ਸੋਰਠਿ ਮਹਲਾ  ਘਰੁ  ਤਿਤੁਕੀ     ਸਤਿਗੁਰ ਪ੍ਰਸਾਦਿ  ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ  ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ  ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ  ਰਹਾਉ  ਭਗਤਾਨੋ ਜਮੁ ਜੋਹਿ  ਸਾਕੈ ਕਾਲੁ  ਨੇੜੈ ਜਾਈ  ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ  ਰਿਧਿ ਸਿਧਿ ਸਭ ਭਗਤਾਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ਮਨਮੁਖਾ ਨੋ ਪਰਤੀਤਿ  ਆਵੀ ਅੰਤਰਿ ਲੋਭ ਸੁਆਉ  ਗੁਰਮੁਖਿ ਹਿਰਦੈ ਸਬਦੁ ਨਭੇਦਿਓ ਹਰਿ ਨਾਮਿ  ਲਾਗਾ ਭਾਉ  ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾਪ੍ਰਭ ਜੀ ਭਗਤੀ ਹੂ ਤੂ ਜਾਤਾ  ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ  ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ  ਗੁਰ ਪਰਸਾਦਿ ਸਦਾ ਮਨਿ ਵਸਿਆਸਭਿ ਕਾਜ ਸਵਾਰਣਹਾਰਾ  ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ਬਿਨੁ ਸਤਿਗੁਰ ਸੇਵੇ ਕਿਨੈ ਨਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ  ਆਵਹਿ ਜਾਵਹਿ ਠਉਰ  ਪਾਵਹਿ ਦੁਖ ਮਹਿ ਦੁਖਿ ਸਮਾਈ  ਗੁਰਮੁਖਿ ਹੋਵੈ ਸੁਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ  ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ  ਵੇਦ ਪੜਹਿ ਤੈਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ  ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ  ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ  ਮੇਟਣਹਾਰਾ  ਨਾਨਕ ਤਿਨ ਕੈ ਸਦਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥

ਅਰਥਹੇ ਹਰੀਹੇ ਸੁਆਮੀਭਗਤ ਤੇਰੀ ਸਰਨ ਪਏ ਰਹਿੰਦੇ ਹਨਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤਤੇਰੀ ਹੀ ਇੱਜ਼ਤ ਹੈ।ਰਹਾਉ।

ਹੇ ਹਰੀਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤਰੱਖਦਾ  ਰਿਹਾ ਹੈਂ।ਹੇ ਹਰੀਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀਜੇਹੜੇਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂਪਰਆਪਣੇ ਮਨ ਦੇ ਪਿੱਛੇਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧।

ਹੇ ਭਾਈਭਗਤਾਂ ਨੂੰ ਮੌਤ ਡਰਾ ਨਹੀਂ ਸਕਦੀਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂਸਿਰਫ਼ਪਰਮਾਤਮਾ ਦਾ ਨਾਮ (ਉਹਨਾਂ ਦੇਮਨ ਵਿਚ ਵੱਸਦਾ ਹੈਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂਖ਼ਲਾਸੀ ਪ੍ਰਾਪਤ ਕਰ ਲੈਂਦੇਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨਇਸ ਵਾਸਤੇਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨। ਹੇ ਹਰੀਹੇ ਸੁਆਮੀਭਗਤ ਤੇਰੀ ਸਰਨ ਪਏ ਰਹਿੰਦੇ ਹਨਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤਤੇਰੀ ਹੀ ਇੱਜ਼ਤ ਹੈ।ਰਹਾਉ।

ਹੇ ਭਾਈਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇਯਕੀਨ ਨਹੀਂ ਬੱਝਦਾਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾਪਰਮਾਤਮਾ ਦੇ ਨਾਮ ਵਿਚਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀਜਾਂਦਾ ਹੈ।੩।

ਹੇ ਪ੍ਰਭੂਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰਹੇ ਪ੍ਰਭੂਮਾਇਆਦਾ ਮੋਹ ਭੀ ਤੇਰੀ ਹੀ ਰਚਨਾ ਹੈਤੂੰ ਆਪ ਹੀ ਸਰਬ-ਵਿਆਪਕ ਹੈਂਤੇ ਰਚਨਹਾਰ ਹੈਂਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ(ਆਪਣੇ ਅੰਦਰੋਂਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈਉਹਨਾਂ ਨੇ (ਹੇ ਪ੍ਰਭੂਤੇਰੇ ਨਾਲਸਾਂਝ ਪਾਲਈ।੪।

ਹੇ ਪ੍ਰਭੂਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂਹੁੰਦਾ। ਹੇ ਭਾਈਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈਪਰਮਾਤਮਾ ਉਹਨਾਂ ਦੇ ਸਾਰੇ ਕੰਮਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹਖ਼ੁਆਰ ਹੁੰਦਾ ਹੈ।੫।

ਹੇ ਭਾਈਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈਠਾਹਰ ਉਹ ਲੱਭ ਨਹੀਂ ਸਕਦੇਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰਦੁੱਖਵਿਚ (ਹੀਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇਇਸ ਤਰ੍ਹਾਂਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬।

ਹੇ ਭਾਈਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏਧਾਰਮਿਕਕਰਮ ਕਰਦਾ ਰਹੇ। (ਪੰਡਿਤ ਲੋਕਵੇਦ (ਆਦਿਕ ਧਰਮ-ਪੁਸਤਕਾਂਪੜ੍ਹਦੇ ਹਨਅਤੇ (ਉਹਨਾਂ ਬਾਬਤ ਨਿਰੀਆਂਬਹਿਸਾਂ(ਹੀਕਰਦੇ ਹਨ। (ਯਕੀਨ ਜਾਣੋ ਕਿਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ।

ਹੇ ਭਾਈਗੁਰੂ ਸਦਾ-ਥਿਰ ਪ੍ਰਭੂ ਦੇ ਨਾਮ ਦਾ ਉਪਦੇਸ਼ ਕਰਨ ਵਾਲਾ ਹੈਉਸ ਦੀ ਬਾਣੀ ਭੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਹੈ।ਜੇਹੜੇ ਮਨੁੱਖ ਦੌੜ ਕੇ ਗੁਰੂ ਦੀ ਸ਼ਰਨ ਜਾ ਪੈਂਦੇ ਹਨਉਹ (ਆਤਮਕ ਮੌਤ ਤੋਂਬਚ ਜਾਂਦੇ ਹਨ।੭।

ਹੇ ਭਾਈਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ  ਵੱਸਦਾ ਹੈਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ।ਉਹਨਾਂ ਮਨੁੱਖਾਂ ਦੀ ਵਡਿਆਈ ਹਰੇਕ ਜੁਗ ਵਿਚ ਹੀ ਹੁੰਦੀ ਹੈਕੋਈ (ਨਿੰਦਕ ਆਦਿਕ ਉਹਨਾਂ ਦੀ ਇਸ ਹੋ ਰਹੀ ਵਡਿਆਈ ਨੂੰਮਿਟਾਨਹੀਂ ਸਕਦਾ। ਹੇ ਨਾਨਕਆਖ-) ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂਜਿਨ੍ਹਾਂ ਨੇ ਪਰਮਾਤਮਾ (ਦੇ ਨਾਮਨੂੰ ਆਪਣੇ ਹਿਰਦੇ ਵਿਚਵਸਾ ਰੱਖਿਆ ਹੈ।੮।੧।

SORAT’H, THIRD MEHL, FIRST HOUSE, TI-TUKAS:

Comments

Popular posts from this blog

ਰਾਮਕਲੀ ਮਹਲਾ ੫ ਰੁਤੀ ਸਲੋਕੁ     ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬ...

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥