https://open.spotify.com/episode/3sWYnzsIgTOJkFkEL8bYe9 ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥ਅਰਥ: ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ। ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ। ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ।੧।ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ। (ਹੇ ਮਿੱਤਰੋ! ਗੁਰੂ ਦੀ ਸਰਨ ...
Posts
Showing posts from February, 2026