About Me

My photo
The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.

Monday, October 13, 2025

ਗੂਜਰੀ ਮਹਲਾ ੧ ॥ ਐ ਜੀ ਨਾ ਹਮ ਉਤਮ ਨੀਚ ਨ ਮਧਿਮ ਹਰਿ ਸਰਣਾਗਤਿ ਹਰਿ ਕੇ ਲੋਗ ॥


ਗੂਜਰੀ ਮਹਲਾ ੧ ॥

ਐ ਜੀ ਨਾ ਹਮ ਉਤਮ ਨੀਚ ਨ ਮਧਿਮ ਹਰਿ ਸਰਣਾਗਤਿ ਹਰਿ ਕੇ ਲੋਗ ॥ ਨਾਮ ਰਤੇ ਕੇਵਲ ਬੈਰਾਗੀ ਸੋਗ ਬਿਜੋਗ ਬਿਸਰਜਿਤ ਰੋਗ ॥੧॥ ਭਾਈ ਰੇ ਗੁਰ ਕਿਰਪਾ ਤੇ ਭਗਤਿ ਠਾਕੁਰ ਕੀ ॥ ਸਤਿਗੁਰ ਵਾਕਿ ਹਿਰਦੈ ਹਰਿ ਨਿਰਮਲੁ ਨਾ ਜਮ ਕਾਣਿ ਨ ਜਮ ਕੀ ਬਾਕੀ ॥੧॥ ਰਹਾਉ ॥ ਹਰਿ ਗੁਣ ਰਸਨ ਰਵਹਿ ਪ੍ਰਭ ਸੰਗੇ ਜੋ ਤਿਸੁ ਭਾਵੈ ਸਹਜਿ ਹਰੀ ॥ ਬਿਨੁ ਹਰਿ ਨਾਮ ਬ੍ਰਿਥਾ ਜਗਿ ਜੀਵਨੁ ਹਰਿ ਬਿਨੁ ਨਿਹਫਲ ਮੇਕ ਘਰੀ ॥੨॥ ਐ ਜੀ ਖੋਟੇ ਠਉਰ ਨਾਹੀ ਘਰਿ ਬਾਹਰਿ ਨਿੰਦਕ ਗਤਿ ਨਹੀ ਕਾਈ ॥ ਰੋਸੁ ਕਰੈ ਪ੍ਰਭੁ ਬਖਸ ਨ ਮੇਟੈ ਨਿਤ ਨਿਤ ਚੜੈ ਸਵਾਈ ॥੩॥ ਐ ਜੀ ਗੁਰ ਕੀ ਦਾਤਿ ਨ ਮੇਟੈ ਕੋਈ ਮੇਰੈ ਠਾਕੁਰਿ ਆਪਿ ਦਿਵਾਈ ॥ ਨਿੰਦਕ ਨਰ ਕਾਲੇ ਮੁਖ ਨਿੰਦਾ ਜਿਨੑ ਗੁਰ ਕੀ ਦਾਤਿ ਨ ਭਾਈ ॥੪॥ ਐ ਜੀ ਸਰਣਿ ਪਰੇ ਪ੍ਰਭੁ ਬਖਸਿ ਮਿਲਾਵੈ ਬਿਲਮ ਨ ਅਧੂਆ ਰਾਈ ॥ ਆਨਦ ਮੂਲੁ ਨਾਥੁ ਸਿਰਿ ਨਾਥਾ ਸਤਿਗੁਰੁ ਮੇਲਿ ਮਿਲਾਈ ॥੫॥ ਐ ਜੀ ਸਦਾ ਦਇਆਲੁ ਦਇਆ ਕਰਿ ਰਵਿਆ ਗੁਰਮਤਿ ਭ੍ਰਮਨਿ ਚੁਕਾਈ ॥ ਪਾਰਸੁ ਭੇਟਿ ਕੰਚਨੁ ਧਾਤੁ ਹੋਈ ਸਤਸੰਗਤਿ ਕੀ ਵਡਿਆਈ ॥੬॥ ਹਰਿ ਜਲੁ ਨਿਰਮਲੁ ਮਨੁ ਇਸਨਾਨੀ ਮਜਨੁ ਸਤਿਗੁਰੁ ਭਾਈ ॥ ਪੁਨਰਪਿ ਜਨਮੁ ਨਾਹੀ ਜਨ ਸੰਗਤਿ ਜੋਤੀ ਜੋਤਿ ਮਿਲਾਈ ॥੭॥ ਤੂੰ ਵਡ ਪੁਰਖੁ ਅਗੰਮ ਤਰੋਵਰੁ ਹਮ ਪੰਖੀ ਤੁਝ ਮਾਹੀ ॥ ਨਾਨਕ ਨਾਮੁ ਨਿਰੰਜਨ ਦੀਜੈ ਜੁਗਿ ਜੁਗਿ ਸਬਦਿ ਸਲਾਹੀ ॥੮॥੪॥


ਪੰਜਾਬੀ ਵਿਆਖਿਆ

ਹੇ ਭਾਈ! ਜੇਹੜੇ ਬੰਦੇ ਪਰਮਾਤਮਾ ਦੀ ਭਗਤੀ ਕਰਦੇ ਹਨ ਜੋ ਪਰਮਾਤਮਾ ਦੀ ਸਰਨ ਆਉਂਦੇ ਹਨ ਉਹਨਾਂ ਨੂੰ ਨਾਹ ਇਹ ਮਾਣ ਹੁੰਦਾ ਹੈ ਕਿ ਅਸੀ ਸਭ ਤੋਂ ਉੱਚੀ ਜਾਂ ਵਿਚਕਾਰਲੀ ਜਾਤਿ ਦੇ ਹਾਂ, ਨਾਹ ਇਹ ਸਹਮ ਹੁੰਦਾ ਹੈ ਕਿ ਅਸੀ ਨੀਵੀਂ ਜਾਤਿ ਦੇ ਹਾਂ । ਸਿਰਫ਼ ਪ੍ਰਭੂ-ਨਾਮ ਵਿਚ ਰੰਗੇ ਰਹਿਣ ਕਰਕੇ ਉਹ (ਇਸ ਊਚਤਾ ਨੀਚਤਾ ਆਦਿਕ ਵਲੋਂ) ਨਿਰਮੋਹ ਰਹਿੰਦੇ ਹਨ । ਚਿੰਤਾ, ਵਿਛੋੜਾ, ਰੋਗ ਆਦਿਕ ਉਹ ਸਭ ਭੁਲਾ ਚੁਕੇ ਹੁੰਦੇ ਹਨ ।੧। ਹੇ ਭਾਈ! ਪਰਮਾਤਮਾ ਦੀ ਭਗਤੀ ਗੁਰੂ ਦੀ ਮੇਹਰ ਨਾਲ ਹੀ ਹੋ ਸਕਦੀ ਹੈ । ਜਿਸ ਮਨੁੱਖ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਪਵਿਤ੍ਰ ਨਾਮ ਵਸਾ ਲਿਆ ਹੈ, ਉਸ ਨੂੰ ਜਮ ਦੀ ਮੁਥਾਜੀ ਨਹੀਂ ਰਹਿੰਦੀ, ਉਸ ਦੇ ਜ਼ਿੰਮੇ ਪਿਛਲੇ ਕੀਤੇ ਕਰਮਾਂ ਦਾ ਕੋਈ ਅਜੇਹਾ ਬਾਕੀ ਲੇਖਾ ਨਹੀਂ ਰਹਿ ਜਾਂਦਾ ਜਿਸ ਕਰਕੇ ਜਮਰਾਜ ਦਾ ਉਸ ਉਤੇ ਜ਼ੋਰ ਪੈ ਸਕੇ ।੧।ਰਹਾਉ। (ਪਰਮਾਤਮਾ ਦੇ ਭਗਤ) ਪਰਮਾਤਮਾ ਦੀ ਸੰਗਤਿ ਵਿਚ ਟਿਕ ਕੇ ਆਪਣੀ ਜੀਭ ਨਾਲ ਪਰਮਾਤਮਾ ਦੇ ਗੁਣ ਗਾਂਦੇ ਹਨ (ਉਹ ਇਹੀ ਸਮਝਦੇ ਹਨ ਕਿ) ਸੁਤੇ ਹੀ (ਜਗਤ ਵਿਚ ਉਹੀ ਵਰਤਦਾ ਹੈ) ਜੋ ਉਸ ਪਰਮਾਤਮਾ ਨੂੰ ਭਾਉਂਦਾ ਹੈ । ਪਰਮਾਤਮਾ ਦੇ ਨਾਮ ਤੋਂ ਬਿਨਾ ਜਗਤ ਵਿਚ ਜਿਊਣਾ ਉਹਨਾਂ ਨੂੰ ਵਿਅਰਥ ਦਿੱਸਦਾ ਹੈ, ਪਰਮਾਤਮਾ ਦੀ ਭਗਤੀ ਤੋਂ ਬਿਨਾ ਉਹਨਾਂ ਨੂੰ ਇੱਕ ਭੀ ਘੜੀ ਨਿਸਫਲ ਜਾਪਦੀ ਹੈ ।੨। ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦੇ ਭਗਤਾਂ ਵਾਸਤੇ ਆਪਣੇ ਮਨ ਵਿਚ ਖੋਟ ਰੱਖਦਾ ਹੈ ਤੇ ਉਹਨਾਂ ਦੀ ਨਿੰਦਾ ਕਰਦਾ ਹੈ ਉਸ ਨੂੰ ਨਾਹ ਘਰ ਵਿਚ ਨਾਹ ਬਾਹਰ ਕਿਤੇ ਭੀ ਆਤਮਕ ਸ਼ਾਂਤੀ ਦੀ ਥਾਂ ਨਹੀਂ ਮਿਲਦੀ ਕਿਉਂਕਿ ਉਸ ਦੀ ਆਪਣੀ ਆਤਮਕ ਅਵਸਥਾ ਠੀਕ ਨਹੀਂ ਹੈ । (ਪਰਮਾਤਮਾ ਆਪਣੇ ਭਗਤਾਂ ਉਤੇ ਸਦਾ ਬਖ਼ਸ਼ਸ਼ਾਂ ਕਰਦਾ ਹੈ) ਜੇ ਨਿੰਦਕ (ਇਹ ਬਖ਼ਸ਼ਸ਼ਾਂ ਵੇਖ ਕੇ) ਖਿੱਝੇ, ਤਾਂ ਭੀ ਪਰਮਾਤਮਾ ਆਪਣੀ ਬਖ਼ਸ਼ਸ਼ ਬੰਦ ਨਹੀਂ ਕਰਦਾ, ਉਹ ਸਗੋਂ ਸਦਾ ਹੀ ਵਧਦੀ ਹੈ ।੩। ਹੇ ਭਾਈ! (ਪ੍ਰਭੂ ਦੀ ਸਿਫ਼ਤਿ-ਸਾਲਾਹ) ਗੁਰੂ ਦੀ ਦਿੱਤੀ ਹੋਈ ਦਾਤਿ ਹੈ, ਇਸ ਨੂੰ ਕੋਈ ਮਿਟਾ ਨਹੀਂ ਸਕਦਾ; ਠਾਕੁਰ-ਪ੍ਰਭੂ ਨੇ ਆਪ ਹੀ ਇਹ (ਨਾਮ ਦੀ) ਦਾਤਿ ਦਿਵਾਈ ਹੁੰਦੀ ਹੈ । ਜਿਨ੍ਹਾਂ ਨਿੰਦਕਾਂ ਨੂੰ (ਭਗਤ ਜਨਾਂ ਨੂੰ ਦਿੱਤੀ ਹੋਈ) ਗੁਰੂ ਦੀ ਦਾਤਿ ਪਸੰਦ ਨਹੀਂ ਆਉਂਦੀ (ਤੇ ਉਹ ਭਗਤਾਂ ਦੀ ਨਿੰਦਾ ਕਰਦੇ ਹਨ) ਨਿੰਦਾ ਦੇ ਕਾਰਨ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ (ਦਿੱਸਦੇ ਹਨ) ।੪। ਹੇ ਭਾਈ! ਜੇਹੜੇ ਮਨੁੱਖ (ਪ੍ਰਭੂ ਦੀ) ਸਰਨ ਪੈਂਦੇ ਹਨ, ਪ੍ਰਭੂ ਮੇਹਰ ਕਰ ਕੇ ਉਹਨਾਂ ਨੂੰ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ, ਰਤਾ ਭਰ ਭੀ ਢਿੱਲ ਨਹੀਂ ਕਰਦਾ । ਉਹ ਪ੍ਰਭੂ ਆਤਮਕ ਆਨੰਦ ਦਾ ਸੋਮਾ ਹੈ, ਸਭ ਤੋਂ ਵੱਡਾ ਨਾਥ ਹੈ, ਗੁਰੂ (ਸਰਨ ਪਏ ਮਨੁੱਖ ਨੂੰ) ਪਰਮਾਤਮਾ ਦੇ ਮੇਲ ਵਿਚ ਮਿਲਾ ਦੇਂਦਾ ਹੈ ।੫। ਹੇ ਭਾਈ! ਪਰਮਾਤਮਾ ਦਇਆ ਦਾ ਸੋਮਾ ਹੈ (ਸਭ ਜੀਵਾਂ ਉਤੇ) ਸਦਾ ਦਇਆ ਕਰਦਾ ਹੈ । ਜੇਹੜਾ ਮਨੁੱਖ ਗੁਰੂ ਦੀ ਮਤਿ ਲੈ ਕੇ ਉਸ ਨੂੰ ਸਿਮਰਦਾ ਹੈ, ਪ੍ਰਭੂ ਉਸ ਦੀ ਭਟਕਣਾ ਮਿਟਾ ਦੇਂਦਾ ਹੈ, । ਜਿਵੇਂ (ਲੋਹਾ ਆਦਿਕ) ਧਾਤ ਪਾਰਸ ਨੂੰ ਛੁਹ ਕੇ ਸੋਨਾ ਬਣ ਜਾਂਦੀ ਹੈ ਤਿਵੇਂ ਸਾਧ ਸੰਗਤਿ ਵਿਚ ਭੀ ਇਹੀ ਬਰਕਤਿ ਹੈ ।੬। ਪਰਮਾਤਮਾ (ਮਾਨੋ) ਪਵਿਤ੍ਰ ਜਲ ਹੈ (ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਸ ਦਾ) ਮਨ (ਇਸ ਪਵਿਤ੍ਰ ਜਲ ਵਿਚ) ਇਸ਼ਨਾਨ ਕਰਨ ਜੋਗਾ ਬਣ ਜਾਂਦਾ ਹੈ । ਜਿਸ ਮਨੁੱਖ ਨੂੰ ਆਪਣੇ ਮਨ ਵਿਚ ਸਤਿਗੁਰੂ ਪਿਆਰਾ ਲੱਗਦਾ ਹੈ ਉਸ ਦਾ ਮਨ (ਇਸ ਪਵਿਤ੍ਰ ਜਲ ਵਿਚ) ਚੁੱਭੀ ਲਾਂਦਾ ਹੈ । ਸਾਧ ਸੰਗਤਿ ਵਿਚ ਰਹਿ ਕੇ ਉਸ ਨੂੰ ਮੁੜ ਮੁੜ ਜਨਮ ਨਹੀਂ ਹੁੰਦਾ, (ਕਿਉਂਕਿ ਗੁਰੂ) ਉਸ ਦੀ ਜੋਤਿ ਪ੍ਰਭੂ ਦੀ ਜੋਤਿ ਵਿਚ ਮਿਲਾ ਦੇਂਦਾ ਹੈ ।੭। ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ, ਤੂੰ ਅਪਹੁੰਚ ਹੈਂ । ਤੂੰ (ਮਾਨੋ) ਇਕ ਸ੍ਰੇਸ਼ਟ ਰੁੱਖ ਹੈਂ ਜਿਸ ਦੇ ਆਸਰੇ ਰਹਿਣ ਵਾਲੇ ਅਸੀ ਸਾਰੇ ਜੀਵ ਪੰਛੀ ਹਾਂ । ਹੇ ਨਿਰੰਜਨ ਪ੍ਰਭੂ! ਮੈਨੂੰ ਨਾਨਕ ਨੂੰ ਆਪਣਾ ਨਾਮ ਬਖ਼ਸ਼, ਤਾ ਕਿ ਮੈਂ ਸਦਾ ਹੀ ਗੁਰੂ ਦੇ ਸ਼ਬਦ ਵਿਚ (ਜੁੜ ਕੇ) ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ ।੮।੪।


English Translation

GUJRI, FIRST MEHL:

O Dear One, I am not high or low or in the middle. I am the Lord’s slave, and I seek the Lord’s Sanctuary. Imbued with the Naam, the Name of the Lord, I am detached from the world; I have forgotten sorrow, separation and disease. || 1 || O Siblings of Destiny, by Guru’s Grace, I perform devotional worship to my Lord and Master. One whose heart is filled with the Hymns of the True Guru, obtains the Pure Lord. He is not under the power of the Messenger of Death, nor does he owe Death anything. || 1 || Pause || He chants the Glorious Praises of the Lord with his tongue, and abides with God; he does whatever pleases the Lord. Without the Lord’s Name, life passes in vain in the world, and every moment is useless. || 2 || The false have no place of rest, either inside or outside; the slanderer does not find salvation. Even if one is resentful, God does not withhold His blessings; day by day, they increase. || 3 || No one can take away the Guru’s gifts; my Lordand Master Himself has given them. The black-faced slanderers, with slander in their mouths, do not appreciate the Guru’s gifts. || 4 || God forgives and blends with Himself those who take to His Sanctuary; He does not delay for an instant. He is the source of bliss, the Greatest Lord; through the True Guru, we are united in His Union. || 5 || Through His Kindness, the Kind Lord pervades us; through Guru’s Teachings, our wanderings cease. Touching the philosopher’s stone, metal is transformed into gold. Such is the glorious greatness of the Society of the Saints. || 6 || The Lord is the immaculate water; the mind is the bather, and the True Guru is the bath attendant, O Siblings of Destiny. That humble being who joins the Sat Sangat shall not be consigned to reincarnation again; his light merges into the Light. || 7 || You are the Great Primal Lord, the infinite tree of life; I am a bird perched on Your branches. Grant to Nanak the Immaculate Naam; throughout the ages, he sings the Praises of the Shabad. || 8 || 4 ||

No comments:

Post a Comment

  ਸਲੋਕੁ ਮਃ ੩ ॥ ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਅਰਥ: ਅੰਨ੍...