About Me

My photo
The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.

Friday, March 20, 2026

 ਆਸਾ ॥ ਕਾਹੂ ਦੀਨ੍ਹ੍ਹੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥ ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥ ਅਹਿਰਖ ਵਾਦੁ ਨ ਕੀਜੈ ਰੇ ਮਨ ॥ ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥੧॥ ਰਹਾਉ ॥ ਕੁਮ੍ਹ੍ਹਾਰੈ ਏਕ ਜੁ ਮਾਟੀ ਗੂੰਧੀ ਬਹੁ ਬਿਧਿ ਬਾਨੀ ਲਾਈ ॥ ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਧਿ ਲਗਾਈ ॥੨॥ ਸੂਮਹਿ ਧਨੁ ਰਾਖਨ ਕਉ ਦੀਆ ਮੁਗਧੁ ਕਹੈ ਧਨੁ ਮੇਰਾ ॥ ਜਮ ਕਾ ਡੰਡੁ ਮੂੰਡ ਮਹਿ ਲਾਗੈ ਖਿਨ ਮਹਿ ਕਰੈ ਨਿਬੇਰਾ ॥੩॥ ਹਰਿ ਜਨੁ ਊਤਮੁ ਭਗਤੁ ਸਦਾਵੈ ਆਗਿਆ ਮਨਿ ਸੁਖੁ ਪਾਈ ॥ ਜੋ ਤਿਸੁ ਭਾਵੈ ਸਤਿ ਕਰਿ ਮਾਨੈ ਭਾਣਾ ਮੰਨਿ ਵਸਾਈ ॥੪॥ ਕਹੈ ਕਬੀਰੁ ਸੁਨਹੁ ਰੇ ਸੰਤਹੁ ਮੇਰੀ ਮੇਰੀ ਝੂਠੀ ॥ ਚਿਰਗਟ ਫਾਰਿ ਚਟਾਰਾ ਲੈ ਗਇਓ ਤਰੀ ਤਾਗਰੀ ਛੂਟੀ ॥੫॥੩॥੧੬॥ ਆਸਾ ॥ ਅਰਥ: (ਪਰਮਾਤਮਾ ਨੇ) ਕਈ ਬੰਦਿਆਂ ਨੂੰ ਰੇਸ਼ਮ ਦੇ ਕੱਪੜੇ (ਪਾਣ ਨੂੰ) ਦਿੱਤੇ ਹਨ ਤੇ ਨਿਵਾਰੀ ਪਲੰਘ (ਸੌਣ ਨੂੰ) ; ਪਰ ਕਈ (ਵਿਚਾਰਿਆਂ) ਨੂੰ ਗਲੀ ਹੋਈ ਜੁੱਲੀ ਭੀ ਨਹੀਂ ਮਿਲਦੀ, ਤੇ ਕਈ ਘਰਾਂ ਵਿਚ (ਬਿਸਤਰੇ ਦੇ ਥਾਂ) ਪਰਾਲੀ ਹੀ ਹੈ।1। 

(ਪਰ) ਹੇ ਮਨ! ਈਰਖਾ ਤੇ ਝਗੜਾ ਕਿਉਂ ਕਰਦਾ ਹੈਂ? ਨੇਕ ਕਮਾਈ ਕਰੀ ਜਾਹ ਤੇ ਤੂੰ ਭੀ (ਇਹ ਸੁਖ) ਹਾਸਲ ਕਰ ਲੈ।1। ਰਹਾਉ। 

ਘੁਮਿਆਰ ਨੇ ਇਕੋ ਹੀ ਮਿੱਟੀ ਗੁੰਨ੍ਹੀ ਤੇ ਉਸ ਨੂੰ ਕਈ ਕਿਸਮ ਦੇ ਰੰਗ ਲਾ ਦਿੱਤੇ (ਭਾਵ, ਕਈ ਵੰਨਗੀਆਂ ਦੇ ਭਾਂਡੇ ਬਣਾ ਦਿੱਤੇ)। ਕਿਸੇ ਭਾਂਡੇ ਵਿਚ ਮੋਤੀ ਤੇ ਮੋਤੀਆਂ ਦੀਆਂ ਮਾਲਾਂ (ਮਨੁੱਖ ਨੇ) ਪਾ ਦਿੱਤੀਆਂ ਤੇ ਕਿਸੇ ਵਿਚ (ਸ਼ਰਾਬ ਆਦਿਕ) ਰੋਗ ਲਾਣ ਵਾਲੀਆਂ ਚੀਜ਼ਾਂ।2। 

ਸ਼ੂਮ ਨੂੰ ਧਨ ਜੋੜ ਕੇ ਰੱਖਣ ਲਈ ਜੁੜਿਆ ਹੈ, (ਅਤੇ) ਮੂਰਖ (ਸ਼ੂਮ) ਆਖਦਾ ਹੈ– ਇਹ ਧਨ ਮੇਰਾ ਹੈ। (ਪਰ ਜਿਸ ਵੇਲੇ) ਜਮ ਦਾ ਡੰਡਾ ਸਿਰ ਤੇ ਆ ਵੱਜਦਾ ਹੈ ਤਦੋਂ ਇਕ ਪਲਕ ਵਿਚ ਫ਼ੈਸਲਾ ਕਰ ਦੇਂਦਾ ਹੈ (ਕਿ ਅਸਲ ਵਿਚ ਇਹ ਧਨ ਕਿਸੇ ਦਾ ਭੀ ਨਹੀਂ)।3। 

ਜੋ ਮਨੁੱਖ ਪਰਮਾਤਮਾ ਦਾ ਸੇਵਕ (ਬਣ ਕੇ ਰਹਿੰਦਾ) ਹੈ, ਉਹ ਪਰਮਾਤਮਾ ਦਾ ਹੁਕਮ ਮੰਨ ਕੇ ਸੁਖ ਮਾਣਦਾ ਹੈ ਤੇ ਜਗਤ ਵਿਚ ਨੇਕ ਭਗਤ ਸਦਾਂਦਾ ਹੈ (ਭਾਵ, ਸੋਭਾ ਪਾਂਦਾ ਹੈ) , ਪ੍ਰਭੂ ਦੀ ਰਜ਼ਾ ਮਨ ਵਿਚ ਵਸਾਂਦਾ ਹੈ, ਜੋ ਪ੍ਰਭੂ ਨੂੰ ਭਾਂਦਾ ਹੈ ਉਸੇ ਨੂੰ ਹੀ ਠੀਕ ਸਮਝਦਾ ਹੈ।4। 

ਕਬੀਰ ਕਹਿੰਦਾ ਹੈ– ਹੇ ਸੰਤ ਜਨੋ! ਸੁਣੋ, "ਇਹ ਧਨ ਪਦਾਰਥ ਆਦਿਕ ਮੇਰਾ ਹੈ" = ਇਹ ਖ਼ਿਆਲ ਕੂੜਾ ਹੈ (ਭਾਵ, ਦੁਨੀਆ ਦੇ ਪਦਾਰਥਾਂ ਵਾਲੀ ਅਪਣੱਤ ਸਦਾ ਨਹੀਂ ਰਹਿ ਸਕਦੀ) ; (ਜਿਵੇਂ, ਜੇ) ਪਿੰਜਰੇ ਨੂੰ ਪਾੜ ਕੇ (ਕੋਈ ਬਿੱਲਾ) ਚਿੜੇ ਨੂੰ ਫੜ ਕੇ ਲੈ ਜਾਏ ਤਾਂ (ਉਸ ਪਿੰਜਰੇ-ਪਏ ਪੰਛੀ ਦੀ) ਕੁੱਜੀ ਤੇ ਠੂਠੀ ਧਰੀ ਹੀ ਰਹਿ ਜਾਂਦੀ ਹੈ (ਤਿਵੇਂ, ਮੌਤ ਆਇਆਂ ਬੰਦੇ ਦੇ ਖਾਣ-ਪੀਣ ਵਾਲੇ ਪਦਾਰਥ ਇਥੇ ਹੀ ਧਰੇ ਰਹਿ ਜਾਂਦੇ ਹਨ)।5।3। 16। God has given many people silken clothes (to drink) and comfortable beds (to sleep); but some (thoughts) do not even get rotten cotton, and in some houses there is only straw (instead of a bed).1.

(But) O mind! Why do you envy and quarrel? Go and do good deeds and you too may attain (this happiness).1. Stay.

The potter kneaded the same clay and applied various colours to it (i.e., made various types of vessels). In one vessel (man) put pearls and pearl beads, and in another (liquor etc.) things that cause disease.2.

The shum is attached to store wealth, (and) the fool (shum) says – this wealth is mine. (But when) the rod of wealth hits the head, then in a blink of an eye he decides (that in reality this wealth does not belong to anyone). 3.

A person who is a servant of God, enjoys happiness by obeying the command of God and becomes a good devotee in the world (i.e., attains glory), establishes the will of God in his mind, and considers only that which pleases God to be right. 4.

Kabir says – O saints! Listen, “This wealth, material things etc. are mine” = this thought is false (i.e., attachment to the material things of the world cannot remain forever); (Like, if) a cat breaks the cage and grabs a bird, then the beak and tail of the caged bird remain intact (in the same way, the food and drink of a person who has died remain intact here).5.3. 16.

No comments:

Post a Comment

  ਸਲੋਕੁ ਮਃ ੩ ॥ ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਅਰਥ: ਅੰਨ੍...