੁ ਸਚੋ ਸਚੁ ਲਹਿਆ ॥ ਦਇਆ ਕਰਹੁ ਦਇਆਲ ਅਪਣੀ ਸਿਫਤਿ ਦੇਹੁ ॥ ਦਰਸਨੁ ਦੇਖਿ ਨਿਹਾਲ ਨਾਨਕ ਪ੍ਰੀਤਿ ਏਹ ॥੧॥  ਅਰਥ:  ਹੇ ਕਿਰਪਾਲ (ਪ੍ਰਭੂ) ! ਮੇਹਰ ਕਰ, ਤੇ ਤੂੰ ਆਪ ਹੀ ਮੈਨੂੰ ਬਖ਼ਸ਼ ਲੈ, ਸਤਿਗੁਰੂ ਦੇ ਚਰਨਾਂ ਉਤੇ ਢਹਿ ਕੇ ਮੈਂ ਸਦਾ ਹੀ ਤੇਰਾ ਨਾਮ ਜਪਦਾ ਰਹਾਂ।  (ਹੇ ਕਿਰਪਾਲ!) ਮੇਰੇ ਮਨ ਵਿਚ ਤਨ ਵਿਚ ਆ ਵੱਸ (ਤਾਕਿ) ਮੇਰੇ ਦੁੱਖ ਮੁੱਕ ਜਾਣ; ਤੂੰ ਆਪ ਮੈਨੂੰ ਆਪਣੇ ਹੱਥ ਦੇ ਕੇ ਰੱਖ, ਕੋਈ ਡਰ ਮੇਰੇ ਉਤੇ ਜ਼ੋਰ ਨਾ ਪਾ ਸਕੇ।  (ਹੇ ਕਿਰਪਾਲ!) ਮੈਨੂੰ ਇਸੇ ਕੰਮ ਲਾਈ ਰੱਖ ਕਿ ਮੈਂ ਦਿਨ ਰਾਤ ਤੇਰੇ ਗੁਣ ਗਾਂਦਾ ਰਹਾਂ, ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ ਮੇਰਾ ਹਉਮੈ ਦਾ ਰੋਗ ਕੱਟਿਆ ਜਾਏ।  (ਹੇ ਭਾਈ! ਭਾਵੇਂ) ਖਸਮ-ਪ੍ਰਭੂ ਹੀ ਸਭ ਜੀਵਾਂ ਵਿਚ ਇਕ-ਰਸ ਵਿਆਪਕ ਹੈ, ਪਰ ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਜਿਸ ਨੇ ਲੱਭਾ ਹੈ ਗੁਰੂ ਦੀ ਮੇਹਰ ਨਾਲ ਲੱਭਾ ਹੈ।  ਹੇ ਦਿਆਲ ਪ੍ਰਭੂ! ਦਇਆ ਕਰ, ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼, (ਮੈਨੂੰ) ਨਾਨਕ ਨੂੰ ਇਹੀ ਤਾਂਘ ਹੈ ਕਿ ਤੇਰਾ ਦਰਸਨ ਕਰ ਕੇ ਖਿ...

ਅੱਜ ਦਾ ਹੁਕਮਨਾਮਾ ਸਾਹਿਬ | ਬਿਲਾਵਲੁ ਮਹਲਾ ੪ ਅਸਟਪਦੀਆ ਘਰੁ ੧੧ ੴ ਸਤਿਗੁਰ ਪ੍ਰਸਾਦ...

Image
  P ਅਰਥ:  ਹੇ ਭਾਈ! ਸੋਹਣੇ ਰਾਮ ਦਾ ਹਰਿ-ਨਾਮ ਮੇਰੇ ਵਾਸਤੇ (ਮੇਰੀ ਜ਼ਿੰਦਗੀ ਦਾ) ਆਸਰਾ (ਬਣ ਗਿਆ) ਹੈ, (ਹੁਣ) ਮੈਂ ਉਸ ਦੇ ਨਾਮ ਤੋਂ ਬਿਨਾ ਇਕ ਖਿਨ ਇਕ ਪਲ ਭੀ ਨਹੀਂ ਰਹਿ ਸਕਦਾ। ਗੁਰੂ ਦੀ ਸਰਨ ਪੈ ਕੇ (ਮੈਂ ਤਾਂ) ਹਰਿ-ਨਾਮ ਦਾ ਪਾਠ (ਹੀ )  ਪੜ੍ਹਦਾ ਰਹਿੰਦਾ ਹਾਂ।੧। ਰਹਾਉ। ਹੇ ਭਾਈ! ਜਿਹੜਾ ਮਨੁੱਖ ਹਰ ਵੇਲੇ ਹਰਿ-ਨਾਮ ਰਸ ਦੇ ਗੀਤ ਗਾਂਦਾ ਰਹਿੰਦਾ ਹੈ, ਜਿਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਹਰਿ-ਨਾਮ ਵਿਚ) ਪਰਚਿਆ ਰਹਿੰਦਾ ਹੈ, ਉਹ ਮਨੁੱਖ (ਪਰਮਾਤਮਾ ਦੇ) ਆਪੇ ਵਿਚ ਆਪਣਾ ਆਪ ਲੀਨ ਕਰ ਕੇ (ਆਪਣੇ ਅੰਦਰੋਂ) ਹਉਮੈ ਮਿਟਾ ਲੈਂਦਾ ਹੈ, (ਵਿਕਾਰਾਂ ਤੋਂ ਬਚੇ ਰਹਿਣ ਕਰਕੇ) ਉਸ ਦਾ ਸਰੀਰ ਸੋਨੇ ਵਰਗਾ ਸੁੱਧ ਹੋ ਜਾਂਦਾ ਹੈ, ਉਸ ਦੀ ਜਿੰਦ ਨਿਰਭਉ ਪ੍ਰਭੂ ਦੀ ਜੋਤਿ ਵਿਚ ਲੀਨ ਰਹਿੰਦੀ ਹੈ।੧। ਹੇ ਭਾਈ! ਮਨੁੱਖ ਦਾ ਇਹ ਸਰੀਰ) ਇਕ ਅਜਿਹਾ ਘਰ ਹੈ ਜਿਸ ਦੇ ਦਸ ਦਰਵਾਜ਼ੇ ਹਨ, (ਇਹਨਾਂ ਦਰਵਾਜ਼ਿਆਂ ਦੀ ਰਾਹੀਂ) ਦਿਨ ਰਾਤ (ਕਾਮ ਕ੍ਰੋਧ ਲੋਭ ਮੋਹ ਅਹੰਕਾਰ) ਪੰਜ ਚੋਰ ਸੰਨ੍ਹ ਲਾਈ ਰੱਖਦੇ ਹਨ, (ਇਸ ਦੇ ਅੰਦਰੋਂ) ਆਤਮਕ ਜੀਵਨ ਵਾਲਾ ਸਾਰਾ ਧਨ ਚੁਰਾ ਕੇ ਲੈ ਜਾਂਦੇ ਹਨ। (ਆਤਮਕ ਜੀਵਨ ਵਲੋਂ) ਅੰਨ੍ਹੇ ਹੋ ਚੁਕੇ ਮਨ ਦੇ ਮੁਰੀਦ ਮਨੁੱਖ ਨੂੰ (ਆਪਣੇ ਲੁੱਟੇ ਜਾਣ ਦਾ) ਪਤਾ ਹੀ ਨਹੀਂ ਲੱਗਦਾ।੨। ਹੇ ਭਾਈ! ਇਹ ਮਨੁੱਖਾ ਸਰੀਰ, ਮਾਨੋ ,)  ਸੋਨੇ ਦਾ ਕਿਲ੍ਹਾ (ਉੱਚੇ ਆਤਮਕ ਗੁਣਾਂ ਦੇ) ਮੋਤੀਆਂ ਨਾਲ ਭਰਿਆ ਹੋਇਆ ਹੈ, (ਇਹਨਾਂ ਹੀਰਿਆਂ ਨੂੰ ਚੁਰਾਣ ਲਈ ਲੁੱਟਣ...

ਧਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥

Image
    ਧਨਾਸਰੀ ਮਹਲਾ ੫ ਘਰੁ ੬      ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥   ਅਰਥ:  ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ, ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ।ਰਹਾਉ। ਹੇ ਮਨ! ਜੀਵਨ ਨੂੰ )  ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ )  ਪਾਰ ਲੰਘਣ ਲਈ ਜਹਾਜ਼ ਹੈ। (ਦੁਨੀਆ ਦੇ) ਹੋਰ ਸਾਰੇ ਜੰਜਾਲ ਤੇਰੇ ਕਿਸੇ ਭੀ ਕੰਮ ਨਹੀਂ ਆਉਣਗੇ। ਪ੍ਰਕਾਸ਼-ਰੂਪ ਪਰਮਾਤਮਾ ਦੀ ਸੇਵਾ-ਭਗਤੀ ਹੀ (ਅਸਲ )  ਜੀਵਨ ਹੈ-ਇਹ ਸਿੱਖਿਆ ਮੈਨੂੰ ਗੁਰੂ ਨੇ ਦਿੱਤੀ ਹੈ।੧। ਹੇ ਭਾਈ! ਉਸ (ਧਨ-ਪਦਾਰਥ) ਨਾਲ ਪਿਆਰ ਨਹੀਂ ਪਾਣਾ ਚਾਹੀਦਾ, ਜਿਸ ਦੀ ਕੋਈ ਪਾਂ...

ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ .ੴ ਸਤਿਗੁਰ ਪ੍ਰਸ...

Image
ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ    .  ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥ ਪਉੜੀ ॥ ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥ ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥ ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥ ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥ ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥   ਇਹ ਜਗਤ (ਭਾਵ, ਹਰੇਕ ਜੀਵ ) ( ਇਹ ਚੀਜ਼ 'ਮੇਰੀ '   ਬਣ ਜਾਏ, ਇਹ ਚੀਜ਼ 'ਮੇਰੀ '   ਹੋ ਜਾਏ-ਇਸ) ਅਣਪੱਤ ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ। ਜੋ ਜੋ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦਾ ਹੈ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ, ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ, (ਕਿਉਂਕਿ) ਹੇ ਨਾਨਕ! ਗੁਰੂ ਦੇ ਸਨਮੁ...

ਅੱਜ ਦਾ ਹੁਕਮਨਾਮਾ ਸਾਹਿਬ | #sriharmandersahib

Image
  ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥  ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥   ਅਰਥ:  ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ ;  ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ । ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਅਰਥ:  ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ ;  ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ ;  ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ । ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥   ਅਰਥ:  ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ )  ਪਹਿਨਣਾ ਫਿਟਕਾਰ-ਜੋਗ ਹੈ । ੧ । ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥  { ਪੰਨਾ  646} ਅਰਥ:  ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ ; ( ਪਰ ,)  ਹ...

ਧਨਾਸਰੀ ਮਹਲਾ ੫ ॥ ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ...

Image
  ਧਨਾਸਰੀ ਮਹਲਾ ੫ ॥ ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥ ਜਨ ਕਉ ਨਾਮੁ ਵਡਾਈ ਸੋਭ ॥ ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ ॥ ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥ ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥੨॥੬॥੩੭॥ ਅਰਥ:  ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਵਾਸਤੇ ਪਰਮਾਤਮਾ ਦਾ ਨਾਮ (ਹੀ) ਵਡਿਆਈ ਹੈ ਨਾਮ ਹੀ ਸੋਭਾ ਹੈ। ਹਰਿ-ਨਾਮ ਹੀ ਉਸ ਦੀ ਉੱਚੀ ਆਤਮਕ ਅਵਸਥਾ ਹੈ, ਨਾਮ ਹੀ ਉਸ ਦੀ ਇੱਜ਼ਤ ਹੈ। ਜੋ ਕੁਝ ਪਰਮਾਤਮਾ ਦੀ ਰਜ਼ਾ ਵਿਚ ਹੁੰਦਾ ਹੈ, ਸੇਵਕ ਉਸ ਨੂੰ (ਸਿਰ-ਮੱਥੇ ਤੇ) ਮੰਨਦਾ ਹੈ।੧।ਰਹਾਉ। ਹੇ ਭਾਈ! ਜਿਸ ਮਨੁੱਖ ਦੇ ਮੱਥੇ ਉਤੇ ਭਾਗ (ਜਾਗ ਪਏ) ਉਸ ਨੂੰ ਪਿਆਰੇ ਗੁਰੂ ਨੇ ਪਰਮਾਤਮਾ ਦਾ ਨਾਮ ਦੇ ਦਿੱਤਾ। ਉਸ ਮਨੁੱਖ ਦਾ (ਫਿਰ) ਸਦਾ ਦਾ ਕੰਮ ਹੀ ਜਗਤ ਵਿਚ ਇਹ ਬਣ ਜਾਂਦਾ ਹੈ ਕਿ ਉਹ ਹੋਰਨਾਂ ਨੂੰ ਹਰਿ-ਨਾਮ ਦ੍ਰਿੜ੍ਹ ਕਰਾਂਦਾ ਹੈ ਜਪਾਂਦਾ ਹੈ (ਜਪਣ ਲਈ ਪ੍ਰੇਰਨਾ ਕਰਦਾ ਹੈ )  । ੧। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਜਿਸ ਮਨੁੱਖ ਦੇ ਪਾਸ ਹੈ, ਉਹੀ ਪੂਰਾ ਸਾਹੂਕਾਰ ਹੈ। ਉਹ ਮਨੁੱਖ ਹਰਿ-ਨਾਮ ਸਿਮਰਨ ਨੂੰ ਹੀ ਆਪਣਾ ਅਸਲੀ ਵਿਹਾਰ ਸਮਝਦਾ ਹੈ, ਨਾਮ ਦਾ ਹੀ ਉਸ ਨੂੰ ਆਸਰਾ ਰਹਿੰਦਾ ਹੈ, ਨਾਮ ਦੀ ਹੀ ਉਹ ਖੱਟੀ ਖੱਟਦਾ ਹੈ।੨।੬।੩੭। DHANASAREE MEHLA 5 My Guru gives the Naam, the Name of the Lord, to th...

ਗੋਂਡ ਮਹਲਾ ੫ ॥ ਨਾਮੁ ਨਿਰੰਜਨੁ ਨੀਰਿ ਨਰਾਇਣ ॥ ਰਸਨਾ ਸਿਮਰਤ ਪਾਪ ਬਿਲਾਇਣ ॥੧॥ ਰਹਾਉ ॥...

Image
ਗੋਂਡ ਮਹਲਾ ੫ ॥ ਨਾਮੁ ਨਿਰੰਜਨੁ ਨੀਰਿ ਨਰਾਇਣ ॥ ਰਸਨਾ ਸਿਮਰਤ ਪਾਪ ਬਿਲਾਇਣ ॥੧॥ ਰਹਾਉ ॥ ਨਾਰਾਇਣ ਸਭ ਮਾਹਿ ਨਿਵਾਸ ॥ ਨਾਰਾਇਣ ਘਟਿ ਘਟਿ ਪਰਗਾਸ ॥ ਨਾਰਾਇਣ ਕਹਤੇ ਨਰਕਿ ਨ ਜਾਹਿ ॥ ਨਾਰਾਇਣ ਸੇਵਿ ਸਗਲ ਫਲ ਪਾਹਿ ॥ ੧॥ ਨਾਰਾਇਣ ਮਨ ਮਾਹਿ ਅਧਾਰ ॥ ਨਾਰਾਇਣ ਬੋਹਿਥ ਸੰਸਾਰ ॥ ਨਾਰਾਇਣ ਕਹਤ ਜਮੁ ਭਾਗਿ ਪਲਾਇਣ ॥ ਨਾਰਾਇਣ ਦੰਤ ਭਾਨੇ ਡਾਇਣ ॥੨॥ ਨਾਰਾਇਣ ਸਦ ਸਦ ਬਖਸਿੰਦ ॥ ਨਾਰਾਇਣ ਕੀਨੇ ਸੂਖ ਅਨੰਦ ॥ ਨਾਰਾਇਣ ਪ੍ਰਗਟ ਕੀਨੋ ਪਰਤਾਪ ॥ ਨਾਰਾਇਣ ਸੰਤ ਕੋ ਮਾਈ ਬਾਪ ॥੩॥ ਨਾਰਾਇਣ ਸਾਧਸੰਗਿ ਨਰਾਇਣ ॥ ਬਾਰੰ ਬਾਰ ਨਰਾਇਣ ਗਾਇਣ ॥ ਬਸਤੁ ਅਗੋਚਰ ਗੁਰ ਮਿਲਿ ਲਹੀ ॥ ਨਾਰਾਇਣ ਓਟ ਨਾਨਕ ਦਾਸ ਗਹੀ ॥੪॥੧੭॥੧੯॥ ਗੋਂਡ ਮਹਲਾ ੫ ॥ ਹੇ ਭਾਈ! ਨਾਰਾਇਣ ਦਾ ਨਾਮ ਮਾਇਆ ਦੀ ਕਾਲਖ ਤੋਂ ਬਚਾਣ ਵਾਲਾ (ਹੈ, ਇਸ ਨੂੰ ਆਪਣੇ ਹਿਰਦੇ ਵਿਚ) ਸਿੰਜ । (ਇਹ ਨਾਮ) ਜੀਭ ਨਾਲ ਜਪਦਿਆਂ (ਸਾਰੇ) ਪਾਪ ਦੂਰ ਹੋ ਜਾਂਦੇ ਹਨ ।੧।ਰਹਾਉ। ਹੇ ਭਾਈ! ਸਭ ਜੀਵਾਂ ਵਿਚ ਨਾਰਾਇਣ ਦਾ ਨਿਵਾਸ ਹੈ, ਹਰੇਕ ਸਰੀਰ ਵਿਚ ਨਾਰਾਇਣ (ਦੀ ਜੋਤਿ) ਦਾ ਹੀ ਚਾਨਣ ਹੈ। ਨਾਰਾਇਣ (ਦਾ ਨਾਮ) ਜਪਣ ਵਾਲੇ ਜੀਵ ਨਰਕ ਵਿਚ ਨਹੀਂ ਪੈਂਦੇ । ਨਾਰਾਇਣ ਦੀ ਭਗਤੀ ਕਰ ਕੇ ਸਾਰੇ ਫਲ ਪ੍ਰਾਪਤ ਕਰ ਲੈਂਦੇ ਹਨ ।੧। ਹੇ ਭਾਈ! ਨਾਰਾਇਣ (ਦੇ ਨਾਮ) ਨੂੰ (ਆਪਣੇ) ਮਨ ਵਿਚ ਆਸਰਾ ਬਣਾ ਲੈ, ਨਾਰਾਇਣ (ਦਾ ਨਾਮ) ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਲਈ ਜਹਾਜ਼ ਹੈ । ਨਾਰਾਇਣ ਦਾ ਨਾਮ ਜਪਦਿਆਂ ਜਮ ਭੱਜ ਕੇ ਪਰੇ ਚਲਾ ਜਾਂਦਾ ਹੈ । ਨਾਰਾਇਣ (ਦਾ ਨਾਮ ਮਾਇਆ)...

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ...

Image
ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥ ਅਰਥ:  ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।੧। ਹੇ ਸੰਤ ਜਨੋ! ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ )  । (ਪਰ ,)  ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ ?  ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ ? । ੧।ਰਹਾਉ। ( ਪਰ) ਕਬੀਰ ਆਖਦਾ ਹੈ-ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (...

ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥

Image
ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥   ਅਰਥ:  ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ ? । ੧।ਰਹਾਉ। ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ ) ,  ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧। ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ...

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ...

Image
  ਜੈਤਸਰੀ ਮਹਲਾ ੫ ਘਰੁ ੨ ਛੰਤ      ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥   ਅਰਥ:  ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ )  ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ ! ( ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। : ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ)...

ਸੰਗਰਾਂਦ ਦਾ ਹੁਕਮਨਾਮਾ ਸਾਹਿਬ ਤੇ ਅੱਜ ਦਾ ਹੁਕਮਨਾਮਾ ਸਾਹਿਬ

Image
ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥ ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥ ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥ ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ ॥ ਰੈਣਿ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ ॥ ਜਿਨ ਕੌ ਸਾਧੂ ਭੇਟੀਐ ਸੋ ਦਰਗਹ ਹੋਇ ਖਲਾਸੁ ॥ ਕਰਿ ਕਿਰਪਾ ਪ੍ਰਭ ਆਪਣੀ ਤੇਰੇ ਦਰਸਨ ਹੋਇ ਪਿਆਸ ॥ ਪ੍ਰਭ ਤੁਧੁ ਬਿਨੁ ਦੂਜਾ ਕੋ ਨਹੀ ਨਾਨਕ ਕੀ ਅਰਦਾਸਿ ॥ ਆਸਾੜੁ ਸੁਹੰਦਾ ਤਿਸੁ ਲਗੈ ਜਿਸੁ ਮਨਿ ਹਰਿ ਚਰਣ ਨਿਵਾਸ ॥੫॥    ਅਰਥ:  ਹਾੜ ਦਾ ਮਹੀਨਾ ਉਸ ਜੀਵ ਨੂੰ ਤਪਦਾ ਪ੍ਰਤੀਤ ਹੁੰਦਾ ਹੈ (ਉਹ ਬੰਦੇ ਹਾੜ ਦੇ ਮਹੀਨੇ ਵਾਂਗ ਤਪਦੇ-ਕਲਪਦੇ ਰਹਿੰਦੇ ਹਨ) ਜਿਨ੍ਹਾਂ ਦੇ ਹਿਰਦੇ ਵਿਚ ਪ੍ਰਭੂ-ਪਤੀ ਨਹੀਂ ਵੱਸਦਾ, ਜੇਹੜੇ ਜਗਤ-ਦੇ-ਸਹਾਰੇ ਪਰਮਾਤਮਾ (ਦਾ ਆਸਰਾ) ਛੱਡ ਕੇ ਬੰਦਿਆਂ ਦੀਆਂ ਆਸਾਂ ਬਣਾਈ ਰੱਖਦੇ ਹਨ।   (ਪ੍ਰਭੂ ਤੋਂ ਬਿਨਾ) ਕਿਸੇ ਹੋਰ ਦੇ ਆਸਰੇ ਰਿਹਾਂ ਖ਼ੁਆਰ ਹੀ ਹੋਈਦਾ ਹੈ, (ਜੋ ਭੀ ਕੋਈ ਹੋਰ ਸਹਾਰਾ ਤੱਕਦਾ ਹੈ) ਉਸ ਦੇ ਗਲ ਵਿਚ ਜਮ ਦੀ ਫਾਹੀ ਪੈਂਦੀ ਹੈ (ਉਸ ਦਾ ਜੀਵਨ ਸਦਾ ਸਹਮ ਵਿਚ ਬੀਤਦਾ ਹੈ) । (ਕੁਦਰਤਿ ਦਾ ਨਿਯਮ ਹੀ ਐਸਾ ਹੈ ਕਿ) ਮਨੁੱਖ ਜੇਹਾ ਬੀਜ ਬੀਜਦਾ ਹੈ, (ਕੀਤੇ ਕਰਮਾਂ ਅਨੁਸਾਰ) ਜੇਹੜਾ ਲੇਖ ਉਸਦੇ ਮੱਥੇ ਉੱਤੇ ਲਿਖਿਆ ਜਾਂਦਾ ਹੈ, ਉਹੋ ਜਿਹਾ ਫਲ ਉਹ ਪ੍ਰਾਪਤ ਕਰਦਾ ਹੈ। (ਜਗਜੀਵਨ ਪੁਰਖ ਨੂੰ ਵਿਸਾਰਨ ਵਾਲੀ ਜੀਵ-ਇਸਤ੍ਰੀ ਦੀ) ਸਾਰੀ ਜ਼ਿੰਦਗੀ ਪਛੁਤਾਵਿਆਂ ਵਿਚ ਹੀ ਗੁਜ਼ਰਦੀ ਹੈ,...