ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥ ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥ ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥ ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥ ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ ਭਗਤਿ ਜਿਹ ਜਾਨੀ ॥੪॥੩॥  ਅਰਥ: ਹੇ ਮਨ! ਤੂੰ ਪ੍ਰਕਾਸ਼-ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ, ਤੈਥੋਂ ਇਹ ਇੱਕ ਕੰਮ ਭੀ (ਜੋ ਕਰਨ-ਜੋਗ ਸੀ) ਨਹੀਂ ਹੋ ਸਕਿਆ।੧।ਰਹਾਉ। ਜਿਨ੍ਹਾਂ ਸਿਆਣੇ ਬੰਦਿਆਂ ਨੇ ਵੇਦ ਪੁਰਾਨ ਆਦਿਕਾਂ ਦੇ ਸਾਰੇ ਮਤ ਸੁਣ ਕੇ ਕਰਮ-ਕਾਂਡ ਦੀ ਆਸ ਰੱਖੀ, (ਇਹ ਆਸ ਰੱਖੀ ਕਿ ਕਰਮ-ਕਾਂਡ ਨਾਲ ਜੀਵਨ ਸੌਰੇਗਾ) , ਉਹ ਸਾਰੇ (ਆਤਮਕ) ਮੌਤ ਵਿਚ ਹੀ ਗ੍ਰਸੇ ਰਹੇ। ਪੰਡਿਤ ਲੋਕ ਭੀ ਆਸ ਪੂਰੀ ਹੋਣ ਤੋਂ ਬਿਨਾ ਹੀ ਉੱਠ ਕੇ ਚਲੇ ਗਏ (ਜਗਤ ਤਿਆਗ ਗਏ) ।੧। ਕਈ ਲੋਕਾਂ ਨੇ ਜੰਗਲਾਂ ਵਿਚ ਜਾ ਕੇ ਜੋਗ ਸਾਧੇ, ਤਪ ਕੀਤੇ, ਗਾਜਰ-ਮੂਲੀ ਆਦਿਕ ਚੁਣ ਖਾ ਕੇ ਗੁਜ਼ਾਰਾ ਕੀਤਾ; ਜੋਗੀ, ਕਰਮ-ਕਾਂਡੀ, 'ਅਲੱਖ' ਆਖਣ ਵਾਲੇ ਜੋਗੀ, ਮੋਨਧਾਰੀ-ਇਹ ਸਾਰੇ ਜਮ ਦੇ ਲੇਖੇ ਵਿਚ ਹ...

When it was pleasing to the Perfect True Guru,then I chanted the Naam, t...

Popular posts from this blog

ਰਾਮਕਲੀ ਮਹਲਾ ੫ ਰੁਤੀ ਸਲੋਕੁ     ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬ...

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥