Posts

Showing posts from September, 2025

ਸੂਹੀ ਮਹਲਾ ੩ ॥ ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥

  ਸੂਹੀ ਮਹਲਾ ੩ ॥ ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥ ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥ ਤਿਸੁ ਬਿਨੁ ਅਵਰੁ ਨ ਕੋਈ ਸਦਾ ਸਚੁ ਸੋਈ ਗੁਰਮੁਖਿ ਏਕੋ ਜਾਣਿਆ ॥ ਧਨ ਪਿਰ ਮੇਲਾਵਾ ਹੋਆ ਗੁਰਮਤੀ ਮਨੁ ਮਾਨਿਆ ॥ ਸਤਿਗੁਰੁ ਮਿਲਿਆ ਤਾ ਹਰਿ ਪਾਇਆ ਬਿਨੁ ਹਰਿ ਨਾਵੈ ਮੁਕਤਿ ਨ ਹੋਈ ॥ ਨਾਨਕ ਕਾਮਣਿ ਕੰਤੈ ਰਾਵੇ ਮਨਿ ਮਾਨਿਐ ਸੁਖੁ ਹੋਈ ॥੧॥   ਅਰਥ: ਹੇ ਭਾਈ! ਜੁਗ ਚਾਹੇ ਕੋਈ ਭੀ ਹੋਵੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ ਖਸਮ-ਪ੍ਰਭੂ ਦਾ ਮਿਲਾਪ ਨਹੀਂ ਹੁੰਦਾ, ਜੀਵ-ਇਸਤ੍ਰੀ ਭਾਵੇਂ ਚੌਹਾਂ ਜੁਗਾਂ ਵਿਚ ਭਟਕਦੀ ਫਿਰੇ। ਉਸ ਪ੍ਰਭੂ-ਪਤੀ ਦਾ ਹੁਕਮ ਅਟੱਲ ਹੈ (ਕਿ ਗੁਰੂ ਦੀ ਰਾਹੀਂ ਹੀ ਉਸ ਦਾ ਮਿਲਾਪ ਪ੍ਰਾਪਤ ਹੁੰਦਾ ਹੈ) । ਉਸ ਤੋਂ ਬਿਨਾ ਕੋਈ ਹੋਰ ਉਸ ਦੀ ਬਰਾਬਰੀ ਦਾ ਨਹੀਂ (ਜੋ ਇਸ ਹੁਕਮ ਨੂੰ ਬਦਲਾਅ ਸਕੇ) । ਹੇ ਭਾਈ! ਉਸ ਪ੍ਰਭੂ ਤੋਂ ਬਿਨਾ ਉਸ ਵਰਗਾ ਹੋਰ ਕੋਈ ਨਹੀਂ। ਉਹ ਪ੍ਰਭੂ ਆਪ ਹੀ ਸਦਾ ਕਾਇਮ ਰਹਿਣ ਵਾਲਾ ਹੈ। ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ ਉਸ ਇੱਕ ਨਾਲ ਹੀ ਡੂੰਘੀ ਸਾਂਝ ਬਣਾਂਦੀ ਹੈ। ਜਦੋਂ ਗੁਰੂ ਦੀ ਮਤਿ ਉਤੇ ਤੁਰ ਕੇ ਜੀਵ-ਇਸਤ੍ਰੀ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ, ਤਦੋਂ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ। ਹੇ ਭਾਈ! ਜਦੋਂ ਗੁਰੂ ਮਿਲਦਾ ਹੈ ਤਦੋਂ ਹੀ ਪ੍ਰਭੂ ਦੀ ਪ੍ਰਾਪਤੀ ਹੁੰਦੀ ਹੈ (ਗੁਰੂ ਹੀ ਪ੍ਰਭੂ ਦਾ ਨਾਮ ਜੀਵ-ਇਸਤ੍ਰੀ ਦੇ ਹਿਰਦੇ ਵ...
  ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ। ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ...

ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥

  ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ਸਗਲੇ ਦਾਸ ਕਉ ਸੁਮਤਿ ਦੀਤੀ ॥੧॥ ਰਹਾਉ ॥ ਪ੍ਰਭਿ ਸਗਲੇ ਥਾਨ ਵਸਾਏ ॥ ਸੁਖਿ ਸਾਂਦਿ ਫਿਰਿ ਆਏ ॥ ਨਾਨਕ ਪ੍ਰਭ ਸਰਣਾਏ ॥ ਜਿਨਿ ਸਗਲੇ ਰੋਗ ਮਿਟਾਏ ॥੨॥੨੪॥੮੮॥ ਪੰਜਾਬੀ ਵਿਆਖਿਆ ਹੇ ਭਾਈ! ਪਰਮਾਤਮਾ ਮੇਰੇ ਨਾਲ (ਮੇਰੇ ਹਿਰਦੇ ਵਿਚ ਵੱਸ ਰਿਹਾ) ਹੈ । (ਉਸ ਦੀ ਬਰਕਤਿ ਨਾਲ) ਜਮਦੂਤ ਮੇਰੇ ਨੇੜੇ ਨਹੀਂ ਢੁੱਕਦਾ (ਮੈਨੂੰ ਮੌਤ ਦਾ, ਆਤਮਕ ਮੌਤ ਦਾ ਖ਼ਤਰਾ ਨਹੀਂ ਰਿਹਾ) । ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦੀ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਸਿੱਖਿਆ ਮਿਲ ਜਾਂਦੀ ਹੈ, ਪ੍ਰਭੂ ਉਸ ਮਨੁੱਖ ਨੂੰ ਆਪਣੇ ਗਲ ਨਾਲ ਲਾ ਰੱਖਦਾ ਹੈ ।੧।ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ (ਜੀਵਨ ਵਿਚ) ਸਫਲਤਾ ਬਖ਼ਸ਼ੀ, ਪ੍ਰਭੂ ਨੇ (ਕਾਮਾਦਿਕ ਉਸ ਦੇ) ਸਾਰੇ ਹੀ ਵੈਰੀ ਮਾਰ ਮੁਕਾਏ; ਤੇ, ਉਸ ਸੇਵਕ ਨੂੰ (ਨਾਮ ਸਿਮਰਨ ਦੀ) ਸ੍ਰੇਸ਼ਟ ਅਕਲ ਦੇ ਦਿੱਤੀ ।੧।ਰਹਾਉ। (ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਗੁਰੂ ਨੇ ਜੀਵਨ-ਸਫਲਤਾ ਬਖ਼ਸ਼ੀ) ਪ੍ਰਭੂ ਨੇ ਉਹਨਾਂ ਦੇ ਸਾਰੇ ਗਿਆਨ-ਇੰਦ੍ਰੇ ਆਤਮਕ ਗੁਣਾਂ ਨਾਲ ਭਰਪੂਰ ਕਰ ਦਿੱਤੇ, ਉਹ ਮਨੁੱਖ (ਕਾਮਾਦਿਕ ਵਲੋਂ) ਪਰਤ ਕੇ ਆਤਮਕ ਆਨੰਦ ਵਿਚ ਆ ਟਿਕੇ । ਹੇ ਨਾਨਕ! ਉਸ ਪ੍ਰਭੂ ਦੀ ਸ਼ਰਨ ਪਿਆ ਰਹੁ, ਜਿਸ ਨੇ (ਸ਼ਰਨ ਪਿਆਂ ਦੇ) ਸਾਰੇ ਰੋਗ ਦੂਰ ਕਰ ਦਿੱਤੇ ।੨।੨੪।੮੮। English Translation ...