Here are some positive news stories to inspire the world: Scientists Achieve Breakthrough in Renewable Energy Storage: Researchers at the Global Institute for Sustainable Innovation have announced a significant advancement in battery technology. Their new solid-state battery design boasts triple the energy density of current lithium-ion batteries and can be fully charged in under five minutes. This innovation promises to accelerate the adoption of electric vehicles and make renewable energy sources like solar and wind power more reliable and accessible worldwide. Global Initiative Eradicates Waterborne Disease in Sub-Saharan Africa: A collaborative effort between international health organizations and local communities has successfully eradicated a debilitating waterborne disease in several countries in Sub-Saharan Africa. Through widespread education, improved sanitation infrastructure, and the distribution of water purification technology, millions of people are now living healt...

ਗੂਜਰੀ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ ॥ ਅੰਤਰਿ ਮੈਲੁ ਨ ਉਤਰੈ ਹਉਮੈ ਬਿਨੁ ਗੁਰ ਬਾਜੀ ਹਾਰੀ ॥੧॥

 ਗੂਜਰੀ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ ॥ ਅੰਤਰਿ ਮੈਲੁ ਨ ਉਤਰੈ ਹਉਮੈ ਬਿਨੁ ਗੁਰ ਬਾਜੀ ਹਾਰੀ ॥੧॥ ਮੇਰੇ ਠਾਕੁਰ ਰਖਿ ਲੇਵਹੁ ਕਿਰਪਾ ਧਾਰੀ ॥ ਕੋਟਿ ਮਧੇ ਕੋ ਵਿਰਲਾ ਸੇਵਕੁ ਹੋਰਿ ਸਗਲੇ ਬਿਉਹਾਰੀ ॥੧॥ ਰਹਾਉ ॥ ਸਾਸਤ ਬੇਦ ਸਿਮ੍ਰਿਤਿ ਸਭਿ ਸੋਧੇ ਸਭ ਏਕਾ ਬਾਤ ਪੁਕਾਰੀ ॥ ਬਿਨੁ ਗੁਰ ਮੁਕਤਿ ਨ ਕੋਊ ਪਾਵੈ ਮਨਿ ਵੇਖਹੁ ਕਰਿ ਬੀਚਾਰੀ ॥੨॥ ਅਠਸਠਿ ਮਜਨੁ ਕਰਿ ਇਸਨਾਨਾ ਭ੍ਰਮਿ ਆਏ ਧਰ ਸਾਰੀ ॥ ਅਨਿਕ ਸੋਚ ਕਰਹਿ ਦਿਨ ਰਾਤੀ ਬਿਨੁ ਸਤਿਗੁਰ ਅੰਧਿਆਰੀ ॥੩॥ ਧਾਵਤ ਧਾਵਤ ਸਭੁ ਜਗੁ ਧਾਇਓ ਅਬ ਆਏ ਹਰਿ ਦੁਆਰੀ ॥ ਦੁਰਮਤਿ ਮੇਟਿ ਬੁਧਿ ਪਰਗਾਸੀ ਜਨ ਨਾਨਕ ਗੁਰਮੁਖਿ ਤਾਰੀ ॥੪॥੧॥੨॥

ਮੰਗਲਵਾਰ, ੧੦ ਪੋਹ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੪੯੫)

ਪੰਜਾਬੀ ਵਿਆਖਿਆ: 

ਗੂਜਰੀ ਮਹਲਾ ੫ ਚਉਪਦੇ ਘਰੁ ੨

ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਦੁਨੀਆਦਾਰ ਮਨੁੱਖ ਕਰਮ-ਕਾਂਡ ਕਰਦੇ ਹਨ, (ਇਸ਼ਨਾਨ, ਸੰਧਿਆ ਆਦਿਕ) ਛੇ (ਪ੍ਰਸਿੱਧ ਮਿਥੇ ਹੋਏ ਧਾਰਮਿਕ) ਕਰਮ ਕਮਾਂਦੇ ਹਨ, ਇਹਨਾਂ ਕੰਮਾਂ ਵਿਚ ਹੀ ਇਹ ਲੋਕ ਪਰਚੇ ਰਹਿੰਦੇ ਹਨ । ਪਰ ਇਹਨਾਂ ਦੇ ਮਨ ਵਿਚ ਟਿਕੀ ਹੋਈ ਹਉਮੈ ਦੀ ਮੈਲ (ਇਹਨਾਂ ਕੰਮਾਂ ਨਾਲ) ਨਹੀਂ ਉਤਰਦੀ । ਗੁਰੂ ਦੀ ਸਰਨ ਪੈਣ ਤੋਂ ਬਿਨਾ ਉਹ ਮਨੁੱਖਾ ਜਨਮ ਦੀ ਬਾਜ਼ੀ ਹਾਰ ਜਾਂਦੇ ਹਨ ।੧।ਹੇ ਮੇਰੇ ਮਾਲਕ-ਪ੍ਰਭੂ! ਕਿਰਪਾ ਕਰ ਕੇ ਮੈਨੂੰ (ਦੁਰਮਤਿ ਤੋਂ) ਬਚਾਈ ਰੱਖ । (ਮੈਂ ਵੇਖਦਾ ਹਾਂ ਕਿ) ਕੋ੍ਰੜਾਂ ਮਨੁੱਖਾਂ ਵਿਚੋਂ ਕੋਈ ਵਿਰਲਾ ਮਨੁੱਖ (ਤੇਰਾ ਸੱਚਾ) ਭਗਤ ਹੈ (ਦੁਰਮਤਿ ਦੇ ਕਾਰਨ) ਹੋਰ ਸਾਰੇ ਮਤਲਬੀ ਹੀ ਹਨ (ਆਪਣੇ ਮਤਲਬ ਦੀ ਖ਼ਾਤਰ ਵੇਖਣ ਨੂੰ ਹੀ ਧਾਰਮਿਕ ਕੰਮ ਕਰ ਰਹੇ ਹਨ) ।੧।ਰਹਾਉ।ਹੇ ਭਾਈ! ਸਾਰੇ ਸ਼ਾਸਤ੍ਰ, ਸਾਰੇ ਵੇਦ, ਸਾਰੀਆਂ ਸਿਮ੍ਰਿਤੀਆਂ ਇਹ ਸਾਰੇ ਅਸਾਂ ਪੜਤਾਲ ਕਰ ਕੇ ਵੇਖ ਲਏ ਹਨ, ਇਹ ਸਾਰੇ ਭੀ ਇਹੀ ਇਕੋ ਗੱਲ ਪੁਕਾਰ ਪੁਕਾਰ ਕੇ ਕਹਿ ਰਹੇ ਹਨ, ਕਿ ਗੁਰੂ ਦੀ ਸਰਨ ਆਉਣ ਤੋਂ ਬਿਨਾ ਕੋਈ ਮਨੁੱਖ (ਮਾਇਆ ਦੇ ਮੋਹ ਆਦਿਕ ਤੋਂ) ਖ਼ਲਾਸੀ ਨਹੀਂ ਪਾ ਸਕਦਾ । ਹੇ ਭਾਈ! ਤੁਸੀ ਭੀ ਬੇ-ਸ਼ੱਕ ਮਨ ਵਿਚ ਵਿਚਾਰ ਕਰ ਕੇ ਵੇਖ ਲਵੋ (ਇਹੀ ਗੱਲ ਠੀਕ ਹੈ) ।੨।ਹੇ ਭਾਈ! ਲੋਕ ਅਠਾਹਠ ਤੀਰਥਾਂ ਦੇ ਇਸ਼ਨਾਨ ਕਰ ਕੇ, ਤੇ, ਸਾਰੀ ਧਰਤੀ ਤੇ ਭੌਂ ਕੇ ਆ ਜਾਂਦੇ ਹਨ, ਦਿਨ ਰਾਤ ਹੋਰ ਭੀ ਅਨੇਕਾਂ ਸਰੀਰਕ ਪਵਿਤ੍ਰਤਾ ਦੇ ਸਾਧਨ ਕਰਦੇ ਹਨ । ਪਰ, ਗੁਰੂ ਤੋਂ ਬਿਨਾ ਉਹਨਾਂ ਦੇ ਅੰਦਰ ਮਾਇਆ ਦੇ ਮੋਹ ਦਾ ਹਨੇਰਾ ਟਿਕਿਆ ਰਹਿੰਦਾ ਹੈ ।੩।ਹੇ ਨਾਨਕ! (ਆਖ—) ਭੌਂ ਭੌਂ ਕੇ ਸਾਰੇ ਜਗਤ ਵਿਚ ਭੌਂ ਕੇ ਜੇਹੜੇ ਮਨੁੱਖ ਆਖ਼ਰ ਪਰਮਾਤਮਾ ਦੇ ਦਰ ਤੇ ਆ ਡਿੱਗਦੇ ਹਨ, ਪਰਮਾਤਮਾ ਉਹਨਾਂ ਦੇ ਅੰਦਰੋਂ ਦੁਰਮਤਿ ਮਿਟਾ ਕੇ ਉਹਨਾਂ ਦੇ ਮਨ ਵਿਚ ਸੁਚੱਜੀ ਅਕਲ ਦਾ ਪਰਕਾਸ਼ ਕਰ ਦੇਂਦਾ ਹੈ, ਗੁਰੂ ਦੀ ਸਰਨ ਪਾ ਕੇ ਉਹਨਾਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ।੪।੧।੨।

English Translation: 

GUJRI, FIFTH MEHL, CHAU-PADAS, SECOND HOUSE: 

ONE UNIVERSAL CREATOR GOD. BY THE GRACE OF THE TRUE GURU:

They perform the four rituals and six religious rites; the world is engrossed in these. They are not cleansed of the filth of their ego within; without the Guru, they lose the game of life. || 1 || O my Lord and Master, please, grant Your Grace and preserve me. Out of millions, hardly anyone is a servant of the Lord. All the others are mere traders. || 1 || Pause || I have searched all the Shaastras, the Vedas and the Simritees, and they all affirm one thing: without the Guru, no one obtains liberation; see, and reflect upon this in your mind. || 2 || Even if one takes cleansing baths at the sixty-eight sacred shrines of pilgrimage, and wanders over the whole planet, and performs all the rituals of purification day and night, still, without the True Guru, there is only darkness. || 3 || Roaming and wandering around, I have travelled over the whole world, and now, I have arrived at the Lord’s Door. The Lord has eliminated my evil-mindedness, and enlightened my intellect; O servant Nanak, the Gurmukhs are saved. || 4 || 1 || 2 ||

Tuesday, 10th Poh (Samvat 556 Nanakshahi)

(Page: 495)

Popular posts from this blog

ਰਾਮਕਲੀ ਮਹਲਾ ੫ ਰੁਤੀ ਸਲੋਕੁ     ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬ...

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥