Posts

Showing posts from December, 2025
   GUJREE, FIFTH MEHL: Serve your Guru forever, and chant the Glorious Praises of the Lord of the Universe. With each and every breath, worship the Lord, Har, Har, in adoration, and the anxiety of your mind will be dispelled. || 1 || O my mind, chant the Name of God. You shall be blessed with peace, poise and pleasure, and you shall find the immaculate place. || 1 || Pause || In the Saadh Sangat, the Company of the Holy, redeem your mind, and and adore the Lord, twenty-four hours a day. Sexual desire, anger and egotism will be dispelled, and all troubles shall end. || 2 || The Lord Master is immovable, immortal and inscrutable; seek His Sanctuary. Worship in adoration the lotus feet of the Lord in your heart, and center your consciousness lovingly on Him alone. || 3 || The Supreme Lord God has shown mercy to me, and He Himself has forgiven me. The Lord has given me His Name, the treasure of peace; O Nanak, meditate on that God. || 4 || 2 || 28 ||  ਗੂਜਰੀ ਮਹਲਾ ੫ ॥ ਆਪਨਾ ਗੁਰੁ...
   ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥ ਅਰਥ: ਹੇ ਮਿੱਤਰ! ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ। ਹੇ ਮਿੱਤਰ! ਜਦੋਂ ਮਨੁੱਖ) ! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧। ਹੇ ਮਿੱਤਰ! ਘਰ ਦੀ ਇਸਤ੍ਰੀ (ਭੀ) , ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕ...
   ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ਅਰਥ: ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧।ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ...
ਸਲੋਕ ਮਃ ੫ ॥ ਲਧਮੁ ਲਭਣਹਾਰੁ ਕਰਮੁ ਕਰੰਦੋ ਮਾ ਪਿਰੀ ॥ ਇਕੋ ਸਿਰਜਣਹਾਰੁ ਨਾਨਕ ਬਿਆ ਨ ਪਸੀਐ ॥੧॥   ਅਰਥ:  ਜਦੋਂ ਮੇਰੇ ਪਿਆਰੇ ਖਸਮ ਨੇ (ਮੇਰੇ ਉੱਤੇ) ਬਖ਼ਸ਼ਸ਼ ਕੀਤੀ ਤਾਂ ਮੈਂ ਲੱਭਣ-ਜੋਗ ਪ੍ਰਭੂ ਨੂੰ ਲੱਭ ਲਿਆ, (ਹੁਣ) ਹੇ ਨਾਨਕ! ਇਕ ਕਰਤਾਰ ਹੀ (ਹਰ ਥਾਂ) ਦਿੱਸ ਰਿਹਾ ਹੈ, ਕੋਈ ਹੋਰ ਨਹੀਂ ਦਿੱਸਦਾ।੧। ਮਃ ੫ ॥ ਪਾਪੜਿਆ ਪਛਾੜਿ ਬਾਣੁ ਸਚਾਵਾ ਸੰਨ੍ਹ੍ਹਿ ਕੈ ॥ ਗੁਰ ਮੰਤ੍ਰੜਾ ਚਿਤਾਰਿ ਨਾਨਕ ਦੁਖੁ ਨ ਥੀਵਈ ॥੨॥ ਅਰਥ:  ਹੇ ਨਾਨਕ! ਸੱਚ (ਭਾਵ, ਸਿਮਰਨ) ਦਾ ਤੀਰ ਤਾਣ ਕੇ ਚੰਦਰੇ ਪਾਪਾਂ ਨੂੰ ਨਸਾ ਦੇ, ਸਤਿਗੁਰੂ ਦਾ ਸੋਹਣਾ ਮੰਤ੍ਰ ਚੇਤੇ ਕਰ, (ਇਸ ਤਰ੍ਹਾਂ) ਦੁੱਖ ਨਹੀਂ ਵਿਆਪਦਾ।੨। ਪਉੜੀ ॥ ਵਾਹੁ ਵਾਹੁ ਸਿਰਜਣਹਾਰ ਪਾਈਅਨੁ ਠਾਢਿ ਆਪਿ ॥ ਜੀਅ ਜੰਤ ਮਿਹਰਵਾਨੁ ਤਿਸ ਨੋ ਸਦਾ ਜਾਪਿ ॥ ਦਇਆ ਧਾਰੀ ਸਮਰਥਿ ਚੁਕੇ ਬਿਲ ਬਿਲਾਪ ॥ ਨਠੇ ਤਾਪ ਦੁਖ ਰੋਗ ਪੂਰੇ ਗੁਰ ਪ੍ਰਤਾਪਿ ॥ ਕੀਤੀਅਨੁ ਆਪਣੀ ਰਖ ਗਰੀਬ ਨਿਵਾਜਿ ਥਾਪਿ ॥ ਆਪੇ ਲਇਅਨੁ ਛਡਾਇ ਬੰਧਨ ਸਗਲ ਕਾਪਿ ॥ ਤਿਸਨ ਬੁਝੀ ਆਸ ਪੁੰਨੀ ਮਨ ਸੰਤੋਖਿ ਧ੍ਰਾਪਿ ॥ ਵਡੀ ਹੂੰ ਵਡਾ ਅਪਾਰ ਖਸਮੁ ਜਿਸੁ ਲੇਪੁ ਨ ਪੁੰਨਿ ਪਾਪਿ ॥੧੩॥   ਅਰਥ:  ( ਹੇ ਭਾਈ !)  ਉਸ ਕਰਤਾਰ ਨੂੰ 'ਧੰਨ ਧੰਨ '  ਆਖ ਜਿਸ ਨੇ (ਤੇਰੇ ਅੰਦਰ) ਆਪ ਠੰਢ ਪਾਈ ਹੈ ,  ਉਸ ਪ੍ਰਭੂ ਨੂੰ ਯਾਦ ਕਰ ਜੋ ਸਭ ਜੀਵਾਂ ਉੱਤੇ ਮਿਹਰਬਾਨ ਹੈ। ਸਮਰੱਥ ਪ੍ਰਭੂ ਨੇ (ਜਿਸ ਮਨੁੱਖ ਉੱਤੇ) ਮੇਹਰ ਕੀਤੀ ਹੈ ਉਸ ਦੇ ਸਾਰੇ ਰੋਣੇ ਮੁ...
  ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥ ਅਰਥ: ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ।ਰਹਾਉ। ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਜੇਹੜਾ ਭੀ ਮਨੁੱਖ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ਉਹ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ।੧। ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ। ਹੇ ਦਾਸ ਨਾਨਕ! ਆਖ-ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ।੨।੫।੬੯। SORAT’H, FIFTH MEHL: I am a sacrifice to my Guru. He has totally preserved my honor. I have obtained the fruits of my mind’s desires. I meditate forever on my God. || 1 || O Saints, without Him, there is n...
   ਸਲੋਕੁ ਮਃ ੪ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥  ਅਰਥ: ਸਤਿਗੁਰੂ ਦੀ ਦੱਸੀ ਹੋਈ ਕਾਰ ਕਰਨ ਤੋਂ ਬਿਨਾ ਜਿਤਨੇ ਕੰਮ ਜੀਵ ਕਰਦੇ ਹਨ ਉਹ ਉਹਨਾਂ ਲਈ ਬੰਧਨ ਬਣਦੇ ਹਨ (ਭਾਵ, ਉਹ ਕਰਮ ਹੋਰ ਵਧੀਕ ਮਾਇਆ ਦੇ ਮੋਹ ਵਿਚ ਫਸਾਉਂਦੇ ਹਨ) ਸਤਿਗੁਰੂ ਦੀ ਸੇਵਾ ਤੋਂ ਬਿਨਾ ਕੋਈ ਹੋਰ ਆਸਰਾ ਜੀਵਾਂ ਨੂੰ ਮਿਲਦਾ ਨਹੀਂ (ਤੇ ਇਸ ਕਰ ਕੇ) ਮਰਦੇ ਤੇ ਜੰਮਦੇ ਰਹਿੰਦੇ ਹਨ। ਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਤੋਂ ਖੁੰਝ ਕੇ ਮਨੁੱਖ ਹੋਰ ਹੋਰ ਫਿੱਕੇ ਬੋਲ ਬੋਲਦਾ ਹੈ, ਇਸ ਦੇ ਹਿਰਦੇ ਵਿਚ ਨਾਮ ਨਹੀਂ ਵੱਸਦਾ; (ਇਸ ਦਾ ਨਤੀਜਾ ਇਹ ਨਿਕਲਦਾ ਹੈ ਕਿ) ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਜੀਵ (ਮਾਨੋ) ਜਮਪੁਰੀ ਵਿਚ ਬੱਧੇ ਮਾਰੀਦੇ ਹਨ ਤੇ (ਤੁਰਨ ਵੇਲੇ) ਜੱਗ ਤੋਂ ਮੁਕਾਲਖ ਖੱਟ ਕੇ ਜਾਂਦੇ ਹਨ।੧। ਮਃ ੩ ॥ ਇਕਿ ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾਮੇ ਲਗੈ ਪਿਆਰੁ ॥ ਨਾਨਕ ਜਨਮੁ ਸਵਾਰਨਿ ਆਪਣਾ ਕੁਲ ਕਾ ਕਰਨਿ ਉਧਾਰੁ ॥੨॥ ਅਰਥ: ਕਈ ਮਨੁੱਖ ਸਤਿਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਕਰਦੇ ਹਨ ਤੇ ਉਹਨਾਂ ਦਾ ਪ੍ਰਭੂ ਦੇ ਨਾਮ ਵਿਚ ਪਿਆਰ ਬਣ ਜਾਂਦਾ ਹੈ, ਹੇ ਨਾਨਕ! ਉਹ ਆਪਣਾ ਮਨੁੱਖਾ ਜਨਮ ਸਵਾਰ ਲੈਂਦੇ ਹਨ ਤੇ...
ਸੋਰਠਿ ਮਹਲਾ ੫ ਘਰੁ ੧ ਤਿਤੁਕੇ    ੴ ਸਤਿਗੁਰ ਪ੍ਰਸਾਦਿ ॥ ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥ ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥ ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥ ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥ ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥ਅਰਥ: ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ?।ਰਹਾਉ।ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱ...
    ਜੈਤਸਰੀ ਮਹਲਾ ੫ ਘਰੁ ੨ ਛੰਤ      ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥   ਅਰਥ:  ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ )  ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ ! ( ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। : ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲ...
  ਸੋਰਠਿ ਮਹਲਾ ੫ ਘਰੁ ੧ ਤਿਤੁਕੇ      ੴ ਸਤਿਗੁਰ ਪ੍ਰਸਾਦਿ ॥ ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥ ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥ ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥ ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥ ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥ ਅਰਥ:  ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ ?  ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ ? । ਰਹਾਉ। ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ ?  ਮ...

 ਸੋਰਠਿ ਮਹਲਾ ੪ ॥ ਆਪੇ ਸ੍ਰਿਸਟਿ ਉਪਾਇਦਾ ਪਿਆਰਾ ਕਰਿ ਸੂਰਜੁ ਚੰਦੁ ਚਾਨਾਣੁ ॥ ਆਪਿ ਨਿਤਾਣਿਆ ਤਾਣੁ ਹੈ ਪਿਆਰਾ ਆਪਿ ਨਿਮਾਣਿਆ ਮਾਣੁ ॥ ਆਪਿ ਦਇਆ ਕਰਿ ਰਖਦਾ ਪਿਆਰਾ ਆਪੇ ਸੁਘੜੁ ਸੁਜਾਣੁ ॥੧॥ ਮੇਰੇ ਮਨ ਜਪਿ ਰਾਮ ਨਾਮੁ ਨੀਸਾਣੁ ॥ ਸਤਸੰਗਤਿ ਮਿਲਿ ਧਿਆਇ ਤੂ ਹਰਿ ਹਰਿ ਬਹੁੜਿ ਨ ਆਵਣ ਜਾਣੁ ॥ ਰਹਾਉ ॥

   ਸੋਰਠਿ ਮਹਲਾ ੪ ॥ ਆਪੇ ਸ੍ਰਿਸਟਿ ਉਪਾਇਦਾ ਪਿਆਰਾ ਕਰਿ ਸੂਰਜੁ ਚੰਦੁ ਚਾਨਾਣੁ ॥ ਆਪਿ ਨਿਤਾਣਿਆ ਤਾਣੁ ਹੈ ਪਿਆਰਾ ਆਪਿ ਨਿਮਾਣਿਆ ਮਾਣੁ ॥ ਆਪਿ ਦਇਆ ਕਰਿ ਰਖਦਾ ਪਿਆਰਾ ਆਪੇ ਸੁਘੜੁ ਸੁਜਾਣੁ ॥੧॥ ਮੇਰੇ ਮਨ ਜਪਿ ਰਾਮ ਨਾਮੁ ਨੀਸਾਣੁ ॥ ਸਤਸੰਗਤਿ ਮਿਲਿ ਧਿਆਇ ਤੂ ਹਰਿ ਹਰਿ ਬਹੁੜਿ ਨ ਆਵਣ ਜਾਣੁ ॥ ਰਹਾਉ ॥ ਆਪੇ ਹੀ ਗੁਣ ਵਰਤਦਾ ਪਿਆਰਾ ਆਪੇ ਹੀ ਪਰਵਾਣੁ ॥ ਆਪੇ ਬਖਸ ਕਰਾਇਦਾ ਪਿਆਰਾ ਆਪੇ ਸਚੁ ਨੀਸਾਣੁ ॥ ਆਪੇ ਹੁਕਮਿ ਵਰਤਦਾ ਪਿਆਰਾ ਆਪੇ ਹੀ ਫੁਰਮਾਣੁ ॥੨॥ ਆਪੇ ਭਗਤਿ ਭੰਡਾਰ ਹੈ ਪਿਆਰਾ ਆਪੇ ਦੇਵੈ ਦਾਣੁ ॥ ਆਪੇ ਸੇਵ ਕਰਾਇਦਾ ਪਿਆਰਾ ਆਪਿ ਦਿਵਾਵੈ ਮਾਣੁ ॥ ਆਪੇ ਤਾੜੀ ਲਾਇਦਾ ਪਿਆਰਾ ਆਪੇ ਗੁਣੀ ਨਿਧਾਨੁ ॥੩॥ ਆਪੇ ਵਡਾ ਆਪਿ ਹੈ ਪਿਆਰਾ ਆਪੇ ਹੀ ਪਰਧਾਣੁ ॥ ਆਪੇ ਕੀਮਤਿ ਪਾਇਦਾ ਪਿਆਰਾ ਆਪੇ ਤੁਲੁ ਪਰਵਾਣੁ ॥ ਆਪੇ ਅਤੁਲੁ ਤੁਲਾਇਦਾ ਪਿਆਰਾ ਜਨ ਨਾਨਕ ਸਦ ਕੁਰਬਾਣੁ ॥੪॥੫॥ ਅਰਥ: ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਸਿਮਰਿਆ ਕਰ। (ਨਾਮ ਹੀ ਜੀਵਨ-ਸਫ਼ਰ ਵਾਸਤੇ) ਰਾਹਦਾਰੀ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਤੂੰ ਪਰਮਾਤਮਾ ਦਾ ਧਿਆਨ ਧਰਿਆ ਕਰ, (ਧਿਆਨ ਦੀ ਬਰਕਤਿ ਨਾਲ) ਮੁੜ ਜਨਮ ਮਰਨ ਦਾ ਗੇੜ ਨਹੀਂ ਰਹੇਗਾ।ਰਹਾਉ। ਹੇ ਭਾਈ! ਉਹ ਪਿਆਰਾ ਪ੍ਰਭੂ ਆਪ ਹੀ ਸ੍ਰਿਸ਼ਟੀ ਪੈਦਾ ਕਰਦਾ ਹੈ, ਤੇ (ਸ੍ਰਿਸ਼ਟੀ ਨੂੰ) ਸੂਰਜ ਚੰਦ ਚਾਨਣ ਕਰਨ ਲਈ ਬਣਾਂਦਾ ਹੈ। ਪ੍ਰਭੂ ਆਪ ਹੀ ਨਿਆਸਰਿਆਂ ਦਾ ਆਸਰਾ ਹੈ, ਜਿਨ੍ਹਾਂ ਨੂੰ ਕੋਈ ਆਦਰ-ਮਾਣ ਨਹੀਂ ਦੇਂਦਾ ਉਹਨਾਂ ਨੂੰ ਆਦ...
  Dec 16 | 2025 | Hukamnama Sahib |  ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥ ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥ ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥ ਅਰਥ: ਹੇ ਭਾਈ! ਪੂਰੇ ਗੁਰੂ ਦੀ ਆਤਮਕ ਉੱਚਤਾ ਬੜੀ ਅਸਚਰਜ ਹੈ, ਉਸ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ।ਰਹਾਉ।ਹੇ ਭਾਈ! ਗੁਰੂ ਆਤਮਕ ਤੌਰ ਤੇ) ਮਰੇ ਹੋਏ ਮਨੁੱਖ ਦੇ ਸਰੀਰ ਵਿਚ ਨਾਮ-ਜਿੰਦ ਪਾ ਦੇਂਦਾ ਹੈ, (ਪ੍ਰਭੂ ਤੋਂ) ਵਿਛੁੜੇ ਹੋਏ ਮਨੁੱਖ ਨੂੰ ਲਿਆ ਕੇ (ਪ੍ਰਭੂ ਨਾਲ) ਮਿਲਾ ਦੇਂਦਾ ਹੈ। ਪਸ਼ੂ (-ਸੁਭਾਉ ਮਨੁੱਖ) ਪ੍ਰੇਤ (-ਸੁਭਾਉ ਬੰਦੇ) ਮੂਰਖ ਮਨੁੱਖ (ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ) ਸੁਣਨ ਵਾਲੇ ਬਣ ਜਾਂਦੇ ਹਨ, ਪਰਮਾਤਮਾ ਦਾ ਨਾਮ ਮੂੰਹ ਨਾਲ ਗਾਣ ਲੱਗ ਜਾਂਦੇ ਹਨ।੧।(ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਉਸ ਨੂੰ ਨਾਮ-ਜਿੰਦ ਦੇ ਕੇ ਉਸ ਦੇ ਅੰਦਰੋਂ) ਦੁੱਖਾਂ ਦਾ ਗ਼ਮਾਂ ਦਾ ਡੇਰਾ ਹੀ ਢਾਹ ਦੇਂਦਾ ਹੈ ਉਸ ਦੇ ਅ...
  Dec 15 | 2025 | Hukamnama Sahib |     ਵਡਹੰਸੁ ਮਹਲਾ ੪ ਘਰੁ ੨      ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥ ਅਰਥ:  ਮੇਰੇ ਮਨ ਵਿਚ ਬੜੀ ਤਾਂਘ ਹੈ ਕਿ ਮੈਂ ਕਿਸੇ ਨ ਕਿਸੇ ਤਰ੍ਹਾਂ, ਹੇ ਹਰੀ! ਤੇਰਾ ਦਰਸਨ ਕਰ ਸਕਾਂ। (ਇਸ ਵਾਸਤੇ) ਮੈਂ ਆਪਣੇ ਗੁਰੂ ਪਾਸ ਜਾ ਕੇ ਗੁਰੂ ਪਾਸੋਂ ਪੁੱਛਦੀ ਹਾਂ, ਤੇ, ਗੁਰੂ ਨੂੰ ਪੁੱਛ ਕੇ ਆਪਣੇ ਮੂਰਖ ਮਨ ਨੂੰ ਸਿੱਖਿਆ ਦੇਂਦੀ ਰਹਿੰਦੀ ਹਾਂ। ਕੁਰਾਹੇ ਪਿਆ ਹੋਇਆ ਮਨ ਗੁਰੂ ਦੇ ਸ਼ਬਦ ਵਿਚ ਜੁੜ ਕੇ ਹੀ ਅਕਲ ਸਿੱਖਦਾ ਹੈ, ਤੇ ਫਿਰ ਉਹ ਸਦਾ ਪਰਮਾਤਮਾ ਦਾ ਨਾਮ ਯਾਦ ਕਰਦਾ ਰਹਿੰਦਾ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਮੇਰਾ ਪਿਆਰਾ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਹ ਪ੍ਰਭੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ।੧। ਹਉ ਸਭਿ ਵੇਸ ਕਰੀ ਪਿਰ ਕਾਰਣਿ ਜੇ ਹਰਿ ਪ੍ਰਭ ਸਾਚੇ ਭਾਵਾ ॥ ਸੋ ਪਿਰੁ ਪਿਆਰਾ ਮੈ ਨਦਰਿ ਨ ਦੇਖੈ ਹਉ ਕਿਉ ਕਰਿ ਧੀਰਜੁ ਪਾਵਾ ॥ ਜਿਸੁ ਕਾਰਣਿ ਹਉ ਸੀਗਾਰੁ ਸੀਗਾਰੀ ਸੋ ਪਿਰੁ ਰਤਾ ਮੇਰਾ ਅਵਰਾ ॥ ਨਾਨਕ ਧਨੁ ਧੰਨੁ ਧੰਨੁ ਸੋਹਾਗਣਿ ਜਿਨਿ ਪਿਰੁ ਰਾਵਿਅੜਾ ਸਚੁ ਸਵਰਾ ॥੨॥   ਅਰਥ:  ਮੈਂ ਪ੍ਰਭੂ-ਪਤੀ ਮਿਲਣ ਦੀ ਖ਼ਾਤਰ ਸ...
  ਰਾਗੁ ਦੇਵਗੰਧਾਰੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਮੀਤਾ ਐਸੇ ਹਰਿ ਜੀਉ ਪਾਏ ॥ ਛੋਡਿ ਨ ਜਾਈ ਸਦ ਹੀ ਸੰਗੇ ਅਨਦਿਨੁ ਗੁਰ ਮਿਲਿ ਗਾਏ ॥੧॥ ਰਹਾਉ ॥ ਮਿਲਿਓ ਮਨੋਹਰੁ ਸਰਬ ਸੁਖੈਨਾ ਤਿਆਗਿ ਨ ਕਤਹੂ ਜਾਏ ॥ ਅਨਿਕ ਅਨਿਕ ਭਾਤਿ ਬਹੁ ਪੇਖੇ ਪ੍ਰਿਅ ਰੋਮ ਨ ਸਮਸਰਿ ਲਾਏ ॥੧॥ ਮੰਦਰਿ ਭਾਗੁ ਸੋਭ ਦੁਆਰੈ ਅਨਹਤ ਰੁਣੁ ਝੁਣੁ ਲਾਏ ॥ ਕਹੁ ਨਾਨਕ ਸਦਾ ਰੰਗੁ ਮਾਣੇ ਗ੍ਰਿਹ ਪ੍ਰਿਅ ਥੀਤੇ ਸਦ ਥਾਏ ॥੨॥੧॥੨੭॥ ਹੇ ਭਾਈ! ਮੈਂ ਅਜੇਹੇ ਮਿੱਤਰ ਪ੍ਰਭੂ ਜੀ ਲੱਭ ਲਏ ਹਨ, ਜੋ ਮੈਨੂੰ ਛੱਡ ਕੇ ਨਹੀਂ ਜਾਂਦਾ, ਸਦਾ ਮੇਰੇ ਨਾਲ ਰਹਿੰਦਾ ਹੈ, ਗੁਰੂ ਨੂੰ ਮਿਲ ਕੇ ਮੈਂ ਹਰ ਵੇਲੇ ਉਸ ਦੇ ਗੁਣ ਗਾਂਦਾ ਰਹਿੰਦਾ ਹਾਂ।੧।ਰਹਾਉ।| ਹੇ ਭਾਈ! ਮੇਰੇ ਮਨ ਨੂੰ ਮੋਹ ਲੈਣ ਵਾਲਾ, ਮੈਨੂੰ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲ ਪਿਆ ਹੈ, ਮੈਨੂੰ ਛੱਡ ਕੇ ਉਹ ਹੋਰ ਕਿਤੇ ਭੀ ਨਹੀਂ ਜਾਂਦਾ, (ਸੁਖਾਂ ਦੇ ਇਕਰਾਰ ਕਰਨ ਵਾਲੇ) ਹੋਰ ਬਥੇਰੇ ਅਨੇਕਾਂ ਕਿਸਮਾਂ ਦੇ (ਵਿਅਕਤੀ) ਵੇਖ ਲਏ ਹਨ, ਪਰ ਕੋਈ ਭੀ ਪਿਆਰੇ ਪ੍ਰਭੂ ਦੇ ਇਕ ਵਾਲ ਦੀ ਭੀ ਬਰਾਬਰੀ ਨਹੀਂ ਕਰ ਸਕਦਾ।੧। ਹੇ ਨਾਨਕ! ਆਖ-ਜਿਸ ਜੀਵ ਦੇ ਹਿਰਦੇ-ਘਰ ਵਿਚ ਪ੍ਰਭੂ ਜੀ ਸਦਾ ਲਈ ਆ ਟਿਕਦੇ ਹਨ, ਉਹ ਸਦਾ ਆਤਮਕ ਆਨੰਦ ਮਾਣਦਾ ਹੈ, ਉਸ ਦੇ ਹਿਰਦੇ-ਘਰ ਵਿਚ ਭਾਗ ਜਾਗ ਪੈਂਦਾ ਹੈ, ਉਸ ਦੇ ਹਿਰਦੇ ਵਿਚ ਇਕ ਰਸ ਧੀਮਾ ਧੀਮਾ ਖ਼ੁਸ਼ੀ ਦਾ ਗੀਤ ਹੁੰਦਾ ਰਹਿੰਦਾ ਹੈ, ਉਸ ਨੂੰ ਪ੍ਰਭੂ ਦੇ ਦਰ ਤੇ ਸੋਭਾ ਮਿਲਦੀ ਹੈ।੨।੧।੨੭। O brother! I have found such a frie...
  Dec 13 | 2025 | Hukamnama Sahib |  ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥ ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥ ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥ ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥ ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥ ਹਉਮੈ ਮੇਰਾ ਕਰਿ ਕਰਿ ਵਿਗੁਤੇ ਕਿਹੁ ਚਲੈ ਨ ਚਲਦਿਆ ਨਾਲਿ ॥ ਗੁਰਮੁਖਿ ਹੋਵੈ ਸੁ ਨਾਮੁ ਧਿਆਵੈ ਸਦਾ ਹਰਿ ਨਾਮੁ ਸਮਾਲਿ ॥ ਸਚੀ ਬਾਣੀ ਹਰਿ ਗੁਣ ਗਾਵੈ ਨਦਰੀ ਨਦਰਿ ਨਿਹਾਲਿ ॥੩॥ ਸਤਿਗੁਰ ਗਿਆਨੁ ਸਦਾ ਘਟਿ ਚਾਨਣੁ ਅਮਰੁ ਸਿਰਿ ਬਾਦਿਸਾਹਾ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਸਚੁ ਲਾਹਾ ॥ ਨਾਨਕ ਰਾਮ ਨਾਮਿ ਨਿਸਤਾਰਾ ਸਬਦਿ ਰਤੇ ਹਰਿ ਪਾਹਾ ॥੪॥੨॥ਅਰਥ: ਹੇ ਮੇਰੇ ਮਨ! ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪਰਮਾਤਮਾ ਮਿਲ ਸਕਦਾ ਹੈ। ਸ਼ਬਦ ਤੋਂ ਬਿਨਾ ਜਗਤ ਕੁਰਾਹੇ ਪਿਆ ਹੋਇਆ ਭਟਕਦਾ ਫਿਰਦਾ ਹੈ, (ਅਗਾਂਹ ਪਰਲੋਕ ਵਿਚ) ਪ੍ਰਭੂ ਦੀ ਦਰਗਾਹ ਵਿਚ ਦੰਡ ਸਹਿੰਦਾ ਹੈ।ਰਹਾਉ।(ਹੇ ਭਾਈ! ਗੁਰੂ) ਭਗਤ ਜਨਾਂ ਨੂੰ ਪਰਮਾਤਮਾ ਦੀ ਭਗਤੀ ਦਾ ਖ਼ਜ਼ਾਨਾ ਦੇਂਦਾ ਹੈ, ਪਰਮਾਤਮਾ ਦਾ ਨਾਮ ਐਸਾ ਧਨ ਹੈ ਜੋ ਸਦਾ ਕਾਇਮ ਰਹਿੰਦਾ...
 ਬਿਲਾਵਲੁ ਮਹਲਾ ੪ ॥ ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਕੋ ਜਾਪੈ ਹਰਿ ਮੰਤ੍ਰੁ ਜਪੈਨੀ ॥ ਗੁਰੁ ਸਤਿਗੁਰੁ ਪਾਰਬ੍ਰਹਮੁ ਕਰਿ ਪੂਜਹੁ ਨਿਤ ਸੇਵਹੁ ਦਿਨਸੁ ਸਭ ਰੈਨੀ ॥੧॥ ਹਰਿ ਜਨ ਦੇਖਹੁ ਸਤਿਗੁਰੁ ਨੈਨੀ ॥ ਜੋ ਇਛਹੁ ਸੋਈ ਫਲੁ ਪਾਵਹੁ ਹਰਿ ਬੋਲਹੁ ਗੁਰਮਤਿ ਬੈਨੀ ॥੧॥ ਰਹਾਉ ॥ ਅਨਿਕ ਉਪਾਵ ਚਿਤਵੀਅਹਿ ਬਹੁਤੇਰੇ ਸਾ ਹੋਵੈ ਜਿ ਬਾਤ ਹੋਵੈਨੀ ॥ ਅਪਨਾ ਭਲਾ ਸਭੁ ਕੋਈ ਬਾਛੈ ਸੋ ਕਰੇ ਜਿ ਮੇਰੈ ਚਿਤਿ ਨ ਚਿਤੈਨੀ ॥੨॥ ਮਨ ਕੀ ਮਤਿ ਤਿਆਗਹੁ ਹਰਿ ਜਨ ਏਹਾ ਬਾਤ ਕਠੈਨੀ ॥ ਅਨਦਿਨੁ ਹਰਿ ਹਰਿ ਨਾਮੁ ਧਿਆਵਹੁ ਗੁਰ ਸਤਿਗੁਰ ਕੀ ਮਤਿ ਲੈਨੀ ॥੩॥ ਮਤਿ ਸੁਮਤਿ ਤੇਰੈ ਵਸਿ ਸੁਆਮੀ ਹਮ ਜੰਤ ਤੂ ਪੁਰਖੁ ਜੰਤੈਨੀ ॥ ਜਨ ਨਾਨਕ ਕੇ ਪ੍ਰਭ ਕਰਤੇ ਸੁਆਮੀ ਜਿਉ ਭਾਵੈ ਤਿਵੈ ਬੁਲੈਨੀ ॥੪॥ ਅਰਥ: ਹੇ ਪ੍ਰਭੂ ਦੇ ਸੇਵਕ-ਜਨੋ! ਗੁਰੂ ਨੂੰ ਅੱਖਾਂ ਖੋਲ੍ਹ ਕੇ ਵੇਖੋ (ਗੁਰੂ ਪਾਰਬ੍ਰਹਮ ਦਾ ਰੂਪ ਹੈ) । ਗੁਰੂ ਦੀ ਦਿੱਤੀ ਮਤਿ ਉਤੇ ਤੁਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਬਚਨ ਬੋਲੋ, ਜੇਹੜੀ ਇੱਛਾ ਕਰੋਗੇ ਉਹੀ ਫਲ ਪ੍ਰਾਪਤ ਕਰ ਲਵੋਗੇ।੧।ਰਹਾਉ। ਕੋਈ ਖਤ੍ਰੀ ਹੋਵੇ, ਚਾਹੇ ਬ੍ਰਾਹਮਣ ਹੋਵੇ, ਕੋਈ ਸ਼ੂਦਰ ਹੋਵੇ ਚਾਹੇ ਵੈਸ਼ ਹੋਵੇ, ਹਰੇਕ (ਸ਼੍ਰੇਣੀ ਦਾ) ਮਨੁੱਖ ਪ੍ਰਭੂ ਦਾ ਨਾਮ-ਮੰਤ੍ਰ ਜਪ ਸਕਦਾ ਹੈ (ਇਹ ਸਭਨਾਂ ਵਾਸਤੇ) ਜਪਣ-ਜੋਗ ਹੈ। ਹੇ ਹਰੀ-ਜਨੋ! ਗੁਰੂ ਨੂੰ ਪਰਮਾਤਮਾ ਦਾ ਰੂਪ ਜਾਣ ਕੇ ਗੁਰੂ ਦੀ ਸਰਨ ਪਵੋ। ਦਿਨ ਰਾਤ ਹਰ ਵੇਲੇ ਗੁਰੂ ਦੀ ਸਰਨ ਪਏ ਰਹੋ।੧। (ਗੁਰੂ ਪਰਮੇਸਰ ਦਾ ਆਸਰਾ-ਪਰਨਾ ਭੁਲਾ ਕੇ ਆ...

ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥

Image
  ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ English translationSOOHEE, FIRST MEHL, SIXTH HOUSE:ONE UNIVERSAL CREATOR GOD. BY THE GRACE OF THE TRUE GURU:Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appea...
ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥ ਸਬਦੁ ਚੀਨ੍ਹ੍ਹਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥ਗੁਰਮੁਖਿ ਗਾਵੈ ਗੁਰਮੁਖਿ ਬੂਝੈ ਗੁਰਮੁਖਿ ਸਬਦੁ ਬੀਚਾਰੇ ॥ ਜੀਉ ਪਿੰਡੁ ਸਭੁ ਗੁਰ ਤੇ ਉਪਜੈ ਗੁਰਮੁਖਿ ਕਾਰਜ ਸਵਾਰੇ ॥ ਮਨਮੁਖਿ ਅੰਧਾ ਅੰਧੁ ਕਮਾਵੈ ਬਿਖੁ ਖਟੇ ਸੰਸਾਰੇ ॥ ਮਾਇਆ ਮੋਹਿ ਸਦਾ ਦੁਖੁ ਪਾਏ ਬਿਨੁ ਗੁਰ ਅਤਿ ਪਿਆਰੇ ॥੨॥ ਸੋਈ ਸੇਵਕੁ ਜੇ ਸਤਿਗੁਰ ਸੇਵੇ ਚਾਲੈ ਸਤਿਗੁਰ ਭਾਏ ॥ ਸਾਚਾ ਸਬਦੁ ਸਿਫਤਿ ਹੈ ਸਾਚੀ ਸਾਚਾ ਮੰਨਿ ਵਸਾਏ ॥ ਸਚੀ ਬਾਣੀ ਗੁਰਮੁਖਿ ਆਖੈ ਹਉਮੈ ਵਿਚਹੁ ਜਾਏ ॥ ਆਪੇ ਦਾਤਾ ਕਰਮੁ ਹੈ ਸਾਚਾ ਸਾਚਾ ਸਬਦੁ ਸੁਣਾਏ ॥੩॥ ਗੁਰਮੁਖਿ ਘਾਲੇ ਗੁਰਮੁਖਿ ਖਟੇ ਗੁਰਮੁਖਿ ਨਾਮੁ ਜਪਾਏ ॥ ਸਦਾ ਅਲਿਪਤੁ ਸਾਚੈ ਰੰਗਿ ਰਾਤਾ ਗੁਰ ਕੈ ਸਹਜਿ ਸੁਭਾਏ ॥ ਮਨਮੁਖੁ ਸਦ ਹੀ ਕੂੜੋ ਬੋਲੈ ਬਿਖੁ ਬੀਜੈ ਬਿਖੁ ਖਾਏ ॥ ਜਮਕਾਲਿ ਬਾਧਾ ਤ੍ਰਿਸਨਾ ਦਾਧਾ ਬਿਨੁ ਗੁਰ ਕਵਣੁ ਛਡਾਏ ॥੪॥ ਸਚਾ ਤੀਰਥੁ ਜਿਤੁ ਸਤ ਸਰਿ ਨਾਵਣੁ ਗੁਰਮੁਖਿ ਆਪਿ ਬੁਝਾਏ ॥ ਅਠਸਠਿ ਤੀਰਥ ਗੁਰ ਸਬਦਿ ਦਿਖਾਏ ਤਿਤੁ ਨਾਤੈ ਮਲੁ ਜਾਏ ॥ ਸਚਾ ਸਬਦੁ ਸਚਾ ਹੈ ਨਿਰਮਲੁ ਨਾ ...