ਬੈਰਾੜੀ ਮਹਲਾ ੪ ॥ ਜਪਿ ਮਨ ਹਰਿ ਹਰਿ ਨਾਮੁ ਨਿਤ ਧਿਆਇ ॥ ਜੋ ਇਛਹਿ ਸੋਈ ਫਲੁ ਪਾਵਹਿ ਫਿਰਿ ਦੂਖੁ ਨ ਲਾਗੈ ਆਇ ॥੧॥ ਰਹਾਉ ॥ ਸੋ ਜਪੁ ਸੋ ਤਪੁ ਸਾ ਬ੍ਰਤ ਪੂਜਾ ਜਿਤੁ ਹਰਿ ਸਿਉ ਪ੍ਰੀਤਿ ਲਗਾਇ ॥ ਬਿਨੁ ਹਰਿ ਪ੍ਰੀਤਿ ਹੋਰ ਪ੍ਰੀਤਿ ਸਭ ਝੂਠੀ ਇਕ ਖਿਨ ਮਹਿ ਬਿਸਰਿ ਸਭ ਜਾਇ ॥੧॥ ਤੂ ਬੇਅੰਤੁ ਸਰਬ ਕਲ ਪੂਰਾ ਕਿਛੁ ਕੀਮਤਿ ਕਹੀ ਨ ਜਾਇ ॥ ਨਾਨਕ ਸਰਣਿ ਤੁਮੑਾਰੀ ਹਰਿ ਜੀਉ ਭਾਵੈ ਤਿਵੈ ਛਡਾਇ ॥੨॥੬॥
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬ...
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ ॥ ਦੀਨ ਦਇਆਲ ਦੁਖ ਭੰਜਨੋ ਨਾਨਕ ਨੀਤ ਧਿਆਇ ॥੨॥ ਛੰਤੁ ॥ ਜਸੁ ਗਾਵਹੁ ਵਡਭਾਗੀਹੋ ਕਰਿ ਕਿਰਪਾ ਭਗਵੰਤ ਜੀਉ ॥ ਰੁਤੀ ਮਾਹ ਮੂਰਤ ਘੜੀ ਗੁਣ ਉਚਰਤ ਸੋਭਾਵੰਤ ਜੀਉ ॥ ਗੁਣ ਰੰਗਿ ਰਾਤੇ ਧੰਨਿ ਤੇ ਜਨ ਜਿਨੀ ਇਕ ਮਨਿ ਧਿਆਇਆ ॥ ਸਫਲ ਜਨਮੁ ਭਇਆ ਤਿਨ ਕਾ ਜਿਨੀ ਸੋ ਪ੍ਰਭੁ ਪਾਇਆ ॥ ਪੁੰਨ ਦਾਨ ਨ ਤੁਲਿ ਕਿਰਿਆ ਹਰਿ ਸਰਬ ਪਾਪਾ ਹੰਤ ਜੀਉ ॥ ਬਿਨਵੰਤਿ ਨਾਨਕ ਸਿਮਰਿ ਜੀਵਾ ਜਨਮ ਮਰਣ ਰਹੰਤ ਜੀਉ ॥੧॥
Comments
Post a Comment