About Me

My photo
The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.

Wednesday, July 2, 2025

 ਸੋਰਠਿ ਮਹਲਾ   ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ  ਗੁਣ ਅਮੋਲ ਜਿਸੁ ਰਿਦੈ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਹਰਿ ਆਰਾਧੇ ਅਰੋਗ ਅਨਦਾਈ  ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁਲਾਖ ਬੇਦਨ ਜਣੁ ਆਈ  ਰਹਾਉ  ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ  ਜਿਹ ਨਰ ਬਿਸਰਿਆਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥੨॥ ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ ਜਿਹ ਪ੍ਰਭੂ ਬਿਸਾਰਿ ਗੁਰ ਤੇ ਬੇਮੁਖਾਈ ਤੇ ਨਰਕ ਘੋਰ ਮਹਿ ਪਰਿਆ ॥੩॥ ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੋ ਹੀਵਰਤਾਰਾ  ਨਾਨਕ ਸਹ ਪਕਰੀ ਸੰਤਨ ਕੀ ਰਿਦੈ ਭਏ ਮਗਨ ਚਰਨਾਰਾ ॥੪॥੪॥੧੫॥

ਅਰਥਹੇ ਭਾਈਪਰਮਾਤਮਾ ਦਾ ਆਰਾਧਨ ਕਰਨ ਨਾਲ ਨਰੋਏ ਹੋ ਜਾਈਦਾ ਹੈਆਤਮਕ ਅਨੰਦ ਬਣਿਆ ਰਹਿੰਦਾ ਹੈ।ਪਰ ਜਿਸ ਮਨੁੱਖ ਨੂੰ ਮੇਰਾ ਪਿਆਰਾ ਪ੍ਰਭੂ ਭੁੱਲ ਜਾਂਦਾ ਹੈਉਸ ਉਤੇ (ਇਉਂਜਾਣੋ (ਜਿਵੇਂਲੱਖਾਂ ਤਕਲਫ਼ਿਾਂ  ਪੈਂਦੀਆਂਹਨ।ਰਹਾਉ।

ਹੇ ਭਾਈਜਿਨ੍ਹਾਂ ਮਨੁੱਖਾਂ ਦਾ ਮਨ ਪ੍ਰਭੂ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨਾਂ ਨਾਲ ਪਰਚ ਜਾਂਦਾ ਹੈਉਹ ਮਨੁੱਖ (ਮਾਇਆਵਲੋਂਪੂਰੇ ਤੌਰ ਤੇ ਸੰਤੋਖੀ ਰਹਿੰਦੇ ਹਨ। ਪਰ ਜਿਸ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ ਅਮੋਲਕ ਗੁਣ ਨਹੀਂ ਵੱਸਦੇਉਹ ਮਨੁੱਖ ਮਾਇਆ ਦੀ ਤ੍ਰਿਸ਼ਨਾ ਵਿਚ ਫਸੇ ਰਹਿੰਦੇ ਹਨ।੧।

ਹੇ ਪ੍ਰਭੂਜਿਨ੍ਹਾਂ ਮਨੁੱਖਾਂ ਨੇ ਤੇਰਾ ਆਸਰਾ ਲਿਆਉਹ ਤੇਰੀ ਸ਼ਰਨ ਵਿਚ ਰਹਿ ਕੇ ਸੁਖ ਮਾਣਦੇ ਹਨ। ਪਰਹੇ ਭਾਈਜਿਨ੍ਹਾਂਮਨੁੱਖਾਂ ਨੂੰ ਸਰਬ-ਵਿਆਪਕ ਕਰਤਾਰ ਭੁੱਲ ਜਾਂਦਾ ਹੈਉਹ ਮਨੁੱਖ ਦੁਖੀਆਂ ਵਿਚ ਗਿਣੇ ਜਾਂਦੇ ਹਨ।੨।

ਹੇ ਭਾਈਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਆਗਿਆ ਮੰਨ ਕੇ ਪਰਮਾਤਮਾ ਵਿਚ ਸੁਰਤਿ ਜੋੜ ਲਈਉਹਨਾਂ ਨੇ ਬੜਾ ਆਨੰਦ ਬੜਾਰਸ ਮਾਣਿਆ। ਪਰ ਜੇਹੜੇ ਮਨੁੱਖ ਪਰਮਾਤਮਾ ਨੂੰ ਭੁਲਾ ਕੇ ਗੁਰੂ ਵਲੋਂ ਮੂੰਹ ਮੋੜੀ ਰੱਖਦੇ ਹਨ ਉਹ ਭਿਆਨਕ ਨਰਕ ਵਿਚਪਏ ਰਹਿੰਦੇ ਹਨ।੩।

ਹੇ ਨਾਨਕਜੀਵਾਂ ਦੇ ਕੀਹ ਵੱਸ?) ਜਿਸ ਕੰਮ ਵਿਚ ਪਰਮਾਤਮਾ ਕਿਸੇ ਜੀਵ ਨੂੰ ਲਾਂਦਾ ਹੈ ਉਸੇ ਕੰਮ ਵਿਚ ਹੀ ਉਹ ਲੱਗਾਰਹਿੰਦਾ ਹੈਹਰੇਕ ਜੀਵ ਉਹੋ ਜਿਹੀ ਵਰਤੋਂ ਹੀ ਕਰਦਾ ਹੈ। ਜਿਨ੍ਹਾਂ ਮਨੁੱਖਾਂ ਨੇ (ਪ੍ਰਭੂ ਦੀ ਪ੍ਰੇਰਨਾ ਨਾਲਸੰਤ ਜਨਾਂ ਦਾ ਆਸਰਾਲਿਆ ਹੈ ਉਹ ਅੰਦਰੋਂ ਪ੍ਰਭੂ ਦੇ ਚਰਨਾਂ ਵਿਚ ਹੀ ਮਸਤ ਰਹਿੰਦੇ ਹਨ।੪।੪।੧੫।

SORAT’H, FIFTH MEHL:

No comments:

Post a Comment

  ਸਲੋਕੁ ਮਃ ੩ ॥ ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਅਰਥ: ਅੰਨ੍...