ਆਸਾ ਮਹਲਾ ੫ ॥ ਦਿਨੁ ਰਾਤਿ ਕਮਾਇਅੜੋ ਸੋ ਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀ ਸਾਥੈ ॥ ਸੰਗਿ ਦੇਖੈ ਕਰਣਹਾਰਾ ਕਾਇ ਪਾਪੁ ਕਮਾਈਐ ॥ ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿ ਨ ਜਾਈਐ ॥ ਆਠ ਪਹਰ ਹਰਿ ਨਾਮੁ ਸਿਮਰਹੁ ਚਲੈ ਤੇਰੈ ਸਾਥੇ ॥ ਭਜੁ ਸਾਧਸੰਗਤਿ ਸਦਾ ਨਾਨਕ ਮਿਟਹਿ ਦੋਖ ਕਮਾਤੇ ॥੧॥ ਅਰਥ: ਹੇ ਭਾਈ! ਜੋ ਕੁਝ ਦਿਨ ਰਾਤ ਹਰ ਵੇਲੇ ਚੰਗਾ ਮੰਦਾ ਕੰਮ ਤੂੰ ਕੀਤਾ ਹੈ, ਉਹ ਸੰਸਕਾਰ-ਰੂਪ ਬਣ ਕੇ ਤੇਰੇ ਮਨ ਵਿਚ ਉੱਕਰਿਆ ਗਿਆ ਹੈ। ਹੇ ਭਾਈ! ਜਿਸ ਪਾਸੋਂ ਤੂੰ (ਆਪਣੇ ਕੀਤੇ ਕੰਮ) ਲੁਕਾਂਦਾ ਰਿਹਾ ਹੈਂ ਉਹ ਤਾਂ ਤੇਰੇ ਨਾਲ ਹੀ ਬੈਠਾ ਵੇਖਦਾ ਜਾ ਰਿਹਾ ਹੈ। ਹੇ ਭਾਈ! ਸਿਰਜਣਹਾਰ (ਹਰੇਕ ਜੀਵ ਦੇ) ਨਾਲ (ਬੈਠਾ ਹਰੇਕ ਦੇ ਕੀਤੇ ਕੰਮ) ਵੇਖਦਾ ਰਹਿੰਦਾ ਹੈ। ਸੋ ਕੋਈ ਮੰਦ ਕਰਮ ਨਹੀਂ ਕਰਨਾ ਚਾਹੀਦਾ, (ਸਗੋਂ) ਭਲਾ ਕਰਮ ਕਰਨਾ ਚਾਹੀਦਾ ਹੈ, ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ (ਨਾਮ ਦੀ ਬਰਕਤਿ ਨਾਲ) ਨਰਕ ਵਿਚ ਕਦੇ ਭੀ ਨਹੀਂ ਪਈਦਾ। ਹੇ ਭਾਈ! ਅੱਠੇ ਪਹਰ ਪਰਮਾਤਮਾ ਦਾ ਨਾਮ ਸਿਮਰਦਾ ਰਹੁ, ਪਰਮਾਤਮਾ ਦਾ ਨਾਮ ਤੇਰੇ ਨਾਲ ਸਾਥ ਕਰੇਗਾ। ਹੇ ਨਾਨਕ! (ਆਖ– ਹੇ ਭਾਈ!) ਸਾਧ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਭਜਨ ਕਰਿਆ ਕਰ (ਭਜਨ ਦੀ ਬਰਕਤਿ ਨਾਲ ਪਿਛਲੇ) ਕੀਤੇ ਹੋਏ ਵਿਕਾਰ ਮਿਟ ਜਾਂਦੇ ਹਨ।1। ਵਲਵੰਚ ਕਰਿ ਉਦਰੁ ਭਰਹਿ ਮੂਰਖ ਗਾਵਾਰਾ ॥ ਸਭੁ ਕਿਛੁ ਦੇ ਰਹਿਆ ਹਰਿ ਦੇਵਣਹਾਰਾ ॥ ਦਾਤਾਰੁ ਸਦਾ ਦਇਆਲੁ ਸੁਆਮੀ ਕਾਇ ਮਨਹੁ ਵ...
Popular posts from this blog
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬ...
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ ॥ ਦੀਨ ਦਇਆਲ ਦੁਖ ਭੰਜਨੋ ਨਾਨਕ ਨੀਤ ਧਿਆਇ ॥੨॥ ਛੰਤੁ ॥ ਜਸੁ ਗਾਵਹੁ ਵਡਭਾਗੀਹੋ ਕਰਿ ਕਿਰਪਾ ਭਗਵੰਤ ਜੀਉ ॥ ਰੁਤੀ ਮਾਹ ਮੂਰਤ ਘੜੀ ਗੁਣ ਉਚਰਤ ਸੋਭਾਵੰਤ ਜੀਉ ॥ ਗੁਣ ਰੰਗਿ ਰਾਤੇ ਧੰਨਿ ਤੇ ਜਨ ਜਿਨੀ ਇਕ ਮਨਿ ਧਿਆਇਆ ॥ ਸਫਲ ਜਨਮੁ ਭਇਆ ਤਿਨ ਕਾ ਜਿਨੀ ਸੋ ਪ੍ਰਭੁ ਪਾਇਆ ॥ ਪੁੰਨ ਦਾਨ ਨ ਤੁਲਿ ਕਿਰਿਆ ਹਰਿ ਸਰਬ ਪਾਪਾ ਹੰਤ ਜੀਉ ॥ ਬਿਨਵੰਤਿ ਨਾਨਕ ਸਿਮਰਿ ਜੀਵਾ ਜਨਮ ਮਰਣ ਰਹੰਤ ਜੀਉ ॥੧॥
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ ॥ ਦੀਨ ਦਇਆਲ ਦੁਖ ਭੰਜਨੋ ਨਾਨਕ ਨੀਤ ਧਿਆਇ ॥੨॥ ਛੰਤੁ ॥ ਜਸੁ ਗਾਵਹੁ ਵਡਭਾਗੀਹੋ ਕਰਿ ਕਿਰਪਾ ਭਗਵੰਤ ਜੀਉ ॥ ਰੁਤੀ ਮਾਹ ਮੂਰਤ ਘੜੀ ਗੁਣ ਉਚਰਤ ਸੋਭਾਵੰਤ ਜੀਉ ॥ ਗੁਣ ਰੰਗਿ ਰਾਤੇ ਧੰਨਿ ਤੇ ਜਨ ਜਿਨੀ ਇਕ ਮਨਿ ਧਿਆਇਆ ॥ ਸਫਲ ਜਨਮੁ ਭਇਆ ਤਿਨ ਕਾ ਜਿਨੀ ਸੋ ਪ੍ਰਭੁ ਪਾਇਆ ॥ ਪੁੰਨ ਦਾਨ ਨ ਤੁਲਿ ਕਿਰਿਆ ਹਰਿ ਸਰਬ ਪਾਪਾ ਹੰਤ ਜੀਉ ॥ ਬਿਨਵੰਤਿ ਨਾਨਕ ਸਿਮਰਿ ਜੀਵਾ ਜਨਮ ਮਰਣ ਰਹੰਤ ਜੀਉ ॥੧॥ ਸਲੋਕ ॥ ਉਦਮੁ ਅਗਮੁ ਅਗੋਚਰੋ ਚਰਨ ਕਮਲ ਨਮਸਕਾਰ ॥ ਕਥਨੀ ਸਾ ਤੁਧੁ ਭਾਵਸੀ ਨਾਨਕ ਨਾਮ ਅਧਾਰ ॥੧॥ ਸੰਤ ਸਰਣਿ ਸਾਜਨ ਪਰਹੁ ਸੁਆਮੀ ਸਿਮਰਿ ਅਨੰਤ ॥ ਸੂਕੇ ਤੇ ਹਰਿਆ ਥੀਆ ਨਾਨਕ ਜਪਿ ਭਗਵੰਤ ॥੨॥ ਛੰਤੁ ॥ ਰੁਤਿ ਸਰਸ ਬਸੰਤ ਮਾਹ ਚੇਤੁ ਵੈਸਾਖ ਸੁਖ ਮਾਸੁ ਜੀਉ ॥ ਹਰਿ ਜੀਉ ਨਾਹੁ ਮਿਲਿਆ ਮਉਲਿਆ ਮਨੁ ਤਨੁ ਸਾਸੁ ਜੀਉ ॥ ਘਰਿ ਨਾਹੁ ਨਿਹਚਲੁ ਅਨਦੁ ਸਖੀਏ ਚਰਨ ਕਮਲ ਪ੍ਰਫੁਲਿਆ ॥ ਸੁੰਦਰੁ ਸੁਘੜੁ ਸੁਜਾਣੁ ਬੇਤਾ ਗੁਣ ਗੋਵਿੰਦ ਅਮੁਲਿਆ ॥ ਵਡਭਾਗਿ ਪਾਇਆ ਦੁਖੁ ਗਵਾਇਆ ਭਈ ਪੂਰਨ ਆਸ ਜੀਉ ॥ ਬਿਨਵੰਤਿ ਨਾਨਕ ਸਰਣਿ ਤੇਰੀ ਮਿਟੀ ਜਮ ਕੀ ਤ੍ਰਾਸ ਜੀਉ ॥੨॥ ਸਲੋਕ ॥ ਸਾਧਸੰਗਤਿ ਬਿਨੁ ਭ੍ਰਮਿ ਮੁਈ ਕਰਤੀ ਕਰਮ ਅਨੇਕ ॥ ਕੋਮਲ ਬੰਧਨ ਬਾਧੀਆ ਨਾਨਕ ਕਰਮਹਿ ਲੇਖ ॥੧॥ ...
ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥
ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ। ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ , ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧। ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ ...