ਸਲੋਕ ਮਃ ੩ ॥ ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥ ਅਰਥ: ਦੁਨੀਆ ਤ੍ਰਿਸ਼ਨਾ ਦੀ ਸਾੜੀ ਹੋਈ ਦੁੱਖੀ ਹੋ ਰਹੀ ਹੈ, ਸੜ ਸੜ ਕੇ ਵਿਲਕ ਰਹੀ ਹੈ ; ਜੇ ਇਹ ਠੰਡ ਪਾਣ ਵਾਲੇ ਗੁਰੂ ਨੂੰ ਮਿਲ ਪਏ, ਤਾਂ ਫਿਰ ਦੂਜੀ ਵਾਰੀ ਨਾਹ ਸੜੇ ; ( ਕਿਉਂਕਿ) ਹੇ ਨਾਨਕ! ਜਦ ਤਕ ਗੁਰੂ ਦੇ ਸ਼ਬਦ ਦੀ ਰਾਹੀਂ ਮਨੁੱਖ ਪ੍ਰਭੂ ਦੀ ਵਿਚਾਰ ਨਾਹ ਕਰੇ ਤਦ ਤਕ (ਨਾਮ ਨਹੀਂ ਮਿਲਦਾ, ਤੇ) ਨਾਮ ਤੋਂ ਬਿਨਾ ਕਿਸੇ ਦਾ ਭੀ ਡਰ ਨਹੀਂ ਮੁੱਕਦਾ (ਇਹ ਡਰ ਤੇ ਸਹਿਮ ਹੀ ਮੁੜ ਮੁੜ ਤ੍ਰਿਸ਼ਨਾ ਦੇ ਅਧੀਨ ਕਰਦਾ ਹੈ ) । ੧। ਮਃ ੩ ॥ ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ ਵਰਮੀ ਮਾਰੀ ਸਾਪੁ ਨਾ ਮਰੈ ਤਿਉ ਨਿਗੁਰੇ ਕਰਮ ਕਮਾਹਿ ॥ ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ ਮਨਿ ਆਇ ॥ ਮਨੁ ਤਨੁ ਸੀਤਲੁ ਸਾਂਤਿ ਹੋਇ ਤ੍ਰਿਸਨਾ ਅਗਨਿ ਬੁਝਾਇ ॥ ਸੁਖਾ ਸਿਰਿ ਸਦਾ ਸੁਖੁ ਹੋਇ ਜਾ ਵਿਚਹੁ ਆਪੁ ਗਵਾਇ ॥ ਗੁਰਮੁਖਿ ਉਦਾਸੀ ਸੋ ਕਰੇ ਜਿ ਸਚਿ ਰਹੈ ਲਿਵ ਲਾਇ ॥ ਚਿੰਤਾ ਮੂਲਿ ਨ ਹੋਵਈ ਹਰਿ ਨਾਮਿ ਰਜਾ ਆਘਾਇ ॥ ਨਾਨਕ ਨਾਮ ਬਿਨਾ ਨਹ ਛੂਟੀਐ ਹਉਮੈ ਪਚਹਿ ਪਚਾਇ ॥੨॥ ਅਰਥ: ਭੇਖ ਧਾਰਿਆਂ (ਤ੍ਰਿਸ਼ਨਾ ਦੀ) ਅੱਗ ਨਹੀਂ ਬੁੱਝਦੀ, ਮਨ ਵਿਚ ਚਿੰਤਾ ਟਿਕੀ ਰਹਿੰਦੀ ਹੈ ; ਜਿਵੇਂ ਸੱਪ ਦੀ ਰੁੱਡ ਬੰਦ ਕੀਤਿਆਂ ਸੱਪ ਨਹੀਂ ਮਰਦਾ, ਤਿਵੇਂ ਹ...
Posts
Showing posts from June, 2025
- Get link
- X
- Other Apps
ਗੂਜਰੀ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ ॥ ਅੰਤਰਿ ਮੈਲੁ ਨ ਉਤਰੈ ਹਉਮੈ ਬਿਨੁ ਗੁਰ ਬਾਜੀ ਹਾਰੀ ॥੧॥ ਮੇਰੇ ਠਾਕੁਰ ਰਖਿ ਲੇਵਹੁ ਕਿਰਪਾ ਧਾਰੀ ॥ ਕੋਟਿ ਮਧੇ ਕੋ ਵਿਰਲਾ ਸੇਵਕੁ ਹੋਰਿ ਸਗਲੇ ਬਿਉਹਾਰੀ ॥੧॥ ਰਹਾਉ ॥ ਸਾਸਤ ਬੇਦ ਸਿਮ੍ਰਿਤਿ ਸਭਿ ਸੋਧੇ ਸਭ ਏਕਾ ਬਾਤ ਪੁਕਾਰੀ ॥ ਬਿਨੁ ਗੁਰ ਮੁਕਤਿ ਨ ਕੋਊ ਪਾਵੈ ਮਨਿ ਵੇਖਹੁ ਕਰਿ ਬੀਚਾਰੀ ॥੨॥ ਅਠਸਠਿ ਮਜਨੁ ਕਰਿ ਇਸਨਾਨਾ ਭ੍ਰਮਿ ਆਏ ਧਰ ਸਾਰੀ ॥ ਅਨਿਕ ਸੋਚ ਕਰਹਿ ਦਿਨ ਰਾਤੀ ਬਿਨੁ ਸਤਿਗੁਰ ਅੰਧਿਆਰੀ ॥੩॥ ਧਾਵਤ ਧਾਵਤ ਸਭੁ ਜਗੁ ਧਾਇਓ ਅਬ ਆਏ ਹਰਿ ਦੁਆਰੀ ॥ ਦੁਰਮਤਿ ਮੇਟਿ ਬੁਧਿ ਪਰਗਾਸੀ ਜਨ ਨਾਨਕ ਗੁਰਮੁਖਿ ਤਾਰੀ ॥੪॥੧॥੨॥ ਗੂਜਰੀ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹੇ ਭਾਈ! ਦੁਨੀਆਦਾਰ ਮਨੁੱਖ ਕਰਮ-ਕਾਂਡ ਕਰਦੇ ਹਨ, (ਇਸ਼ਨਾਨ, ਸੰਧਿਆ ਆਦਿਕ) ਛੇ (ਪ੍ਰਸਿੱਧ ਮਿਥੇ ਹੋਏ ਧਾਰਮਿਕ) ਕਰਮ ਕਮਾਂਦੇ ਹਨ, ਇਹਨਾਂ ਕੰਮਾਂ ਵਿਚ ਹੀ ਇਹ ਲੋਕ ਪਰਚੇ ਰਹਿੰਦੇ ਹਨ । ਪਰ ਇਹਨਾਂ ਦੇ ਮਨ ਵਿਚ ਟਿਕੀ ਹੋਈ ਹਉਮੈ ਦੀ ਮੈਲ (ਇਹਨਾਂ ਕੰਮਾਂ ਨਾਲ) ਨਹੀਂ ਉਤਰਦੀ । ਗੁਰੂ ਦੀ ਸਰਨ ਪੈਣ ਤੋਂ ਬਿਨਾ ਉਹ ਮਨੁੱਖਾ ਜਨਮ ਦੀ ਬਾਜ਼ੀ ਹਾਰ ਜਾਂਦੇ ਹਨ ।੧।ਹੇ ਮੇਰੇ ਮਾਲਕ-ਪ੍ਰਭੂ! ਕਿਰਪਾ ਕਰ ਕੇ ਮੈਨੂੰ (ਦੁਰਮਤਿ ਤੋਂ) ਬਚਾਈ ਰੱਖ । (ਮੈਂ ਵੇਖਦਾ ਹਾਂ ਕਿ) ਕੋ੍ਰੜਾਂ ਮਨੁੱਖਾਂ ਵਿਚੋਂ ਕੋਈ ਵਿਰਲਾ ਮਨੁੱਖ (ਤੇਰਾ ਸੱਚਾ) ਭਗਤ ਹੈ (ਦੁਰਮਤਿ ਦੇ ਕਾਰਨ) ਹੋਰ...
- Get link
- X
- Other Apps
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ...
One who forgets the Lord of life, the Great Giver — know that he is most...
- Get link
- X
- Other Apps
- Get link
- X
- Other Apps
Invest in Your Future: Prime Property Plots in Punjab, India! Dreaming of a secure investment or building your perfect home in the heart of Punjab? Look no further! We offer exceptional property plots in highly sought-after locations across this vibrant and rapidly developing state. Why Punjab? * Strategic Location: Gateway to Northern India, offering excellent connectivity. * Thriving Economy: A hub for agriculture, industry, and burgeoning IT sectors, ensuring strong growth potential. * Rich Culture & Heritage: Experience the warmth of Punjabi hospitality, delicious cuisine, and a vibrant cultural scene. * Infrastructure Development: Witnessing rapid advancements in roads, education, and healthcare facilities. * High ROI Potential: Property values in Punjab have shown consistent appreciation, making it a wise investment choice. Our Plots Offer: * Variety of Sizes: From compact plots perfect for a cozy home to spacious parcels for commercial vent...
- Get link
- X
- Other Apps
ਟੋਡੀ ਬਾਣੀ ਭਗਤਾਂ ਕੀ ੴ ਸਤਿਗੁਰ ਪ੍ਰਸਾਦਿ ॥ ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥ ਜਲ ਕੀ ਮਾਛੁਲੀ ਚਰੈ ਖਜੂਰਿ ॥੧॥ ਕਾਂਇ ਰੇ ਬਕਬਾਦੁ ਲਾਇਓ ॥ ਜਿਨਿ ਹਰਿ ਪਾਇਓ ਤਿਨਹਿ ਛਪਾਇਓ ॥੧॥ ਰਹਾਉ ॥ ਪੰਡਿਤੁ ਹੋਇ ਕੈ ਬੇਦੁ ਬਖਾਨੈ ॥ ਮੂਰਖੁ ਨਾਮਦੇਉ ਰਾਮਹਿ ਜਾਨੈ ॥੨॥੧॥ ਪੰਜਾਬੀ ਵਿਆਖਿਆ ਕੋਈ ਮਨੁੱਖ ਆਖਦਾ ਹੈ (ਪਰਮਾਤਮਾ ਅਸਾਡੇ) ਨੇੜੇ (ਵੱਸਦਾ ਹੈ), ਕੋਈ ਆਖਦਾ ਹੈ (ਪ੍ਰਭੂ ਅਸਾਥੋਂ ਕਿਤੇ) ਦੂਰ (ਥਾਂ ਤੇ ਹੈ); (ਪਰ ਨਿਰਾ ਬਹਿਸ ਨਾਲ ਨਿਰਣਾ ਕਰ ਲੈਣਾ ਇਉਂ ਹੀ ਅਸੰਭਵ ਹੈ ਜਿਵੇਂ) ਪਾਣੀ ਵਿਚ ਰਹਿਣ ਵਾਲੀ ਮੱਛੀ ਖਜੂਰ ਉੱਤੇ ਚੜ੍ਹਨ ਦਾ ਜਤਨ ਕਰੇ (ਜਿਸ ਉੱਤੇ ਮਨੁੱਖ ਭੀ ਬੜੇ ਔਖੇ ਹੋ ਕੇ ਚੜ੍ਹਦੇ ਹਨ) ।੧। ਹੇ ਭਾਈ! (ਰੱਬ ਨੇੜੇ ਹੈ ਕਿ ਦੂਰ ਜਿਸ ਬਾਰੇ ਆਪਣੀ ਵਿਦਿਆ ਦਾ ਵਿਖਾਵਾ ਕਰਨ ਲਈ) ਕਿਉਂ ਵਿਅਰਥ ਬਹਿਸ ਕਰਦੇ ਹੋ? ਜਿਸ ਮਨੁੱਖ ਨੇ ਰੱਬ ਨੂੰ ਲੱਭ ਲਿਆ ਹੈ ਉਸ ਨੇ (ਆਪਣੇ ਆਪ ਨੂੰ) ਲੁਕਾਇਆ ਹੈ (ਭਾਵ, ਉਹ ਇਹਨਾਂ ਬਹਿਸਾਂ ਦੀ ਰਾਹੀਂ ਆਪਣੀ ਵਿੱਦਿਆ ਦਾ ਢੰਢੋਰਾ ਨਹੀਂ ਦੇਂਦਾ ਫਿਰਦਾ) ।੧।ਰਹਾਉ। ਵਿੱਦਿਆ ਹਾਸਲ ਕਰ ਕੇ (ਬ੍ਰਾਹਮਣ ਆਦਿਕ ਤਾਂ) ਵੇਦ (ਆਦਿਕ ਧਰਮ-ਪੁਸਤਕਾਂ) ਦੀ ਵਿਸਥਾਰ ਨਾਲ ਚਰਚਾ ਕਰਦਾ ਫਿਰਦਾ ਹੈ, ਪਰ ਮੂਰਖ ਨਾਮਦੇਵ ਸਿਰਫ਼ ਪਰਮਾਤਮਾ ਨੂੰ ਹੀ ਪਛਾਣਦਾ ਹੈ (ਕੇਵਲ ਪਰਮਾਤਮਾ ਨਾਲ ਹੀ ਉਸ ਦੇ ਸਿਮਰਨ ਦੀ ਰਾਹੀਂ ਸਾਂਝ ਪਾਂਦਾ ਹੈ) ।੨।੧। English Translation TODEE, THE WORD OF THE DEVOTEES: ONE UNIVERSAL CREATOR GOD....