ਗੂਜਰੀ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ ॥ ਅੰਤਰਿ ਮੈਲੁ ਨ ਉਤਰੈ ਹਉਮੈ ਬਿਨੁ ਗੁਰ ਬਾਜੀ ਹਾਰੀ ॥੧॥ ਮੇਰੇ ਠਾਕੁਰ ਰਖਿ ਲੇਵਹੁ ਕਿਰਪਾ ਧਾਰੀ ॥ ਕੋਟਿ ਮਧੇ ਕੋ ਵਿਰਲਾ ਸੇਵਕੁ ਹੋਰਿ ਸਗਲੇ ਬਿਉਹਾਰੀ ॥੧॥ ਰਹਾਉ ॥ ਸਾਸਤ ਬੇਦ ਸਿਮ੍ਰਿਤਿ ਸਭਿ ਸੋਧੇ ਸਭ ਏਕਾ ਬਾਤ ਪੁਕਾਰੀ ॥ ਬਿਨੁ ਗੁਰ ਮੁਕਤਿ ਨ ਕੋਊ ਪਾਵੈ ਮਨਿ ਵੇਖਹੁ ਕਰਿ ਬੀਚਾਰੀ ॥੨॥ ਅਠਸਠਿ ਮਜਨੁ ਕਰਿ ਇਸਨਾਨਾ ਭ੍ਰਮਿ ਆਏ ਧਰ ਸਾਰੀ ॥ ਅਨਿਕ ਸੋਚ ਕਰਹਿ ਦਿਨ ਰਾਤੀ ਬਿਨੁ ਸਤਿਗੁਰ ਅੰਧਿਆਰੀ ॥੩॥ ਧਾਵਤ ਧਾਵਤ ਸਭੁ ਜਗੁ ਧਾਇਓ ਅਬ ਆਏ ਹਰਿ ਦੁਆਰੀ ॥ ਦੁਰਮਤਿ ਮੇਟਿ ਬੁਧਿ ਪਰਗਾਸੀ ਜਨ ਨਾਨਕ ਗੁਰਮੁਖਿ ਤਾਰੀ ॥੪॥੧॥੨॥ ਗੂਜਰੀ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹੇ ਭਾਈ! ਦੁਨੀਆਦਾਰ ਮਨੁੱਖ ਕਰਮ-ਕਾਂਡ ਕਰਦੇ ਹਨ, (ਇਸ਼ਨਾਨ, ਸੰਧਿਆ ਆਦਿਕ) ਛੇ (ਪ੍ਰਸਿੱਧ ਮਿਥੇ ਹੋਏ ਧਾਰਮਿਕ) ਕਰਮ ਕਮਾਂਦੇ ਹਨ, ਇਹਨਾਂ ਕੰਮਾਂ ਵਿਚ ਹੀ ਇਹ ਲੋਕ ਪਰਚੇ ਰਹਿੰਦੇ ਹਨ । ਪਰ ਇਹਨਾਂ ਦੇ ਮਨ ਵਿਚ ਟਿਕੀ ਹੋਈ ਹਉਮੈ ਦੀ ਮੈਲ (ਇਹਨਾਂ ਕੰਮਾਂ ਨਾਲ) ਨਹੀਂ ਉਤਰਦੀ । ਗੁਰੂ ਦੀ ਸਰਨ ਪੈਣ ਤੋਂ ਬਿਨਾ ਉਹ ਮਨੁੱਖਾ ਜਨਮ ਦੀ ਬਾਜ਼ੀ ਹਾਰ ਜਾਂਦੇ ਹਨ ।੧।ਹੇ ਮੇਰੇ ਮਾਲਕ-ਪ੍ਰਭੂ! ਕਿਰਪਾ ਕਰ ਕੇ ਮੈਨੂੰ (ਦੁਰਮਤਿ ਤੋਂ) ਬਚਾਈ ਰੱਖ । (ਮੈਂ ਵੇਖਦਾ ਹਾਂ ਕਿ) ਕੋ੍ਰੜਾਂ ਮਨੁੱਖਾਂ ਵਿਚੋਂ ਕੋਈ ਵਿਰਲਾ ਮਨੁੱਖ (ਤੇਰਾ ਸੱਚਾ) ਭਗਤ ਹੈ (ਦੁਰਮਤਿ ਦੇ ਕਾਰਨ) ਹੋਰ...
Posts
Showing posts from May, 2025
ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥
- Get link
- X
- Other Apps
- Get link
- X
- Other Apps
ੴ ਸਤਿਗੁਰ ਪ੍ਰਸਾਦਿ ॥ ਵਾਰ ਸੂਹੀ ਕੀ ਸਲੋਕਾ ਨਾਲਿ ਮਹਲਾ ੩ ॥ ਸਲੋਕੁ ਮਃ ੩ ॥ ਸੂਹੈ ਵੇਸਿ ਦੋਹਾਗਣੀ ਪਰ ਪਿਰੁ ਰਾਵਣ ਜਾਇ ॥ ਪਿਰੁ ਛੋਡਿਆ ਘਰਿ ਆਪਣੈ ਮੋਹੀ ਦੂਜੈ ਭਾਇ ॥ ਮਿਠਾ ਕਰਿ ਕੈ ਖਾਇਆ ਬਹੁ ਸਾਦਹੁ ਵਧਿਆ ਰੋਗੁ ॥ ਸੁਧੁ ਭਤਾਰੁ ਹਰਿ ਛੋਡਿਆ ਫਿਰਿ ਲਗਾ ਜਾਇ ਵਿਜੋਗੁ ॥ ਗੁਰਮੁਖਿ ਹੋਵੈ ਸੁ ਪਲਟਿਆ ਹਰਿ ਰਾਤੀ ਸਾਜਿ ਸੀਗਾਰਿ ॥ ਸਹਜਿ ਸਚੁ ਪਿਰੁ ਰਾਵਿਆ ਹਰਿ ਨਾਮਾ ਉਰ ਧਾਰਿ ॥ ਆਗਿਆਕਾਰੀ ਸਦਾ ਸੋੁਹਾਗਣਿ ਆਪਿ ਮੇਲੀ ਕਰਤਾਰਿ ॥ ਨਾਨਕ ਪਿਰੁ ਪਾਇਆ ਹਰਿ ਸਾਚਾ ਸਦਾ ਸੋੁਹਾਗਣਿ ਨਾਰਿ ॥੧॥ ਮਃ ੩ ॥ ਸੂਹਵੀਏ ਨਿਮਾਣੀਏ ਸੋ ਸਹੁ ਸਦਾ ਸਮੑਾਲਿ ॥ ਨਾਨਕ ਜਨਮੁ ਸਵਾਰਹਿ ਆਪਣਾ ਕੁਲੁ ਭੀ ਛੁਟੀ ਨਾਲਿ ॥੨॥ ਪਉੜੀ ॥ ਆਪੇ ਤਖਤੁ ਰਚਾਇਓਨੁ ਆਕਾਸ ਪਤਾਲਾ ॥ ਹੁਕਮੇ ਧਰਤੀ ਸਾਜੀਅਨੁ ਸਚੀ ਧਰਮ ਸਾਲਾ ॥ ਆਪਿ ਉਪਾਇ ਖਪਾਇਦਾ ਸਚੇ ਦੀਨ ਦਇਆਲਾ ॥ ਸਭਨਾ ਰਿਜਕੁ ਸੰਬਾਹਿਦਾ ਤੇਰਾ ਹੁਕਮੁ ਨਿਰਾਲਾ ॥ ਆਪੇ ਆਪਿ ਵਰਤਦਾ ਆਪੇ ਪ੍ਰਤਿਪਾਲਾ ॥੧॥ ਪੰਜਾਬੀ ਵਿਆਖਿਆ ਜੋ ਜੀਵ-ਇਸਤ੍ਰੀ ਦੁਨੀਆ ਦੇ ਸੋਹਣੇ ਪਦਾਰਥ-ਰੂਪ ਕਸੁੰਭੇ ਦੇ ਚੁਹਚੁਹੇ ਰੰਗ ਵਾਲੇ ਵੇਸ ਵਿਚ (ਮਸਤ) ਹੈ ਉਹ ਮੰਦੇ ਭਾਗਾਂ ਵਾਲੀ ਹੈ, ਉਹ (ਮਾਨੋ) ਪਰਾਏ ਖਸਮ ਨੂੰ ਭੋਗਣ ਤੁਰ ਪੈਂਦੀ ਹੈ, ਮਾਇਆ ਦੇ ਪਿਆਰ ਵਿਚ ਉਹ ਲੁੱਟੀ ਜਾ ਰਹੀ ਹੈ (ਕਿਉਂਕਿ) ਉਹ ਆਪਣੇ ਹਿਰਦੇ-ਘਰ ਵਿਚ ਵੱਸਦੇ ਖਸਮ-ਪ੍ਰਭੂ ਨੂੰ ਵਿਸਾਰ ਦੇਂਦੀ ਹੈ । (ਜਿਸ ਜੀਵ-ਇਸਤ੍ਰੀ ਨੇ ਦੁਨੀਆ ਦੇ ਪਦਾਰਥਾਂ ਨੂੰ) ਸੁਆਦਲੇ ਜਾਣ ਕੇ ਭੋਗਿਆ ਹੈ (ਉਸ ਦੇ ਮਨ ਵਿਚ) ...
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥#sriharmandersahib #hukamnamasah...
- Get link
- X
- Other Apps
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥#sriharmandersahib #hukamnamasah...
- Get link
- X
- Other Apps
ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥ ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇ...
- Get link
- X
- Other Apps
ਰਾਮਕਲੀ ਮਹਲਾ ੫ ॥ ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥ ਆਗੈ ਮਿਲੀ ਨਿਥਾਵੇ ਥਾਉ ॥ ਗੁਰ ਪੂ...
- Get link
- X
- Other Apps
- Get link
- X
- Other Apps
ਰਾਮਕਲੀ ਮਹਲਾ ੫ ॥ ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥ ਆਗੈ ਮਿਲੀ ਨਿਥਾਵੇ ਥਾਉ ॥ ਗੁਰ ਪੂਰੇ ਕੀ ਚਰਣੀ ਲਾਗੁ ॥ ਜਨਮ ਜਨਮ ਕਾ ਸੋਇਆ ਜਾਗੁ ॥੧॥ ਹਰਿ ਹਰਿ ਜਾਪੁ ਜਪਲਾ ॥ ਗੁਰ ਕਿਰਪਾ ਤੇ ਹਿਰਦੈ ਵਾਸੈ ਭਉਜਲੁ ਪਾਰਿ ਪਰਲਾ ॥੧॥ ਰਹਾਉ ॥ ਨਾਮੁ ਨਿਧਾਨੁ ਧਿਆਇ ਮਨ ਅਟਲ ॥ ਤਾ ਛੂਟਹਿ ਮਾਇਆ ਕੇ ਪਟਲ ॥ ਗੁਰ ਕਾ ਸਬਦੁ ਅੰਮ੍ਰਿਤ ਰਸੁ ਪੀਉ ॥ ਤਾ ਤੇਰਾ ਹੋਇ ਨਿਰਮਲ ਜੀਉ ॥੨॥ ਸੋਧਤ ਸੋਧਤ ਸੋਧਿ ਬੀਚਾਰਾ ॥ ਬਿਨੁ ਹਰਿ ਭਗਤਿ ਨਹੀ ਛੁਟਕਾਰਾ ॥ ਸੋ ਹਰਿ ਭਜਨੁ ਸਾਧ ਕੈ ਸੰਗਿ ॥ ਮਨੁ ਤਨੁ ਰਾਪੈ ਹਰਿ ਕੈ ਰੰਗਿ ॥੩॥ ਛੋਡਿ ਸਿਆਣਪ ਬਹੁ ਚਤੁਰਾਈ ॥ ਮਨ ਬਿਨੁ ਹਰਿ ਨਾਵੈ ਜਾਇ ਨ ਕਾਈ ॥ ਦਇਆ ਧਾਰੀ ਗੋਵਿਦ ਗਸਾਈ ॥ ਹਰਿ ਹਰਿ ਨਾਨਕ ਟੇਕ ਟਿਕਾਈ ॥੪॥੧੬॥੨੭॥ ਅਰਥ: (ਹੇ ਭਾਈ! ਜਿਸ ਮਨੁੱਖ ਨੇ) ਪਰਮਾਤਮਾ (ਦੇ ਨਾਮ) ਦਾ ਜਾਪ ਜਪਿਆ, (ਜਿਸ ਮਨੁੱਖ ਦੇ) ਹਿਰਦੇ ਵਿਚ ਗੁਰੂ ਦੀ ਕਿਰਪਾਨਾਲ (ਪਰਮਾਤਮਾ ਦਾ ਨਾਮ) ਆ ਵੱਸਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਿਆ।੧।ਰਹਾਉ। (ਹੇ ਭਾਈ!) ਪਰਮਾਤਮਾ ਦੀ ਸਿਫ਼ਤਿ (ਦਾ ਗੀਤ) ਗਾਇਆ ਕਰੋ (ਪਰਮਾਤਮਾ ਨੂੰ ਵੱਸ ਕਰਨ ਦਾ) ਇਹ ਸਭ ਤੋਂ ਸ੍ਰੇਸ਼ਟ ਮੰਤ੍ਰ ਹੈ। (ਕੀਰਤਨ ਦੀ ਬਰਕਤਿ ਨਾਲ) ਪਰਲੋਕ ਵਿਚ ਨਿਆਸਰੇ ਜੀਵ ਨੂੰ ਭੀ ਆਸਰਾ ਮਿਲ ਜਾਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੇ ਚਰਨਾਂ ਤੇ ਪਿਆ ਰਹੁ, ਇਸ ਤਰ੍ਹਾਂ ਕਈ ਜਨਮਾਂ ਤੋਂ (ਮਾਇਆ ਦੇ ਮੋਹ ਦੀ) ਨੀਂਦ ਵਿਚ ਸੁੱਤਾ ਹੋਇਆ ਤੂੰ ਜਾਗ ਪਏਂਗਾ।੧। ਹੇ ਮਨ! ਪਰਮਾਤਮਾ ਦਾ ਨਾਮ ਕਦੇ ਨਾਹ ਮੁੱਕ...
- Get link
- X
- Other Apps
ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ ) ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ...
O brother! Those whom (my mind) meets are filled with bliss, those who g...
- Get link
- X
- Other Apps
ਬਿਲਾਵਲੁ ਮਹਲਾ ੫ ॥ ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥
- Get link
- X
- Other Apps
ਬਿਲਾਵਲੁ ਮਹਲਾ ੫ ॥ ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥ ਅੰਧ ਕੂਪ ਮਹਿ ਗਲਤ ਥੇ ਕਾਢੇ ਦੇ ਹਾਥੇ ॥੧॥ ਓਇ ਹਮਾਰੇ ਸਾਜਨਾ ਹਮ ਉਨ ਕੀ ਰੇਨ ॥ ਜਿਨ ਭੇਟਤ ਹੋਵਤ ਸੁਖੀ ਜੀਅ ਦਾਨੁ ਦੇਨ ॥੧॥ ਰਹਾਉ ॥ਪਰਾ ਪੂਰਬਲਾ ਲੀਖਿਆ ਮਿਲਿਆ ਅਬ ਆਇ ॥ ਬਸਤ ਸੰਗਿ ਹਰਿ ਸਾਧ ਕੈ ਪੂਰਨ ਆਸਾਇ ॥੨॥ ਭੈ ਬਿਨਸੇ ਤਿਹੁ ਲੋਕ ਕੇ ਪਾਏ ਸੁਖ ਥਾਨ ॥ ਦਇਆ ਕਰੀ ਸਮਰਥ ਗੁਰਿ ਬਸਿਆ ਮਨਿ ਨਾਮ ॥੩॥ ਨਾਨਕ ਕੀ ਤੂ ਟੇਕ ਪ੍ਰਭ ਤੇਰਾ ਆਧਾਰ ॥ ਕਰਣ ਕਾਰਣ ਸਮਰਥ ਪ੍ਰਭ ਹਰਿ ਅਗਮ ਅਪਾਰ ॥੪॥੧੯॥੪੯॥ ਹੇ ਭਾਈ! ਜਿਨ੍ਹਾਂ ਨੂੰ ਮਿਲਿਆਂ (ਮੇਰਾ ਮਨ) ਆਨੰਦ ਨਾਲ ਭਰਪੂਰ ਹੋ ਜਾਂਦਾ ਹੈ, ਜੇਹੜੇ (ਮੈਨੂੰ) ਆਤਮਕ ਜੀਵਨ ਦੀ ਦਾਤਿ ਦੇਂਦੇ ਹਨ, ਉਹ (ਸੰਤ ਜਨ ਹੀ) ਮੇਰੇ (ਅਸਲ) ਮਿੱਤਰ ਹਨ, ਮੈਂ ਉਹਨਾਂ ਦੇ ਚਰਨਾਂ ਦੀ ਧੂੜ (ਲੋਚਦਾ) ਹਾਂ।੧।ਰਹਾਉ। ਹੇ ਭਾਈ! ਉਹਨਾਂ ਸੰਤ ਜਨਾਂ ਦੇ ਪੈਰ) ਪਰਸਿਆਂ ਸਾਰੇ ਪਾਪ ਨਾਸ ਹੋ ਜਾਂਦੇ ਹਨ, ਮਨ ਵਿਚ ਵਿਕਾਰਾਂ ਦੀ ਭਾਰੀ ਤਪਸ਼ ਤੋਂ ਸ਼ਾਂਤੀ ਬਣ ਜਾਂਦੀ ਹੈ। ਜੇਹੜੇ ਮਨੁੱਖ (ਵਿਕਾਰਾਂ ਪਾਪਾਂ ਦੇ) ਘੁੱਪ ਹਨੇਰੇ ਖੂਹ ਵਿਚ ਗਲ-ਸੜ ਰਹੇ ਹੁੰਦੇ ਹਨ, ਉਹਨਾਂ ਨੂੰ (ਉਹ ਸੰਤ ਜਨ ਆਪਣਾ) ਹੱਥ ਦੇ ਕੇ (ਉਸ ਖੂਹ ਵਿਚੋਂ) ਕੱਢ ਲੈਂਦੇ ਹਨ।੧। ਹੇ ਭਾਈ! ਇਸ ਮਨੁੱਖਾ ਜਨਮ ਵਿਚ (ਜਦੋਂ ਕਿਸੇ ਮਨੁੱਖ ਨੂੰ ਕੋਈ ਸੰਤ ਜਨ ਮਿਲ ਪੈਂਦਾ ਹੈ, ਤਾਂ) ਬੜੇ ਪੂਰਬਲੇ ਜਨਮ ਤੋਂ ਉਸ ਦੇ ਮੱਥੇ ਉਤੇ ਲਿਖਿਆ ਲੇਖ ਉਘੜ ਪੈਂਦਾ ਹੈ। ਪ੍ਰਭੂ ਦੇ ਸੇਵਕ-ਜਨ ਦੀ ਸੰਗਤਿ ਵਿਚ ਵੱਸਦਿਆਂ...
- Get link
- X
- Other Apps
Here are some positive news stories to inspire the world: Scientists Achieve Breakthrough in Renewable Energy Storage: Researchers at the Global Institute for Sustainable Innovation have announced a significant advancement in battery technology. Their new solid-state battery design boasts triple the energy density of current lithium-ion batteries and can be fully charged in under five minutes. This innovation promises to accelerate the adoption of electric vehicles and make renewable energy sources like solar and wind power more reliable and accessible worldwide. Global Initiative Eradicates Waterborne Disease in Sub-Saharan Africa: A collaborative effort between international health organizations and local communities has successfully eradicated a debilitating waterborne disease in several countries in Sub-Saharan Africa. Through widespread education, improved sanitation infrastructure, and the distribution of water purification technology, millions of people are now living healt...
- Get link
- X
- Other Apps
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥ ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥ ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥ ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥ ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ ਭਗਤਿ ਜਿਹ ਜਾਨੀ ॥੪॥੩॥ ਅਰਥ: ਹੇ ਮਨ! ਤੂੰ ਪ੍ਰਕਾਸ਼-ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ, ਤੈਥੋਂ ਇਹ ਇੱਕ ਕੰਮ ਭੀ (ਜੋ ਕਰਨ-ਜੋਗ ਸੀ) ਨਹੀਂ ਹੋ ਸਕਿਆ।੧।ਰਹਾਉ। ਜਿਨ੍ਹਾਂ ਸਿਆਣੇ ਬੰਦਿਆਂ ਨੇ ਵੇਦ ਪੁਰਾਨ ਆਦਿਕਾਂ ਦੇ ਸਾਰੇ ਮਤ ਸੁਣ ਕੇ ਕਰਮ-ਕਾਂਡ ਦੀ ਆਸ ਰੱਖੀ, (ਇਹ ਆਸ ਰੱਖੀ ਕਿ ਕਰਮ-ਕਾਂਡ ਨਾਲ ਜੀਵਨ ਸੌਰੇਗਾ) , ਉਹ ਸਾਰੇ (ਆਤਮਕ) ਮੌਤ ਵਿਚ ਹੀ ਗ੍ਰਸੇ ਰਹੇ। ਪੰਡਿਤ ਲੋਕ ਭੀ ਆਸ ਪੂਰੀ ਹੋਣ ਤੋਂ ਬਿਨਾ ਹੀ ਉੱਠ ਕੇ ਚਲੇ ਗਏ (ਜਗਤ ਤਿਆਗ ਗਏ) ।੧। ਕਈ ਲੋਕਾਂ ਨੇ ਜੰਗਲਾਂ ਵਿਚ ਜਾ ਕੇ ਜੋਗ ਸਾਧੇ, ਤਪ ਕੀਤੇ, ਗਾਜਰ-ਮੂਲੀ ਆਦਿਕ ਚੁਣ ਖਾ ਕੇ ਗੁਜ਼ਾਰਾ ਕੀਤਾ; ਜੋਗੀ, ਕਰਮ-ਕਾਂਡੀ, 'ਅਲੱਖ' ਆਖਣ ਵਾਲੇ ਜੋਗੀ, ਮੋਨਧਾਰੀ-ਇਹ ਸਾਰੇ ਜਮ ਦੇ ਲੇਖੇ ਵਿਚ ਹ...
- Get link
- X
- Other Apps
ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥ ੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥ ੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥ ੨॥ ਤਨ ਮਹਿ ਮਨੂਆ ਮਨ ਮਹਿ ਸਾਚਾ ॥ ਸੋ ਸਾਚਾ ਮਿਲਿ ਸਾਚੇ ਰਾਚਾ ॥ ਸੇਵਕੁ ਪ੍ਰਭ ਕੈ ਲਾਗੈ ਪਾਇ ॥ ਸਤਿਗੁਰੁ ਪੂਰਾ ਮਿ...