Gurjit Singh Jhampur is a podcaster primarily known for his podcast, "AUDIO GURBANI." Here's an overview of his work and background: * Focus of his podcast: "AUDIO GURBANI" is dedicated to the recitation of Gurbani (Sikh scriptures) and Hukamnama from Sri Darbar Sahib Amritsar. The podcast provides audio content in both English and Punjabi. * Service to the community: Gurjit Singh Jhampur sees his work as a "pure service" (nishkam seva) to Waheguru (God) by making these sacred texts
ਸਹਿਜ ਪਾਠ ਸਾਹਿਬ
Thursday, October 31, 2024
ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥
ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥
ਅਰਥ: ਹੇ ਭਾਈ! ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਦਬਾਂਦਾ ਹੈ (ਪਰ ਮਨੁੱਖ ਇਸ ਸਰੀਰ ਦੇ ਮੋਹ ਵਿਚ ਫਸਿਆ ਰਹਿੰਦਾ ਹੈ) ਜਿਨ੍ਹਾਂ ਮਨੁੱਖਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ (ਮੋਹ ਵਿਚ ਗ਼ਰਕ ਹੋਣ ਤੋਂ) ਬਚ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ, ਉਹ (ਇਸ ਸਰੀਰ ਦੇ ਮੋਹ ਵਿਚ ਫਸ ਕੇ) ਮਰਦਾ ਹੈ ਜੰਮਦਾ ਹੈ, ਜੰਮਦਾ ਹੈ ਮਰਦਾ ਹੈ। ਗੁਰੂ ਦੀ ਸਰਨ ਨਾਹ ਪੈਣ ਵਾਲੇ ਮਨੁੱਖ (ਸਰੀਰਕ ਮੋਹ ਵਿਚ ਫਸ ਕੇ) ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ, ਅੰਤ ਵੇਲੇ ਜਾਂਦੇ ਹੋਏ ਹੱਥ ਮਲਦੇ ਹੀ ਜਾਂਦੇ ਹਨ, ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਉਹਨਾਂ ਨੂੰ (ਕਦੇ) ਸੁਖ ਨਸੀਬ ਨਹੀਂ ਹੁੰਦਾ।
ਹੇ ਭਾਈ! ਇਸ ਲੋਕ ਵਿਚ ਮਨੁੱਖ ਜੇਹੜੀ ਕਰਣੀ ਕਮਾਂਦਾ ਹੈ ਉਹੀ ਫਲ ਭੋਗਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਇਸ ਲੋਕ ਵਿਚ) ਆਪਣੀ ਇੱਜ਼ਤ ਗਵਾ ਲੈਂਦਾ ਹੈ। ਜਮ ਰਾਜ ਦੀ ਪੁਰੀ ਵਿਚ ਭੀ (ਪਰਲੋਕ ਵਿਚ ਭੀ ਉਸ ਦੇ ਆਤਮਕ ਜੀਵਨ ਵਾਸਤੇ) ਘੁੱਪ ਹਨੇਰਾ ਬਹੁਤ ਹਨੇਰਾ ਹੀ ਟਿਕਿਆ ਰਹਿੰਦਾ ਹੈ, (ਇਸ ਦੁਨੀਆ ਵਾਲਾ ਕੋਈ) ਭੈਣ ਭਰਾ ਉਸ ਲੋਕ ਵਿਚ ਸਹਾਇਤਾ ਨਹੀਂ ਕਰ ਸਕਦਾ।
ਹੇ ਭਾਈ! ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਜਾਂਦਾ ਹੈ (ਪਰ ਮਨੁੱਖ ਇਸ ਸਰੀਰ ਦੇ ਮੋਹ ਵਿਚ ਫਸਿਆ ਰਹਿੰਦਾ ਹੈ) ।੧।
ਕਾਇਆ ਕੰਚਨੁ ਤਾਂ ਥੀਐ ਜਾਂ ਸਤਿਗੁਰੁ ਲਏ ਮਿਲਾਏ ॥ ਭ੍ਰਮੁ ਮਾਇਆ ਵਿਚਹੁ ਕਟੀਐ ਸਚੜੈ ਨਾਮਿ ਸਮਾਏ ॥ ਸਚੈ ਨਾਮਿ ਸਮਾਏ ਹਰਿ ਗੁਣ ਗਾਏ ਮਿਲਿ ਪ੍ਰੀਤਮ ਸੁਖੁ ਪਾਏ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਵਿਚਹੁ ਹੰਉਮੈ ਜਾਏ ॥ ਜਿਨੀ ਪੁਰਖੀ ਹਰਿ ਨਾਮਿ ਚਿਤੁ ਲਾਇਆ ਤਿਨ ਕੈ ਹੰਉ ਲਾਗਉ ਪਾਏ ॥ ਕਾਂਇਆ ਕੰਚਨੁ ਤਾਂ ਥੀਐ ਜਾ ਸਤਿਗੁਰੁ ਲਏ ਮਿਲਾਏ ॥੨॥
ਅਰਥ: ਹੇ ਭਾਈ! ਮਨੁੱਖ ਦਾ) ਇਹ ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੁੰਦਾ ਹੈ, ਜਦੋਂ ਗੁਰੂ (ਮਨੁੱਖ ਨੂੰ) ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ। (ਤਦੋਂ ਮਨੁੱਖ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਤੇ, ਇਸ ਦੇ ਅੰਦਰੋਂ ਮਾਇਆ ਦੀ ਖ਼ਾਤਰ ਭਟਕਣਾ ਦੂਰ ਹੋ ਜਾਂਦੀ ਹੈ। ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪ੍ਰਭੂ-ਪ੍ਰੀਤਮ ਨੂੰ ਮਿਲ ਕੇ ਆਨੰਦ ਮਾਣਦਾ ਹੈ। ਇਸ ਆਨੰਦ ਵਿਚ ਦਿਨ ਰਾਤ ਸਦਾ ਟਿਕਿਆ ਰਹਿੰਦਾ ਹੈ, ਤੇ, ਇਸ ਦੇ ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ।
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਚਿੱਤ ਜੋੜਿਆ ਹੋਇਆ ਹੈ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ। (ਮਨੁੱਖ ਦਾ ਇਹ) ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੋ ਜਾਂਦਾ ਹੈ, ਜਦੋਂ ਗੁਰੂ ਮਨੁੱਖ ਨੂੰ ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ।੨।
ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥ ਬਿਨੁ ਸਤਿਗੁਰ ਭਰਮਿ ਭੁਲਾਣੀਆ ਕਿਆ ਮੁਹੁ ਦੇਸਨਿ ਆਗੈ ਜਾਏ ॥ ਕਿਆ ਦੇਨਿ ਮੁਹੁ ਜਾਏ ਅਵਗੁਣਿ ਪਛੁਤਾਏ ਦੁਖੋ ਦੁਖੁ ਕਮਾਏ ॥ ਨਾਮਿ ਰਤੀਆ ਸੇ ਰੰਗਿ ਚਲੂਲਾ ਪਿਰ ਕੈ ਅੰਕਿ ਸਮਾਏ ॥ ਤਿਸੁ ਜੇਵਡੁ ਅਵਰੁ ਨ ਸੂਝਈ ਕਿਸੁ ਆਗੈ ਕਹੀਐ ਜਾਏ ॥ ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥੩॥
ਅਰਥ: ਹੇ ਭਾਈ! ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜੇ ਗੁਰੂ (ਸਿਫ਼ਤਿ-ਸਾਲਾਹ ਕਰਨ ਦੀ) ਅਕਲ ਦੇ ਦੇਵੇ। ਗੁਰੂ ਦੀ ਸਰਨ ਤੋਂ ਬਿਨਾ (ਜੀਵ-ਇਸਤ੍ਰੀਆਂ ਮਾਇਆ ਦੀ) ਭਟਕਣਾ ਵਿਚ ਪੈ ਕੇ ਕੁਰਾਹੇ ਪੈ ਜਾਂਦੀਆਂ ਹਨ, ਤੇ, ਪਰਲੋਕ ਵਿਚ ਜਾ ਕੇ ਸ਼ਰਮ-ਸਾਰ ਹੁੰਦੀਆਂ ਹਨ। ਪਰਲੋਕ ਵਿਚ ਜਾ ਕੇ ਉਹ ਮੂੰਹ ਨਹੀਂ ਵਿਖਾ ਸਕਦੀਆਂ।
ਹੇ ਭਾਈ! ਜੇਹੜੀ ਜੀਵ-ਇਸਤ੍ਰੀ ਔਗੁਣ ਵਿਚ ਫਸ ਜਾਂਦੀ ਹੈ, ਉਹ ਆਖ਼ਰ ਪਛੁਤਾਂਦੀ ਹੈ, ਉਹ ਸਦਾ ਦੁੱਖ ਹੀ ਦੁੱਖ ਸਹੇੜਦੀ ਹੈ। ਪਰਮਾਤਮਾ ਦੇ ਨਾਮ ਵਿਚ ਰੰਗੀਆਂ ਹੋਈਆਂ ਜੀਵ-ਇਸਤ੍ਰੀਆਂ ਪਰਮਾਤਮਾ ਦੇ ਚਰਨਾਂ ਵਿਚ ਲੀਨ ਹੋ ਕੇ ਗੂੜ੍ਹੇ ਪ੍ਰੇਮ-ਰੰਗ ਵਿਚ (ਮਸਤ ਰਹਿੰਦੀਆਂ ਹਨ) ।
ਹੇ ਭਾਈ! ਉਸ ਪਰਮਾਤਮਾ ਦੇ ਬਰਾਬਰ ਦਾ (ਜਗਤ ਵਿਚ) ਹੋਰ ਕੋਈ ਨਹੀਂ ਦਿੱਸਦਾ (ਇਸ ਵਾਸਤੇ ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਅੱਗੇ (ਕੋਈ ਦੁਖ ਸੁਖ) ਦੱਸਿਆ ਨਹੀਂ ਜਾ ਸਕਦਾ। (ਪਰ) ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜੇ ਗੁਰੂ (ਸਿਫ਼ਤਿ-ਸਾਲਾਹ ਕਰਨ ਦੀ) ਸਮਝ ਬਖ਼ਸ਼ ਦੇਵੇ।੩।
ਜਿਨੀ ਸਚੜਾ ਸਚੁ ਸਲਾਹਿਆ ਹੰਉ ਤਿਨ ਲਾਗਉ ਪਾਏ ॥ ਸੇ ਜਨ ਸਚੇ ਨਿਰਮਲੇ ਤਿਨ ਮਿਲਿਆ ਮਲੁ ਸਭ ਜਾਏ ॥ ਤਿਨ ਮਿਲਿਆ ਮਲੁ ਸਭ ਜਾਏ ਸਚੈ ਸਰਿ ਨਾਏ ਸਚੈ ਸਹਜਿ ਸੁਭਾਏ ॥ ਨਾਮੁ ਨਿਰੰਜਨੁ ਅਗਮੁ ਅਗੋਚਰੁ ਸਤਿਗੁਰਿ ਦੀਆ ਬੁਝਾਏ ॥ ਅਨਦਿਨੁ ਭਗਤਿ ਕਰਹਿ ਰੰਗਿ ਰਾਤੇ ਨਾਨਕ ਸਚਿ ਸਮਾਏ ॥ ਜਿਨੀ ਸਚੜਾ ਸਚੁ ਧਿਆਇਆ ਹੰਉ ਤਿਨ ਕੈ ਲਾਗਉ ਪਾਏ ॥੪॥੪॥
ਅਰਥ: ਜਿਨ੍ਹਾਂ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ, ਮੈਂ ਉਹਨਾਂ ਦੇ ਚਰਨੀਂ ਲੱਗਦਾ ਹਾਂ। ਉਹ ਮਨੁੱਖ ਅਡੋਲ-ਚਿੱਤ ਹੋ ਜਾਂਦੇ ਹਨ, ਪਵਿਤ੍ਰ ਹੋ ਜਾਂਦੇ ਹਨ, ਉਹਨਾਂ ਦਾ ਦਰਸ਼ਨ ਕੀਤਿਆਂ (ਵਿਕਾਰਾਂ ਦੀ) ਸਾਰੀ ਮੈਲ ਦੂਰ ਹੋ ਜਾਂਦੀ ਹੈ। ਉਹਨਾਂ ਦਾ ਦੀਦਾਰ ਕਰਨ ਨਾਲ (ਵਿਕਾਰਾਂ ਦੀ) ਸਾਰੀ ਮੈਲ ਲਹਿ ਜਾਂਦੀ ਹੈ। (ਜੇਹੜਾ ਮਨੁੱਖ ਉਹਨਾਂ ਦਾ ਦਰਸ਼ਨ ਕਰਦਾ ਹੈ, ਉਹ ਮਨੁੱਖ) ਸਦਾ-ਥਿਰ ਪ੍ਰਭੂ ਦੇ ਨਾਮ-ਸਰੋਵਰ ਵਿਚ ਇਸ਼ਨਾਨ ਕਰਦਾ ਹੈ, ਉਹ ਸਦਾ-ਥਿਰ ਹਰੀ ਵਿਚ ਲੀਨ ਹੋ ਜਾਂਦਾ ਹੈ, ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਮਾਇਆ ਦੀ ਕਾਲਖ ਤੋਂ ਰਹਿਤ (ਕਰਨ ਵਾਲਾ) ਹੈ, ਪਰ ਪ੍ਰਭੂ (ਸਿਆਣਪ ਚਤੁਰਾਈ ਦੀ ਰਾਹੀਂ) ਅਪਹੁੰਚ ਹੈ, ਗਿਆਨ-ਇੰਦ੍ਰਿਆਂ ਦੀ ਭੀ ਉਸ ਤਕ ਪਹੁੰਚ ਨਹੀਂ। ਜਿਨ੍ਹਾਂ ਨੂੰ ਗੁਰੂ ਨੇ (ਪ੍ਰਭੂ ਦੀ) ਸੂਝ ਦਿੱਤੀ, ਉਹ, ਹੇ ਨਾਨਕ! ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਕੇ ਹਰ ਵੇਲੇ ਨਾਮ-ਰੰਗ ਵਿਚ ਰੰਗੇ ਹੋਏ ਪ੍ਰਭੂ ਦੀ ਭਗਤੀ ਕਰਦੇ ਰਹਿੰਦੇ ਹਨ। ਹੇ ਭਾਈ! ਜਿਨ੍ਹਾਂ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਦਾ ਉੱਦਮ ਫੜ ਲਿਆ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ।੪।੪।
WADAHANS, THIRD MEHL:
This body is frail; old age is overtaking it. Those who are protected by the Guru are saved, while others die, to be reincarnated; they continue coming and going. Others die, to be reincarnated; they continue coming and going, and in the end, they depart with regret. Without the Name, there is no peace. According to one’s actions here, so are the rewards received; the self-willed manmukhs lose their honor. In the City of Death, there is pitch darkness and huge clouds of dust; neither sister nor brother is there. This body is frail; old age is overtaking it. || 1 || The body becomes golden, when one unites with the True Guru. Doubt and Maya have been removed from within me, and I am merged in the True Name. Merged in the True Name, I sing the Glorious Praises of the Lord; meeting my Beloved, I have found peace. I am in constant bliss, day and night; egotism has been dispelled from within me. I fall at the feet of those persons who enshrine the Naam within their consciousness. The body becomes golden, when one unites with the True Guru. || 2 || We truly praise the True Lord, when the True Guru imparts understanding. Without the True Guru, they are deluded by doubt; going to the world hereafter, what face will they show? What face will they show, when they go there? They will regret and repent for their sins — their actions will bring them only pain and suffering. Those who are imbued with the Naam are dyed in the deep crimson color of the Lord’s Love; they merge into the Being of their Husband Lord. I cannot conceive of any other as great as the Lord; unto whom should I go and speak? We truly praise the True Lord, when the True Guru imparts understanding. || 3 || I fall at the feet of those who praise the Truest of the True. Those humble beings are true and immaculately pure; meeting them, all filth is washed off. Meeting them, all filth is washed off; bathing in the Pool of Truth, one becomes truthful, with intuitive ease. The True Guru has given me the realization of the Naam, the Name of the immaculate, unfathomable, imperceptible Lord. Those who worship the Lord with devotion night and day are attuned to His Love; O Nanak, they are absorbed in the True Lord. I fall at the feet of those who meditate on the Truest of the True. || 4 || 4 |
Tuesday, October 29, 2024
ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥
ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥ ਅਰਥ: ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀ ਤੇਰੇ (ਦਰ ਦੇ) ਮੰਗਤੇ ਹਾਂ। ਮੈਂ ਤੈਥੋਂ ਕੇਹੜੀ ਸ਼ੈ ਮੰਗਾਂ? ਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ। (ਹਾਂ, ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ) ਹੇ ਹਰੀ! ਮੈਨੂੰ ਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ ਕਰਾਂ।੧। ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ। ਪਾਣੀ ਵਿਚ ਧਰਤੀ ਵਿਚ, ਧਰਤੀ ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰ ਲੁਕਿਆ ਹੋਇਆ ਹੈ। (ਹੇ ਮਨ!) ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ।ਰਹਾਉ। (ਹੇ ਭਾਈ! ਜਿਸ ਮਨੁੱਖ ਉੱਤੇ) ਗੁਰੂ ਨੇ ਸਤਿਗੁਰੂ ਨੇ ਕਿਰਪਾ ਕੀਤੀ ਉਸ ਨੂੰ ਉਸ ਨੇ ਧਰਤੀ ਆਕਾਸ਼ ਪਾਤਾਲ (ਸਾਰਾ ਜਗਤ ਪਰਮਾਤਮਾ ਦੀ ਹੋਂਦ ਨਾਲ ਭਰਪੂਰ) ਵਿਖਾ ਦਿੱਤਾ। ਉਹ ਪਰਮਾਤਮਾ ਜੂਨਾਂ ਵਿਚ ਨਹੀਂ ਆਉਂਦਾ, ਹੁਣ ਭੀ ਮੌਜੂਦ ਹੈ ਅਗਾਂਹ ਨੂੰ ਮੌਜੂਦ ਰਹੇਗਾ, (ਹੇ ਭਾਈ!) ਉਸ ਪ੍ਰਭੂ ਨੂੰ ਤੂੰ ਆਪਣੇ ਹਿਰਦੇ ਵਿਚ (ਵੱਸਦਾ) ਵੇਖ।੨। ਇਹ ਭਾਗ-ਹੀਣ ਜਗਤ ਜਨਮ ਮਰਨ ਦਾ ਗੇੜ ਸਹੇੜ ਬੈਠਾ ਹੈ ਕਿਉਂਕਿ ਇਸ ਨੇ ਮਾਇਆ ਦੇ ਮੋਹ ਵਿਚ ਪੈ ਕੇ ਪਰਮਾਤਮਾ ਦੀ ਭਗਤੀ ਭੁਲਾ ਦਿੱਤੀ ਹੈ। ਜੇ ਸਤਿਗੁਰੂ ਮਿਲ ਪਏ ਤਾਂ ਗੁਰੂ ਦੇ ਉਪਦੇਸ਼ ਤੇ ਤੁਰਿਆਂ (ਪ੍ਰਭੂ ਦੀ ਭਗਤੀ) ਪ੍ਰਾਪਤ ਹੁੰਦੀ ਹੈ, ਪਰ ਮਾਇਆ-ਵੇੜ੍ਹੇ ਜੀਵ (ਭਗਤੀ ਤੋਂ ਖੁੰਝ ਕੇ ਮਨੁੱਖਾ ਜਨਮ ਦੀ) ਬਾਜ਼ੀ ਹਾਰ ਜਾਂਦੇ ਹਨ।੩। ਹੇ ਸਤਿਗੁਰੂ! ਮਾਇਆ ਦੇ ਬੰਧਨ ਤੋੜ ਕੇ ਜਿਨ੍ਹਾਂ ਬੰਦਿਆਂ ਨੂੰ ਤੂੰ ਮਾਇਆ ਤੋਂ ਨਿਰਲੇਪ ਕਰ ਦੇਂਦਾ ਹੈਂ, ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਅੰਦਰ ਪਰਮਾਤਮਾ ਦੇ) ਗਿਆਨ ਦਾ ਰਤਨ ਚਮਕ ਪੈਂਦਾ ਹੈ, ਉਹਨਾਂ ਦੇ ਮਨ ਵਿਚ ਹਰੀ ਨਿਰੰਕਾਰ (ਆਪ) ਆ ਵੱਸਦਾ ਹੈ।੪।੮। SORAT’H, FIRST MEHL: |
You, God, are the Giver of gifts, the Lord of perfect understanding; I am a mere beggar at Your Door. What should I beg for? Nothing remains permanent; O Lord, please, bless me with Your Beloved Name. || 1 || In each and every heart, the Lord, the Lord of the forest, is permeating and pervading. In the water, on the land, and in the sky, He is pervading but hidden; through the Word of the Guru’s Shabad, He is revealed. || Pause || In this world, in the nether regions of the underworld, and in the Akaashic Ethers, the Guru, the True Guru, has shown me the Lord; He has showered me with His Mercy. He is the unborn Lord God; He is, and shall ever be. Deep within your heart, behold Him, the Destroyer of ego. || 2 || This wretched world is caught in birth and death; in the love of duality, it has forgotten devotional worship of the Lord. Meeting the True Guru, the Guru’s Teachings are obtained; the faithless cynic loses the game of life. || 3 || Breaking my bonds, the True Guru has set me free, and I shall not be cast into the womb of reincarnation again. O Nanak, the jewel of spiritual wisdom shines forth, and the Lord, the Formless Lord, dwells within my mind. || 4 || 8 || |
Monday, October 28, 2024
ਸੋਰਿਠ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥
ਅਰਥ: ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ।
ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧।
ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ।੨।੧।੨੯।
SORAT’H, FIFTH MEHL, SECOND HOUSE, DU-PADAS:
ONE UNIVERSAL CREATOR GOD. BY THE GRACE OF THE TRUE GURU:
Fire is contained in all firewood, and butter is contained in all milk. God’s Light is contained in the high and the low; the Lord is in the hearts of all beings. || 1 || O Saints, He is pervading and permeating each and every heart. The Perfect Lord is completely permeating everyone, everywhere; He is diffused in the water and the land. || 1 || Pause || Nanak sings the Praises of the Lord, the treasure of excellence; the True Guru has dispelled his doubt. The Lord is pervading everywhere, permeating all, and yet, He is unattached from all. || 2 || 1 || 29 ||
Oct 28 | 2024 | Hukamnama Sahib | ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ...
ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥
ਅਰਥ: ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ।ਰਹਾਉ।
ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।੧।
ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ) , ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ।੨।
ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ।੩।
ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) । (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਹੇ ਨਾਨਕ! ਆਖ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ।੪।੧।੫੧।
SORAT’H, FIFTH MEHL, THIRD HOUSE, CHAU-PADAS: |
ONE UNIVERSAL CREATOR GOD. BY THE GRACE OF THE TRUE GURU: |
Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord. || 1 || Now, I do not go searching anywhere else, because I have met the Guru, the Lord of the Universe. || Pause || When I came to God’s Darbaar, His Holy Court, then all of my cries and complaints were settled. Now that I have attained what I had sought, where should I come and where should I go? || 2 || There, true justice is administered. There, the Lord Master and His disciple are one and the same. The Inner-knower, the Searcher of hearts, knows. Without our speaking, He understands. || 3 || He is the King of all places. There, the unstruck melody of the Shabad resounds. Of what use is cleverness when dealing with Him? Meeting with Him, O Nanak, one loses his self-conceit. || 4 || 1 || 51 || |
Sunday, October 27, 2024
Friday, October 25, 2024
ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥ ਅਰਥ: ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ।ਰਹਾਉ। ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ।੧। ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ। (ਹੇ ਭਾਈ! ਤਾਂਹੀਏਂ) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ। ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ। ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ।੩। ਹੇ ਨਾਨਕ! ਆਖ-) ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਦਾਸਾਂ ਦੀ ਲਾਜ ਰੱਖ ਲੈ।੪।੧। DHANAASAREE, FOURTH MEHL, FIRST HOUSE, CHAU-PADAS: |
ONE UNIVERSAL CREATOR GOD. BY THE GRACE OF THE TRUE GURU: |
Those Saints and devotees who serve the Lord have all their sins washed away. Have Mercy on me, O Lord and Master, and keep me in the Sangat, the Congregation that You love. || 1 || I cannot even speak the Praises of the Lord, the Gardener of the world. We are sinners, sinking like stones in water; grant Your Grace, and carry us stones across. || Pause || The rust of poison and corruption from countless incarnations sticks to us; joining the Saadh Sangat, the Company of the Holy, it is cleaned away. It is just like gold, which is heated in the fire, to remove the impurities from it. || 2 || I chant the chant of the Name of the Lord, day and night; I chant the Name of the Lord, Har, Har, Har, and enshrine it within my heart. The Name of the Lord, Har, Har, Har, is the most perfect medicine in this world; chanting the Name of the Lord, Har, Har, I have conquered my ego. || 3 || The Lord, Har, Har, is unapproachable, of unfathomable wisdom, unlimited, all-powerful and infinite. Show Mercy to Your humble servant, O Life of the world, and save the honor of servant Nanak. || 4 || 1 || |
Thursday, October 24, 2024
ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ ਅਰਥ: ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧। ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨। ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥ ਅਰਥ: ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ (ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ। (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ। ਸਾਰੇ ਫਲ ਗੁਰੂ ਦੇ ਕੋਲ ਹਨ।੩। ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ। ਹੇ ਭਾਈ! ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰ) ਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ। ਹੇ ਭਾਈ! ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ। ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ। ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ।੪। ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ) ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂ) ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਉਸ ਪਰਮਾਤਮਾ ਨੂੰ (ਜਦੋਂ) ਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ (ਉਸ ਦੇ) ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾ) ਚਾਨਣ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੀ ਸਰਨ ਪਿਆਂ ਮਨੁੱਖ ਦੇ ਅੰਦਰ) ਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ) ਧਰਤੀ ਖਿੜੀ ਹੋਈ ਹੈ, ਆਕਾਸ਼ ਖਿੜਿਆ ਹੋਇਆ ਹੈ।੫। ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥ ਅਰਥ: ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾਂ ਦਾ) ਪਿਆਰ ਬਣਿਆ ਰਹਿੰਦਾ ਹੈ, ਉਹ ਮਨੁੱਖ ਸਦਾ (ਆਪਣੀ) ਜੀਭ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ। (ਨਾਮ ਜਪਣ ਦਾ ਇਹ) ਸੁਆਦ (ਇਹ) ਨਿਸ਼ਾਨਾ (ਉਸ ਦੇ ਅੰਦਰ) ਸਦਾ ਕਾਇਮ ਰਹਿੰਦਾ ਹੈ। ਹੇ ਭਾਈ! ਉਹ ਮਨੁੱਖ ਆਪਣੇ ਕੰਨਾਂ ਨਾਲ (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣ ਸੁਣ ਕੇ ਆਤਮਕ ਜੀਵਨ ਹਾਸਲ ਕਰਦਾ ਰਹਿੰਦਾ ਹੈ, ਉਹ ਪ੍ਰਭੂ-ਚਰਨਾਂ ਵਿਚ) ਅਟੱਲ ਥਾਂ ਪ੍ਰਾਪਤ ਕਰੀ ਰੱਖਦਾ ਹੈ। ਪਰ, ਹੇ ਭਾਈ! ਜਿਸ ਮਨੁੱਖ ਨੂੰ (ਗੁਰੂ ਉਤੇ) ਇਤਬਾਰ ਨਹੀਂ ਬੱਝਦਾ ਉਸ ਦੀ (ਨਿਭਾਗੀ) ਜਿੰਦ (ਵਿਕਾਰਾਂ ਵਿਚ) ਸੜ ਜਾਂਦੀ ਹੈ (ਆਤਮਕ ਮੌਤ ਸਹੇੜ ਲੈਂਦੀ ਹੈ) ।੬। ਹੇ ਭਾਈ! ਮੇਰੇ ਮਾਲਕ-ਪ੍ਰਭੂ ਵਿਚ ਬੇਅੰਤ ਗੁਣ ਹਨ, ਮੈਂ ਉਸ ਤੋਂ ਸਦਕੇ-ਕੁਰਬਾਨ ਜਾਂਦਾ ਹਾਂ। ਹੇ ਭਾਈ! ਉਹ ਮਾਲਕ ਗੁਣ-ਹੀਨ ਨੂੰ (ਭੀ) ਪਾਲਦਾ ਹੈ, ਉਹ ਨਿਆਸਰੇ ਮਨੁੱਖ ਨੂੰ ਸਹਾਰਾ ਦੇਂਦਾ ਹੈ। ਉਹ ਮਾਲਕ ਹਰੇਕ ਸਾਹ ਦੇ ਨਾਲ ਰਿਜ਼ਕ ਅਪੜਾਂਦਾ ਹੈ, ਉਸ ਦਾ ਨਾਮ (ਸਿਮਰਨ ਕਰਨ ਵਾਲੇ ਦੇ ਮਨ ਉੱਤੇ ਪ੍ਰੇਮ ਦਾ) ਗੂੜ੍ਹਾ ਰੰਗ ਚਾੜ੍ਹ ਦੇਂਦਾ ਹੈ। ਹੇ ਭਾਈ! ਜਿਸ ਮਨੁੱਖ ਨੂੰ ਸੱਚਾ ਗੁਰੂ ਮਿਲ ਪੈਂਦਾ ਹੈ (ਉਸ ਨੂੰ ਪ੍ਰਭੂ ਮਿਲ ਪੈਂਦਾ ਹੈ) ਉਸ ਦੀ ਕਿਸਮਤ ਜਾਗ ਪੈਂਦੀ ਹੈ।੭। ਤਿਸੁ ਬਿਨੁ ਘੜੀ ਨ ਜੀਵੀਐ ਭਾਈ ਸਰਬ ਕਲਾ ਭਰਪੂਰਿ ॥ ਸਾਸਿ ਗਿਰਾਸਿ ਨ ਵਿਸਰੈ ਭਾਈ ਪੇਖਉ ਸਦਾ ਹਜੂਰਿ ॥ ਸਾਧੂ ਸੰਗਿ ਮਿਲਾਇਆ ਭਾਈ ਸਰਬ ਰਹਿਆ ਭਰਪੂਰਿ ॥ ਜਿਨਾ ਪ੍ਰੀਤਿ ਨ ਲਗੀਆ ਭਾਈ ਸੇ ਨਿਤ ਨਿਤ ਮਰਦੇ ਝੂਰਿ ॥੮॥ ਅੰਚਲਿ ਲਾਇ ਤਰਾਇਆ ਭਾਈ ਭਉਜਲੁ ਦੁਖੁ ਸੰਸਾਰੁ ॥ ਕਰਿ ਕਿਰਪਾ ਨਦਰਿ ਨਿਹਾਲਿਆ ਭਾਈ ਕੀਤੋਨੁ ਅੰਗੁ ਅਪਾਰੁ ॥ ਮਨੁ ਤਨੁ ਸੀਤਲੁ ਹੋਇਆ ਭਾਈ ਭੋਜਨੁ ਨਾਮ ਅਧਾਰੁ ॥ ਨਾਨਕ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ ॥੯॥੧॥ ਅਰਥ: ਹੇ ਭਾਈ! ਉਹ ਪਰਮਾਤਮਾ ਸਾਰੀਆਂ ਤਾਕਤਾਂ ਨਾਲ ਭਰਪੂਰ ਹੈ, ਉਸ (ਦੀ ਯਾਦ) ਤੋਂ ਬਿਨਾ ਇਕ ਘੜੀ ਭਰ ਭੀ (ਮਨੁੱਖ ਦਾ) ਆਤਮਕ ਜੀਵਨ ਕਾਇਮ ਨਹੀਂ ਰਹਿ ਸਕਦਾ। ਹੇ ਭਾਈ! ਮੈਂ ਤਾਂ ਉਸ ਪਰਮਾਤਮਾ ਨੂੰ ਆਪਣੇ ਅੰਗ ਸੰਗ ਵੱਸਦਾ ਵੇਖਦਾ ਹਾਂ, ਮੈਨੂੰ ਉਹ ਖਾਂਦਿਆਂ ਸਾਹ ਲੈਂਦਿਆਂ ਕਦੇ ਭੀ ਨਹੀਂ ਭੁੱਲਦਾ। ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਨੇ ਗੁਰੂ ਦੀ ਸੰਗਤਿ ਵਿਚ ਮਿਲਾ ਦਿੱਤਾ, ਉਸ ਨੂੰ ਉਹ ਪਰਮਾਤਮਾ ਸਭ ਥਾਂ ਮੌਜੂਦ ਦਿੱਸਣ ਲੱਗ ਪੈਂਦਾ ਹੈ। ਪਰ, ਹੇ ਭਾਈ! ਜਿਨ੍ਹਾਂ ਦੇ ਅੰਦਰ ਪਰਮਾਤਮਾ ਦਾ ਪਿਆਰ ਪੈਦਾ ਨਹੀਂ ਹੁੰਦਾ, ਉਹ ਸਦਾ ਚਿੰਤਾਤੁਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ।੮। ਹੇ ਭਾਈ! ਸਰਨ ਪਏ ਮਨੁੱਖ ਨੂੰ) ਆਪਣੇ ਪੱਲੇ ਲਾ ਕੇ ਪਰਮਾਤਮਾ ਆਪ ਇਸ ਦੁੱਖ-ਰੂਪ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ। ਪਭੂ (ਉਸ ਉਤੇ) ਕਿਰਪਾ ਕਰ ਕੇ (ਉਸ ਨੂੰ) ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦਾ ਬੇਅੰਤ ਪੱਖ ਕਰਦਾ ਹੈ। ਹੇ ਭਾਈ! ਉਸ ਮਨੁੱਖ ਦਾ ਮਨ ਠੰਢਾ ਹੋ ਜਾਂਦਾ ਹੈ, ਸਰੀਰ ਸ਼ਾਂਤ ਹੋ ਜਾਂਦਾ ਹੈ, ਉਹ (ਆਪਣੇ ਆਤਮਕ ਜੀਵਨ ਵਾਸਤੇ) ਨਾਮ ਦੀ ਖ਼ੁਰਾਕ (ਖਾਂਦਾ ਹੈ) , ਨਾਮ ਦਾ ਸਹਾਰਾ ਲੈਂਦਾ ਹੈ। ਹੇ ਨਾਨਕ! ਆਖ-) ਹੇ ਭਾਈ! ਉਸ ਪਰਮਾਤਮਾ ਦੀ ਸਰਨ ਪਵੋ, ਜੋ ਸਾਰੇ ਪਾਪ ਕੱਟ ਸਕਦਾ ਹੈ।੯।੧। SORAT’H, FIFTH MEHL, FIRST HOUSE, ASHTAPADEES: |
ONE UNIVERSAL CREATOR GOD. BY THE GRACE OF THE TRUE GURU: |
The One who created the whole world, O Siblings of Destiny, is the Almighty Lord, the Cause of causes. He fashioned the soul and the body, O Siblings of Destiny, by His own power. How can He be described? How can He be seen, O Siblings of Destiny? The Creator is One; He is indescribable. Praise the Guru, the Lord of the Universe, O Siblings of Destiny; through Him, the essence is known. || 1 || O my mind, meditate on the Lord, the Lord God. He blesses His servant with the gift of the Naam; He is the Destroyer of pain and suffering. || Pause || Everything is in His home, O Siblings of Destiny; His warehouse is overflowing with the nine treasures. His worth cannot be estimated, O Siblings of Destiny; He is lofty, inaccessible and infinite. He cherishes all beings and creatures, O Siblings of Destiny; he continually takes care of them. So meet with the Perfect True Guru, O Siblings of Destiny, and merge in the Word of the Shabad. || 2 || Adoring the feet of the True Guru, O Siblings of Destiny, doubt and fear are dispelled. Joining the Society of the Saints, cleanse your mind, O Siblings of Destiny, and dwell in the Name of the Lord. The darkness of ignorance shall be dispelled, O Siblings of Destiny, and the lotus of your heart shall blossom forth. By the Guru’s Word, peace wells up, O Siblings of Destiny; all fruits are with the True Guru. || 3 || Give up your sense of mine and yours, O Siblings of Destiny, and become the dust of the feet of all. In each and every heart, God is contained, O Siblings of Destiny; He sees, and hears, and is ever-present with us. On that day when one forgets the Supreme Lord God, O Siblings of Destiny, on that day, one ought to die crying out in pain. He is the all-powerful Cause of Causes, O Siblings of Destiny; he is totally filled with all powers. || 4 || The Love of the Name is the greatest treasure, O Siblings of Destiny; through it, emotional attachment to Maya is dispelled. If it is pleasing to His Will, then He unites us in His Union, O Siblings of Destiny; the Naam, the Name of the Lord, comes to abide in the mind. The heart-lotus of the Gurmukh blossoms forth, O Siblings of Destiny, and the heart is illumined. The Glory of God has been revealed, O Siblings of Destiny, and the earth and sky have blossomed forth. || 5 || The Perfect Guru has blessed me with contentment, O Siblings of Destiny; day and night, I remain attached to the Lord’s Love. My tongue continually chants the Lord’s Name, O Siblings of Destiny; this is the true taste, and the object of human life. Listening with my ears, I hear and so I live, O Siblings of Destiny; I have obtained the unchanging, unmoving state. That soul,which does not place its faith in the Lord shall burn, O Siblings of Destiny. || 6 || My Lord and Master has so many virtues, O Siblings of Destiny; I am a sacrifice to Him. He nurtures even the most worthless, O Siblings of Destiny, and gives home to the homeless. He gives us nourishment with each and every breath, O Siblings of Destiny; His Name is everlasting. One who meets with the True Guru, O Siblings of Destiny, does so only by perfect destiny. || 7 || Without Him, I cannot live, even for an instant, O Siblings of Destiny; He is totally filled with all powers. With every breath and morsel of food, I will not forget Him, O Siblings of Destiny; I behold Him ever-present. In the Saadh Sangat, the Company of the Holy, I meet Him, O Siblings of Destiny; He is totally pervading and permeating everywhere. Those who do not embrace love for the Lord, O Siblings of Destiny, always die crying out in pain. || 8 || Grasping hold of the hem of His robe, O Siblings of Destiny, we are carried across the world-ocean of fear and pain. By His Glance of Grace, He has blessed us, O Siblings of Destiny; He shall be with us until the very end. My mind and body are soothed and calmed, O Siblings of Destiny, nourished by the food of the Naam. Nanak has entered His Sanctuary, O Siblings of Destiny; the Lord is the Destroyer of sins. || 9 || 1 || |
ਸਲੋਕ ਮਃ ੩ ॥ ਸਭੁ ਕਿਛੁ ਹੁਕਮੇ ਆਵਦਾ ਸਭੁ ਕਿਛੁ ਹੁਕਮੇ ਜਾਇ ॥
ਸਲੋਕ ਮਃ ੩ ॥ ਸਭੁ ਕਿਛੁ ਹੁਕਮੇ ਆਵਦਾ ਸਭੁ ਕਿਛੁ ਹੁਕਮੇ ਜਾਇ ॥ ਜੇ ਕੋ ਮੂਰਖੁ ਆਪਹੁ ਜਾਣੈ ਅੰਧਾ ਅੰਧੁ ਕਮਾਇ ॥ ਨਾਨਕ ਹੁਕਮੁ ਕੋ ਗੁਰਮੁਖਿ ਬੁਝੈ ਜਿਸ ਨੋ ਕਿਰਪਾ ਕਰੇ ਰਜਾਇ ॥੧॥
ਅਰਥ: ਹਰੇਕ ਚੀਜ਼ ਹੁਕਮ ਵਿਚ ਹੀ ਆਉਂਦੀ ਹੈ ਤੇ ਹੁਕਮ ਵਿਚ ਹੀ ਚਲੀ ਜਾਂਦੀ ਹੈ, ਜੇ ਕੋਈ ਮੂਰਖ ਆਪਣੇ ਆਪ ਨੂੰ (ਕੁਝ ਵੱਡਾ) ਸਮਝ ਲੈਂਦਾ ਹੈ, ਉਹ ਅੰਨ੍ਹਾ ਅੰਨਿ੍ਹਆਂ ਵਾਲਾ ਕੰਮ ਕਰਦਾ ਹੈ। ਹੇ ਨਾਨਕ! ਜਿਸ ਮਨੁੱਖ ਤੇ ਆਪਣੀ ਰਜ਼ਾ ਵਿਚ ਪ੍ਰਭੂ ਕਿਰਪਾ ਕਰਦਾ ਹੈ, ਉਹ ਕੋਈ ਵਿਰਲਾ ਗੁਰਮੁਖ ਹੁਕਮ ਦੀ ਪਛਾਣ ਕਰਦਾ ਹੈ।੧।
ਮਃ ੩ ॥ ਸੋ ਜੋਗੀ ਜੁਗਤਿ ਸੋ ਪਾਏ ਜਿਸ ਨੋ ਗੁਰਮੁਖਿ ਨਾਮੁ ਪਰਾਪਤਿ ਹੋਇ ॥ ਤਿਸੁ ਜੋਗੀ ਕੀ ਨਗਰੀ ਸਭੁ ਕੋ ਵਸੈ ਭੇਖੀ ਜੋਗੁ ਨ ਹੋਇ ॥ ਨਾਨਕ ਐਸਾ ਵਿਰਲਾ ਕੋ ਜੋਗੀ ਜਿਸੁ ਘਟਿ ਪਰਗਟੁ ਹੋਇ ॥੨॥
ਅਰਥ: ਜਿਸ ਮਨੁੱਖ ਨੂੰ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਦੀ ਪ੍ਰਾਪਤੀ ਹੁੰਦੀ ਹੈ, ਉਹ ਸੱਚਾ ਜੋਗੀ ਹੈ, ਤੇ (ਜੋਗ ਦੀ ਜਾਚ ਉਸ ਨੂੰ ਆਈ ਹੈ, ਉਸ ਜੋਗੀ ਦੇ ਸਰੀਰ (ਰੂਪ) ਨਗਰ ਵਿਚ ਹਰੇਕ (ਗੁਣ) ਵੱਸਦਾ ਹੈ, (ਨਿਰੇ) ਭੇਖ ਨਾਲ (ਰੱਬ ਨਾਲ) ਮੇਲ ਨਹੀਂ ਹੁੰਦਾ। ਹੇ ਨਾਨਕ! ਜਿਸ ਦੇ ਹਿਰਦੇ ਵਿਚ ਪ੍ਰਭੂ ਪ੍ਰਤੱਖ ਹੋ ਜਾਂਦਾ ਹੈ, ਇਹੋ ਜਿਹਾ ਕੋਈ ਵਿਰਲਾ ਜੋਗੀ ਹੁੰਦਾ ਹੈ।੨।
ਪਉੜੀ ॥ ਆਪੇ ਜੰਤ ਉਪਾਇਅਨੁ ਆਪੇ ਆਧਾਰੁ ॥ ਆਪੇ ਸੂਖਮੁ ਭਾਲੀਐ ਆਪੇ ਪਾਸਾਰੁ ॥ ਆਪਿ ਇਕਾਤੀ ਹੋਇ ਰਹੈ ਆਪੇ ਵਡ ਪਰਵਾਰੁ ॥ ਨਾਨਕੁ ਮੰਗੈ ਦਾਨੁ ਹਰਿ ਸੰਤਾ ਰੇਨਾਰੁ ॥ ਹੋਰੁ ਦਾਤਾਰੁ ਨ ਸੁਝਈ ਤੂ ਦੇਵਣਹਾਰੁ ॥੨੧॥੧॥ ਸੁਧੁ ॥
ਅਰਥ: ਉਸ ਨੇ ਆਪ ਹੀ ਜੀਵਾਂ ਨੂੰ ਪੈਦਾ ਕੀਤਾ ਹੈ ਤੇ ਆਪ ਹੀ (ਉਹਨਾਂ ਦਾ) ਆਸਰਾ (ਬਣਦਾ) ਹੈ, ਆਪ ਹੀ ਹਰੀ ਸੂਖਮ ਰੂਪ ਵੇਖੀਦਾ ਹੈ ਤੇ ਆਪ ਹੀ (ਸੰਸਾਰ ਦਾ) ਪਰਪੰਚ (ਰੂਪ) ਹੈ; ਆਪ ਹੀ ਇਕੱਲਾ ਹੋ ਕੇ ਰਹਿੰਦਾ ਹੈ ਤੇ ਆਪ ਹੀ ਵੱਡੇ ਪਰਵਾਰ ਵਾਲਾ ਹੈ।
ਹੇ ਹਰੀ! ਨਾਨਕ ਤੇਰੇ ਸੰਤਾਂ ਦੀ ਚਰਨ-ਧੂੜ (ਰੂਪ) ਦਾਨ ਮੰਗਦਾ ਹੈ, ਤੂੰ ਹੀ ਦੇਣ ਵਾਲਾ ਹੈਂ, ਕੋਈ ਹੋਰ ਦਾਤਾ ਮੈਨੂੰ ਦਿੱਸ ਨਹੀਂ ਆਉਂਦਾ।੨੧।੧।ਸੁਧੁ।
English Translation:
SHALOK, THIRD MEHL:
Everything comes by His Command, and everything goes by His Command. If some fool believes that he does so himself, he is blind, and acts in blindness. O Nanak, one who becomes Gurmukh understands the Hukam of the Lord’s Command; the Lord grants His Grace. || 1 || THIRD MEHL: He alone is a Yogi, and he alone finds the Way, who as Gurmukh, has found the Naam. In the body-village of that Yogi is everything; Yoga is not obtained by outward show and religious robes. O Nanak, such a Yogi is very rare; the Lord is revealed in the heart. || 2 || PAUREE: He Himself created the creatures, and He Himself supports them. He Himself is seen to be subtle, and He Himself is obvious. He Himself remains a solitary hermit, and He Himself has a huge family. Nanak begs for the gift of the dust of the feet of the Saints of the Lord. I cannot see any other Giver; You alone are the Giver, Lord. || 21 || 1 || SUDH ||
Tuesday, October 22, 2024
Monday, October 21, 2024
Sunday, October 20, 2024
ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥
ਅਰਥ: ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ, ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ।੧।ਰਹਾਉ।
(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੧।
(ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, (ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੨।
(ਹੇ ਭਾਈ! ਗੁਰੂ ਦੇ) ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, (ਗੁਰੂ ਦੀ ਮੇਹਰ ਨਾਲ) ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ।੩।
ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤਿ ਜਾਗਦੀ ਹੈ ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ) ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ।੪।੭।
WADAHANS, THIRD MEHL: |
My tongue is intuitively attracted to the taste of the Lord. My mind is satisfied, meditating on the Name of the Lord. || 1 || Lasting peace is obtained, contemplating the True Word of the Shabad. I am forever a sacrifice to my True Guru. || 1 || Pause || My eyes are content, lovingly focused on the One Lord. My mind is content, having forsaken the love of duality. || 2 || The frame of my body is at peace, through the Shabad, and the Name of the Lord. The fragrance of the Naam permeates my heart. || 3 || O Nanak, one who has such great destiny written upon his forehead, through the Word of the Guru’s Bani, easily and intuitively becomes free of desire. || 4 |
Saturday, October 19, 2024
ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥
ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗਪਾਲਾ ॥ ਅਰਥ: ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ।ਰਹਾਉ। ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ।੧। ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ) , ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ।੨। ਹੇ ਭਾਈ! ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਪ੍ਰਭੂ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ, ਉਸ (ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ।੩। ਹੇ ਗੋਪਾਲ! ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ।੪।੧੦। SORAT’H, FIFTH MEHL: |
I have searched and searched and searched, and found that the Lord’s Name is the most sublime reality. Contemplating it for even an instant, sins are erased; the Gurmukh is carried across and saved. || 1 || Drink in the sublime essence of the Lord’s Name, O man of spiritual wisdom. Listening to the Ambrosial Words of the Holy Saints, the mind finds absolute fulfillment and satisfaction. || Pause || Liberation, pleasures, and the true way of life are obtained from the Lord, the Giver of all peace. The Perfect Lord, the Architect of Destiny, blesses His slave with the gift of devotional worship. || 2 || Hear with your ears, and sing with your tongue, and meditate within your heart on Him. The Lord and Master is all-powerful, the Cause of causes; without Him, there is nothing at all. || 3 || By great good fortune, I have obtained the jewel of human life; have mercy on me, O Merciful Lord. In the Saadh Sangat, the Company of the Holy, Nanak sings the Glorious Praises of the Lord, and contemplates Him forever in meditation. || 4 || 10 || |
Friday, October 18, 2024
ਧਨਾਸਰੀ ਮਹਲਾ ੫ ॥ ਜਿਨਿ ਕੀਨੇ ਵਸਿ ਅਪੁਨੈ ਤ੍ਰੈ ਗੁਣ ਭਵਣ ਚਤੁਰ ਸੰਸਾਰਾ ॥
ਧਨਾਸਰੀ ਮਹਲਾ ੫ ॥ ਜਿਨਿ ਕੀਨੇ ਵਸਿ ਅਪੁਨੈ ਤ੍ਰੈ ਗੁਣ ਭਵਣ ਚਤੁਰ ਸੰਸਾਰਾ ॥ ਜਗ ਇਸਨਾਨ ਤਾਪ ਥਾਨ ਖੰਡੇ ਕਿਆ ਇਹੁ ਜੰਤੁ ਵਿਚਾਰਾ ॥੧॥ ਪ੍ਰਭ ਕੀ ਓਟ ਗਹੀ ਤਉ ਛੂਟੋ ॥ ਸਾਧ ਪ੍ਰਸਾਦਿ ਹਰਿ ਹਰਿ ਹਰਿ ਗਾਏ ਬਿਖੈ ਬਿਆਧਿ ਤਬ ਹੂਟੋ ॥੧॥ ਰਹਾਉ ॥ ਨਹ ਸੁਣੀਐ ਨਹ ਮੁਖ ਤੇ ਬਕੀਐ ਨਹ ਮੋਹੈ ਉਹ ਡੀਠੀ ॥ ਐਸੀ ਠਗਉਰੀ ਪਾਇ ਭੁਲਾਵੈ ਮਨਿ ਸਭ ਕੈ ਲਾਗੈ ਮੀਠੀ ॥੨॥ ਮਾਇ ਬਾਪ ਪੂਤ ਹਿਤ ਭ੍ਰਾਤਾ ਉਨਿ ਘਰਿ ਘਰਿ ਮੇਲਿਓ ਦੂਆ ॥ ਕਿਸ ਹੀ ਵਾਧਿ ਘਾਟਿ ਕਿਸ ਹੀ ਪਹਿ ਸਗਲੇ ਲਰਿ ਲਰਿ ਮੂਆ ॥੩॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਇਹੁ ਚਲਤੁ ਦਿਖਾਇਆ ॥ ਗੂਝੀ ਭਾਹਿ ਜਲੈ ਸੰਸਾਰਾ ਭਗਤ ਨ ਬਿਆਪੈ ਮਾਇਆ ॥੪॥ ਸੰਤ ਪ੍ਰਸਾਦਿ ਮਹਾ ਸੁਖੁ ਪਾਇਆ ਸਗਲੇ ਬੰਧਨ ਕਾਟੇ ॥ ਹਰਿ ਹਰਿ ਨਾਮੁ ਨਾਨਕ ਧਨੁ ਪਾਇਆ ਅਪੁਨੈ ਘਰਿ ਲੈ ਆਇਆ ਖਾਟੇ ॥੫॥੧੧॥
ਹੇ ਭਾਈ! ਜਦੋਂ ਮਨੁੱਖ ਨੇ ਪਰਮਾਤਮਾ ਦਾ ਪੱਲਾ ਫੜਿਆ, ਤਦੋਂ ਉਹ (ਮਾਇਆ ਦੇ ਪੰਜੇ ਵਿਚੋਂ) ਬਚ ਗਿਆ। ਜਦੋਂ ਗੁਰੂ ਦੀ ਕਿਰਪਾ ਨਾਲ ਮਨੁੱਖ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣੇ ਸ਼ੁਰੂ ਕੀਤੇ, ਤਦੋਂ ਵਿਕਾਰਾਂ ਦਾ ਰੋਗ (ਉਸ ਦੇ ਅੰਦਰੋਂ) ਮੁੱਕ ਗਿਆ।੧।ਰਹਾਉ।
ਹੇ ਭਾਈ! ਜਿਸ (ਮਾਇਆ) ਨੇ ਸਾਰੇ ਤ੍ਰੈ-ਗੁਣੀ ਸੰਸਾਰ ਨੂੰ ਸਾਰੇ ਚਾਰ-ਕੂਟ ਜਗਤ ਨੂੰ ਆਪਣੇ ਵੱਸ ਵਿਚ ਕੀਤਾ ਹੋਇਆ ਹੈ, ਜਿਸ ਨੇ ਜੱਗ ਕਰਨ ਵਾਲੇ, ਇਸ਼ਨਾਨ ਕਰਨ ਵਾਲੇ, ਤਪ ਕਰਨ ਵਾਲੇ ਸਾਰੇ ਥਾਂ ਭੰਨ ਕੇ ਰੱਖ ਦਿੱਤੇ ਹਨ, ਇਸ ਜੀਵ ਵਿਚਾਰੇ ਦੀ ਕੀਹ ਪਾਂਇਆਂ ਹੈ (ਕਿ ਉਸ ਦਾ ਟਾਕਰਾ ਕਰ ਸਕੇ) ?।੧।
ਹੇ ਭਾਈ! ਉਹ ਮਾਇਆ ਜਦੋਂ ਮਨੁੱਖ ਨੂੰ ਆ ਕੇ ਭਰਮਾਂਦੀ ਹੈ, ਤਦੋਂ ਨਾਹ ਉਸ ਦੀ ਆਵਾਜ਼ ਸੁਣੀਦੀ ਹੈ, ਨਾਹ ਉਹ ਮੂੰਹੋਂ ਬੋਲਦੀ ਹੈ, ਨਾਹ ਉਹ ਅੱਖੀਂ ਦਿੱਸਦੀ ਹੈ। ਕੋਈ ਅਜੇਹੀ ਨਸ਼ੀਲੀ ਚੀਜ਼ ਖਵਾ ਕੇ ਮਨੁੱਖ ਨੂੰ ਕੁਰਾਹੇ ਪਾ ਦੇਂਦੀ ਹੈ ਕਿ ਸਭਨਾਂ ਦੇ ਮਨ ਵਿਚ ਉਹ ਪਿਆਰੀ ਪਈ ਲੱਗਦੀ ਹੈ।੨।
ਹੇ ਭਾਈ! ਮਾਂ, ਪਿਉ, ਪੁੱਤਰ, ਮਿੱਤਰ, ਭਰਾ-ਉਸ ਮਾਇਆ ਨੇ ਹਰੇਕ ਦੇ ਹਿਰਦੇ ਵਿਚ ਵਿਤਕਰਾ ਪਾ ਰੱਖਿਆ ਹੈ। ਕਿਸੇ ਪਾਸ (ਮਾਇਆ) ਬਹੁਤੀ ਹੈ, ਕਿਸੇ ਪਾਸ ਥੋੜੀ ਹੈ (ਬੱਸ, ਇਸੇ ਗੱਲੇ) ਸਾਰੇ (ਆਪੋ ਵਿਚ) ਲੜ ਲੜ ਕੇ ਪਏ ਖਪਦੇ ਹਨ।੩।
ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ ਮੈਨੂੰ (ਮਾਇਆ ਦਾ) ਇਹ ਤਮਾਸ਼ਾ (ਅੱਖੀਂ) ਵਿਖਾ ਦਿੱਤਾ ਹੈ। (ਮੈਂ ਵੇਖ ਲਿਆ ਹੈ ਕਿ ਮਾਇਆ ਦੀ ਇਸ) ਲੁਕੀ ਹੋਈ ਅੱਗ ਨਾਲ ਸਾਰਾ ਜਗਤ ਸੜ ਰਿਹਾ ਹੈ। ਪਰਮਾਤਮਾ ਦੀ ਭਗਤੀ ਕਰਨ ਵਾਲੇ ਮਨੁੱਖ ਉੱਤੇ ਮਾਇਆ (ਆਪਣਾ) ਜ਼ੋਰ ਨਹੀਂ ਪਾ ਸਕਦੀ।੪।
ਹੇ ਨਾਨਕ! ਗੁਰੂ ਦੀ ਕਿਰਪਾ ਨਾਲ (ਜਿਸ ਮਨੁੱਖ ਨੇ) ਪਰਮਾਤਮਾ ਦਾ ਨਾਮ-ਧਨ ਲੱਭ ਲਿਆ ਹੈ, ਤੇ ਇਹ ਧਨ ਖੱਟ-ਕਮਾ ਕੇ ਆਪਣੇ ਹਿਰਦੇ-ਘਰ ਵਿਚ ਲੈ ਆਂਦਾ ਹੈ, ਉਹ ਬੜਾ ਆਤਮਕ ਆਨੰਦ ਮਾਣਦਾ ਹੈ; ਉਸ ਦੇ (ਮਾਇਆ ਵਾਲੇ) ਸਾਰੇ ਬੰਧਨ ਕੱਟੇ ਜਾਂਦੇ ਹਨ।੫।੧੧।
Hey brother! He took the master's side, you were saved. By the grace of the Guru, he began to sing the praises of the Lord, and the disease of vice was removed (from him).
Hey brother! Who (maya has given to all the three-fold world) all the four-fold world hears itself, all the austerities, all the destroyers, the living beings think. (that he can resist)?
Hey brother! She comes and seduces Maya, hears her voice, she speaks mouth, she sees eye to mouth. Azhi misleads by consuming the drug that he feels loved in everyone's mind.
Hey brother! Mother, father, man, self - that Maya has placed discrimination in the heart of the gods. Some pass (maya) is much, some pass is few (just, trapped) all are standing (among themselves) fighting.
Hey brother! I sacrifice my guru, I see the spectacle (of Maya) (to the eyes). (Having seen the great part that Maya's) one who worships the ruler does not have to call this Maya (his own).
O Nanak! With the Guru's grace (he) took the Lord's name and wealth, and he brought this wealth to his home, enjoying spiritual joy; He (remains the master of all bonds.
Wednesday, October 16, 2024
ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥
ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ।
ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।
ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।
ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।
DHANAASAREE, FIFTH MEHL: |
You are the Giver, O Lord, O Cherisher, my Master, my Husband Lord. Each and every moment, You cherish and nurture me; I am Your child, and I rely upon You alone. || 1 || I have only one tongue — which of Your Glorious Virtues can I describe? Unlimited, infinite Lord and Master — no one knows Your limits. || 1 || Pause || You destroy millions of my sins, and teach me in so many ways. I am so ignorant — I understand nothing at all. Please honor Your innate nature, and save me! || 2 || I seek Your Sanctuary — You are my only hope. You are my companion, and my best friend. Save me, O Merciful Saviour Lord; Nanak is the slave of Your home. || 3 || 12 || |
Sunday, October 13, 2024
Saturday, October 12, 2024
Friday, October 11, 2024
Oct 12 | 2024 | Hukamnama Sahib |
ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁਪਾਵੈ ਬਿਸ੍ਰਾਮ ॥੨॥੧॥੬॥ ਅਰਥ: ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ।੧।ਰਹਾਉ। ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ-ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿਸਕਦੇ) । ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮਵਿਅਰਥ ਚਲੇ ਜਾਂਦੇ ਹਨ।੧। ਹੇ ਨਾਨਕ! ਆਖ-(ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ। ਮੈਂਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ।੨।੧।੯। TODEE, FIFTH MEHL, SECOND HOUSE, DU-PADAS: |
ONE UNIVERSAL CREATOR GOD. BY THE GRACE OF THE TRUE GURU: |
I beg for the Gift of Your Name, O my Lord and Master. Nothing else shall go along with me in the end; by Your Grace, please allow me to sing Your Glorious Praises. || 1 || Pause || Power, wealth, various pleasures and enjoyments, all are just like the shadow of a tree. He runs, runs, runs around in many directions, but all of his pursuits are useless. || 1 || Except for the Lord of the Universe, everything he desires appears transitory. Says Nanak, I beg for the dust of the feet of the Saints, so that my mind may find peace and tranquility. || 2 || 1 || 6 || |
ਸਲੋਕ ਮਃ ੩ ॥ ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥ ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥ ਕੀਆ ਤਉ ਪਰਵ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ...
-
ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ...