Posts

Showing posts from July, 2024

ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥

Image
ਸੂਹੀ ਮਹਲਾ ੧ ਘਰੁ ੬      ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥   ਅਰਥ:  ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ )  ।  ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ )  ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ...

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ...

Image
ਜੈਤਸਰੀ ਮਹਲਾ ੫ ਘਰੁ ੨ ਛੰਤ      ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥   ਅਰਥ:  ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ )  ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ ! ( ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। : ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡ...

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥

Image
  ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥   ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥   ਅਰਥ:  ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨।   ( ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ।  ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ...

ਰਾਮਕਲੀ ਮਹਲਾ ੫ ॥ ਜੋ ਤਿਸੁ ਭਾਵੈ ਸੋ ਥੀਆ ॥ ਸਦਾ ਸਦਾ ਹਰਿ ਕੀ ਸਰਣਾਈ ਪ੍ਰਭ ਬਿਨੁ ਨਾਹ...

Image
   ਰਾਮਕਲੀ ਮਹਲਾ ੫ ॥ ਜੋ ਤਿਸੁ ਭਾਵੈ ਸੋ ਥੀਆ ॥ ਸਦਾ ਸਦਾ ਹਰਿ ਕੀ ਸਰਣਾਈ ਪ੍ਰਭ ਬਿਨੁ ਨਾਹੀ ਆਨ ਬੀਆ ॥੧॥ ਰਹਾਉ ॥ ਪੁਤੁ ਕਲਤ੍ਰੁ ਲਖਿਮੀ ਦੀਸੈ ਇਨ ਮਹਿ ਕਿਛੂ ਨ ਸੰਗਿ ਲੀਆ ॥ ਬਿਖੈ ਠਗਉਰੀ ਖਾਇ ਭੁਲਾਨਾ ਮਾਇਆ ਮੰਦਰੁ ਤਿਆਗਿ ਗਇਆ ॥੧॥ ਨਿੰਦਾ ਕਰਿ ਕਰਿ ਬਹੁਤੁ ਵਿਗੂਤਾ ਗਰਭ ਜੋਨਿ ਮਹਿ ਕਿਰਤਿ ਪਇਆ ॥ ਪੁਰਬ ਕਮਾਣੇ ਛੋਡਹਿ ਨਾਹੀ ਜਮਦੂਤਿ ਗ੍ਰਾਸਿਓ ਮਹਾ ਭਇਆ ॥੨॥ ਬੋਲੈ ਝੂਠੁ ਕਮਾਵੈ ਅਵਰਾ ਤ੍ਰਿਸਨ ਨ ਬੂਝੈ ਬਹੁਤੁ ਹਇਆ ॥ ਅਸਾਧ ਰੋਗੁ ਉਪਜਿਆ ਸੰਤ ਦੂਖਨਿ ਦੇਹ ਬਿਨਾਸੀ ਮਹਾ ਖਇਆ ॥੩॥ ਜਿਨਹਿ ਨਿਵਾਜੇ ਤਿਨ ਹੀ ਸਾਜੇ ਆਪੇ ਕੀਨੇ ਸੰਤ ਜਇਆ ॥ ਨਾਨਕ ਦਾਸ ਕੰਠਿ ਲਾਇ ਰਾਖੇ ਕਰਿ ਕਿਰਪਾ ਪਾਰਬ੍ਰਹਮ ਮਇਆ ॥੪॥੪੪॥੫੫॥ ਅਰਥ:  ਹੇ ਭਾਈ! ਜੋ ਕੁਝ ਪ੍ਰਭੂ ਨੂੰ ਚੰਗਾ ਲੱਗਦਾ ਹੈ ਉਹੀ ਹੋ ਰਿਹਾ ਹੈ। (ਇਸ ਵਾਸਤੇ) ਸਦਾ ਹੀ ਉਸ ਪ੍ਰਭੂ ਦੀ ਸਰਨ ਪਿਆ ਰਹੁ। ਪ੍ਰਭੂ ਤੋਂ ਬਿਨਾ ਕੋਈ ਹੋਰ ਦੂਜਾ (ਕੁਝ ਕਰਨ-ਜੋਗਾ) ਨਹੀਂ ਹੈ।੧। ਰਹਾਉ। ਹੇ ਭਾਈ! ਪੁੱਤਰ, ਇਸਤ੍ਰੀ, ਮਾਇਆ-ਇਹ ਜੋ ਕੁਝ ਦਿੱਸ ਰਿਹਾ ਹੈ, ਇਹਨਾਂ ਵਿਚੋਂ ਕੁਝ ਭੀ (ਅੰਤ ਵੇਲੇ ਜੀਵ) ਆਪਣੇ ਨਾਲ ਨਹੀਂ ਲੈ ਜਾਂਦਾ। ਵਿਸ਼ੇ-ਵਿਕਾਰਾਂ ਦੀ ਠਗਬੂਟੀ ਖਾ ਕੇ ਜੀਵ ਕੁਰਾਹੇ ਪਿਆ ਰਹਿੰਦਾ ਹੈ, ਆਖ਼ਰ ਇਹ ਮਾਇਆ, ਇਹ ਸੋਹਣਾ ਘਰ (ਸਭ ਕੁਝ) ਛੱਡ ਕੇ ਤੁਰ ਜਾਂਦਾ ਹੈ।੧। ਹੇ ਭਾਈ! ਜੀਵ ਦੂਜਿਆਂ ਦੀ ਨਿੰਦਾ ਕਰ ਕਰ ਕੇ ਬਹੁਤ ਖ਼ੁਆਰ ਹੁੰਦਾ ਰਹਿੰਦਾ ਹੈ, ਤੇ ਆਪਣੇ ਇਸ ਕੀਤੇ ਅਨੁਸਾਰ ਜਨਮ ਮਰਨ ਦੇ ਗੇੜ ਵਿਚ ਜਾ ਪ...

ਬਿਲਾਵਲੁ ਮਹਲਾ ੫ ॥ ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ ॥

ਬਿਲਾਵਲੁ ਮਹਲਾ ੫ ॥ ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ ॥ ਅਵਰ ਕਰਮ ਨਹੀ ਛੂਟੀਐ ਰਾਖਹੁ ਹਰਿ ਨਾਥ ॥੧॥ ਤਉ ਸਰਣਾਗਤਿ ਮਾਧਵੇ ਪੂਰਨ ਦਇਆਲ ॥ ਛੂਟਿ ਜਾਇ ਸੰਸਾਰ ਤੇ ਰਾਖੈ ਗੋਪਾਲ ॥੧॥ ਰਹਾਉ ॥ਆਸਾ ਭਰਮ ਬਿਕਾਰ ਮੋਹ ਇਨ ਮਹਿ ਲੋਭਾਨਾ ॥ ਝੂਠੁ ਸਮਗ੍ਰੀ ਮਨਿ ਵਸੀ ਪਾਰਬ੍ਰਹਮੁ ਨ ਜਾਨਾ ॥੨॥ ਪਰਮ ਜੋਤਿ ਪੂਰਨ ਪੁਰਖ ਸਭਿ ਜੀਅ ਤੁਮ੍ਹ੍ਹਾਰੇ ॥ ਜਿਉ ਤੂ ਰਾਖਹਿ ਤਿਉ ਰਹਾ ਪ੍ਰਭ ਅਗਮ ਅਪਾਰੇ ॥੩॥ ਕਰਣ ਕਾਰਣ ਸਮਰਥ ਪ੍ਰਭ ਦੇਹਿ ਅਪਨਾ ਨਾਉ ॥ ਨਾਨਕ ਤਰੀਐ ਸਾਧਸੰਗਿ ਹਰਿ ਹਰਿ ਗੁਣ ਗਾਉ ॥੪॥੨੭॥੫੭॥ ਹੇ ਮਾਇਆ ਦੇ ਪਤੀ ਪ੍ਰਭੂ! ਹੇ (ਸਾਰੇ ਗੁਣਾਂ ਨਾਲ) ਭਰਪੂਰ ਪ੍ਰਭੂ! ਹੇ ਦਇਆ ਦੇ ਸੋਮੇ ਪ੍ਰਭੂ! ਮੈਂ) ਤੇਰੀ ਸਰਨ ਆਇਆ (ਹਾਂ ਮੇਰੀ ਸੰਸਾਰ ਦੇ ਮੋਹ ਤੋਂ ਰੱਖਿਆ ਕਰ )  । (ਹੇ ਭਾਈ !)  ਸ੍ਰਿਸ਼ਟੀ ਦਾ ਪਾਲਕ ਪ੍ਰਭੂ (ਜਿਸ ਮਨੁੱਖ ਦੀ) ਰੱਖਿਆ ਕਰਦਾ ਹੈ, ਉਹ ਮਨੁੱਖ ਸੰਸਾਰ ਦੇ ਮੋਹ ਤੋਂ ਬਚ ਜਾਂਦਾ ਹੈ।੧। ਰਹਾਉ। ਹੇ ਭਾਈ! ਜਿਸ ਪ੍ਰਭੂ ਦੇ ਹੱਥਾਂ ਵਿਚ (ਹਰੇਕ) ਤਾਕਤ ਹੈ, ਉਹ ਪ੍ਰਭੂ (ਸਰਨ ਪਏ ਮਨੁੱਖ ਦੇ ਮਾਇਆ ਦੇ ਸਾਰੇ )  ਬੰਧਨ ਕੱਟ ਦੇਂਦਾ ਹੈ। (ਹੇ ਭਾਈ! ਪ੍ਰਭੂ ਦੀ ਸਰਨ ਪੈਣ ਤੋਂ ਬਿਨਾ) ਹੋਰ ਕੰਮਾਂ ਦੇ ਕਰਨ ਨਾਲ (ਇਹਨਾਂ ਬੰਧਨਾਂ ਤੋਂ ਖ਼ਲਾਸੀ ਨਹੀਂ ਮਿਲ ਸਕਦੀ (ਬੱਸ! ਹਰ ਵੇਲੇ ਇਹ ਅਰਦਾਸ ਕਰੋ -)  ਹੇ ਹਰੀ! ਹੇ ਨਾਥ! ਸਾਡੀ ਰੱਖਿਆ ਕਰ।੧। ( ਹੇ ਭਾਈ! ਮੰਦ-ਭਾਗੀ ਜੀਵ) ਦੁਨੀਆ ਦੀਆਂ ਆਸਾਂ, ਵਹਿਮ, ਵਿਕਾਰ ,  ਮਾਇਆ ਦਾ ਮੋਹ-ਇਹਨ...
ਬਿਲਾਵਲੁ ਮਹਲਾ ੫ ॥ ਗੋਬਿਦੁ ਸਿਮਰਿ ਹੋਆ ਕਲਿਆਣੁ ॥ ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥ ਜਿਸ ਕੇ ਜੀਅ ਤਿਨਿ ਕੀਏ ਸੁਖਾਲੇ ਭਗਤ ਜਨਾ ਕਉ ਸਾਚਾ ਤਾਣੁ ॥ ਦਾਸ ਅਪੁਨੇ ਕੀ ਆਪੇ ਰਾਖੀ ਭੈ ਭੰਜਨ ਊਪਰਿ ਕਰਤੇ ਮਾਣੁ ॥੧॥ ਭਈ ਮਿਤ੍ਰਾਈ ਮਿਟੀ ਬੁਰਾਈ ਦ੍ਰੁਸਟ ਦੂਤ ਹਰਿ ਕਾਢੇ ਛਾਣਿ ॥ ਸੂਖ ਸਹਜ ਆਨੰਦ ਘਨੇਰੇ ਨਾਨਕ ਜੀਵੈ ਹਰਿ ਗੁਣਹ ਵਖਾਣਿ ॥੨॥੨੬॥੧੧੨॥   ਅਰਥ:  ਹੇ ਭਾਈ! ਜਿਸ ਭੀ ਮਨੁੱਖ ਨੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਸੁਜਾਨ ਪ੍ਰਭੂ ਦਾ ਨਾਮ ਸਿਮਰਿਆ, ਉਸ ਉਤੇ ਕਿਸੇ ਦੀ ਚੋਟ ਕਾਰਗਰ ਨਾਹ ਹੋ ਸਕੀ, ਉਸ ਦੇ ਅੰਦਰ ਸਦਾ ਕਾਇਮ ਰਹਿਣ ਵਾਲਾ ਸੁਖ ਪੈਦਾ ਹੋ ਗਿਆ। ਗੋਬਿੰਦ ਦਾ ਨਾਮ ਸਿਮਰ ਕੇ (ਉਸ ਦੇ ਅੰਦਰ) ਸੁਖ ਹੀ ਸੁਖ ਬਣ ਗਿਆ।੧। ਰਹਾਉ। ਹੇ ਭਾਈ! ਜਿਸ ਪ੍ਰਭੂ ਦੇ ਇਹ ਸਾਰੇ ਜੀਅ ਜੰਤ ਹਨ (ਇਹਨਾਂ ਨੂੰ) ਸੁਖੀ ਭੀ ਉਸ ਨੇ ਆਪ ਹੀ ਕੀਤਾ ਹੈ (ਸੁਖੀ ਕਰਨ ਵਾਲਾ ਭੀ ਆਪ ਹੀ ਹੈ )  ।  ਪ੍ਰਭੂ ਦੀ ਭਗਤੀ ਕਰਨ ਵਾਲਿਆਂ ਨੂੰ ਇਹੀ ਸਦਾ ਕਾਇਮ ਰਹਿਣ ਵਾਲਾ ਸਹਾਰਾ ਹੈ। ਹੇ ਭਾਈ! ਪ੍ਰਭੂ ਆਪਣੇ ਸੇਵਕਾਂ ਦੀ ਇੱਜ਼ਤ ਆਪ ਹੀ ਰੱਖਦਾ ਹੈ। ਭਗਤ ਉਸ ਪ੍ਰਭੂ ਉਤੇ ਹੀ ਭਰੋਸਾ ਰੱਖਦੇ ਹਨ, ਜੋ ਸਾਰੇ ਡਰਾਂ ਦਾ ਨਾਸ ਕਰਨ ਵਾਲਾ ਹੈ।੧। ( ਹੇ ਭਾਈ! ਜੇਹੜਾ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਪ੍ਰਭੂ ਉਸ ਦਾ) ਬੁਰਾ ਚਿਤਵਨ ਵਾਲੇ ਵੈਰੀਆਂ ਨੂੰ ਚੁਣ ਕੇ ਕੱਢ ਦੇਂਦਾ ਹੈ (ਉਹਨਾਂ ਦੀ ਸਗੋਂ ਸੇਵਕ ਨਾਲ) ਪਿਆਰ ਦੀ ਸਾਂਝ ਬਣ ਜਾਂਦ...

ਸਲੋਕੁ ਮਃ ੩ ॥ਵਾਹੁ ਵਾਹੁ ਆਪਿ ਅਖਾਇਦਾ ਗੁਰ ਸਬਦੀ ਸਚੁ ਸੋਇ ॥ ਵਾਹੁ ਵਾਹੁ ਸਿਫਤਿ ਸਲਾਹ...

Image
ਸਲੋਕੁ ਮਃ ੩ ॥ਵਾਹੁ ਵਾਹੁ ਆਪਿ ਅਖਾਇਦਾ ਗੁਰ ਸਬਦੀ ਸਚੁ ਸੋਇ ॥ ਵਾਹੁ ਵਾਹੁ ਸਿਫਤਿ ਸਲਾਹ ਹੈ ਗੁਰਮੁਖਿ ਬੂਝੈ ਕੋਇ ॥ ਵਾਹੁ ਵਾਹੁ ਬਾਣੀ ਸਚੁ ਹੈ ਸਚਿ ਮਿਲਾਵਾ ਹੋਇ ॥ ਨਾਨਕ ਵਾਹੁ ਵਾਹੁ ਕਰਤਿਆ ਪ੍ਰਭੁ ਪਾਇਆ ਕਰਮਿ ਪਰਾਪਤਿ ਹੋਇ ॥੧॥ ਮਃ ੩ ॥ ਵਾਹੁ ਵਾਹੁ ਕਰਤੀ ਰਸਨਾ ਸਬਦਿ ਸੁਹਾਈ ॥ ਪੂਰੈ ਸਬਦਿ ਪ੍ਰਭੁ ਮਿਲਿਆ ਆਈ ॥ ਵਡਭਾਗੀਆ ਵਾਹੁ ਵਾਹੁ ਮੁਹਹੁ ਕਢਾਈ ॥ ਵਾਹੁ ਵਾਹੁ ਕਰਹਿ ਸੇਈ ਜਨ ਸੋਹਣੇ ਤਿਨੑ ਕਉ ਪਰਜਾ ਪੂਜਣ ਆਈ ॥ ਵਾਹੁ ਵਾਹੁ ਕਰਮਿ ਪਰਾਪਤਿ ਹੋਵੈ ਨਾਨਕ ਦਰਿ ਸਚੈ ਸੋਭਾ ਪਾਈ ॥੨॥ ਪਉੜੀ ॥ ਬਜਰ ਕਪਾਟ ਕਾਇਆ ਗੜੑ ਭੀਤਰਿ ਕੂੜੁ ਕੁਸਤੁ ਅਭਿਮਾਨੀ ॥ ਭਰਮਿ ਭੂਲੇ ਨਦਰਿ ਨ ਆਵਨੀ ਮਨਮੁਖ ਅੰਧ ਅਗਿਆਨੀ ॥ ਉਪਾਇ ਕਿਤੈ ਨ ਲਭਨੀ ਕਰਿ ਭੇਖ ਥਕੇ ਭੇਖਵਾਨੀ ॥ ਗੁਰ ਸਬਦੀ ਖੋਲਾਈਅਨਿੑ ਹਰਿ ਨਾਮੁ ਜਪਾਨੀ ॥ ਹਰਿ ਜੀਉ ਅੰਮ੍ਰਿਤ ਬਿਰਖੁ ਹੈ ਜਿਨ ਪੀਆ ਤੇ ਤ੍ਰਿਪਤਾਨੀ ॥੧੪॥ ਸਲੋਕੁ ਮਃ ੩ ॥ ਕੋਈ (ਵਿਰਲਾ) ਗੁਰਮੁਖ ਸਮਝਦਾ ਹੈ ਕਿ ਵਾਹ ਵਾਹ ਆਖਣਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੈ, ਉਹ ਸੱਚਾ ਪ੍ਰਭੂ ਆਪ ਹੀ ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਮਨੁੱਖ ਪਾਸੋਂ) ਵਾਹੁ ਵਾਹੁ ਅਖਵਾਂਦਾ ਹੈ (ਭਾਵ, ਸਿਫ਼ਤਿ-ਸਾਲਾਹ ਕਰਾਂਦਾ ਹੈ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਪਰਮਾਤਮਾ ਦਾ ਰੂਪ ਹੈ, (ਇਸ ਨਾਲ) ਪਰਮਾਤਮਾ ਵਿਚ ਮੇਲ ਹੁੰਦਾ ਹੈ । ਹੇ ਨਾਨਕ! (ਪ੍ਰਭੂ ਦੀ) ਸਿਫ਼ਤਿ-ਸਾਲਾਹ ਕਰਦਿਆਂ ਪ੍ਰਭੂ ਮਿਲ ਪੈਂਦਾ ਹੈ; (ਪਰ, ਇਹ ਸਿਫ਼ਤਿ-ਸਾਲਾਹ) ਪ੍ਰਭੂ ਦੀ ਮਿਹਰ ਨਾਲ ਮਿਲਦੀ ...
ਸਲੋਕੁ ਮਃ ੩ ॥ ਵਾਹੁ ਵਾਹੁ ਆਪਿ ਅਖਾਇਦਾ ਗੁਰ ਸਬਦੀ ਸਚੁ ਸੋਇ ॥ ਵਾਹੁ ਵਾਹੁ ਸਿਫਤਿ ਸਲਾਹ ਹੈ ਗੁਰਮੁਖਿ ਬੂਝੈ ਕੋਇ ॥ ਵਾਹੁ ਵਾਹੁ ਬਾਣੀ ਸਚੁ ਹੈ ਸਚਿ ਮਿਲਾਵਾ ਹੋਇ ॥ ਨਾਨਕ ਵਾਹੁ ਵਾਹੁ ਕਰਤਿਆ ਪ੍ਰਭੁ ਪਾਇਆ ਕਰਮਿ ਪਰਾਪਤਿ ਹੋਇ ॥੧॥ ਮਃ ੩ ॥ ਵਾਹੁ ਵਾਹੁ ਕਰਤੀ ਰਸਨਾ ਸਬਦਿ ਸੁਹਾਈ ॥ ਪੂਰੈ ਸਬਦਿ ਪ੍ਰਭੁ ਮਿਲਿਆ ਆਈ ॥ ਵਡਭਾਗੀਆ ਵਾਹੁ ਵਾਹੁ ਮੁਹਹੁ ਕਢਾਈ ॥ ਵਾਹੁ ਵਾਹੁ ਕਰਹਿ ਸੇਈ ਜਨ ਸੋਹਣੇ ਤਿਨੑ ਕਉ ਪਰਜਾ ਪੂਜਣ ਆਈ ॥ ਵਾਹੁ ਵਾਹੁ ਕਰਮਿ ਪਰਾਪਤਿ ਹੋਵੈ ਨਾਨਕ ਦਰਿ ਸਚੈ ਸੋਭਾ ਪਾਈ ॥੨॥ ਪਉੜੀ ॥ ਬਜਰ ਕਪਾਟ ਕਾਇਆ ਗੜੑ ਭੀਤਰਿ ਕੂੜੁ ਕੁਸਤੁ ਅਭਿਮਾਨੀ ॥ ਭਰਮਿ ਭੂਲੇ ਨਦਰਿ ਨ ਆਵਨੀ ਮਨਮੁਖ ਅੰਧ ਅਗਿਆਨੀ ॥ ਉਪਾਇ ਕਿਤੈ ਨ ਲਭਨੀ ਕਰਿ ਭੇਖ ਥਕੇ ਭੇਖਵਾਨੀ ॥ ਗੁਰ ਸਬਦੀ ਖੋਲਾਈਅਨਿੑ ਹਰਿ ਨਾਮੁ ਜਪਾਨੀ ॥ ਹਰਿ ਜੀਉ ਅੰਮ੍ਰਿਤ ਬਿਰਖੁ ਹੈ ਜਿਨ ਪੀਆ ਤੇ ਤ੍ਰਿਪਤਾਨੀ ॥੧੪॥ ਸਲੋਕੁ ਮਃ ੩ ॥ ਕੋਈ (ਵਿਰਲਾ) ਗੁਰਮੁਖ ਸਮਝਦਾ ਹੈ ਕਿ ਵਾਹ ਵਾਹ ਆਖਣਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੈ, ਉਹ ਸੱਚਾ ਪ੍ਰਭੂ ਆਪ ਹੀ ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਮਨੁੱਖ ਪਾਸੋਂ) ਵਾਹੁ ਵਾਹੁ ਅਖਵਾਂਦਾ ਹੈ (ਭਾਵ, ਸਿਫ਼ਤਿ-ਸਾਲਾਹ ਕਰਾਂਦਾ ਹੈ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਪਰਮਾਤਮਾ ਦਾ ਰੂਪ ਹੈ, (ਇਸ ਨਾਲ) ਪਰਮਾਤਮਾ ਵਿਚ ਮੇਲ ਹੁੰਦਾ ਹੈ । ਹੇ ਨਾਨਕ! (ਪ੍ਰਭੂ ਦੀ) ਸਿਫ਼ਤਿ-ਸਾਲਾਹ ਕਰਦਿਆਂ ਪ੍ਰਭੂ ਮਿਲ ਪੈਂਦਾ ਹੈ; (ਪਰ, ਇਹ ਸਿਫ਼ਤਿ-ਸਾਲਾਹ) ਪ੍ਰਭੂ ਦੀ ਮਿਹਰ ਨਾਲ ਮਿਲਦੀ ਹੈ ।੧...

ਆਸਾ ਮਹਲਾ ੫ ਛੰਤ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਸੁਭ ਚਿੰਤਨ ਗੋਬਿੰਦ ਰਮਣ ਨਿ...

Image
ਆਸਾ ਮਹਲਾ ੫ ਛੰਤ ਘਰੁ ੭  ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਸੁਭ ਚਿੰਤਨ ਗੋਬਿੰਦ ਰਮਣ ਨਿਰਮਲ ਸਾਧੂ ਸੰਗ ॥ ਨਾਨਕ ਨਾਮੁ ਨ ਵਿਸਰਉ ਇਕ ਘੜੀ ਕਰਿ ਕਿਰਪਾ ਭਗਵੰਤ ॥੧॥ ਛੰਤ ॥ ਭਿੰਨੀ ਰੈਨੜੀਐ ਚਾਮਕਨਿ ਤਾਰੇ ॥ ਜਾਗਹਿ ਸੰਤ ਜਨਾ ਮੇਰੇ ਰਾਮ ਪਿਆਰੇ ॥ ਰਾਮ ਪਿਆਰੇ ਸਦਾ ਜਾਗਹਿ ਨਾਮੁ ਸਿਮਰਹਿ ਅਨਦਿਨੋ ॥ ਚਰਣ ਕਮਲ ਧਿਆਨੁ ਹਿਰਦੈ ਪ੍ਰਭ ਬਿਸਰੁ ਨਾਹੀ ਇਕੁ ਖਿਨੋ ॥ ਤਜਿ ਮਾਨੁ ਮੋਹੁ ਬਿਕਾਰੁ ਮਨ ਕਾ ਕਲਮਲਾ ਦੁਖ ਜਾਰੇ ॥ ਬਿਨਵੰਤਿ ਨਾਨਕ ਸਦਾ ਜਾਗਹਿ ਹਰਿ ਦਾਸ ਸੰਤ ਪਿਆਰੇ ॥੧॥  ਅਰਥ:   ਹੇ ਨਾਨਕ! (ਆਖ–) ਹੇ ਭਗਵਾਨ! (ਮੇਰੇ ਉਤੇ) ਮੇਹਰ ਕਰ, ਮੈਂ ਇਕ ਘੜੀ ਵਾਸਤੇ ਭੀ ਤੇਰਾ ਨਾਮ ਨਾਹ ਭੁੱਲਾਂ, ਮੈਂ ਸਦਾ ਭਲੀਆਂ ਸੋਚਾਂ ਸੋਚਦਾ ਰਹਾਂ, ਮੈਂ ਗੋਬਿੰਦ ਦਾ ਨਾਮ ਜਪਦਾ ਰਹਾਂ, ਮੈਂ ਗੁਰੂ ਦੀ ਪਵਿਤ੍ਰ ਸੰਗਤਿ ਕਰਦਾ ਰਹਾਂ।1।  (ਹੇ ਭਾਈ!) ਤ੍ਰੇਲ ਭਿੱਜੀ ਰਾਤ ਵਿਚ (ਆਕਾਸ਼ ਵਿਚ) ਤਾਰੇ ਡਲ੍ਹਕਦੇ ਹਨ (ਤਿਵੇਂ, ਪਰਮਾਤਮਾ ਦੇ ਪ੍ਰੇਮ ਵਿਚ ਭਿੱਜੇ ਹੋਏ ਹਿਰਦੇ ਵਾਲੇ ਮਨੁੱਖਾਂ ਦੇ ਚਿੱਤ-ਆਕਾਸ਼ ਵਿਚ ਸੋਹਣੇ ਆਤਮਕ ਗੁਣ ਲਿਸ਼ਕਾਂ ਮਾਰਦੇ ਹਨ) । ਮੇਰੇ ਰਾਮ ਦੇ ਪਿਆਰੇ ਸੰਤ ਜਨ (ਸਿਮਰਨ ਦੀ ਬਰਕਤਿ ਨਾਲ ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ। ਪਰਮਾਤਮਾ ਦੇ ਪਿਆਰੇ ਸੰਤ ਜਨ ਸਦਾ ਹੀ ਸੁਚੇਤ ਰਹਿੰਦੇ ਹਨ, ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰਦੇ ਹਨ। ਸੰਤ ਜਨ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਸੋਹਣੇ ਕੋਮਲ ਚਰਨਾਂ ਦਾ ਧਿਆਨ ਧਰਦੇ ਹਨ (ਤੇ, ਉਸ ਦ...
ਆਸਾ ਮਹਲਾ ੫ ਛੰਤ ਘਰੁ ੭  ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਸੁਭ ਚਿੰਤਨ ਗੋਬਿੰਦ ਰਮਣ ਨਿਰਮਲ ਸਾਧੂ ਸੰਗ ॥ ਨਾਨਕ ਨਾਮੁ ਨ ਵਿਸਰਉ ਇਕ ਘੜੀ ਕਰਿ ਕਿਰਪਾ ਭਗਵੰਤ ॥੧॥ ਛੰਤ ॥ ਭਿੰਨੀ ਰੈਨੜੀਐ ਚਾਮਕਨਿ ਤਾਰੇ ॥ ਜਾਗਹਿ ਸੰਤ ਜਨਾ ਮੇਰੇ ਰਾਮ ਪਿਆਰੇ ॥ ਰਾਮ ਪਿਆਰੇ ਸਦਾ ਜਾਗਹਿ ਨਾਮੁ ਸਿਮਰਹਿ ਅਨਦਿਨੋ ॥ ਚਰਣ ਕਮਲ ਧਿਆਨੁ ਹਿਰਦੈ ਪ੍ਰਭ ਬਿਸਰੁ ਨਾਹੀ ਇਕੁ ਖਿਨੋ ॥ ਤਜਿ ਮਾਨੁ ਮੋਹੁ ਬਿਕਾਰੁ ਮਨ ਕਾ ਕਲਮਲਾ ਦੁਖ ਜਾਰੇ ॥ ਬਿਨਵੰਤਿ ਨਾਨਕ ਸਦਾ ਜਾਗਹਿ ਹਰਿ ਦਾਸ ਸੰਤ ਪਿਆਰੇ ॥੧॥  ਅਰਥ:   ਹੇ ਨਾਨਕ! (ਆਖ–) ਹੇ ਭਗਵਾਨ! (ਮੇਰੇ ਉਤੇ) ਮੇਹਰ ਕਰ, ਮੈਂ ਇਕ ਘੜੀ ਵਾਸਤੇ ਭੀ ਤੇਰਾ ਨਾਮ ਨਾਹ ਭੁੱਲਾਂ, ਮੈਂ ਸਦਾ ਭਲੀਆਂ ਸੋਚਾਂ ਸੋਚਦਾ ਰਹਾਂ, ਮੈਂ ਗੋਬਿੰਦ ਦਾ ਨਾਮ ਜਪਦਾ ਰਹਾਂ, ਮੈਂ ਗੁਰੂ ਦੀ ਪਵਿਤ੍ਰ ਸੰਗਤਿ ਕਰਦਾ ਰਹਾਂ।1।  (ਹੇ ਭਾਈ!) ਤ੍ਰੇਲ ਭਿੱਜੀ ਰਾਤ ਵਿਚ (ਆਕਾਸ਼ ਵਿਚ) ਤਾਰੇ ਡਲ੍ਹਕਦੇ ਹਨ (ਤਿਵੇਂ, ਪਰਮਾਤਮਾ ਦੇ ਪ੍ਰੇਮ ਵਿਚ ਭਿੱਜੇ ਹੋਏ ਹਿਰਦੇ ਵਾਲੇ ਮਨੁੱਖਾਂ ਦੇ ਚਿੱਤ-ਆਕਾਸ਼ ਵਿਚ ਸੋਹਣੇ ਆਤਮਕ ਗੁਣ ਲਿਸ਼ਕਾਂ ਮਾਰਦੇ ਹਨ) । ਮੇਰੇ ਰਾਮ ਦੇ ਪਿਆਰੇ ਸੰਤ ਜਨ (ਸਿਮਰਨ ਦੀ ਬਰਕਤਿ ਨਾਲ ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ। ਪਰਮਾਤਮਾ ਦੇ ਪਿਆਰੇ ਸੰਤ ਜਨ ਸਦਾ ਹੀ ਸੁਚੇਤ ਰਹਿੰਦੇ ਹਨ, ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰਦੇ ਹਨ। ਸੰਤ ਜਨ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਸੋਹਣੇ ਕੋਮਲ ਚਰਨਾਂ ਦਾ ਧਿਆਨ ਧਰਦੇ ਹਨ (ਤੇ, ਉਸ ਦ...

ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥

Image
ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥ ਸਿਧ ਸਮਾਧਿ ਕਰਹਿ ਨਿਤ ਝਗਰਾ ਦੁਹੁ ਲੋਚਨ ਕਿਆ ਹੇਰੈ ॥ ਅੰਤਰਿ ਜੋਤਿ ਸਬਦੁ ਧੁਨਿ ਜਾਗੈ ਸਤਿਗੁਰੁ ਝਗਰੁ ਨਿਬੇਰੈ ॥੩॥ ਸੁਰਿ ਨਰ ਨਾਥ ਬੇਅੰਤ ਅਜੋਨੀ ਸਾਚੈ ਮਹਲਿ ਅਪਾਰਾ ॥ ਨਾਨਕ ਸਹਜਿ ਮਿਲੇ ਜਗਜੀਵਨ ਨਦਰਿ ਕਰਹੁ ਨਿਸਤਾਰਾ ॥੪॥੨॥ ਹੇ ਮੇਰੀ ਜ਼ਿੰਦਗੀ ਦੇ ਆਸਰੇ ਪ੍ਰੀਤਮ! ਮੈਨੂੰ ਨਾਹ ਭੁੱਲ। ਤੂੰ ਉਹ ਹੈਂ ਜਿਸ ਦੀ ਭਗਤੀ ਪੂਰਨ ਪੁਰਖ ਸਦਾ ਕਰਦੇ ਰਹਿੰਦੇ ਹਨ, ਜਿਸ ਨੂੰ ਰਿਸ਼ੀ ਮੁਨੀ ਗੁਰੂ ਦੀ ਦੱਸੀ ਸੂਝ ਦੇ ਆਸਰੇ ਸਦਾ ਸਿਮਰਦੇ ਹਨ।1। ਰਹਾਉ।  (ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ (ਪੰਡਿਤ ਲੋਕ) ਮੂੰਹੋਂ ਗਲੇ ਨਾਲ ਮਿੱਠੀ ਸੁਰ ਵਿਚ ਨਿੱਤ ਪੜ੍ਹਦੇ ਹਨ, ਉਹ ਬ੍ਰਹਮਾ ਵਿਸ਼ਨੂੰ ਦੀ ਧੁੰਨੀ ਵਿਚੋਂ ਉੱਗੇ ਹੋਏ ਕੌਲ ਦੀ ਨਾਲ ਤੋਂ ਜੰਮਿਆ (ਤੇ ਆਪਣੇ ਜਨਮ-ਦਾਤੇ ਦੀ ਕੁਦਰਤਿ ਦਾ ਅੰਤ ਲੱਭਣ ਲਈ ਉਸ ਨਾਲ ਵਿਚ ਚੱਲ ਪਿਆ, ਕਈ ਜੁਗ ਉਸ ਨਾਲ ਦੇ) ਹਨੇਰੇ ਵਿਚ ਹੀ ਆਉਂਦਾ ਜਾਂਦਾ ਰਿਹਾ, ਪਰ ਉਸ ਦਾ ਅੰਤ ਨਾਹ ਲੱਭ ਸਕਿਆ।1।  ਉਹ ਪ੍ਰਭੂ ਇਤਨਾ ਵ...

#sriharmandersahib #dhansrigurugranthsahibji #hukamnamasahib July 23 | H...

Image
ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥   ਅਰਥ:  ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ ? । ੧।ਰਹਾਉ। ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ ) ,  ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧। ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ...

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰ...

Image
  ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ...

ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥

Image
  ਸੂਹੀ ਮਹਲਾ ੧ ਘਰੁ ੬      ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥   ਅਰਥ:  ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ )  ।  ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ )  ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ...

ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ...

Image
ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥ ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥ ਦੁਇ ਕਰ ਜੋੜਿ ਕਰੀ ਅਰਦਾਸਿ ॥ ਚਰਨ ਪਖਾਰਿ ਕਹਾਂ ਗੁਣਤਾਸ ॥ ਪ੍ਰਭ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥   ਅਰਥ:  ਹੇ ਭਾਈ! ਸੰਤ ਜਨ ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ, ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ।ਰਹਾਉ। ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ ,  ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ। ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ। (ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ।੧। ਹੇ ਭਾਈ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ (ਦਾ ਮੂਲ) ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੀ ਸੰਤ ਦੀ ਵਡਿਆਈ (ਦਾ ਕਾਰਨ) ਹੈ। ਪਰਮ...

ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ...

Image
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥   ਅਰਥ:  ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ )  । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ( ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ !  ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁ...

ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ...

Image
ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥ ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥ ਦੁਇ ਕਰ ਜੋੜਿ ਕਰੀ ਅਰਦਾਸਿ ॥ ਚਰਨ ਪਖਾਰਿ ਕਹਾਂ ਗੁਣਤਾਸ ॥ ਪ੍ਰਭ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥   ਅਰਥ:  ਹੇ ਭਾਈ! ਸੰਤ ਜਨ ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ, ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ।ਰਹਾਉ। ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ ,  ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ। ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ। (ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ।੧। ਹੇ ਭਾਈ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ (ਦਾ ਮੂਲ) ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੀ ਸੰਤ ਦੀ ਵਡਿਆਈ (ਦਾ ਕਾਰਨ) ਹੈ। ਪਰਮ...