Feb 13 | 2026 | Hukamnama Sahib | ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥ਅਰਥ: ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ।ਰਹਾਉ।ਹੇ ਭਾਈ! ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, ਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ।੧।ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ, ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾ ਰਹਿੰਦਾ ਹੈ।੨।(ਮਾਇਆ ਦੇ ਮੋਹ ਦੇ ਹਨੇਰੇ ਵਿਚ ਫਸਿਆ ਮਨੁੱਖ) ਦਰਵਾਜ਼ੇ ਬੰਦ ਕਰਕੇ ਅਨੇਕਾਂ ਪਰਦਿਆਂ ਦੇ ਪਿੱਛੇ ਪਰਾਈ ਇਸਤ੍ਰੀ ਨਾਲ ਕੁਕਰਮ ਕਰਦਾ ਹੈ। (ਪਰ, ਹੇ ਭਾਈ!) ਜਦੋਂ (ਧਰਮ ਰਾਜ ਦੇ ਦੂਤ) ਚਿੱਤ੍ਰ ਅਤੇ ਗੁਪਤ (ਤੇਰੀਆਂ ਕਰਤੂਤਾਂ ਦਾ) ਹਿਸਾਬ ਮੰਗਣਗੇ, ਤਦੋਂ ਕੋਈ ਭੀ ਤੇਰੀਆਂ ਕਰਤੂਤਾਂ ਉਤੇ ਪਰਦਾ ਨਹੀਂ ਪਾ ਸਕੇਗਾ।੩।ਹੇ ਨਾਨਕ! ਆਖ-) ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਤੈਥੋਂ ਬਿਨਾ ਹੋਰ ਕੋਈ ਆਸਰਾ ਨਹੀਂ ਹੈ। ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ। ਸੰਸਾਰ-ਸਮੁੰਦਰ ਵਿਚ (ਡੁੱਬਦੇ ਨੂੰ ਮੈਨੂੰ ਬਾਂਹ ਫੜ ਕੇ) ਕੱਢ ਲੈ।੪।੧੫।੨੬।SORAT’H, FIFTH MEHL:Infatuated with the darkness of emotional attachment to Maya, he does not know the Lord, the Great Giver. The Lord created his body and fashioned his soul, but he claims that his power is his, weighed down by the chains of egotism. || 2 || Behind closed doors, hidden by many screensown. || 1 || O foolish mind, God, your Lord and Master is watching over you. Whatever you do, He knows; nothing can remain concealed from Him. || Pause || You are intoxicated with the tastes of the tongue, with greed and pride; countless sins spring from these. You wandered in pain through countless incarnations, the man takes his pleasure with another man’s wife. When Chitr and Gupt, the celestial accountants of the conscious and subconscious, call for your account, who will screen you then? || 3 || O Perfect Lord, Merciful to the meek, Destroyer of pain, without You, I have no shelter at all. Please, lift me up out of the world-ocean; O God, I have come to Your Sanctuary. || 4 || 15 || 26 ||
Gurjit Singh Jhampur is a podcaster primarily known for his podcast, "AUDIO GURBANI." Here's an overview of his work and background: * Focus of his podcast: "AUDIO GURBANI" is dedicated to the recitation of Gurbani (Sikh scriptures) and Hukamnama from Sri Darbar Sahib Amritsar. The podcast provides audio content in both English and Punjabi. * Service to the community: Gurjit Singh Jhampur sees his work as a "pure service" (nishkam seva) to Waheguru (God) by making these sacred texts
ਸਹਿਜ ਪਾਠ ਸਾਹਿਬ
Thursday, February 12, 2026
Subscribe to:
Post Comments (Atom)
ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ...
-
ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ...
No comments:
Post a Comment