Posts

Showing posts from November, 2025

ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥

  ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥ ਅਰਥ: ਹੇ ਮਿੱਤਰ! ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ। ਹੇ ਮਿੱਤਰ! ਜਦੋਂ ਮਨੁੱਖ) ! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧। ਹੇ ਮਿੱਤਰ! ਘਰ ਦੀ ਇਸਤ੍ਰੀ (ਭੀ) , ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ।੨...

ਸਲੋਕੁ ਮਃ ੩ ॥ ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥

Image
  ਸਲੋਕੁ  ਮਃ ੩ ॥ ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥   ਅਰਥ: ਜਿਨ੍ਹਾਂ ਨੂੰ ਸਤਿਗੁਰੂ ਮਿਲਿਆ ਹੈ, ਉਹ ਸਦਾ ਹਰੀ ਦੀ ਸਿਫ਼ਤਿ-ਸਾਲਾਹ ਕਰਦੇ ਹਨ; ਚਿੰਤਾ ਤੋਂ ਰਹਿਤ (ਕਰਨ ਵਾਲੇ) ਹਰੀ ਦਾ ਨਾਮ ਉਹਨਾਂ ਦੇ ਮਨ ਵਿਚ ਵੱਸਦਾ ਹੈ ਤੇ ਉਹ ਸਤਿਗੁਰੂ ਦੇ ਸੱਚੇ ਸ਼ਬਦ ਵਿਚ ਲੀਨ ਰਹਿੰਦੇ ਹਨ। ਕੁਲੁ ਉਧਾਰਹਿ ਆਪਣਾ ਮੋਖ ਪਦਵੀ ਆਪੇ ਪਾਹਿ ॥ ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ ॥  ਅਰਥ: ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਭੀ ਮੁਕਤੀ ਦਾ ਦਰਜਾ ਹਾਸਲ ਕਰ ਲੈਂਦੇ ਹਨ। ਜੋ ਮਨੁੱਖ ਸਤਿਗੁਰੂ ਦੀ ਚਰਨੀਂ ਲੱਗਦੇ ਹਨ, ਉਹਨਾਂ ਤੇ ਪਰਮਾਤਮਾ ਪ੍ਰਸੰਨ ਹੋ ਜਾਂਦਾ ਹੈ। ਜਨੁ ਨਾਨਕੁ ਹਰਿ ਕਾ ਦਾਸੁ ਹੈ ਕਰਿ ਕਿਰਪਾ ਹਰਿ ਲਾਜ ਰਖਾਹਿ ॥੧॥  ਅਰਥ: ਦਾਸ ਨਾਨਕ (ਭੀ) ਉਸ ਹਰੀ ਦਾ ਦਾਸ ਹੈ, ਹਰੀ ਮੇਹਰ ਕਰ ਕੇ (ਆਪਣੇ ਦਾਸ ਦੀ) ਲਾਜ ਰੱਖਦਾ ਹੈ।੧। ਮਃ ੩ ॥ ਹੰਉਮੈ ਅੰਦਰਿ ਖੜਕੁ ਹੈ ਖੜਕੇ ਖੜਕਿ ਵਿਹਾਇ ॥ ਹੰਉਮੈ ਵਡਾ ਰੋਗੁ ਹੈ ਮਰਿ ਜੰਮੈ ਆਵੈ ਜਾਇ ॥  ਅਰਥ: ਅਹੰਕਾਰ ਵਿਚ ਰਿਹਾਂ ਮਨੁੱਖ ਦੇ ਮਨ ਵਿਚ ਅਸ਼ਾਂਤੀ ਬਣੀ ਰਹਿੰਦੀ ਹੈ ਤੇ ਉਸ ਦੀ ਉਮਰ ਇਸ ਅਸ਼ਾਂਤੀ ਵਿਚ ਹੀ ਗੁਜ਼ਰ ਜਾਂਦੀ ਹੈ; ਅਹੰਕਾਰ (ਮਨੁੱਖ ਲਈ) ਇਕ ਤਗੜਾ ਰੋਗ ਹੈ (ਇਸ ਰੋਗ ਵਿਚ ਹੀ) ਮਨੁੱਖ ਮਰਦਾ ਹੈ, ਜੰਮਦਾ ਹੈ,...

Hukamnama Sahib

  ੴ ਸਤਿਗੁਰ ਪ੍ਰਸਾਦਿ ॥ ਗੂਜਰੀ ਮਹਲਾ ੪ ਘਰੁ ੩ ॥ ਮਾਈ ਬਾਪ ਪੁਤ੍ਰ ਸਭਿ ਹਰਿ ਕੇ ਕੀਏ ॥ ਸਭਨਾ ਕਉ ਸਨਬੰਧੁ ਹਰਿ ਕਰਿ ਦੀਏ ॥੧॥ ਹਮਰਾ ਜੋਰੁ ਸਭੁ ਰਹਿਓ ਮੇਰੇ ਬੀਰ ॥ ਹਰਿ ਕਾ ਤਨੁ ਮਨੁ ਸਭੁ ਹਰਿ ਕੈ ਵਸਿ ਹੈ ਸਰੀਰ ॥੧॥ ਰਹਾਉ ॥ ਭਗਤ ਜਨਾ ਕਉ ਸਰਧਾ ਆਪਿ ਹਰਿ ਲਾਈ ॥ ਵਿਚੇ ਗ੍ਰਿਸਤ ਉਦਾਸ ਰਹਾਈ ॥੨॥ ਜਬ ਅੰਤਰਿ ਪ੍ਰੀਤਿ ਹਰਿ ਸਿਉ ਬਨਿ ਆਈ ॥ ਤਬ ਜੋ ਕਿਛੁ ਕਰੇ ਸੁ ਮੇਰੇ ਹਰਿ ਪ੍ਰਭ ਭਾਈ ॥੩॥ ਜਿਤੁ ਕਾਰੈ ਕੰਮਿ ਹਮ ਹਰਿ ਲਾਏ ॥ ਸੋ ਹਮ ਕਰਹ ਜੁ ਆਪਿ ਕਰਾਏ ॥੪॥ ਜਿਨ ਕੀ ਭਗਤਿ ਮੇਰੇ ਪ੍ਰਭ ਭਾਈ ॥ ਤੇ ਜਨ ਨਾਨਕ ਰਾਮ ਨਾਮ ਲਿਵ ਲਾਈ ॥੫॥੧॥੭॥੧੬॥ ਸੋਮਵਾਰ, ੨੫ ਕੱਤਕ (ਸੰਮਤ ੫੫੭ ਨਾਨਕਸ਼ਾਹੀ) (ਅੰਗ: ੪੯੪) ਪੰਜਾਬੀ ਵਿਆਖਿਆ ਹੇ ਭਾਈ! ਮਾਂ, ਪਿਉ, ਪੁੱਤਰ—ਇਹ ਸਾਰੇ ਪਰਮਾਤਮਾ ਦੇ ਬਣਾਏ ਹੋਏ ਹਨ । ਇਹਨਾਂ ਸਭਨਾਂ ਵਾਸਤੇ ਆਪੋ ਵਿਚ ਦਾ ਰਿਸ਼ਤਾ ਪਰਮਾਤਮਾ ਨੇ ਆਪ ਹੀ ਬਣਾਇਆ ਹੋਇਆ ਹੈ (ਸੋ, ਇਹ ਸਹੀ ਜੀਵਨ-ਰਾਹ ਵਿਚ ਰੁਕਾਵਟ ਨਹੀਂ ਹਨ) ।੧। ਹੇ ਮੇਰੇ ਵੀਰ! (ਪਰਮਾਤਮਾ ਦੇ ਟਾਕਰੇ ਤੇ) ਸਾਡਾ ਕੋਈ ਜ਼ੋਰ ਚੱਲ ਨਹੀਂ ਸਕਦਾ । ਸਾਡਾ ਇਹ ਸਰੀਰ ਸਾਡਾ ਇਹ ਮਨ ਸਭ ਕੁਝ ਪਰਮਾਤਮਾ ਦਾ ਬਣਾਇਆ ਹੋਇਆ ਹੈ, ਸਾਡਾ ਸਰੀਰ ਪਰਮਾਤਮਾ ਦੇ ਵੱਸ ਵਿਚ ਹੈ ।੧।ਰਹਾਉ। ਹੇ ਭਾਈ! ਪਰਮਾਤਮਾ ਆਪ ਹੀ ਆਪਣੇ ਭਗਤਾਂ ਨੂੰ ਆਪਣੇ ਚਰਨਾਂ ਦੀ ਪ੍ਰੀਤਿ ਬਖ਼ਸ਼ਦਾ ਹੈ, ਉਹਨਾਂ ਭਗਤ ਜਨਾਂ ਨੂੰ ਗ੍ਰਿਹਸਤ ਵਿਚ ਹੀ (ਮਾਂ ਪਿਉ ਪੁੱਤਰ ਇਸਤ੍ਰੀ ਆਦਿਕ ਸਨਬੰਧੀਆਂ ਦੇ ਵਿਚ ਹੀ ਰਹਿੰਦਿਆਂ ਨੂੰ ਹੀ) ਮਾਇਆ ਵਿਚ...

ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥

Image
  ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ ਅਰਥ: ਜੇ ਮਨੁੱਖ ਸਤਿਗੁਰੂ ਦੇ ਸਨਮੁਖ ਹੈ ਉਸ ਦੇ ਅੰਦਰ ਠੰਢ ਹੈ ਤੇ ਉਹ ਮਨੋਂ ਤਨੋਂ ਨਾਮ ਵਿਚ ਲੀਨ ਰਹਿੰਦੀ ਹੈ; ਉਹ ਨਾਮ ਹੀ ਚਿਤਾਰਦਾ ਹੈ, ਨਾਮ ਹੀ ਪੜ੍ਹਦਾ ਹੈ ਤੇ ਨਾਮ ਵਿਚ ਹੀ ਬ੍ਰਿਤੀ ਜੋੜੀ ਰੱਖਦਾ ਹੈ; ਨਾਮ (ਰੂਪ) ਸੁੰਦਰ ਵਸਤ ਲੱਭ ਕੇ ਉਸ ਦੀ ਚਿੰਤਾ ਦੂਰ ਹੋ ਜਾਂਦੀ ਹੈ। ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥ ਅਰਥ: ਜੇ ਗੁਰੂ ਮਿਲ ਪਏ ਤਾਂ ਨਾਮ (ਹਿਰਦੇ ਵਿਚ) ਪੁੰਗਰਦਾ ਹੈ, ਤ੍ਰਿਸ਼ਨਾ ਦੂਰ ਹੋ ਜਾਂਦੀ ਹੈ (ਮਾਇਆ ਦੀ) ਭੁੱਖ ਸਾਰੀ ਦੂਰ ਹੋ ਜਾਂਦੀ ਹੈ। ਹੇ ਨਾਨਕ! ਨਾਮ ਵਿਚ ਰੰਗੇ ਜਾਣ ਕਰਕੇ ਨਾਮ ਹੀ (ਹਿਰਦੇ-ਰੂਪ) ਪੱਲੇ ਵਿਚ ਉੱਕਰਿਆ ਜਾਂਦਾ ਹੈ।੧। ਮਃ ੪ ॥ ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ ਛੋਡਿ ਗਇਆ ॥ ਓਸੁ ਪਿਛੈ ਵਜੈ ਫਕੜੀ ਮੁਹੁ ਕਾਲਾ ਆਗੈ ਭਇਆ ॥ ਅਰਥ: ਜੋ ਮਨੁੱਖ ਗੁਰੂ ਪਰਮੇਸਰ ਵਲੋਂ ਮਾਰਿਆ ਹੋਇਆ ਹੈ (ਭਾਵ, ਜਿਸਨੂੰ ਰੱਬ ਵਾਲੇ ਪਾਸੇ ਤੋਂ ਉੱਕਾ ਹੀ ਨਫ਼ਰਤ ਹੈ) ਉਹ ਭਰਮ ਵਿਚ ਭਟਕਦਾ ਹੋਇਆ ਆਪਣੇ ਟਿਕਾਣੇ ਤੋਂ ਹਿੱਲ ਜਾਂਦਾ ਹੈ। ਉਸ ਦੇ ਪਿੱਛੇ ਲੋਕ ਫੱਕੜੀ ਵਜਾਂਦੇ ਹਨ, ਤੇ ਅੱਗੇ (ਜਿਥੇ ਜਾਂਦਾ ਹੈ) ਮੁਕਾਲਖ ਖੱਟਦਾ ਹੈ। ਓਸੁ ਅਰਲੁ ਬਰਲੁ ਮੁਹਹੁ ਨਿਕਲੈ ਨਿਤ ਝਗੂ ਸੁਟਦਾ ਮੁਆ ॥ ਕਿਆ ਹੋਵੈ ਕਿਸੈ ...

ਗੂਜਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਬਿਨੁ ਜੀਅਰਾ ਰਹਿ ਨ ਸਕੈ ਜਿਉ ਬਾਲਕੁ ਖੀਰ ਅਧਾਰੀ ॥

  ਗੂਜਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਬਿਨੁ ਜੀਅਰਾ ਰਹਿ ਨ ਸਕੈ ਜਿਉ ਬਾਲਕੁ ਖੀਰ ਅਧਾਰੀ ॥ ਅਗਮ ਅਗੋਚਰ ਪ੍ਰਭੁ ਗੁਰਮੁਖਿ ਪਾਈਐ ਅਪੁਨੇ ਸਤਿਗੁਰ ਕੈ ਬਲਿਹਾਰੀ ॥੧॥ ਮਨ ਰੇ ਹਰਿ ਕੀਰਤਿ ਤਰੁ ਤਾਰੀ ॥ ਗੁਰਮੁਖਿ ਨਾਮੁ ਅੰਮ੍ਰਿਤ ਜਲੁ ਪਾਈਐ ਜਿਨ ਕਉ ਕ੍ਰਿਪਾ ਤੁਮਾਰੀ ॥ ਰਹਾਉ ॥ ਸਨਕ ਸਨੰਦਨ ਨਾਰਦ ਮੁਨਿ ਸੇਵਹਿ ਅਨਦਿਨੁ ਜਪਤ ਰਹਹਿ ਬਨਵਾਰੀ ॥ਸਰਣਾਗਤਿ ਪ੍ਰਹਲਾਦ ਜਨ ਆਏ ਤਿਨ ਕੀ ਪੈਜ ਸਵਾਰੀ ॥੨॥ ਅਲਖ ਨਿਰੰਜਨੁ ਏਕੋ ਵਰਤੈ ਏਕਾ ਜੋਤਿ ਮੁਰਾਰੀ ॥ ਸਭਿ ਜਾਚਿਕ ਤੂ ਏਕੋ ਦਾਤਾ ਮਾਗਹਿ ਹਾਥ ਪਸਾਰੀ ॥੩॥ ਭਗਤ ਜਨਾ ਕੀ ਊਤਮ ਬਾਣੀ ਗਾਵਹਿ ਅਕਥ ਕਥਾ ਨਿਤ ਨਿਆਰੀ ॥ ਸਫਲ ਜਨਮੁ ਭਇਆ ਤਿਨ ਕੇਰਾ ਆਪਿ ਤਰੇ ਕੁਲ ਤਾਰੀ ॥੪॥ ਮਨਮੁਖ ਦੁਬਿਧਾ ਦੁਰਮਤਿ ਬਿਆਪੇ ਜਿਨ ਅੰਤਰਿ ਮੋਹ ਗੁਬਾਰੀ ॥ ਸੰਤ ਜਨਾ ਕੀ ਕਥਾ ਨ ਭਾਵੈ ਓਇ ਡੂਬੇ ਸਣੁ ਪਰਵਾਰੀ ॥੫॥ ਨਿੰਦਕੁ ਨਿੰਦਾ ਕਰਿ ਮਲੁ ਧੋਵੈ ਓਹੁ ਮਲਭਖੁ ਮਾਇਆਧਾਰੀ ॥ ਸੰਤ ਜਨਾ ਕੀ ਨਿੰਦਾ ਵਿਆਪੇ ਨਾ ਉਰਵਾਰਿ ਨ ਪਾਰੀ ॥੬॥ ਏਹੁ ਪਰਪੰਚੁ ਖੇਲੁ ਕੀਆ ਸਭੁ ਕਰਤੈ ਹਰਿ ਕਰਤੈ ਸਭ ਕਲ ਧਾਰੀ ॥ ਹਰਿ ਏਕੋ ਸੂਤੁ ਵਰਤੈ ਜੁਗ ਅੰਤਰਿ ਸੂਤੁ ਖਿੰਚੈ ਏਕੰਕਾਰੀ ॥੭॥ ਰਸਨਿ ਰਸਨਿ ਰਸਿ ਗਾਵਹਿ ਹਰਿ ਗੁਣ ਰਸਨਾ ਹਰਿ ਰਸੁ ਧਾਰੀ ॥ ਨਾਨਕ ਹਰਿ ਬਿਨੁ ਅਵਰੁ ਨ ਮਾਗਉ ਹਰਿ ਰਸ ਪ੍ਰੀਤਿ ਪਿਆਰੀ ॥੮॥੧॥੭॥ ਪੰਜਾਬੀ ਵਿਆਖਿਆ ਹੇ ਭਾਈ! ਮੇਰੀ ਕਮਜ਼ੋਰ ਜਿੰਦ ਪਰਮਾਤਮਾ ਦੇ ਮਿਲਾਪ ਤੋਂ ਬਿਨਾਂ ਧੀਰਜ ਨਹੀਂ ਫੜ ਸਕਦੀ, ਜਿਵੇਂ ਛੋਟਾ ਬਾਲ ਦੁੱਧ ਦੇ ਸਹਾਰੇ ...

ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥

   ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥ ਅਰਥ:  ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ।੧।ਰਹਾਉ। ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ।੧। ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ।੨। ਹੇ ਭਾਈ! ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ।  ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ-ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ।੩। ਹੇ ਨਾਨਕ! ਆਖ -( ਹੇ ...

Naam simran

That's a significant spiritual goal! Calculating the time required involves a few steps based on the pace you're maintaining. Here is the breakdown of the calculation to reach 7 crores (which is 70,000,000) repetitions of "Waheguru" using a "1 breath, 84 times" cycle. 1. Determine the Number of Cycles Needed First, we need to find out how many times you need to complete the "1 breath, 84 times" cycle to reach 70,000,000 repetitions.  * Target Repetitions: 7 \text{ crores} = 70,000,000  * Repetitions per Cycle (Breath Set): 84 times You will need to complete approximately 833,334 cycles to meet or slightly exceed 7 crores. 2. Estimate Time Per Cycle Since the mantra is recited "1 breath, 84 times," this means 84 repetitions are done per single breath. To estimate the total time, we need to know how long one repetition takes you.  * Let T_r be the time (in seconds) it takes you to recite "Waheguru" once.  * Time per Cycle (Breath ...

Anyone, from any class — Kh’shaatriya, Brahman, Soodra or Vaishya —

  ਬਿਲਾਵਲੁ ਮਹਲਾ ੪ ॥ ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਕੋ ਜਾਪੈ ਹਰਿ ਮੰਤ੍ਰੁ ਜਪੈਨੀ ॥ ਗੁਰੁ ਸਤਿਗੁਰੁ ਪਾਰਬ੍ਰਹਮੁ ਕਰਿ ਪੂਜਹੁ ਨਿਤ ਸੇਵਹੁ ਦਿਨਸੁ ਸਭ ਰੈਨੀ ॥੧॥ ਹਰਿ ਜਨ ਦੇਖਹੁ ਸਤਿਗੁਰੁ ਨੈਨੀ ॥ ਜੋ ਇਛਹੁ ਸੋਈ ਫਲੁ ਪਾਵਹੁ ਹਰਿ ਬੋਲਹੁ ਗੁਰਮਤਿ ਬੈਨੀ ॥੧॥ ਰਹਾਉ ॥ ਅਨਿਕ ਉਪਾਵ ਚਿਤਵੀਅਹਿ ਬਹੁਤੇਰੇ ਸਾ ਹੋਵੈ ਜਿ ਬਾਤ ਹੋਵੈਨੀ ॥ ਅਪਨਾ ਭਲਾ ਸਭੁ ਕੋਈ ਬਾਛੈ ਸੋ ਕਰੇ ਜਿ ਮੇਰੈ ਚਿਤਿ ਨ ਚਿਤੈਨੀ ॥੨॥ ਮਨ ਕੀ ਮਤਿ ਤਿਆਗਹੁ ਹਰਿ ਜਨ ਏਹਾ ਬਾਤ ਕਠੈਨੀ ॥ ਅਨਦਿਨੁ ਹਰਿ ਹਰਿ ਨਾਮੁ ਧਿਆਵਹੁ ਗੁਰ ਸਤਿਗੁਰ ਕੀ ਮਤਿ ਲੈਨੀ ॥੩॥ ਮਤਿ ਸੁਮਤਿ ਤੇਰੈ ਵਸਿ ਸੁਆਮੀ ਹਮ ਜੰਤ ਤੂ ਪੁਰਖੁ ਜੰਤੈਨੀ ॥ ਜਨ ਨਾਨਕ ਕੇ ਪ੍ਰਭ ਕਰਤੇ ਸੁਆਮੀ ਜਿਉ ਭਾਵੈ ਤਿਵੈ ਬੁਲੈਨੀ ॥੪॥੫॥ ਅਰਥ: ਹੇ ਪ੍ਰਭੂ ਦੇ ਸੇਵਕ-ਜਨੋ! ਗੁਰੂ ਨੂੰ ਅੱਖਾਂ ਖੋਲ੍ਹ ਕੇ ਵੇਖੋ (ਗੁਰੂ ਪਾਰਬ੍ਰਹਮ ਦਾ ਰੂਪ ਹੈ) । ਗੁਰੂ ਦੀ ਦਿੱਤੀ ਮਤਿ ਉਤੇ ਤੁਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਬਚਨ ਬੋਲੋ, ਜੇਹੜੀ ਇੱਛਾ ਕਰੋਗੇ ਉਹੀ ਫਲ ਪ੍ਰਾਪਤ ਕਰ ਲਵੋਗੇ।੧।ਰਹਾਉ। ਕੋਈ ਖਤ੍ਰੀ ਹੋਵੇ, ਚਾਹੇ ਬ੍ਰਾਹਮਣ ਹੋਵੇ, ਕੋਈ ਸ਼ੂਦਰ ਹੋਵੇ ਚਾਹੇ ਵੈਸ਼ ਹੋਵੇ, ਹਰੇਕ (ਸ਼੍ਰੇਣੀ ਦਾ) ਮਨੁੱਖ ਪ੍ਰਭੂ ਦਾ ਨਾਮ-ਮੰਤ੍ਰ ਜਪ ਸਕਦਾ ਹੈ (ਇਹ ਸਭਨਾਂ ਵਾਸਤੇ) ਜਪਣ-ਜੋਗ ਹੈ। ਹੇ ਹਰੀ-ਜਨੋ! ਗੁਰੂ ਨੂੰ ਪਰਮਾਤਮਾ ਦਾ ਰੂਪ ਜਾਣ ਕੇ ਗੁਰੂ ਦੀ ਸਰਨ ਪਵੋ। ਦਿਨ ਰਾਤ ਹਰ ਵੇਲੇ ਗੁਰੂ ਦੀ ਸਰਨ ਪਏ ਰਹੋ।੧। (ਗੁਰੂ ਪਰਮੇਸਰ ਦਾ ਆਸਰਾ-ਪਰਨਾ ਭੁਲਾ ਕ...