ਸੋਰਠਿ ਮਃ ੩ ਦੁਤੁਕੇ ॥ ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥ ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥ ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ ॥ ਬਿਨੁ ਗੁਰ ਪ੍ਰੀਤਿ ਨ ਊਪਜੈ ਭਾਈ ਮਨਮੁਖਿ ਦੂਜੈ ਭਾਇ ॥ ਤੁਹ ਕੁਟਹਿ ਮਨਮੁਖ ਕਰਮ ਕਰਹਿ ਭਾਈ ਪਲੈ ਕਿਛੂ ਨ ਪਾਇ ॥੨॥ ਗੁਰ ਮਿਲਿਐ ਨਾਮੁ ਮਨਿ ਰਵਿਆ ਭਾਈ ਸਾਚੀ ਪ੍ਰੀਤਿ ਪਿਆਰਿ ॥ ਸਦਾ ਹਰਿ ਕੇ ਗੁਣ ਰਵੈ ਭਾਈ ਗੁਰ ਕੈ ਹੇਤਿ ਅਪਾਰਿ ॥੩॥ ਆਇਆ ਸੋ ਪਰਵਾਣੁ ਹੈ ਭਾਈ ਜਿ ਗੁਰ ਸੇਵਾ ਚਿਤੁ ਲਾਇ ॥ ਨਾਨਕ ਨਾਮੁ ਹਰਿ ਪਾਈਐ ਭਾਈ ਗੁਰ ਸਬਦੀ ਮੇਲਾਇ ॥੪॥੮॥ ਅਰਥ: ਹੇ ਮਨ! ਸਦਾ ਪਰਮਾਤਮਾ ਨਾਲ ਸੁਰਤਿ ਜੋੜੀ ਰੱਖ। ਹੇ ਮਨ! ਮੁੜ ਮੁੜ ਜਪ ਜਪ ਕੇ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ ਪੈਣ ਵਾਲਾ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ (ਥਾਂ) ਲੱਭ ਲੈਂਦਾ ਹੈ।ਰਹਾਉ। ਹੇ ਭਾਈ! ਜੇ ਗੁਰੂ ਮਿਲ ਪਏ, ਤਾਂ ਮਨੁੱਖ ਆਤਮਕ ਜੀਵਨ ਦੀ ਸਮਝ ਹਾਸਲ ਕਰ ਲੈਂਦਾ ਹੈ , ਮਨੁੱਖ ਦੀ ਸੁਰਤਿ ਵਿਕਾਰਾਂ ਵਲੋਂ ਪਰਤ ਪੈਂਦੀ ਹੈ, ਦੁਨੀਆ ਦੇ ਕਾਰ-ਵਿਹਾਰ ਕਰਦਾ ਹੋਇਆ ਹੀ ਮਨੁੱਖ ਵਿਕਾਰਾਂ ਵਲੋਂ ਅਛੋਹ ਹੋ ਜਾਂਦਾ ਹੈ। ਹੇ ਭਾਈ! ਜਿਸ ਮਨੁੱਖ ਦੀ ਆਤਮਾ ਨੂੰ ਗੁਰੂ ਪਰਮਾਤਮਾ ਵਿਚ ਮਿਲਾ ਦੇਂਦਾ ਹੈ, ਉਹ (ਅਸਲ) ਸਿੱਖ ਬਣ ਜਾਂਦਾ ਹੈ।੧। ਹੇ ਭਾਈ! ਗੁਰੂ ਤੋਂ ਬਿਨਾ (ਮਨੁੱਖ ਦਾ ਪ੍ਰਭੂ ਵਿਚ) ਪਿਆਰ ਪੈਦਾ ਨਹੀ...
Posts
Showing posts from July, 2025
- Get link
- X
- Other Apps
ਸੋਰਠਿ ਮਃ ੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥ ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥ ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥ ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥ ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥੨॥ ਸਾਧ ਸਭਾ ਮਹਿ ਸਹਜੁ ਨ ਚਾਖਿਆ ਜਿਹਬਾ ਰਸੁ ਨਹੀ ਰਾਈ ॥ ਮਨੁ ਤਨੁ ਧਨੁ ਅਪੁਨਾ ਕਰਿ ਜਾਨਿਆ ਦਰ ਕੀ ਖਬਰਿ ਨ ਪਾਈ ॥ ਅਖੀ ਮੀਟਿ ਚਲਿਆ ਅੰਧਿਆਰਾ ਘਰੁ ਦਰੁ ਦਿਸੈ ਨ ਭਾਈ ॥ ਜਮ ਦਰਿ ਬਾਧਾ ਠਉਰ ਨ ਪਾਵੈ ਅਪੁਨਾ ਕੀਆ ਕਮਾਈ ॥੩॥ ਨਦਰਿ ਕਰੇ ਤਾ ਅਖੀ ਵੇਖਾ ਕਹਣਾ ਕਥਨੁ ਨ ਜਾਈ ॥ ਕੰਨੀ ਸੁਣਿ ਸੁਣਿ ਸਬਦਿ ਸਲਾਹੀ ਅੰਮ੍ਰਿਤੁ ਰਿਦੈ ਵਸਾਈ ॥ ਨਿਰਭਉ ਨਿਰੰਕਾਰੁ ਨਿਰਵੈਰੁ ਪੂਰਨ ਜੋਤਿ ਸਮਾਈ ॥ ਨਾਨਕ ਗੁਰ ਵਿਣੁ ਭਰਮੁ ਨ ਭਾਗੈ ਸਚਿ ਨਾਮਿ ਵਡਿਆਈ ॥੪॥੩॥ ਅਰਥ: ਜੋ ਮਨੁੱਖ ਕਦੇ ਮਾਪਿਆਂ ਦਾ ਪਿਆਰਾ ਪੁੱਤਰ ਸੀ, ਕਦੇ ਸਹੁਰੇ ਦਾ ਸਿਆਣਾ ਜਵਾਈ ਸੀ, ਕਦੇ ਪੁੱਤਰ ਧੀ ਵਾਸਤੇ ਪਿਆਰਾ ਪਿਉ ਸੀ, ਅਤੇ ਭਰਾ ਦਾ ਬੜਾ (ਸਨੇਹੀ) ਭਰਾ ਸੀ, ਜਦੋਂ ਅਕਾਲ ਪੁਰਖ ਦਾ ਹੁਕਮ ਹੋਇਆ ਤਾਂ ਉ...
ਬਿਲਾਵਲੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥
- Get link
- X
- Other Apps
ਬਿਲਾਵਲੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ ਪਉੜੀ ਛੁੜਕੀ ਫਿਰਿ ਹਾਥਿ ਨ ਆਵੈ ਅਹਿਲਾ ਜਨਮੁ ਗਵਾਇਆ ॥੧॥ ਦੂਜਾ ਭਾਉ ਨ ਦੇਈ ਲਿਵ ਲਾਗਣਿ ਜਿਨਿ ਹਰਿ ਕੇ ਚਰਣ ਵਿਸਾਰੇ ॥ ਜਗਜੀਵਨ ਦਾਤਾ ਜਨ ਸੇਵਕ ਤੇਰੇ ਤਿਨ ਕੇ ਤੈ ਦੂਖ ਨਿਵਾਰੇ ॥੧॥ ਰਹਾਉ ॥ ਤੂ ਦਇਆਲੁ ਦਇਆਪਤਿ ਦਾਤਾ ਕਿਆ ਏਹਿ ਜੰਤ ਵਿਚਾਰੇ ॥ ਮੁਕਤ ਬੰਧ ਸਭਿ ਤੁਝ ਤੇ ਹੋਏ ਐਸਾ ਆਖਿ ਵਖਾਣੇ ॥ ਗੁਰਮੁਖਿ ...
- Get link
- X
- Other Apps
ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥ ਅਰਥ: ਹੇ ਭਾਈ! ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ। (ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ) ਗੁਰੂ ਨੇ ਆਪ (ਉਸ ਦੀ ਹਰੇਕ ) ਪੀੜਾ ਦੂਰ ਕਰ ਦਿੱਤੀ।ਰਹਾਉ। ਪੂਰੇ ਗੁਰੂ ਨੇ (ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ ) ਤਾਪ ਦੂਰ ਕਰ ਦਿੱਤਾ, (ਉਸ ਦੇ ਅੰਦਰ ਆਤਮਕ ਆਨੰਦ ਦੇ, ਮਾਨੋ) ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਕਿਰਪਾ ਕਰ ਕੇ ਆਪ ਹੀ ਉਹ ਸਾਰੇ ਸੁਖ ਆਨੰਦ ਬਖ਼ਸ਼ ਦਿੱਤੇ।੧। ਹੇ ਪ੍ਰਭੂ! ਤੇਰੇ ਦਰ ਤੋਂ ਤੇਰੇ ਸੰਤ ਜਨ) ਜੋ ਕੁਝ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ (ਆਪ ਸਭ ਕੁਝ) ਦੇਂਦਾ ਹੈਂ। (ਹੇ ਭਾਈ! ਬਾਲਕ) ਹਰਿ ਗੋਬਿੰਦ ਨੂੰ (ਭੀ) ਪ੍ਰਭੂ ਨੇ (ਆਪ) ਬਚਾਇਆ ਹੈ (ਕਿਸੇ ਦੇਵੀ ਆਦਿਕ ਨੇ ਨਹੀਂ) ਹੇ ਦਾਸ ਨਾਨਕ! ਆਖ -) ਮੈਂ ਤਾਂ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹਾਂ।੨।੬।੭੦। SORATH, FIFTH MEHL: The Perfect Guru has dispelled the fev...
- Get link
- X
- Other Apps
Those whose minds are attached to the lotus feet of the Lord — those humble beings are satisfied and fulfilled. But those, within whose hearts the priceless virtue does not abide — those men remain thirsty and unsatisfied. || 1 || Worshipping the Lord in adoration, one becomes happy, and free of disease. But one who forgets my Dear Lord — know him to be afflicted with tens of thousands of illnesses. || Pause || Those who hold tightly to Your Support, God, are happy in Your Sanctuary. But those humble beings who forget the Primal Lord, the Architect of Destiny, are counted among the most miserable beings. || 2 || One who has faith in the Guru, and who is lovingly attached to God, enjoys the delights of supreme ecstasy. One who forgets God and forsakes the Guru, falls into the most horrible hell. || 3 || As the Lord engages someone, so he is engaged, and so does he perform. Nanak has taken to the Shelter of the Saints; his heart is absorbed in the Lord’s feet. || 4 || 4 || 15 ||
- Get link
- X
- Other Apps
ਸੂਹੀ ਮਹਲਾ ੧ ਘਰੁ ੯ ੴ ਸਤਿਗੁਰ ਪ੍ਰਸਾਦਿ ॥ ਕਚਾ ਰੰਗੁ ਕਸੁੰਭ ਕਾ ਥੋੜੜਿਆ ਦਿਨ ਚਾਰਿ ਜੀਉ ॥ ਵਿਣੁ ਨਾਵੈ ਭ੍ਰਮਿ ਭੁਲੀਆ ਠਗਿ ਮੁਠੀ ਕੂੜਿਆਰਿ ਜੀਉ ॥ ਸਚੇ ਸੇਤੀ ਰਤਿਆ ਜਨਮੁ ਨ ਦੂਜੀ ਵਾਰ ਜੀਉ ॥੧॥ ਰੰਗੇ ਕਾ ਕਿਆ ਰੰਗੀਐ ਜੋ ਰਤੇ ਰੰਗੁ ਲਾਇ ਜੀਉ ॥ ਰੰਗਣ ਵਾਲਾ ਸੇਵੀਐ ਸਚੇ ਸਿਉ ਚਿਤੁ ਲਾਇ ਜੀਉ ॥੧॥ ਰਹਾਉ ॥ ਚਾਰੇ ਕੁੰਡਾ ਜੇ ਭਵਹਿ ਬਿਨੁ ਭਾਗਾ ਧਨੁ ਨਾਹਿ ਜੀਉ ॥ ਅਵਗਣਿ ਮੁਠੀ ਜੇ ਫਿਰਹਿ ਬਧਿਕ ਥਾਇ ਨ ਪਾਹਿ ਜੀਉ ॥ ਗੁਰਿ ਰਾਖੇ ਸੇ ਉਬਰੇ ਸਬਦਿ ਰਤੇ ਮਨ ਮਾਹਿ ਜੀਉ ॥੨॥ ਚਿਟੇ ਜਿਨ ਕੇ ਕਪੜੇ ਮੈਲੇ ਚਿਤ ਕਠੋਰ ਜੀਉ ॥ ਤਿਨ ਮੁਖਿ ਨਾਮੁ ਨ ਊਪਜੈ ਦੂਜੈ ਵਿਆਪੇ ਚੋਰ ਜੀਉ ॥ ਮੂਲੁ ਨ ਬੂਝਹਿ ਆਪਣਾ ਸੇ ਪਸੂਆ ਸੇ ਢੋਰ ਜੀਉ ॥੩॥ ਨਿਤ ਨਿਤ ਖੁਸੀਆ ਮਨੁ ਕਰੇ ਨਿਤ ਨਿਤ ਮੰਗੈ ਸੁਖ ਜੀਉ ॥ ਕਰਤਾ ਚਿਤਿ ਨ ਆਵਈ ਫਿਰਿ ਫਿਰਿ ਲਗਹਿ ਦੁਖ ਜੀਉ ॥ ਸੁਖ ਦੁਖ ਦਾਤਾ ਮਨਿ ਵਸੈ ਤਿਤੁ ਤਨਿ ਕੈਸੀ ਭੁਖ ਜੀਉ ॥੪॥ ਬਾਕੀ ਵਾਲਾ ਤਲਬੀਐ ਸਿਰਿ ਮਾਰੇ ਜੰਦਾਰੁ ਜੀਉ ॥ ਲੇਖਾ ਮੰਗੈ ਦੇਵਣਾ ਪੁਛੈ ਕਰਿ ਬੀਚਾਰੁ ਜੀਉ ॥ ਸਚੇ ਕੀ ਲਿਵ ਉਬਰੈ ਬਖਸੇ ਬਖਸਣਹਾਰੁ ਜੀਉ ॥੫॥ ਅਨ ਕੋ ਕੀਜੈ ਮਿਤੜਾ ਖਾਕੁ ਰਲੈ ਮਰਿ ਜਾਇ ਜੀਉ ॥ ਬਹੁ ਰੰਗ ਦੇਖਿ ਭੁਲਾਇਆ ਭੁਲਿ ਭੁਲਿ ਆਵੈ ਜਾਇ ਜੀਉ ॥ ਨਦਰਿ ਪ੍ਰਭੂ ਤੇ ਛੁਟੀਐ ਨਦਰੀ ਮੇਲਿ ਮਿਲਾਇ ਜੀਉ ॥੬॥ ਗਾਫਲ ਗਿਆਨ ਵਿਹੂਣਿਆ ਗੁਰ ਬਿਨੁ ਗਿਆਨੁ ਨ ਭਾਲਿ ਜੀਉ ॥ ਖਿੰਚੋਤਾਣਿ ਵਿਗੁਚੀਐ ਬੁਰਾ ਭਲਾ ਦੁਇ ਨਾਲਿ ਜੀਉ ॥ ਬਿਨੁ ਸਬਦੈ ਭੈ ਰਤਿਆ ਸਭ ਜੋਹੀ ਜਮਕਾਲਿ ...