ਆਸਾ ਮਹਲਾ ੫ ॥ ਦਿਨੁ ਰਾਤਿ ਕਮਾਇਅੜੋ ਸੋ ਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀ ਸਾਥੈ ॥ ਸੰਗਿ ਦੇਖੈ ਕਰਣਹਾਰਾ ਕਾਇ ਪਾਪੁ ਕਮਾਈਐ ॥ ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿ ਨ ਜਾਈਐ ॥ ਆਠ ਪਹਰ ਹਰਿ ਨਾਮੁ ਸਿਮਰਹੁ ਚਲੈ ਤੇਰੈ ਸਾਥੇ ॥ ਭਜੁ ਸਾਧਸੰਗਤਿ ਸਦਾ ਨਾਨਕ ਮਿਟਹਿ ਦੋਖ ਕਮਾਤੇ ॥੧॥ ਅਰਥ: ਹੇ ਭਾਈ! ਜੋ ਕੁਝ ਦਿਨ ਰਾਤ ਹਰ ਵੇਲੇ ਚੰਗਾ ਮੰਦਾ ਕੰਮ ਤੂੰ ਕੀਤਾ ਹੈ, ਉਹ ਸੰਸਕਾਰ-ਰੂਪ ਬਣ ਕੇ ਤੇਰੇ ਮਨ ਵਿਚ ਉੱਕਰਿਆ ਗਿਆ ਹੈ। ਹੇ ਭਾਈ! ਜਿਸ ਪਾਸੋਂ ਤੂੰ (ਆਪਣੇ ਕੀਤੇ ਕੰਮ) ਲੁਕਾਂਦਾ ਰਿਹਾ ਹੈਂ ਉਹ ਤਾਂ ਤੇਰੇ ਨਾਲ ਹੀ ਬੈਠਾ ਵੇਖਦਾ ਜਾ ਰਿਹਾ ਹੈ। ਹੇ ਭਾਈ! ਸਿਰਜਣਹਾਰ (ਹਰੇਕ ਜੀਵ ਦੇ) ਨਾਲ (ਬੈਠਾ ਹਰੇਕ ਦੇ ਕੀਤੇ ਕੰਮ) ਵੇਖਦਾ ਰਹਿੰਦਾ ਹੈ। ਸੋ ਕੋਈ ਮੰਦ ਕਰਮ ਨਹੀਂ ਕਰਨਾ ਚਾਹੀਦਾ, (ਸਗੋਂ) ਭਲਾ ਕਰਮ ਕਰਨਾ ਚਾਹੀਦਾ ਹੈ, ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ (ਨਾਮ ਦੀ ਬਰਕਤਿ ਨਾਲ) ਨਰਕ ਵਿਚ ਕਦੇ ਭੀ ਨਹੀਂ ਪਈਦਾ। ਹੇ ਭਾਈ! ਅੱਠੇ ਪਹਰ ਪਰਮਾਤਮਾ ਦਾ ਨਾਮ ਸਿਮਰਦਾ ਰਹੁ, ਪਰਮਾਤਮਾ ਦਾ ਨਾਮ ਤੇਰੇ ਨਾਲ ਸਾਥ ਕਰੇਗਾ। ਹੇ ਨਾਨਕ! (ਆਖ– ਹੇ ਭਾਈ!) ਸਾਧ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਭਜਨ ਕਰਿਆ ਕਰ (ਭਜਨ ਦੀ ਬਰਕਤਿ ਨਾਲ ਪਿਛਲੇ) ਕੀਤੇ ਹੋਏ ਵਿਕਾਰ ਮਿਟ ਜਾਂਦੇ ਹਨ।1। ਵਲਵੰਚ ਕਰਿ ਉਦਰੁ ਭਰਹਿ ਮੂਰਖ ਗਾਵਾਰਾ ॥ ਸਭੁ ਕਿਛੁ ਦੇ ਰਹਿਆ ਹਰਿ ਦੇਵਣਹਾਰਾ ॥ ਦਾਤਾਰੁ ਸਦਾ ਦਇਆਲੁ ਸੁਆਮੀ ਕਾਇ ਮਨਹੁ ਵ...
Posts
Showing posts from January, 2025
- Get link
- X
- Other Apps

ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਅਰਥ: (ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ, ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤਿ ਹੈ। ਹੇ ਪਤੀ (ਪ੍ਰਭੂ) ! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ ਬੇੜੀ ਹੈਂ।੧। ਮਃ ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥ ਅਰਥ: ਸਾਡੇ (ਅਸਲ) ਮਿੱਤਰ ਉਹੀ ਮਨੁੱਖ ਹਨ ਜਿਨ੍ਹਾਂ ਦਾ ਦੀਦਾਰ ਹੋਇਆਂ ਭੈੜੀ ਮੱਤ ਦੂਰ ਹੋ ਜਾਂਦੀ ਹੈ, ਪਰ, ਹੇ ਦਾਸ ਨਾਨਕ! ਮੈਂ ਸਾਰਾ ਜਗਤ ਭਾਲ ਵੇਖਿਆ ਹੈ, ਕੋਈ ਵਿਰਲੇ (ਅਜੇਹੇ ਮਨੁੱਖ ਮਿਲਦੇ ਹਨ)।੨। ਪਉੜੀ ॥ ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥ ਬੰਧਨ ਖੋਲਨ੍ਹ੍ਹਿ ਸੰਤ ਦੂਤ ਸਭਿ ਜਾਹਿ ਛਪਿ ॥ ਤਿਸੁ ਸਿਉ ਲਾਇਨ੍ਹ੍ਹਿ ਰੰਗੁ ਜਿਸ ਦੀ ਸਭ ਧਾਰੀਆ ॥ ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥ ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥ ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥ ਅਰਥ: (ਹੇ ਪ੍ਰਭੂ!) ਤੇਰੇ ਭਗਤਾਂ ਦਾ ਦਰ...
- Get link
- X
- Other Apps
ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥ ੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥ ੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥ ੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥ ੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ...
- Get link
- X
- Other Apps
ਸਲੋਕ ਮਃ ੧ ॥ ਮੁਸਲਮਾਨਾ ਸਿਫਤਿ ਸਰੀਅਤਿ ਪੜਿ ਪੜਿ ਕਰਹਿ ਬੀਚਾਰੁ ॥ ਬੰਦੇ ਸੇ ਜਿ ਪਵਹਿ ਵਿਚਿ ਬੰਦੀ ਵੇਖਣ ਕਉ ਦੀਦਾਰੁ ॥ ਹਿੰਦੂ ਸਾਲਾਹੀ ਸਾਲਾਹਨਿ ਦਰਸਨਿ ਰੂਪਿ ਅਪਾਰੁ ॥ ਤੀਰਥਿ ਨਾਵਹਿ ਅਰਚਾ ਪੂਜਾ ਅਗਰ ਵਾਸੁ ਬਹਕਾਰੁ ॥ ਜੋਗੀ ਸੁੰਨਿ ਧਿਆਵਨਿੑ ਜੇਤੇ ਅਲਖ ਨਾਮੁ ਕਰਤਾਰੁ ॥ ਸੂਖਮ ਮੂਰਤਿ ਨਾਮੁ ਨਿਰੰਜਨ ਕਾਇਆ ਕਾ ਆਕਾਰੁ ॥ ਸਤੀਆ ਮਨਿ ਸੰਤੋਖੁ ਉਪਜੈ ਦੇਣੈ ਕੈ ਵੀਚਾਰਿ ॥ ਦੇ ਦੇ ਮੰਗਹਿ ਸਹਸਾ ਗੂਣਾ ਸੋਭ ਕਰੇ ਸੰਸਾਰੁ ॥ ਚੋਰਾ ਜਾਰਾ ਤੈ ਕੂੜਿਆਰਾ ਖਾਰਾਬਾ ਵੇਕਾਰ ॥ ਇਕਿ ਹੋਦਾ ਖਾਇ ਚਲਹਿ ਐਥਾਊ ਤਿਨਾ ਭੀ ਕਾਈ ਕਾਰ ॥ ਜਲਿ ਥਲਿ ਜੀਆ ਪੁਰੀਆ ਲੋਆ ਆਕਾਰਾ ਆਕਾਰ ॥ ਓਇ ਜਿ ਆਖਹਿ ਸੁ ਤੂੰਹੈ ਜਾਣਹਿ ਤਿਨਾ ਭਿ ਤੇਰੀ ਸਾਰ ॥ ਨਾਨਕ ਭਗਤਾ ਭੁਖ ਸਾਲਾਹਣੁ ਸਚੁ ਨਾਮੁ ਆਧਾਰੁ ॥ ਸਦਾ ਅਨੰਦਿ ਰਹਹਿ ਦਿਨੁ ਰਾਤੀ ਗੁਣਵੰਤਿਆ ਪਾ ਛਾਰੁ ॥੧॥ ਮਃ ੧ ॥ ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮਿੑਆਰ ॥ ਘੜਿ ਭਾਂਡੇ ਇਟਾ ਕੀਆ ਜਲਦੀ ਕਰੇ ਪੁਕਾਰ ॥ ਜਲਿ ਜਲਿ ਰੋਵੈ ਬਪੁੜੀ ਝੜਿ ਝੜਿ ਪਵਹਿ ਅੰਗਿਆਰ ॥ ਨਾਨਕ ਜਿਨਿ ਕਰਤੈ ਕਾਰਣੁ ਕੀਆ ਸੋ ਜਾਣੈ ਕਰਤਾਰੁ ॥੨॥ ਪਉੜੀ ॥ ਬਿਨੁ ਸਤਿਗੁਰ ਕਿਨੈ ਨ ਪਾਇਓ ਬਿਨੁ ਸਤਿਗੁਰ ਕਿਨੈ ਨ ਪਾਇਆ ॥ ਸਤਿਗੁਰ ਵਿਚਿ ਆਪੁ ਰਖਿਓਨੁ ਕਰਿ ਪਰਗਟੁ ਆਖਿ ਸੁਣਾਇਆ ॥ ਸਤਿਗੁਰ ਮਿਲਿਐ ਸਦਾ ਮੁਕਤੁ ਹੈ ਜਿਨਿ ਵਿਚਹੁ ਮੋਹੁ ਚੁਕਾਇਆ ॥ ਉਤਮੁ ਏਹੁ ਬੀਚਾਰੁ ਹੈ ਜਿਨਿ ਸਚੇ ਸਿਉ ਚਿਤੁ ਲਾਇਆ ॥ ਜਗਜੀਵਨੁ ਦਾਤਾ ਪਾਇਆ ॥੬॥ ਬੁੱਧਵਾਰ, ੧੬ ਮਾਘ (ਸੰਮਤ ੫੫੬ ਨਾਨਕਸ਼ਾਹੀ...