ਸਲੋਕ ਮਃ ੩ ॥ ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥   ਅਰਥ:  ਦੁਨੀਆ ਤ੍ਰਿਸ਼ਨਾ ਦੀ ਸਾੜੀ ਹੋਈ ਦੁੱਖੀ ਹੋ ਰਹੀ ਹੈ, ਸੜ ਸੜ ਕੇ ਵਿਲਕ ਰਹੀ ਹੈ ;  ਜੇ ਇਹ ਠੰਡ ਪਾਣ ਵਾਲੇ ਗੁਰੂ ਨੂੰ ਮਿਲ ਪਏ, ਤਾਂ ਫਿਰ ਦੂਜੀ ਵਾਰੀ ਨਾਹ ਸੜੇ ; ( ਕਿਉਂਕਿ) ਹੇ ਨਾਨਕ! ਜਦ ਤਕ ਗੁਰੂ ਦੇ ਸ਼ਬਦ ਦੀ ਰਾਹੀਂ ਮਨੁੱਖ ਪ੍ਰਭੂ ਦੀ ਵਿਚਾਰ ਨਾਹ ਕਰੇ ਤਦ ਤਕ (ਨਾਮ ਨਹੀਂ ਮਿਲਦਾ, ਤੇ) ਨਾਮ ਤੋਂ ਬਿਨਾ ਕਿਸੇ ਦਾ ਭੀ ਡਰ ਨਹੀਂ ਮੁੱਕਦਾ (ਇਹ ਡਰ ਤੇ ਸਹਿਮ ਹੀ ਮੁੜ ਮੁੜ ਤ੍ਰਿਸ਼ਨਾ ਦੇ ਅਧੀਨ ਕਰਦਾ ਹੈ )  । ੧। ਮਃ ੩ ॥ ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ ਵਰਮੀ ਮਾਰੀ ਸਾਪੁ ਨਾ ਮਰੈ ਤਿਉ ਨਿਗੁਰੇ ਕਰਮ ਕਮਾਹਿ ॥ ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ ਮਨਿ ਆਇ ॥ ਮਨੁ ਤਨੁ ਸੀਤਲੁ ਸਾਂਤਿ ਹੋਇ ਤ੍ਰਿਸਨਾ ਅਗਨਿ ਬੁਝਾਇ ॥ ਸੁਖਾ ਸਿਰਿ ਸਦਾ ਸੁਖੁ ਹੋਇ ਜਾ ਵਿਚਹੁ ਆਪੁ ਗਵਾਇ ॥ ਗੁਰਮੁਖਿ ਉਦਾਸੀ ਸੋ ਕਰੇ ਜਿ ਸਚਿ ਰਹੈ ਲਿਵ ਲਾਇ ॥ ਚਿੰਤਾ ਮੂਲਿ ਨ ਹੋਵਈ ਹਰਿ ਨਾਮਿ ਰਜਾ ਆਘਾਇ ॥ ਨਾਨਕ ਨਾਮ ਬਿਨਾ ਨਹ ਛੂਟੀਐ ਹਉਮੈ ਪਚਹਿ ਪਚਾਇ ॥੨॥   ਅਰਥ:  ਭੇਖ ਧਾਰਿਆਂ (ਤ੍ਰਿਸ਼ਨਾ ਦੀ) ਅੱਗ ਨਹੀਂ ਬੁੱਝਦੀ, ਮਨ ਵਿਚ ਚਿੰਤਾ ਟਿਕੀ ਰਹਿੰਦੀ ਹੈ ;  ਜਿਵੇਂ ਸੱਪ ਦੀ ਰੁੱਡ ਬੰਦ ਕੀਤਿਆਂ ਸੱਪ ਨਹੀਂ ਮਰਦਾ, ਤਿਵੇਂ ਹ...

ਹੁਕਮਨਾਮਾ ਸਾਹਿਬ April 01,2025

Popular posts from this blog

ਰਾਮਕਲੀ ਮਹਲਾ ੫ ਰੁਤੀ ਸਲੋਕੁ     ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬ...

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥